ਬਿਕਰਮ ਸਿੰਘ ਮਜੀਠੀਆ ਨੇ ਮਨੀ ਲਾਂਡਰਿੰਗ ਸਮੇਤ ਵਿਆਪਕ ਭ੍ਰਿਸ਼ਟਾਚਾਰ ਲਈ ਆਪ ਐਮ ਐਲ ਏ ਪੱਪੀ ਪ੍ਰਾਸ਼ਰ ਖਿਲਾਫ ਈ ਡੀ ਜਾਂਚ ਮੰਗੀ

by | May 11, 2026 | daily, election, politics | 0 comments

ਦਸਤਾਵੇਜ਼ ਵਿਖਾ ਕੇ ਸਾਬਤ ਕੀਤਾ ਕਿ ਪ੍ਰਾਸ਼ਰ ਨੇ ਕੈਨੇਡਾ ਤੋਂ ਅਤੇ ਬਿਲਡਿੰਗ ਇੰਸਪੈਕਟਰ ਤੋਂ ਆਪਣੇ ਪੀ ਏ ਦੇ ਬੈਂਕ ਖਾਤਿਆਂ ਵਿਚ ਦੋ ਵਾਰ ਪੈਸੇ ਜਮ੍ਹਾਂ ਮੰਗਵਾਏ ਤੇ ਫਿਰ ਕੱਢਵਾਏ
ਚੰਡੀਗੜ੍ਹ, 11 ਮਈ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਐਮ ਐਲ ਏ ਅਸ਼ੋਕ ਕੁਮਾਰ ਪੱਪੀ ਪ੍ਰਾਸ਼ਰ ਵੱਲੋਂ ਆਪਣੇ ਨਿੱਜੀ ਸਹਾਇਕ ਦੇ ਬੈਂਕ ਖ਼ਾਤੇ ਵਰਤ ਕੇ ਮਨੀ ਲਾਂਡਰਿੰਗ ਸਮੇਤ ਵਿਆਪਕ ਭ੍ਰਿਸ਼ਟਾਚਾਰ ਕੀਤਾ।
ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਲੁਧਿਆਣਾ ਸੈਂਟਰਲ ਦੇ ਐਮ ਐਲ ਏ ਪੱਪੀ ਪ੍ਰਾਸ਼ਰ ਨੇ ਆਪਣੇ ਨਿੱਜੀ ਸਹਾਇਕ ਨਿਖਿਲ ਸਭਰਵਾਲ ਨੂੰ ਮੋਹਰਾ ਬਣਾ ਕੇ 87 ਵਿਅਕਤੀ ਜਿਹਨਾਂ ਨੂੰ ਨਗਰ ਨਿਗਮ ਲੁਧਿਆਣਾ ਵਿਚ ਠੇਕੇ ’ਤੇ ਰੱਖਿਆ ਗਿਆ ਅਤੇ 39 ਵਿਅਕਤੀ ਜਿਹਨਾਂ ਨੂੰ ਕਲਰਕ ਵਜੋਂ ਰੱਖਿਆ ਗਿਆ ਤੋਂ 1.10 ਕਰੋੜ ਰੁਪਏ ਇਕੱਠੇ ਕੀਤੇ। ਉਹਨਾਂ ਦੱਸਿਆ ਕਿ ਜਾਅਲੀ ਲਿਸਟਾਂ ਬਣਾ ਕੇ ਦਰਸਾਇਆ ਗਿਆ ਕਿ ਇਹ ਉਮੀਦਵਾਰ ਚੁਣੇ ਗਏ ਹਨ ਪਰ ਜਦੋਂ ਘੁਟਾਲੇ ਦਾ ਪਰਦਾਫਾਸ਼ ਹੋਇਆ ਤਾਂ ਐਮ ਐਲ ਏ ਨੇ ਆਪਣੇ ਪੀ ਏ ਨੂੰ ਆਖਿਆ ਕਿ ਉਹ ਸ਼ਹਿਰ ਛੱਡ ਜਾਵੇ ਨਹੀਂ ਤਾਂ ਉਹ ਮਾਰਿਆ ਜਾਵੇਗਾ।
ਐਮ ਐਲ ਏ ਪੱਪੀ ਪ੍ਰਾਸ਼ਰ ਵੱਲੋਂ ਕੀਤੇ ਇਕ ਹੋਰ ਘੁਟਾਲੇ ਨੂੰ ਬੇਨਕਾਬ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਐਮ ਐਲ ਏ ਨੇ ਦੋ ਵਾਰ ਆਪਣੇ ਪੀ ਏ ਦੇ ਖਾਤੇ ਵਿਚ ਪੈਸੇ ਮੰਗਵਾਏ ਤੇ ਫਿਰ ਉਸਦੇ ਪਰਿਵਾਰਕ ਮੈਂਬਰਾਂ ਰਾਹੀਂ ਇਹ ਕੱਢਵਾ ਲਏ। ਉਹਨਾਂ ਕਿਹਾ ਕਿ ਪਹਿਲਾ ਮਾਮਲਾ 8 ਮਾਰਚ 2024 ਦਾ ਹੈ ਜਦੋਂ ਐਮ ਐਲ ਏ ਨੇ ਕੈਨੇਡਾ ਤੋਂ ਆਪਣੇ ਪੀ ਏ ਦੇ ਖ਼ਾਤੇ ਵਿਚ 90 ਲੱਖ ਰੁਪਏ ਮੰਗਵਾਏ। ਉਹਨਾਂ ਕਿਹਾ ਕਿ ਉਸਦੇ ਦਿਨ 40 ਲੱਖ ਰੁਪਏ ਐਮ ਐਲ ਏ ਦੀ ਪਤਨੀ ਮੀਨੂੰ ਪ੍ਰਾਸ਼ਰ ਦੇ ਖ਼ਾਤੇ ਵਿਚ ਟਰਾਂਸਫਰ ਕਰਵਾ ਲਏ ਗਏ ਤੇ ਅਗਲੇ ਦਿਨ 10 ਲੱਖ ਰੁਪਏ ਤੇ 25 ਲੱਖ ਰੁਪਏ ਮੀਨੂੰ ਪ੍ਰਾਸ਼ਰ ਦੇ ਖ਼ਾਤੇ ਵਿਚ ਟਰਾਂਸਫਰ ਕਰਵਾਏ ਗਏ।
ਐਮ ਐਲ ਏ ਵੱਲੋਂ ਕੀਤੇ ਇਕ ਹੋਰ ਬੱਜਰ ਗੁਨਾਹ ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਦੱਸਿਆ ਕਿ 24 ਅਪ੍ਰੈਲ 2025 ਨੂੰ ਲੁਧਿਆਣਾ ਦੇ ਇਕ ਬਿਲਡਿੰਗ ਇੰਸਪੈਕਟਰ ਹਰਮਿੰਦਰ ਸਿੰਘ ਮੱਕੜ ਨੇ ਐਮ ਐਲ ਏ ਦੇ ਪੀ ਏ ਦੇ ਖ਼ਾਤੇ ਵਿਚ 30 ਲੱਖ ਰੁਪਏ ਜਮ੍ਹਾਂ ਕਰਵਾਏ। ਉਹਨਾਂ ਦੱਸਿਆ ਕਿ ਪਹਿਲਾਂ ਵਾਲੇ ਤਰੀਕੇ ਨਾਲ ਐਮ ਐਲ ਏ ਪੱਪੀ ਪ੍ਰਾਸ਼ਰ ਨੇ ਅਗਲੇ ਦਿਨ 15 ਲੱਖ ਰੁਪਏ ਆਪਣੇ ਖ਼ਾਤੇ ਵਿਚ ਟਰਾਂਸਫਰ ਕਰਵਾ ਲਏ ਅਤੇ 99,000 ਰੁਪਏ ਐਮ ਐਲ ਏ ਦੇ ਪੁੱਤਰ ਦੇ ਖ਼ਾਤੇ ਵਿਚ ਟਰਾਂਸਫਰ ਕੀਤੇ। ਉਹਨਾਂ ਕਿਹਾ ਕਿ ਬਾਕੀ ਪੈਸੇ ਜਾਅਲੀ ਬਿੱਲਾਂ ਦੇ ਸਹਾਰੇ ਵਰਤੇ ਗਏ।
ਸਰਦਾਰ ਮਜੀਠੀਆ ਨੇ ਕਿਹਾ ਕਿ ਪ੍ਰਸ਼ਾਸਰ ਨੇ ਬਿਲਡਿੰਗ ਇੰਸਪੈਕਟਰ ਹਰਮਿੰਦਰ ਮੱਕੜ ਨਾਲ ਆਪਣੀ ਨੇੜਤਾ ਉਦੋਂ ਜ਼ਾਹਰ ਕਰ ਦਿੱਤੀ ਜਦੋਂ ਉਹਨਾਂ ਨੇ ਮੱਕੜ ਦੇ ਜਲੰਧਰ ਤਬਾਦਲੇ ਨੂੰ ਰੱਦ ਕਰਨ ਵਾਸਤੇ ਸਿਫਾਰਸ਼ੀ ਪੱਤਰ ਲਿਖਿਆ ਅਤੇ ਇਹ ਰੱਦ ਕਰਵਾ ਵੀ ਲਈ। ਉਹਨਾਂ ਨੇ ਇਹ ਸਿਫਾਰਸ਼ੀ ਪੱਤਰ ਵੀ ਮੀਡੀਆ ਨੂੰ ਵਿਖਾਇਆ।
ਉਹਨਾਂ ਨੇ ਇਹ ਵੀ ਦੱਸਿਆ ਕਿ ਜਦੋਂ ਉਹਨਾਂ ਨੂੰ ਕੇਸ ਦਾ ਪਤਾ ਲੱਗਾ ਅਤੇ ਉਹਨਾਂ ਨੇ ਇਸ ਬਾਰੇ ਟਵੀਟ ਕੀਤਾ ਤਾਂ ਐਮ ਐਲ ਏ ਨੇ ਨਿਖਿਲ ਸਭਰਵਾਲ ਖਿਲਾਫ ਝੂਠਾ ਕੇਸ ਦਰਜ ਕਰਵਾ ਦਿੱਤਾ ਜਦੋਂ ਕਿ ਸਭਰਵਾਲ ਦੋ ਸਾਲ ਪਹਿਲਾਂ ਹੀ ਆਪਣੀ ਨੌਕਰੀ ਛੱਡ ਗਿਆ ਸੀ। ਉਹਨਾਂ ਕਿਹਾ ਕਿ ਹੁਣ ਲੁਧਿਆਣਾ ਪੁਲਿਸ ਨਿਖਿਲ ਦੇ ਘਰ ’ਤੇ ਛਾਪੇਮਾਰੀ ਕਰ ਰਹੀ ਹੈ।
ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਨਿਖਿਲ ਨੂੰ ਮੌਜੂਦਾ ਸਰਕਾਰ ਵਿਚ ਨਿਆਂ ਨਹੀਂ ਮਿਲ ਸਕਦਾ ਤੇ ਇਸ ਵਾਸਤੇ ਪੱਪੀ ਪ੍ਰਾਸ਼ਰ ਦੇ ਭ੍ਰਿਸ਼ਟਾਚਾਰ ਨੂੰ ਬੇਨਕਾਬ ਕਰਨ ਵਾਸਤੇ ਸੀ ਬੀ ਆਈ ਜਾਂਚ ਜ਼ਰੂਰੀ ਹੈ।
ਨਿਖਿਲ ਸਭਰਵਾਲ ਨੇ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਉਸਨੇ 2022 ਵਿਚ 13000 ਰੁਪਏ ਪ੍ਰਤੀ ਮਹੀਨਾ ਤਨਖਾਹ ’ਤੇ ਪੱਪੀ ਪ੍ਰਾਸ਼ਰ ਦੇ ਪੀ ਏ ਵਜੋ਼ ਕੰਮ ਕਰਨਾ ਸ਼ੁਰੂ ਕੀਤਾ ਸੀ ਤੇ ਐਮ ਐਲ ਏ ਨੇ ਉਸਨੂੰ ਕਿਹਾ ਸੀ ਕਿ ਉਹ ਅਜਿਹੇ ਬੰਦੇ ਲੱਭੇ ਜਿਹੜੇ ਨਗਰ ਨਿਗਮ ਵਿਚ ਨੌਕਰੀ ਚਾਹੁੰਦੇ ਹਨ। ਉਹਨਾਂ ਦੱਸਿਆ ਕਿ ਜਦੋਂ ਇਹਨਾਂ ਲੋਕਾਂ ਤੋਂ 1.10 ਕਰੋੜ ਰੁਪਏ ਲੈ ਲਏ ਗਏ ਤੇ ਉਹਨਾਂ ਨੂੰ ਕੋਈ ਨੌਕਰੀ ਨਹੀਂ ਮਿਲੀ ਤਾਂ ਉਹ ਉਸਦੇ ਪਿੱਛੇ ਪੈ ਗਏ ਜਿਸ ਕਾਰਨ ਉਸਨੂੰ ਆਪਣਾ ਘਰ ਵੇਚਣਾ ਪਿਆ ਤੇ ਉਸਨੇ 30 ਲੱਖ ਰੁਪਏ ਵਾਪਸ ਮੋੜੇ। ਉਹਨਾਂ ਦੱਸਿਆ ਕਿ ਐਮ ਐਲ ਏ ਨੇ ਉਹਨਾਂ ਨੂੰ ਧਮਕੀ ਦਿੱਤੀ ਕਿ ਉਸਦੀ ਨੌਕਰੀ ਪ੍ਰਾਈਵੇਟ ਹੈ। ਉਹਨਾਂ ਕਿਹਾ ਕਿ ਹੁਣ ਉਹਨਾਂ ਨੂੰ ਪਤਾ ਲੱਗਾ ਹੈ ਕਿ ਪੁਲਿਸ ਨੇ ਉਹਨਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਜਦੋਂ ਸਰਦਾਰ ਮਜੀਠੀਆ ਨੇ ਸਾਰੇ ਮਾਮਲੇ ’ਤੇ ਟਵੀਟ ਕੀਤਾ। ਉਹਨਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਇਹ ਕੇਸ ਲੁਧਿਆਣਾ ਪੁਲਿਸ ਤੋਂ ਤਬਦੀਲ ਕਰ ਕੇ ਕਿਸੇ ਕੇਂਦਰੀ ਏਜੰਸੀ ਨੂੰ ਦਿੱਤਾ ਜਾਵੇ ਤਾਂ ਜੋ ਸਾਰੀ ਜਾਂਚ ਹੋ ਸਕੇ। ਉਹਨਾਂ ਦੱਸਿਆ ਕਿ ਉਹਨਾਂ ਤੋਂ ਉਹਨਾਂ ਦਾ ਮੋਬਾਈਲ ਫੋਨ ਵੀ ਖੋਹ ਲਿਆ ਗਿਆ ਤੇ ਕੁੱਟਮਾਰ ਵੀ ਕੀਤੀ ਗਈ ਪਰ ਇਸਦੇ ਬਾਵਜੂਦ ਉਹ ਪੱਪੀ ਪ੍ਰਾਸ਼ਰ ਦੇ ਭ੍ਰਿਸ਼ਟਾਚਾਰ ਨੂੰ ਬੇਨਕਾਬ ਕਰਨ ਵਾਸਤੇ ਸਾਰੇ ਸਬੂਤ ਦੇਣ ਲਈ ਤਿਆਰ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...