ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਨਿੱਕੇ ਘੁੰਮਣਾ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਪ੍ਰਗਟ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਅਮਰੀਕ ਸਿੰਘ ਧਾਰਮਿਕ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਸਿੱਖਿਆ, ਖੇਡਾਂ ਅਤੇ ਸਮਾਜ ਸੇਵਾ ਵਿਚ ਆਪਣਾ ਵੱਡਾ ਯੋਗਦਾਨ ਪਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਾਬਾ ਅਮਰੀਕ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

×