ਬਿਕਰਮ ਮਜੀਠੀਆ ਆਪਣੇ ਰਿਕਾਰਡ ਅਤੇ ਕਥਿਤ ਨਸ਼ਾ ਤਸਕਰੀ ਸਬੰਧਾਂ ‘ਤੇ ਸਵਾਲਾਂ ਦੇ ਜਵਾਬ ਦੇਵੇ: ਕੁਲਦੀਪ ਸਿੰਘ ਧਾਲੀਵਾਲ

by | Sep 2, 2026 | breaking news, crime, daily, politics | 0 comments

ਜਗਦੀਸ਼ ਭੋਲਾ ਨੇ ਜਨਤਕ ਤੌਰ ‘ਤੇ ਬਿਕਰਮ ਮਜੀਠੀਆ ਦਾ ਨਾਂ ਲਿਆ ਸੀ, ਉਹ ਪੰਜਾਬ ਨੂੰ ਦੱਸਣ ਕਿ ਉਨ੍ਹਾਂ ਦਾ ਕੀ ਜਵਾਬ ਸੀ: ਕੁਲਦੀਪ ਸਿੰਘ ਧਾਲੀਵਾਲ

ਜਦੋਂ ਤੁਸੀਂ ਮੰਤਰੀ ਸੀ, ਤੁਹਾਡੀਆਂ ਸਰਕਾਰੀ ਗੱਡੀਆਂ ਵਿੱਚ ਕੀ ਹੁੰਦਾ ਰਿਹਾ, ਪੰਜਾਬ ਨੂੰ ਜਵਾਬ ਦਿਓ: ਕੁਲਦੀਪ ਸਿੰਘ ਧਾਲੀਵਾਲ

ਜਿਨ੍ਹਾਂ ਨੇ ਨਸ਼ਿਆਂ ਨਾਲ ਪੰਜਾਬ ਦੇ ਜਵਾਨੀ ਤਬਾਹ ਕੀਤੀ, ਉਹ ਦੂਜਿਆਂ ‘ਤੇ ਉਂਗਲਾਂ ਉਠਾ ਕੇ ਜਵਾਬਦੇਹੀ ਤੋਂ ਨਹੀਂ ਬਚ ਸਕਦੇ: ਕੁਲਦੀਪ ਸਿੰਘ ਧਾਲੀਵਾਲ

ਜੇਕਰ ਬਿਕਰਮ ਮਜੀਠੀਆ ਕੋਲ ਕੋਈ ਸਬੂਤ ਹਨ ਤਾਂ ਬੇਬੁਨਿਆਦ ਦੋਸ਼ ਲਾਉਣ ਦੀ ਬਜਾਏ ਪੰਜਾਬ ਦੇ ਸਾਹਮਣੇ ਰੱਖਣ: ਕੁਲਦੀਪ ਸਿੰਘ ਧਾਲੀਵਾਲ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਦੋਸ਼ਾਂ ਦਾ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਸਿਆਸੀ ਕੀਚੜ ਉਛਾਲਣਾ ਬੰਦ ਕਰਨਾ ਚਾਹੀਦਾ ਹੈ ਅਤੇ ਪਹਿਲਾਂ ਆਪਣੇ ਰਿਕਾਰਡ ਅਤੇ ਨਸ਼ਾ ਵਿਵਾਦ ਨਾਲ ਜੁੜੇ ਕਥਿਤ ਸਬੰਧਾਂ ਬਾਰੇ ਉੱਠ ਰਹੇ ਗੰਭੀਰ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ।

ਇੱਕ ਬਿਆਨ ਵਿੱਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਸ ਵਿਅਕਤੀ ‘ਤੇ ਬਿਕਰਮ ਸਿੰਘ ਮਜੀਠੀਆ ਦੋਸ਼ ਲਾ ਰਹੇ ਹਨ, ਉਸ ਨੇ ਖੁਦ ਇੱਕ ਵੀਡੀਓ ਵਿੱਚ ਸਾਫ਼ ਕਿਹਾ ਹੈ ਕਿ ਕੋਈ ਵਿੱਤੀ ਲੈਣ-ਦੇਣ ਨਹੀਂ ਹੋਇਆ, ਨਾ ਹੀ ਉਸ ਨੇ ਕਿਸੇ ਨੂੰ ਪੈਸੇ ਦਿੱਤੇ ਹਨ ਅਤੇ ਨਾ ਹੀ ਕਿਸੇ ਤੋਂ ਪੈਸੇ ਲਏ ਹਨ। ਉਨ੍ਹਾਂ ਕਿਹਾ, “ਜੇਕਰ ਤੁਹਾਡੇ ਕੋਲ ਕੋਈ ਸਬੂਤ ਹੈ ਤਾਂ ਮਹਿਜ਼ ਦੋਸ਼ ਲਾਉਣ ਦੀ ਬਜਾਏ ਉਸ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਰੱਖੋ।”

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਬਿਕਰਮ ਸਿੰਘ ਮਜੀਠੀਆ ਨੂੰ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਵਾਹਨਾਂ ਦੀ ਕਥਿਤ ਵਰਤੋਂ ਬਾਰੇ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ। ਉਨ੍ਹਾਂ ਕਿਹਾ, “ਜਦੋਂ ਤੁਸੀਂ ਮੰਤਰੀ ਸੀ, ਕੀ ਤੁਹਾਡੀਆਂ ਸਰਕਾਰੀ ਗੱਡੀਆਂ ਰਾਹੀਂ ਕਥਿਤ ਨਸ਼ਿਆਂ ਦਾ ਲੈਣ-ਦੇਣ ਹੁੰਦਾ ਸੀ? ਪੰਜਾਬ ਦੇ ਲੋਕਾਂ ਨੂੰ ਇਸ ਬਾਰੇ ਸਪੱਸ਼ਟ ਜਵਾਬ ਦਿਓ।”

ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਦੇ ਉਨ੍ਹਾਂ ਵਿਅਕਤੀਆਂ ਨਾਲ ਕਥਿਤ ਸਬੰਧਾਂ ‘ਤੇ ਵੀ ਸਵਾਲ ਚੁੱਕੇ ਜਿਨ੍ਹਾਂ ਦੇ ਨਾਂ ਨਸ਼ਾ ਤਸਕਰੀ ਦੀਆਂ ਤਫ਼ਤੀਸ਼ਾਂ ਦੌਰਾਨ ਸਾਹਮਣੇ ਆਏ ਸਨ। ਉਨ੍ਹਾਂ ਕਿਹਾ, “ਤਫ਼ਤੀਸ਼ਾਂ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੇ ਨਾਂ ਸਾਹਮਣੇ ਆਏ ਹਨ। ਕੀ ਅਜਿਹੇ ਕਥਿਤ ਨਸ਼ਾ ਤਸਕਰ ਤੁਹਾਡੇ ਨਾਲ ਨਹੀਂ ਜੁੜੇ ਹੋਏ ਸਨ ਜਾਂ ਤੁਹਾਡੀ ਰਿਹਾਇਸ਼ ‘ਤੇ ਨਹੀਂ ਠਹਿਰਦੇ ਸਨ? ਜੇਕਰ ਤੁਸੀਂ ਦੂਜਿਆਂ ਤੋਂ ਜਵਾਬ ਮੰਗ ਰਹੇ ਹੋ, ਤਾਂ ਤੁਹਾਨੂੰ ਖੁਦ ਵੀ ਇਹਨਾਂ ਸਵਾਲਾਂ ਦਾ ਜਵਾਬ ਦੇਣਾ ਪਵੇਗਾ।”

ਦੋਸ਼ੀ ਨਸ਼ਾ ਤਸਕਰ ਜਗਦੀਸ਼ ਭੋਲਾ ਦਾ ਹਵਾਲਾ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਜਗਦੀਸ਼ ਭੋਲਾ ਨੇ ਜਨਤਕ ਤੌਰ ‘ਤੇ ਤੁਹਾਡਾ ਨਾਂ ਲਿਆ ਸੀ ਅਤੇ ਤੁਹਾਡੇ ‘ਤੇ ਗੰਭੀਰ ਦੋਸ਼ ਲਾਏ ਸਨ। ਕੀ ਉਸ ਨੇ ਤੁਹਾਡਾ ਨਾਂ ਲਿਆ ਸੀ ਜਾਂ ਨਹੀਂ? ਉਨ੍ਹਾਂ ਦੋਸ਼ਾਂ ‘ਤੇ ਤੁਹਾਡੀ ਕੀ ਪ੍ਰਤੀਕਿਰਿਆ ਸੀ, ਅਤੇ ਅੱਜ ਤੁਹਾਡਾ ਸਪੱਸ਼ਟ ਜਵਾਬ ਕੀ ਹੈ?”

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਨਸ਼ਿਆਂ ਦੀ ਅਲਾਮਤ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਜਿਨ੍ਹਾਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਬਰਬਾਦ ਕਰਨ ਵਿੱਚ ਯੋਗਦਾਨ ਪਾਇਆ, ਉਹ ਮਹਿਜ਼ ਦੂਜਿਆਂ ‘ਤੇ ਉਂਗਲਾਂ ਉਠਾ ਕੇ ਜਵਾਬਦੇਹੀ ਤੋਂ ਨਹੀਂ ਬਚ ਸਕਦੇ। ਨਸ਼ਿਆਂ ਨਾਲ ਜੁੜੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਰ ਵਿਅਕਤੀ ਨੂੰ ਜਵਾਬ ਦੇਣਾ ਪਵੇਗਾ, ਚਾਹੇ ਉਸ ਦੀ ਪਾਰਟੀ ਜਾਂ ਅਹੁਦਾ ਕੋਈ ਵੀ ਹੋਵੇ।”

ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਤੋਂ ਉਨ੍ਹਾਂ ਦੀ ਵਿੱਤੀ ਸਥਿਤੀ ਅਤੇ ਪੰਜਾਬ ਦੇ ਵਧ ਰਹੇ ਕਰਜ਼ੇ ਬਾਰੇ ਸਵਾਲ ਕਰਦਿਆਂ ਕਿਹਾ ਕਿ ਉਹ ਜਨਤਕ ਜੀਵਨ ਵਿੱਚ ਆਉਣ ਤੋਂ ਬਾਅਦ ਦੀ ਆਪਣੀ ਨਿੱਜੀ ਜਾਇਦਾਦ ਅਤੇ ਦੇਣਦਾਰੀਆਂ ਦਾ ਪਾਰਦਰਸ਼ੀ ਲੇਖਾ-ਜੋਖਾ ਦੇਣ। “ਜਦੋਂ ਤੁਸੀਂ ਸੱਤਾ ਵਿੱਚ ਆਏ ਸੀ, ਉਦੋਂ ਤੁਹਾਡਾ ਨਿੱਜੀ ਕਰਜ਼ਾ ਅਤੇ ਜਾਇਦਾਦ ਕਿੰਨੀ ਸੀ? ਅੱਜ ਉਹ ਕਿੱਥੇ ਖੜ੍ਹੀ ਹੈ? ਅਤੇ ਉਸੇ ਅਰਸੇ ਦੌਰਾਨ ਪੰਜਾਬ ਦਾ ਕਰਜ਼ਾ ਕਿੰਨਾ ਵਧਿਆ? ਇਹ ਜਾਇਜ਼ ਸਵਾਲ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਤੱਥ ਜਾਣਨ ਦਾ ਪੂਰਾ ਹੱਕ ਹੈ।”

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਪੰਜਾਬ ਬਿਨਾਂ ਸਬੂਤਾਂ ਤੋਂ ਰਾਜਨੀਤਿਕ ਦੋਸ਼ ਨਹੀਂ ਚਾਹੁੰਦਾ। ਪੰਜਾਬ ਤੱਥ, ਦਸਤਾਵੇਜ਼ ਅਤੇ ਲੇਖਾ-ਜੋਖਾ ਚਾਹੁੰਦਾ ਹੈ। ਜੇਕਰ ਬਿਕਰਮ ਸਿੰਘ ਮਜੀਠੀਆ ਦੂਜਿਆਂ ਤੋਂ ਜਵਾਬ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਪਹਿਲਾਂ ਆਪਣੇ ਰਿਕਾਰਡ ਬਾਰੇ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ।”

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...