ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

by | Jan 30, 2026 | breaking news, daily | 0 comments

*• ਸਕੂਲਾਂ ਦਾ ਨਾਂ ਬਦਲਣ ਨਾਲ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੀ ਮਾਣਮੱਤੀ ਵਿਰਾਸਤ ਬਣੇਗੀ ਰੋਜ਼ਾਨਾ ਸਿੱਖਿਆ ਦਾ ਹਿੱਸਾ: ਹਰਜੋਤ ਸਿੰਘ ਬੈਂਸ*

*• ਸਿੱਖਿਆ ਵਿਭਾਗ ਤਸਵੀਰਾਂ ਸਮੇਤ ਇਨ੍ਹਾਂ ਮਹਾਨ ਨਾਇਕਾਂ ਦੇ ਜੀਵਨ ਅਤੇ ਵਡਮੁੱਲੇ ਯੋਗਦਾਨ ਬਾਰੇ ਸਕੂਲਾਂ ਵਿੱਚ ਜਾਣਕਾਰੀ ਪ੍ਰਦਰਸ਼ਿਤ ਕਰੇਗਾ: ਬੈਂਸ*

*• ਇਨ੍ਹਾਂ ਸਕੂਲਾਂ ਦੇ ਨਾਮ ਬਦਲਣ ਨਾਲ ਵਿਦਿਆਰਥੀਆਂ ਵਿੱਚ ਪੈਦਾ ਹੋਵੇਗੀ ਦੇਸ਼ ਭਗਤੀ ਤੇ ਨਿਰਸਵਾਰਥ ਸੇਵਾ ਦੀ ਭਾਵਨਾ: ਹਰਜੋਤ ਬੈਂਸ*

*•ਸਕੂਲ ਵਿੱਦਿਆ ਦੇ ਮੰਦਿਰ ਜਿਥੇ ਕੁਰਬਾਨੀ ਤੇ ਸੇਵਾ ਭਾਵਨਾ ਲਈ ਪ੍ਰੇਰਿਤ ਕਰਨਾ ਜ਼ਰੂਰੀ: ਸਿੱਖਿਆ ਮੰਤਰੀ*

ਚੰਡੀਗੜ੍ਹ, 29 ਜਨਵਰੀ:

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਹੌਸਲੇ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਦਰਾਂ ਕੀਮਤਾਂ ਭਰਨਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ਉੱਤੇ ਸਰਕਾਰੀ ਸਕੂਲਾਂ ਦੇ ਨਾਂ ਰੱਖ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਵਡਮੁੱਲਾ ਯੋਗਦਾਨ ਵਿਦਿਆਰਥੀਆਂ ਦੇ ਰੋਜ਼ਾਨਾ ਸਿੱਖਿਆ ਦਾ ਅਨਿੱਖੜਵਾਂ ਹਿੱਸਾ ਬਣੇ।”

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਨੂੰ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਦਰਾਂ-ਕੀਮਤਾਂ ‘ਤੇ ਆਧਾਰਿਤ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਉਨ੍ਹਾਂ ਦੇ ਚਰਿੱਤਰ ਨੂੰ ਹੋਰ ਨਿਖਾਰ ਕੇ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਸਕੂਲਾਂ ਨੂੰ ਸਰਗਰਮੀ ਨਾਲ ਇਨ੍ਹਾਂ ਨਾਇਕਾਂ ਦੇ ਜੀਵਨ ਤੇ ਆਦਰਸ਼ਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਮਜ਼ਬੂਤ ਕਿਰਦਾਰ ਅਤੇ ਦ੍ਰਿੜ੍ਹ ਇਰਾਦੇ ਵਾਲੇ ਨਾਗਰਿਕ ਬਣਾਇਆ ਜਾ ਸਕੇ।”

ਨਾਮ ਬਦਲੇ ਗਏ ਸਕੂਲਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਸੰਧੂ ਕਲਾਂ (ਬਰਨਾਲਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਜਗਦੇਵ ਸਿੰਘ ਸਰਕਾਰੀ ਹਾਈ ਸਕੂਲ ਸੰਧੂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁਗਿਆਣਾ (ਫਰੀਦਕੋਟ) ਦਾ ਨਾਮ ਬਦਲ ਕੇ ਸ਼ਹੀਦ ਨਾਇਕ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਹਾਈ ਸਕੂਲ, ਫਤਿਹਪੁਰ (ਮਾਨਸਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ. ਮੱਘਰ ਸਿੰਘ ਸਰਕਾਰੀ ਹਾਈ ਸਕੂਲ ਫਤਿਹਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ ਦਾ ਨਾਮ ਬਦਲ ਕੇ ਕਾਮਰੇਡ ਧਰਮ ਸਿੰਘ ਫੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ ਰੱਖਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਭੀਖੀ (ਮਾਨਸਾ) ਦਾ ਨਾਮ ਬਦਲ ਕੇ ਸ਼ਹੀਦ ਕਾਂਸਟੇਬਲ ਜਸਵੰਤ ਸਿੰਘ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ), ਭੀਖੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਖਸ਼ੀਵਾਲਾ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਅਰਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀਵਾਲਾ, ਸਰਕਾਰੀ ਮਿਡਲ ਸਕੂਲ, ਲੁਬਾਣਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸਰਵਣ ਸਿੰਘ ਸਰਕਾਰੀ ਮਿਡਲ ਸਕੂਲ ਲੁਬਾਣਿਆਂਵਾਲੀ, ਸਰਕਾਰੀ ਹਾਈ ਸਕੂਲ, ਹਮੀਰਗੜ੍ਹ (ਸੰਗਰੂਰ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਗਿਆਨੀ ਮੁਕੰਦ ਸਿੰਘ ਸਰਕਾਰੀ ਹਾਈ ਸਕੂਲ ਹਮੀਰਗੜ੍ਹ, ਸਰਕਾਰੀ ਮਿਡਲ ਸਕੂਲ, ਦੁਲੱਦੀ (ਪਟਿਆਲਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਪਿਆਰਾ ਸਿੰਘ ਸਰਕਾਰੀ ਮਿਡਲ ਸਕੂਲ ਦੁਲੱਦੀ, ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਕੈਰੇ (ਬਰਨਾਲਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ਼੍ਰੀ ਗੁਰਦਿਆਲ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਰੇ ਰੱਖਿਆ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ, ਟੱਲੇਵਾਲ (ਬਰਨਾਲਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ਼੍ਰੀ ਤਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ, ਸਰਕਾਰੀ ਐਲੀਮੈਂਟਰੀ ਸਕੂਲ, ਹਰਰੰਗਪੁਰਾ ਪਿੰਡੀ (ਬਠਿੰਡਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਬੂਟਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਹਰਰੰਗਪੁਰਾ ਪਿੰਡੀ, ਸਰਕਾਰੀ ਪ੍ਰਾਇਮਰੀ ਸਕੂਲ, ਨੰਗਲ ਫਰੀਦਾ (ਪਠਾਨਕੋਟ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਰਾਈਫਲਮੈਨ ਜੈ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਫਰੀਦਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਡਰੋਲੀ ਖੁਰਦ (ਜਲੰਧਰ) ਦਾ ਨਾਮ ਬਦਲ ਕੇ ਸ਼ਹੀਦ ਕੁਲਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਖੁਰਦ ਰੱਖਿਆ ਗਿਆ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਦੇ ਰੋਜ਼ਾਨਾ ਜੀਵਨ ਵਿੱਚ ਕੁਰਬਾਨੀ ਅਤੇ ਬਹਾਦਰੀ ਦੀਆਂ ਕਹਾਣੀਆਂ ਦੀ ਸਾਂਝ ਪੈਦਾ ਕਰਨਾ ਅਤੇ ਸਕੂਲ ਦੀ ਪਛਾਣ ਨੂੰ ਦੇਸ਼ ਦੇ ਮਹਾਨ ਨਾਇਕਾਂ ਪ੍ਰਤੀ ਸੱਚੀ ਸ਼ਰਧਾਂਜਲੀ ਵਜੋਂ ਪੇਸ਼ ਕਰਨਾ ਹੈ। ਇਹ ਮਿਸਾਲੀ ਪਹਿਲਕਦਮੀ ਇਨ੍ਹਾਂ ਵਿਦਿਅਕ ਸੰਸਥਾਵਾਂ ਦੀ ਪਛਾਣ ਵਿੱਚ ਜਜ਼ਬੇ, ਕੁਰਬਾਨੀ ਅਤੇ ਦੇਸ਼ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਦੀਆਂ ਕਹਾਣੀਆਂ ਨੂੰ ਜੋੜੇਗੀ।

ਸ. ਬੈਂਸ ਨੇ ਕਿਹਾ, “ਇਹ ਮਹਿਜ਼ ਨਾਮ ਹੀ ਨਹੀਂ ਬਦਲੇ ਗਏ, ਸਗੋਂ ਇਹ ਯਕੀਨੀ ਬਣਾਉਣ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਹੈ ਕਿ ਇਨ੍ਹਾਂ ਮਹਾਨ ਨਾਇਕਾਂ ਦੀ ਵਿਰਾਸਤ ਹਜ਼ਾਰਾਂ ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਦਾ ਇੱਕ ਜੀਵੰਤ ਅਤੇ ਅਨਿੱਖੜਵਾਂ ਹਿੱਸਾ ਬਣੇ।” ਉਨ੍ਹਾਂ ਕਿਹਾ ਕਿ ਸਾਡੇ ਸਕੂਲ ਸਿੱਖਿਆ ਦੇ ਮੰਦਰ ਹਨ ਜੋ ਪੰਜਾਬ ਅਤੇ ਭਾਰਤ ਦੇ ਭਵਿੱਖ ਨੂੰ ਆਕਾਰ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਨਾਇਕਾਂ ਦੇ ਨਾਮ ‘ਤੇ ਸਕੂਲਾਂ ਦਾ ਨਾਮ ਰੱਖਣ ਨਾਲ ਉਨ੍ਹਾਂ ਦੀ ਵਿਰਾਸਤ ਹਮੇਸ਼ਾ ਜੀਵੰਤ ਰਹੇਗੀ ਅਤੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਵਚਨਬੱਧਤਾ ਅਤੇ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...