ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

by | May 14, 2026 | breaking news, crime, daily, NATIONAL NEWS | 0 comments

— ਗ੍ਰਿਫ਼ਤਾਰ ਮੁਲਜ਼ਮਾਂ ਨੇ ਭਗੌੜੇ ਹੈਂਡਲਰ ਹੈਪੀ ਜੱਟ ਦੇ ਨਿਰਦੇਸ਼ਾਂ ‘ਤੇ ਯੋਜਨਾਬੱਧ ਕਤਲਾਂ ਨੂੰ ਦਿੱਤਾ ਸੀ ਅੰਜਾਮ: ਡੀਜੀਪੀ ਗੌਰਵ ਯਾਦਵ

— ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਤੋਂ ਅੰਤਰਰਾਸ਼ਟਰੀ ਸਰਹੱਦੀ ਖੇਤਰ ਵੱਲ ਮੁਲਜ਼ਮਾਂ ਦੀ ਗਤੀਵਿਧੀ ਦਾ ਪਤਾ ਚੱਲਿਆ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਚੰਡੀਗੜ੍ਹ, 13 ਮਈ:

ਬਟਾਲਾ ਵਿਖੇ ਸਨਸਨੀਖੇਜ਼ ਦੋਹਰੇ ਕਤਲ ਕਾਂਡ ਮਾਮਲੇ ਵਿੱਚ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਇੱਕ ਸੁਚੱਜੇ ਤਾਲਮੇਲ ਰਾਹੀਂ ਕਾਰਵਾਈ ਕਰਦਿਆਂ ਪੱਛਮੀ ਬੰਗਾਲ ਵਿੱਚ ਭਾਰਤ-ਭੂਟਾਨ ਸਰਹੱਦ ਤੋਂ ਵਿਦੇਸ਼-ਅਧਾਰਤ ਭਗੌੜੇ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਭੂਟਾਨ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

“ਆਪ੍ਰੇਸ਼ਨ ਨੈਸਟ ਰੈਕਰ” ਨਾਮ ਹੇਠ ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਅਸ਼ੀਸ਼ ਚੌਧਰੀ ਦੀ ਅਗਵਾਈ ਹੇਠ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਅਤੇ ਬਟਾਲਾ ਪੁਲਿਸ ਦੁਆਰਾ ਸਾਂਝੇ ਤੌਰ ‘ਤੇ ਕੀਤੀ ਗਈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਕੱਥੂਨੰਗਲ ਦੇ ਰਹਿਣ ਵਾਲੇ ਜਤਿਨ ਸਿੰਘ, ਤਰਨ ਤਾਰਨ ਦੇ ਪਿੰਡ ਸੰਗਰ ਕੋਟ ਦੇ ਰਹਿਣ ਵਾਲੇ ਸਾਜਨਦੀਪ ਸਿੰਘ ਅਤੇ ਅੰਮ੍ਰਿਤਸਰ ਦੇ ਬਲੀਆ ਮੰਜਪੁਰ ਦੇ ਰਹਿਣ ਵਾਲੇ ਮਹਿਕਦੀਪ ਸਿੰਘ ਵਜੋਂ ਹੋਈ ਹੈ। ਦੋਸ਼ੀ ਜਤਿਨ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸਦੇ ਖਿਲਾਫ ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਤਹਿਤ ਕਈ ਅਪਰਾਧਕ ਮਾਮਲੇ ਦਰਜ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ, 27 ਅਪ੍ਰੈਲ, 2026 ਨੂੰ ਰਾਤ 9 ਵਜੇ ਦੇ ਕਰੀਬ ਬਟਾਲਾ ਦੇ ਪਿੰਡ ਭੋਮਾ ਵਿੱਚ ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਅਣਪਛਾਤੇ ਹਮਲਾਵਰਾਂ ਨੇ ਤਿੰਨ ਵਿਅਕਤੀਆਂ ‘ਤੇ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ, ਦੋ ਵਿਅਕਤੀਆਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦੋਂ ਕਿ ਤੀਸਰਾ ਜ਼ਖਮੀ ਹੋ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਭਗੌੜੇ ਹੈਂਡਲਰ ਹੈਪੀ ਜੱਟ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ, ਜਿਨ੍ਹਾਂ ਨੇ ਉਸਦੇ ਨਿਰਦੇਸ਼ਾਂ ‘ਤੇ ਹੀ ਇਨ੍ਹਾਂ ਯੋਜਨਾਬੱਧ ਕਤਲਾਂ ਨੂੰ ਅੰਜਾਮ ਦਿੱਤਾ ਸੀ।

ਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚਣ ਲਈ ਲਗਾਤਾਰ ਆਪਣਾ ਥਹੁ-ਟਿਕਾਣਾ ਬਦਲ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਸਬੰਧਾਂ, ਲੌਜਿਸਟਿਕਲ ਸਹਾਇਤਾ, ਹਥਿਆਰਾਂ ਦੀ ਖਰੀਦ ਅਤੇ ਕੇਸ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਭੂਮਿਕਾ ਸਮੇਤ ਪੂਰੀ ਸਾਜ਼ਿਸ਼ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਘਟਨਾ ਤੋਂ ਬਾਅਦ, ਏਜੀਟੀਐਫ, ਬਟਾਲਾ ਪੁਲਿਸ, ਖੁਫੀਆ ਅਤੇ ਤਕਨੀਕੀ ਇਕਾਈਆਂ ਦੀਆਂ ਪੁਲਿਸ ਟੀਮਾਂ ਨੇ ਸਾਂਝੇ ਤੌਰ ‘ਤੇ ਜਾਂਚ ਕੀਤੀ ਅਤੇ ਵੱਖ-ਵੱਖ ਥਾਵਾਂ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ।

ਏਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਤਕਨੀਕੀ ਪੈੜ ਅਤੇ ਖੁਫੀਆ ਜਾਣਕਾਰੀ ਤੋਂ ਉਕਤ ਮੁਲਜ਼ਮਾਂ ਦੀ ਅੰਤਰਰਾਸ਼ਟਰੀ ਸਰਹੱਦੀ ਖੇਤਰ ਵੱਲ ਗਤੀਵਿਧੀ ਦਾ ਪਤਾ ਚੱਲਿਆ। ਇਸ ਉਪਰੰਤ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਪੰਜਾਬ ਵਾਪਸ ਲਿਆਉਣ ਲਈ ਏਜੀਟੀਐਫ ਅਤੇ ਬਟਾਲਾ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਇੱਕ ਟੀਮ ਰਵਾਨਾ ਕੀਤੀ ਗਈ।

ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਘੁਮਾਣ, ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103 ਤੇ 109 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 70 ਮਿਤੀ 28.04.2026 ਪਹਿਲਾਂ ਹੀ ਦਰਜ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...