ਬਾਲ ਜੋਗੀ ਪਰਗਟ ਨਾਥ ਦੀ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੇ ਸ਼ਰਾਈਨ ਬੋਰਡ ਦੇ ਸਲਾਹਕਾਰ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤੀ

by | Feb 11, 2026 | breaking news, daily | 0 comments

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਲ ਜੋਗੀ ਪਰਗਟ ਨਾਥ ਨੂੰ ਵਧਾਈ ਦਿੱਤੀ; ਕਿਹਾ – ਉਨ੍ਹਾਂ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਦਲਿਤ ਆਸਥਾ ਦੇ ਕੌਮਾਂਤਰੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ*

*ਭਗਵੰਤ ਮਾਨ ਸਰਕਾਰ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਯੋਗਦਾਨ ਨੂੰ ਵਿਸ਼ਵ ਪੱਧਰ ‘ਤੇ ਪੇਸ਼ ਕਰਨ ਲਈ ਤੀਰਥ ਸਥਲ ਦੇ ਵਿਕਾਸ ਲਈ ਵਚਨਬੱਧ*

ਚੰਡੀਗੜ੍ਹ, 10 ਫਰਵਰੀ 2026

ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਵੱਡੇ ਅਤੇ ਕੌਮਾਂਤਰੀ ਕੇਂਦਰ ਵਜੋਂ ਵਿਕਸਤ ਕਰਨ ਦੇ ਸਪਸ਼ਟ ਵਿਜ਼ਨ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਬਾਲ ਜੋਗੀ ਪਰਗਟ ਨਾਥ ਨੂੰ ਦੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੇ ਸ਼ਰਾਈਨ ਬੋਰਡ ਦੇ ਸਲਾਹਕਾਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਦਲਿਤ ਆਸਥਾ, ਵਿਰਾਸਤ ਅਤੇ ਅਧਿਆਤਮਿਕ ਫਲਸਫੇ ਦੇ ਵਿਸ਼ਵ ਪੱਧਰੀ ਮਾਨਤਾ ਪ੍ਰਾਪਤ ਕੇਂਦਰ ਵਜੋਂ ਉਭਾਰਨ ਦੀ ਭਗਵੰਤ ਮਾਨ ਸਰਕਾਰ ਦੀ ਨੀਅਤ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਬਾਲ ਜੋਗੀ ਪਰਗਟ ਨਾਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਦਲਿਤ ਆਸਥਾ ਦੇ ਕੌਮਾਂਤਰੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜੋ ਦੁਨੀਆ ਭਰ ਦੇ ਸ਼ਰਧਾਲੂਆਂ, ਵਿਦਵਾਨਾਂ ਅਤੇ ਸੈਲਾਨੀਆਂ ਨੂੰ ਆਪਣੇ ਵੱਲ ਖਿੱਚੇਗਾ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਦੇ ਵਿਕਾਸ ਵਿੱਚ ਦਲਿਤ ਭਾਈਚਾਰੇ ਦਾ ਵੱਡਾ ਯੋਗਦਾਨ ਰਿਹਾ ਹੈ ਅਤੇ ਭਗਵੰਤ ਮਾਨ ਸਰਕਾਰ ਇਸ ਯੋਗਦਾਨ ਦਾ ਸਤਿਕਾਰ ਕਰਨ ਅਤੇ ਇਸ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, “ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨਾ ਸਿਰਫ਼ ਆਸਥਾ ਦਾ ਪਵਿੱਤਰ ਸਥਾਨ ਹੈ, ਸਗੋਂ ਬਹੁਤ ਵੱਡੀ ਸੱਭਿਅਤਾ ਵਾਲਾ ਮਹੱਤਵਪੂਰਨ ਸਥਾਨ ਵੀ ਹੈ। ਇਸ ਦਾ ਕੌਮਾਂਤਰੀ ਪੱਧਰ ਦਾ ਵਿਕਾਸ ਭਗਵਾਨ ਵਾਲਮੀਕਿ ਜੀ ਨਾਲ ਦੇ ਬਰਾਬਰੀ, ਮਾਣ-ਸਤਿਕਾਰ ਅਤੇ ਸਮਾਜਿਕ ਨਿਆਂ ਦੀਆਂ ਸਿਖਿਆਵਾਂ ਵਿਸ਼ਵ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਵਿੱਚ ਸਹਾਈ ਹੋਵੇਗਾ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਅਜਿਹੇ ਤਰੀਕੇ ਨਾਲ ਵਿਕਸਤ ਕਰਨ ਦੇ ਲੰਬੇ ਸਮੇਂ ਦੇ ਵਿਜ਼ਨ ਨਾਲ ਕੰਮ ਕਰ ਰਹੀ ਹੈ ਕਿ ਭਗਵਾਨ ਵਾਲਮੀਕਿ ਜੀ ਦੇ ਜੀਵਨ, ਫਲਸਫੇ ਅਤੇ ਸਦੀਵੀ ਯੋਗਦਾਨ ਨੂੰ ਵਿਸ਼ਵ ਮੰਚ ‘ਤੇ ਪੇਸ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਕੋਸ਼ਿਸ਼ ਇਹ ਹੈ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਕੌਮਾਂਤਰੀ ਪ੍ਰਸਿੱਧੀ ਵਾਲੇ ਅਜਿਹੇ ਸਥਾਨ ਵਜੋਂ ਵਿਕਸਿਤ ਕੀਤਾ ਜਾਵੇ, ਜਿੱਥੇ ਆਸਥਾ, ਇਤਿਹਾਸ ਅਤੇ ਸਿੱਖਿਆ ਦਾ ਸੁਮੇਲ ਹੋਵੇ, ਜਿਸ ਨਾਲ ਵੱਖ-ਵੱਖ ਦੇਸ਼ਾਂ ਦੇ ਲੋਕ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੀ ਅਧਿਆਤਮਿਕ ਅਤੇ ਬੌਧਿਕ ਵਿਰਾਸਤ ਨਾਲ ਜੁੜ ਸਕਣ।”

ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ, “ਦਲਿਤ ਆਸਥਾ ਅਤੇ ਵਿਰਾਸਤ ਨੂੰ ਵਿਸ਼ਵ ਪੱਧਰੀ ਮਾਨਤਾ ਦੇਣਾ ਮਾਣ ਅਤੇ ਨਿਆਂ ਦਾ ਵਿਸ਼ਾ ਹੈ। ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਵਿਕਸਤ ਕਰਨਾ ਸਰਕਾਰ ਇਸ ਸੰਕਲਪ ਨੂੰ ਦਰਸਾਉਂਦਾ ਹੈ ਕਿ ਇਸ ਵਿਰਾਸਤ ਨੂੰ ਉਹ ਸਤਿਕਾਰ ਅਤੇ ਮਾਨਤਾ ਮਿਲੇ ਜਿਸਦੀ ਇਹ ਦੁਨੀਆ ਭਰ ਵਿੱਚ ਹੱਕਦਾਰ ਹੈ।”

ਭਗਵਾਨ ਵਾਲਮੀਕਿ ਜੀ ਤੀਰਥ ਸਥਲ: ਆਸਥਾ, ਇਤਿਹਾਸ ਅਤੇ ਅਧਿਆਤਮਿਕ ਵਿਰਾਸਤ ਦਾ ਪ੍ਰਤੀਕ

ਅੰਮ੍ਰਿਤਸਰ ਦੇ ਨੇੜੇ ਸਥਿਤ ਭਗਵਾਨ ਵਾਲਮੀਕਿ ਜੀ ਦਾ ਇਹ ਪਵਿੱਤਰ ਅਸਥਾਨ ਆਸਥਾ, ਇਤਿਹਾਸ ਅਤੇ ਅਧਿਆਤਮਿਕ ਵਿਰਾਸਤ ਦਾ ਇੱਕ ਸਦੀਵੀ ਪ੍ਰਤੀਕ ਹੈ। ਅੰਮ੍ਰਿਤਸਰ ਤੋਂ ਲਗਭਗ 12 ਕਿਲੋਮੀਟਰ ਪੱਛਮ ਵਿੱਚ ਚੋਗਾਵਾਂ ਰੋਡ ‘ਤੇ ਸਥਿਤ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਰਾਮਾਇਣ ਕਾਲ ਦਾ ਹੈ ਅਤੇ ਮਹਾਰਿਸ਼ੀ ਵਾਲਮੀਕਿ ਜੀ ਦੇ ਆਸ਼ਰਮ ਵਜੋਂ ਪੂਜਿਆ ਜਾਂਦਾ ਹੈ। ਇਸ ਪਵਿੱਤਰ ਸਥਾਨ ‘ਤੇ ਇੱਕ ਪ੍ਰਾਚੀਨ ਸਰੋਵਰ ਅਤੇ ਕਈ ਮੰਦਰ ਹਨ। ਇੱਥੇ ਇੱਕ ਕੁਟੀਆ ਵੀ ਹੈ ਜੋ ਉਸ ਸਥਾਨ ਦੀ ਨਿਸ਼ਾਨਦੇਹੀ ਕਰਦੀ ਹੈ ਜਿੱਥੇ ਮਾਤਾ ਸੀਤਾ ਜੀ ਨੇ ਆਪਣੇ ਦੋ ਪੁੱਤਰਾਂ ਲਵ ਅਤੇ ਕੁਸ਼ ਨੂੰ ਜਨਮ ਦਿੱਤਾ ਸੀ। ਇਸ ਤੀਰਥ ‘ਤੇ ਭਗਵਾਨ ਵਾਲਮੀਕਿ ਜੀ ਦੀ ਕੁਟੀਆ ਵੀ ਮੌਜੂਦ ਹੈ।

ਇੱਥੇ ਪੁਰਾਤਨ ਸਮੇਂ ਤੋਂ ਨਵੰਬਰ ਵਿੱਚ ਪੂਰਨਮਾਸ਼ੀ ਦੀ ਰਾਤ ਤੋਂ ਚਾਰ ਰੋਜ਼ਾ ਮੇਲਾ ਲੱਗਦਾ ਆ ਰਿਹਾ ਹੈ। ਚੋਗਾਵਾਂ ਰੋਡ ‘ਤੇ ਸਥਿਤ ਇਹ ਅਸਥਾਨ ਮਹਾਰਿਸ਼ੀ ਵਾਲਮੀਕਿ ਜੀ ਦੀ ਮਹਾਨ ਵਿਰਾਸਤ ਨੂੰ ਯਾਦ ਕਰਵਾਉਂਦਾ ਹੈ।

ਭਗਵਾਨ ਵਾਲਮੀਕਿ ਜੀ ਪੈਨੋਰਾਮਾ: ਆਸਥਾ ਅਤੇ ਸਤਿਕਾਰ ਦੀ ਮਿਸਾਲ
ਭਗਵੰਤ ਮਾਨ ਸਰਕਾਰ ਨੇ ਦਲਿਤ ਆਸਥਾ ਪ੍ਰਤੀ ਸਤਿਕਾਰ ਨੂੰ ਅਮਲੀ ਰੂਪ ਦਿੱਤਾ ਹੈ। ਅਕਤੂਬਰ 2024 ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਵਿਖੇ ਅਤਿ-ਆਧੁਨਿਕ ‘ਭਗਵਾਨ ਵਾਲਮੀਕਿ ਜੀ ਪੈਨੋਰਾਮਾ’ ਲੋਕਾਂ ਨੂੰ ਸਮਰਪਿਤ ਕੀਤਾ ਸੀ। ਉਨ੍ਹਾਂ ਨੇ ਇਸ ਨੂੰ ਦੁਨੀਆ ਦੇ ਪਹਿਲੇ ਮਹਾਂਕਾਵਿ ਰਾਮਾਇਣ ਦੇ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਨੂੰ ਇੱਕ ਨਿਮਰ ਸ਼ਰਧਾਂਜਲੀ ਦੱਸਿਆ ਸੀ।

9 ਏਕੜ ਵਿੱਚ 32.78 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਪੈਨੋਰਾਮਾ 14 ਗੈਲਰੀਆਂ ਰਾਹੀਂ ਭਗਵਾਨ ਵਾਲਮੀਕਿ ਜੀ ਦੇ ਜੀਵਨ, ਫਲਸਫੇ ਅਤੇ ਯੋਗਦਾਨ ਨੂੰ ਪੇਸ਼ ਕਰਨ ਲਈ ਉੱਨਤ ਤਕਨਾਲੋਜੀ ਦੀ ਵਰਤੋਂ ਕਰਦਾ ਹੈ। ਇਸ ਵਿੱਚ ਉਨ੍ਹਾਂ ਦੇ ਸ਼ੁਰੂਆਤੀ ਜੀਵਨ, ਰਾਮਾਇਣ ਦੀ ਰਚਨਾ, ਮਾਤਾ ਸੀਤਾ ਅਤੇ ਲਵ-ਕੁਸ਼, ਯੋਗ, ਸੰਜੀਵਨੀ ਵਿੱਦਿਆ, ਅਸ਼ਵਮੇਧ ਯੱਗ, ਯੋਗ ਵਸ਼ਿਸ਼ਟ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਵਰਣਨ ਕੀਤਾ ਗਿਆ ਹੈ। ਲਾਇਬ੍ਰੇਰੀ, ਕੈਫੇਟੇਰੀਆ ਅਤੇ ਸੋਵੀਨੀਅਰ ਸ਼ਾਪ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਪੈਨੋਰਾਮਾ ਪੰਜਾਬ ਸਰਕਾਰ ਦੀ ਆਸਥਾ ਨੂੰ ਸੰਭਾਲਣ ਅਤੇ ਦਲਿਤ ਅਧਿਆਤਮਿਕ ਵਿਰਾਸਤ ਦਾ ਸਨਮਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...