ਬਿਕਰਮ ਮਜੀਠੀਆ ਗ੍ਰਿਫ਼ਤਾਰ, 540 ਕਰੋੜ ਦੀ ਡਰੱਗ ਮਨੀ ਦੇ ਮਿਲੇ ਸੁਰਾਗ

by | Jun 26, 2025 | breaking news, daily, politics | 0 comments

ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ‘ਚ ਧੱਕ ਕੇ ਕਰੋੜਾਂ ਕਮਾਉਣ ਵਾਲੇ ਪੰਜਾਬ ਦੇ ਗੱਦਾਰ

ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਵੱਡੇ ਪੱਧਰ ‘ਤੇ ਡਰੱਗ ਮਨੀ ਲਾਂਡਰਿੰਗ ਦਾ ਖੁਲਾਸਾ

540 ਕਰੋੜ ਤੋਂ ਵੱਧ ਦੀ ਵੱਡੀ ਗੈਰਕਾਨੂੰਨੀ ਸੰਪਤੀ ਦਾ ਪਤਾ ਚਲਿਆ

ਮਜੀਠੀਆ ਦੀਆਂ ਕੰਪਨੀਆਂ ਦੇ ਬੈਂਕ ਖਾਤਿਆਂ ‘ਚ 161 ਕਰੋੜ ਰੁਪਏ ਕੈਸ਼ ਜਮ੍ਹਾਂ ਹੋਣ ਦੇ ਮਿਲੇ ਰਿਕਾਰਡ

ਸੰਦੇਹਜਨਕ ਵਿਦੇਸ਼ੀ ਸੰਸਥਾਵਾਂ ਵੱਲੋਂ 141 ਕਰੋੜ ਰੁਪਏ ਦੇ ਲੈਣ-ਦੇਣ ਦੇ ਮਿਲੇ ਸਬੂਤ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਯੁੱਧ ਦਾ ਅੱਜ ਸੁਨਹਿਰਾ ਦਿਨ

ਚੰਡੀਗੜ੍ਹ, 25 ਜੂਨ 2025

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦਾ ਅੱਜ ਸੁਨਹਿਰਾ ਦਿਨ ਹੈ। ਜਿਨ੍ਹਾਂ ਲੋਕਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਉਨ੍ਹਾਂ ਦਾ ਹਿਸਾਬ ਹੁਣ ਸ਼ੁਰੂ ਹੋ ਗਿਆ ਹੈ।

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਪਾਰਟੀਆਂ ਨੇ ਪੰਜਾਬ ਦਾ ਭਵਿੱਖ ਕਹੇ ਜਾਣ ਵਾਲੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਕੇ ਅਰਬਾਂ ਰੁਪਏ ਦਾ ਕਾਲਾ ਕਾਰੋਬਾਰ ਕੀਤਾ ਅਤੇ ਆਪਣੇ ਮਹਲ ਖੜ੍ਹੇ ਕਰ ਲਈ, ਪਰ ਹੁਣ ਹਾਲਾਤ ਬਦਲ ਚੁੱਕੇ ਹਨ। ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਉਸ ਦਿਨ ਤੋਂ ਹੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾਮੁਕਤ ਕਰਨ ਦਾ ਅਡਿੱਗ ਸੰਕਲਪ ਲਿਆ ਗਿਆ ਹੈ ਅਤੇ ਨਸ਼ਿਆਂ ਖ਼ਿਲਾਫ਼ ਇਤਿਹਾਸਕ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਕੜੀ ਵਿੱਚ ਨਸ਼ਾ ਤਸਕਰ ਬਿਕਰਮ ਸਿੰਘ ਮਜੀਠੀਆ ਨੂੰ ਵੀ ਕਾਨੂੰਨ ਦੇ ਸ਼ਿਕੰਜੇ ‘ਚ ਲਿਆ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਬਿਕਰਮ ਮਜੀਠੀਆ ਵਰਗੇ ਨਸ਼ਾ ਤਸਕਰ ਦੀ ਗ੍ਰਿਫ਼ਤਾਰੀ ਹੋਈ, ਤਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਪਾਰਟੀਆਂ ਪੰਜਾਬ ਵਿੱਚ ਨਸ਼ਿਆਂ ਨਾਲ ਤਬਾਹ ਹੋਏ ਪਰਿਵਾਰਾਂ ਦਾ ਸਾਥ ਦੇਣ ਦੀ ਬਜਾਏ ਨਸ਼ਾ ਤਸਕਰ ਦੇ ਹੱਕ ਵਿਚ ਉਸ ਨੂੰ ਬਚਾਉਣ ਵਿੱਚ ਆਪਣੀਆਂ ਆਵਾਜ਼ਾਂ ਉਠਾਉਣ ਲੱਗੇ ਗਏ । ਜੇ ਇਹ ਦਲ ਸੱਚਮੁੱਚ ਪੰਜਾਬ ਹਿਤੈਸ਼ੀ ਹੁੰਦੇ, ਤਾਂ ਅੱਜ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਆਮ ਆਦਮੀ ਪਾਰਟੀ ਦੇ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੇ ਹੁੰਦੇ!

ਬਿਕਰਮ ਮਜੀਠੀਆ ਅੱਜ ਕਹਿ ਰਹੇ ਹਨ ਕਿ ਵਿਜੀਲੈਂਸ ਟੀਮ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਰੋਂਦੇ ਛੱਡ ਕੇ ਲੈ ਗਈ, ਪਰ ਕੀ ਉਸ ਸਮੇਂ ਉਨ੍ਹਾਂ ਨੇ ਕਦੇ ਸੋਚਿਆ ਕਿ ਜਦੋਂ ਉਨ੍ਹਾਂ ਨੇ ਪੰਜਾਬ ਦੀਆਂ ਸੈਂਕੜਿਆਂ-ਹਜ਼ਾਰਾਂ ਮਾਵਾਂ-ਭੈਣਾਂ ਦੇ ਭਰਾਵਾਂ ਅਤੇ ਪੁੱਤਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਕੇ ਉਨ੍ਹਾਂ ਦੀਆਂ ਜਿੰਦਗੀਆਂ ਤਬਾਹ ਕੀਤੀਆਂ, ਤਦ ਕੀ ਬਿਕਰਮ ਮਜੀਠੀਆ ਨੇ ਉਨ੍ਹਾਂ ਪਰਿਵਾਰਾਂ ਦੇ ਹੰਝੂ ਅਤੇ ਚੀਖਾਂ ਸੁਣੀਆਂ ਸਨ? ਜਦੋਂ ਉਨ੍ਹਾਂ ਪਰਿਵਾਰਾਂ ਦੀ ਜ਼ਿੰਦਗੀ ਉਜੜ ਰਹੀ ਸੀ, ਕੀ ਮਜੀਠੀਆ ਦਾ ਦਿਲ ਤਦ ਕਦੇ ਪਸੀਜਿਆ ਸੀ? ਅੱਜ ਜਦ ਪੰਜਾਬ ਦੀ ਇਮਾਨਦਾਰ ਸਰਕਾਰ ਨਸ਼ਿਆਂ ਦੇ ਦਲਾਲਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈ ਰਹੀ ਹੈ, ਤਾਂ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕ ਘਬਰਾਏ ਹੋਏ ਕਿਉਂ ਹਨ?

ਪੰਜਾਬ ਹੁਣ ਬਦਲ ਰਿਹਾ ਹੈ, ਪੰਜਾਬ ਹੁਣ ਨਸ਼ਿਆਂ ਖ਼ਿਲਾਫ਼ ਸਿੱਧੀ ਜੰਗ ਲੜ ਰਿਹਾ ਹੈ! ਇਹ ਜੰਗ ਉਸ ਸਮੇਂ ਤੱਕ ਜਾਰੀ ਰਹੇਗੀ ਜਦ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾਮੁਕਤ ਹੋ ਕੇ ਆਪਣੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਇੱਕ ਸੁਰੱਖਿਅਤ, ਚਮਕਦਾਰ ਭਵਿੱਖ ਨਹੀਂ ਦੇ ਦਿੰਦਾ। ਇਹ ਆਮ ਆਦਮੀ ਪਾਰਟੀ ਦਾ ਪੰਜਾਬ ਲਈ ਅਡਿੱਗ ਅਤੇ ਅਟੱਲ ਸੰਕਲਪ ਹੈ।

ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਸਾਲ 2021 ‘ਚ ਦਰਜ ਐਫਆਈਆਰ ਨੰਬਰ 02 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅਤੇ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਡਰੱਗ ਮਨੀ ਦੀ ਵੱਡੀ ਪੱਧਰ ‘ਤੇ ਲਾਂਡਰਿੰਗ ਦਾ ਖੁਲਾਸਾ ਹੋਇਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਕੇਸ ਵਿੱਚ 540 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਦਾ ਕਈ ਗੈਰ-ਕਾਨੂੰਨੀ ਤਰੀਕਿਆਂ ਨਾਲ ਲੈਣ-ਦੇਣ ਕੀਤਾ ਗਿਆ, ਜਿਸ ਵਿੱਚ

ਬਿਕਰਮ ਸਿੰਘ ਮਜੀਠੀਆ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ, ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦਾ ਲੈਣ-ਦੇਣ, ਕੰਪਨੀ ਦੇ ਵਿੱਤੀ ਵੇਰਵਿਆਂ (ਸਟੇਟਮੈਂਟਾਂ) ਵਿੱਚ ਬਿਨਾਂ ਕਿਸੇ ਜਾਣਕਾਰੀ/ਸਪੱਸ਼ਟੀਕਰਨ ਦੇ 236 ਕਰੋੜ ਰੁਪਏ ਦੀ ਵਾਧੂ ਜਮ੍ਹਾਂ ਰਾਸ਼ੀ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਆਮਦਨ ਦੇ ਕਿਸੇ ਜਾਇਜ਼ ਸਰੋਤ ਤੋਂ ਬਿਨਾਂ ਚੱਲ/ਅਚੱਲ ਜਾਇਦਾਦ ਦੀ ਪ੍ਰਾਪਤੀ ਸ਼ਾਮਲ ਹੈ

ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ 1985 ਦੀ ਧਾਰਾ 25, 27-ਏ ਅਤੇ 29 ਤਹਿਤ ਦਰਜ ਐਫਆਈਆਰ ਨੰਬਰ 02 ਮਿਤੀ 20-12-2021 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਰਿਪੋਰਟ ਦੇ ਆਧਾਰ ‘ਤੇ ਕੇਸ ਦਰਜ ਕੀਤਾ ਹੈ, ਜਿਸ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਨੂੰ ਦਰਸਾਉਂਦੇ ਠੋਸ ਸਬੂਤ ਮਿਲੇ ਹਨ।

ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਹਰ ਤਰ੍ਹਾਂ ਦੇ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਐਸ.ਆਈ.ਟੀ. ਦੁਆਰਾ ਕੀਤੀ ਗਈ ਜਾਂਚ ਤੋਂ ਸਪੱਸ਼ਟ ਤੌਰ ‘ਤੇ ਪਤਾ ਚੱਲਦਾ ਹੈ ਕਿ ਇਹ ਫੰਡ ਬਿਕਰਮ ਸਿੰਘ ਮਜੀਠੀਆ ਦੇ ਕੰਟਰੋਲ ਵਾਲੀ ਸਰਾਇਆ ਇੰਡਸਟਰੀਜ਼ ਦੇ ਖਾਤੇ ਵਿੱਚ ਜਮ੍ਹਾ ਕੀਤੀ ਗਈ ਡਰੱਗ ਮਨੀ ਨਾਲ ਸਬੰਧਤ ਹਨ।

ਹੁਣ ਤੱਕ ਗੈਰ-ਕਾਨੂੰਨੀ ਢੰਗ ਨਾਲ 540 ਕਰੋੜ ਰੁਪਏ ਦੀ ਡਰੱਗ ਮਨੀ ਦੀ ਲਾਂਡਰਿੰਗ ਬਾਰੇ ਪਤਾ ਚੱਲਿਆ ਹੈ, ਜਿਸਨੂੰ ਬਿਕਰਮ ਸਿੰਘ ਮਜੀਠੀਆ ਵੱਲੋਂ ਤਤਕਾਲੀ ਪੰਜਾਬ ਸਰਕਾਰ ਵਿੱਚ ਇੱਕ ਵਿਧਾਇਕ ਵਜੋਂ ਅਤੇ ਸਾਬਕਾ ਕੈਬਨਿਟ ਮੰਤਰੀ ਦੇ ਅਹੁਦੇ ਦੇ ਪ੍ਰਭਾਵ ਅਤੇ ਗਲਤ ਢੰਗ ਨਾਲ ਵਰਤੋਂ ਜ਼ਰੀਏ ਜਮ੍ਹਾ ਕੀਤਾ ਗਿਆ ਸੀ।

ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਗਿਨੀਵ ਕੌਰ ਦੇ ਨਾਮ ‘ਤੇ ਚੱਲ/ਅਚੱਲ ਜਾਇਦਾਦਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ ਜਿਸ ਲਈ ਆਮਦਨ ਦਾ ਕੋਈ ਜਾਇਜ਼ ਸਰੋਤ ਪੇਸ਼ ਨਹੀਂ ਕੀਤਾ ਗਿਆ।

ਐਸਆਈਟੀ ਵੱਲੋਂ 22 ਵਿਅਕਤੀਆਂ ਦੇ ਟਿਕਾਣਿਆਂ ਅਤੇ ਵਿਜੀਲੈਂਸ ਬਿਊਰੋ ਵੱਲੋਂ 3 ਥਾਵਾਂ ‘ਤੇ ਤਲਾਸ਼ੀ ਅਤੇ ਬਰਾਮਦਗੀ ਦੀਆਂ ਦੀਆਂ ਕਾਰਵਾਈਆਂ ਕੀਤੀਆਂ ਗਈਆਂ ਜਿਸ ਵਿੱਚ 30 ਤੋਂ ਵੱਧ ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, ਕਈ ਡਾਇਰੀਆਂ, ਸੰਪਤੀ ਦੇ ਕਈ ਦਸਤਾਵੇਜ਼ ਅਤੇ ਸਰਾਇਆ ਇੰਡਸਟਰੀਜ਼ ਨਾਲ ਸਬੰਧਤ ਕਈ ਦਸਤਾਵੇਜ਼ ਮਿਲੇ ਹਨ।

ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਨ ਅਨੁਸਾਰ ਢੁਕਵੀਂ ਪ੍ਰਕਿਰਿਆ ਦੀ ਪਾਲਣਾ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਕੇਸ ਦੀ ਜਾਂਚ ਜਾਰੀ ਹੈ, ਜਿਸ ਵਿੱਚ ਹੋਰ ਗ੍ਰਿਫ਼ਤਾਰੀਆਂ, ਤਲਾਸ਼ੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਜਾਂਚ ਨੂੰ ਤਰਕਪੂਰਨ ਸਿੱਟੇ ‘ਤੇ ਲਿਜਾਣ ਅਤੇ ਨਿਆਂਇਕ ਫੈਸਲੇ ਲਈ ਸਾਰੇ ਇਕੱਠੇ ਕੀਤੇ ਸਬੂਤਾਂ ਨੂੰ ਸਬੰਧਤ ਅਦਾਲਤ ਸਾਹਮਣੇ ਰੱਖਿਆ ਜਾਵੇਗਾ ਅਤੇ ਢੁਕਵੀਂ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...