ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਦੇ ਸਾਲਾਨਾ ਬਰਸੀ ਸਮਾਗਮਾਂ ‘ਚ ਐਡਵੋਕੇਟ ਧਾਮੀ ਨੇ ਕੀਤੀ ਸ਼ਮੂਲੀਅਤ

by | Mar 22, 2026 | daily, religion | 0 comments

ਅੰਮ੍ਰਿਤਸਰ, 22 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਲ ਪੰਥ ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਬਾਬਾ ਜੀ ਦੇ ਗੁਰਮਤਿ ਨੂੰ ਸਮਰਪਿਤ ਜੀਵਨ ਤੋਂ ਸੰਗਤ ਨੂੰ ਪ੍ਰੇਰਨਾ ਲੈਣ ਲਈ ਕਿਹਾ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸੋਹਣ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸੰਪਰਦਾ ਲਈ ਕੀਤੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਅਜਿਹੀਆਂ ਮਹਾਨ ਸ਼ਖਸੀਅਤਾਂ ਸਿੱਖ ਕੌਮ ਦਾ ਮਾਣ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਗੁਰੂ ਗ੍ਰੰਥ ਅਤੇ ਗੁਰੂ ਪੰਥ ਦੀ ਚੜ੍ਹਦੀ ਕਲਾ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਸਿੱਖੀ ਪ੍ਰਚਾਰ ਲਈ ਵੱਡੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਵੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਆਦਿ ਮੌਜੂਦ ਸਨ।

ਫੋਟੋ ਕੈਪਸ਼ਨ: ਬਾਬਾ ਸੋਹਣ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਪੁੱਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾਓ ਦਿੰਦੇ ਹੋਏ ਬਾਬਾ ਅਵਤਾਰ ਸਿੰਘ ਸੁਰਸਿੰਘ। ਨਾਲ ਹਨ ਬਾਬਾ ਜੋਗਾ ਸਿੰਘ, ਬਾਬਾ ਗੁਰਦੇਵ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ ਤੇ ਹੋਰ।

ਜਾਰੀ ਕਰਤਾ:
ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...