ਫਿਰੋਜ਼ਪੁਰ ਵਿੱਚ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

by | May 22, 2025 | breaking news, crime, daily | 0 comments

— ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਦੋਸ਼ੀ ਕਰਨ ਦੇ ਖੁਲਾਸੇ ਤੋਂ ਬਾਅਦ, ਪੁਲਿਸ ਟੀਮਾਂ ਨੇ ਉਸਦੇ ਕਿਰਾਏ ਦੇ ਘਰ ਤੋਂ 10 ਕਿਲੋ ਹੈਰੋਇਨ ਕੀਤੀ ਬਰਾਮਦ : ਡੀਆਈਜੀ ਹਰਮਨਬੀਰ ਗਿੱਲ

—ਪੰਜਾਬ ਭਰ ਵਿੱਚ ਵੰਡਣ ਲਈ ਭੇਜੀ ਜਾਣੀ ਸੀ, ਜ਼ਬਤ ਕੀਤੀ ਗਈ ਖੇਪ : ਐਸਐਸਪੀ ਭੁਪਿੰਦਰ ਸਿੰਘ

ਫਿਰੋਜ਼ਪੁਰ/ਚੰਡੀਗੜ੍ਹ, 22 ਮਈ:

ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਾਰਕੋ-ਹਵਾਲਾ ਗਠਜੋੜ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਵਿਅਕਤੀਆਂ, ਨੂੰ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਡਰੱਗ-ਹਵਾਲਾ ਮਨੀ ਸਮੇਤ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਕੁਮਾਰ ਉਰਫ਼ ਘੰਨੀ (22), ਰੋਹਿਤ ਭੱਟੀ (24), ਅਤੇ ਆਕਾਸ਼ਦੀਪ ਉਰਫ਼ ਆਕਾਸ਼ (24)- ਸਾਰੇ ਵਾਸੀ ਫਿਰੋਜ਼ਪੁਰ ਦੇ ਬੁੱਕਣ ਖਾਨ ਵਾਲਾ, ਵਜੋਂ ਹੋਈ ਹੈ। ਦੋਸ਼ੀ ਕਰਨ ਕੁਮਾਰ ਅਤੇ ਆਕਾਸ਼ਦੀਪ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਅਪਰਾਧਿਕ ਮਾਮਲੇ ਦਰਜ ਹਨ।

ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਅਰਟੀਗਾ ਕਾਰ, ਜਿਸਦਾ ਰਜਿਸਟਰੇਸ਼ਨ ਨੰਬਰ ਪੀਬੀ-01-ਐਫ-1618 ਸੀ, ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਥਾਣਾ ਘੱਲ ਖੁਰਦ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਹਰਮਨਬੀਰ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਖ਼ਤ ਨਿਗਰਾਨੀ ਅਤੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜੋਧੀਆ ਨਹਿਰਾ ਪੁਲ ਦੇ ਨੇੜਿਓਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੀ ਕਾਰ ਵਿੱਚੋਂ 2.07 ਕਿਲੋ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਕਰਨ ਦੇ ਖੁਲਾਸੇ ਤੋਂ ਬਾਅਦ, ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੀ ਰਿਖੀ ਕਲੋਨੀ ਵਿਖੇ ਸਥਿਤ ਉਸ ਦੇ ਕਿਰਾਏ ਦੇ ਮਕਾਨ ਵਿੱਚ ਟਾਇਲਟ ਸੀਟ ਦੇ ਪਿੱਛੇ ਛੁਪਾਈ ਗਈ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਉਨ੍ਹਾਂ ਦੀ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਸੰਕੇਤ ਮਿਲਦਾ ਹੈ, ਜਿਸ ਵਿੱਚ ਪਾਕਿਸਤਾਨ-ਅਧਾਰਤ ਸੰਚਾਲਕਾਂ ਨਾਲ ਸਬੰਧ ਹੋਣ ਦਾ ਸ਼ੱਕ ਹੈ, ਜੋ ਡਿਲੀਵਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ। ਉਨ੍ਹਾਂ ਅੱਗੇ ਕਿਹਾ, ‘‘ਜ਼ਬਤ ਕੀਤੀ ਗਈ ਖੇਪ ਪੰਜਾਬ ਭਰ ਵਿੱਚ ਵੰਡੀ ਜਾਣੀ ਸੀ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ,’’।

ਇਸ ਸਬੰਧੀ ਥਾਣਾ ਘੱਲ ਖੁਰਦ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 59 ਮਿਤੀ 21-05-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...