ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

by | Oct 27, 2025 | breaking news, daily | 0 comments

-ਇਲੈਕਟ੍ਰੀਕਲ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਨੌਕਰੀ ਦੀ ਥਾਂ ਬਾਗ਼ਬਾਨੀ ਨੂੰ ਆਪਣਾ ਮੁੱਖ ਕਿੱਤਾ ਚੁਣਿਆ

-ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕਰ ਰਹੀ ਕੰਮ

ਚਡੀਗੜ੍ਹ, ਅਕਟੂਬਰ 26

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਉਨ੍ਹਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਬਾਗਬਾਨੀ ਡਾਇਰੈਕਟਰ ਸ਼੍ਰੀਮਤੀ ਸ਼ੈਲਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਂਦਿਆਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਦਾ ਕਿਸਾਨ ਹਰਬੀਰ ਸਿੰਘ ਅੱਜ ਪੌਲੀਹਾਊਸ ਖੇਤੀ ਤੋਂ ਵਧੀਆ ਮੁਨਾਫਾ ਕਮਾ ਰਿਹਾ ਹੈ ਅਤੇ ਹੋਰਨਾ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕਾ ਹੈ। ਉਨ੍ਹਾ ਦੱਸਿਆ ਕਿ ਇਲੈਕਟ੍ਰੀਕਲ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਹਰਬੀਰ ਨੇ ਨੌਕਰੀ ਦੀ ਥਾਂ ਖੇਤੀ ਨੂੰ ਆਪਣਾ ਮੁੱਖ ਕਿੱਤਾ ਚੁੱਣਿਆ ਅਤੇ ਰਵਾਇਤੀ ਖੇਤੀ ਨੂੰ ਆਧੁਨਿਕ ਤਰੀਕਿਆਂ ਨਾਲ ਜੋੜ ਕੇ ਨਵੇਂ ਮਾਪਦੰਡ ਸਥਾਪਤ ਕੀਤੇ।

ਕਿਸਾਨ ਹਰਬੀਰ ਸਿੰਘ ਦਾ ਕਹਿਣਾ ਹੈ ਕਿ ਬਾਗ਼ਬਾਨੀ ਵਿਭਾਗ ਵੱਲੋਂ ਉਸ ਨੂੰ ਪੌਲੀਹਾਉਸ ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ । ਕਿਸਾਨ ਨੇ ਦੱਸਿਆ ਕਿ ਅੱਜ ਉਹ ਪੋਲੀਹਾਊਸ ਅਧੀਨ ਬੀਜ ਰਹਿਤ ਖੀਰਾ, ਰੰਗਦਾਰ ਸ਼ਿਮਲਾ ਮਿਰਚ, ਖਰਬੂਜੇ, ਆਲੂ ਅਤੇ ਮੈਂਥਾ ਦੀ ਕਾਸ਼ਤ ਕਰਕੇ ਔਸਤਨ 12 ਲੱਖ ਤੋਂ 14 ਲੱਖ ਤੱਕ ਦਾ ਸਾਲਾਨਾ ਮੁਨਾਫਾ ਕਮਾ ਰਿਹਾ ਹੈ।

ਕਿਸਾਨ ਹਰਬੀਰ ਸਿੰਘ ਦੱਸਿਆ ਕਿ ਸੰਨ 2014 ਵਿੱਚ ਰਵਾਇਤੀ ਢੰਗ ਨਾਲ ਸਬਜੀਆਂ ਦੀ ਕਾਸ਼ਤ ਦੇ ਵਿੱਚ ਬਦਲਾਅ ਕਰਦਿਆਂ ਉਸ ਨੇ ਸੈਂਟਰ ਆਫ ਐਕਸੀਲੈਂਸ (ਸਬਜੀਆਂ) ਕਰਤਾਰਪੁਰ ਤੋਂ ਟ੍ਰੇਨਿੰਗ ਪ੍ਰਾਪਤ ਕੀਤੀ। ਉਸਨੇ ਦੱਸਿਆ ਕਿ ਬਾਗਬਾਨੀ ਵਿਭਾਗ ਅਧੀਨ ਚੱਲ ਰਹੀ ਸਕੀਮ ਕੌਮੀ ਬਾਗਬਾਨੀ ਮਿਸ਼ਨ ਅਧੀਨ ਸਬਸਿਡੀ ਲੈ ਕੇ ਪੌਲੀਹਾਊਸ ਲਗਾਇਆ। ਇਸ ਪੌਲੀਹਾਊਸ ਅਧੀਨ ਰੰਗਦਾਰ ਸ਼ਿਮਲਾ ਮਿਰਚ ਅਤੇ ਬੀਜ ਰਹਿਤ ਖੀਰੇ ਦੀ ਕਾਸ਼ਤ ਕਰਨੀ ਸ਼ੁਰੂ ਕੀਤੀ । ਇਸ ਖੇਤੀ ਅਧੀਨ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਉਸ ਨੇ ਸਮੇਂ – ਸਮੇਂ ‘ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਗਿਆ । ਕਿਸਾਨ ਨੇ ਦੱਸਿਆ ਕਿ ਖੇਤੀ ਦੇ ਕੰਮ ਵਿੱਚ ਪੂਰੀ ਮਿਹਨਤ , ਕੰਮ ਪ੍ਰਤੀ ਸਮਰਪਣ, ਸਮੱਸਿਆ ਨੂੰ ਬਰੀਕੀ ਨਾਲ ਸਮਝਣਾ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਸਨੂੰ ਮਿਲੀ ਮਦਦ ਉਸਦੀ ਸਫਲਤਾ ਦੀ ਕੁੰਜੀ ਹੈ ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...