ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

by | Aug 15, 2025 | breaking news, daily | 0 comments

ਪਟਿਆਲਾ, 14 ਅਗਸਤ:
ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ।

ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ 14.08.2025 ਨੂੰ ਸ੍ਰੀ ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ ਪੰਜਾਬ ਅਤੇ ਸ੍ਰੀ ਹਰਭਜਨ ਸਿੰਘ ਟੀ.ਟੀ.ਓ ਬਿਜਲੀ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਪੀ.ਐਸ.ਪੀ.ਸੀ.ਐਲ. ਪ੍ਰਸ਼ਾਸ਼ਨ ਦੀ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਪੰਜਾਬ ਭਵਨ, ਅਤੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਜ਼ੋ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੰਗਾਂ ਰੱਖੀਆਂ ਗਈਆਂ ਸਨ ਉਨ੍ਹਾਂ ਨੂੰ ਪ੍ਰਵਾਨ ਕਰਨ ਸਬੰਧੀ ਮਿੰਟਸ ਆਫ਼ ਮੀਟਿੰਗ ਦੀ ਕਾਪੀ ਵੀ ਮੁਹੱਈਆ ਕਰਵਾ ਦਿੱਤੀ ਗਈ।

ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਯੂਨੀਅਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਦੌਰ ਉਪਰੰਤ ਮੰਗਾਂ ਉਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲਾਗੂ ਕਰਨ ਲਈ ਜਲਦ ਹੀ ਪੀ.ਐਸ.ਪੀ.ਸੀ.ਐਲ. ਦੇ ਬੋਰਡ ਆਫ਼ ਡਾਇਰੈਕਟਰਜ਼ ਤੋਂ ਪ੍ਰਵਾਨਗੀ ਲੈਣ ਲਈ ਜਾਵੇਗੀ ਅਤੇ ਜਿੰਨ੍ਹਾਂ ਮੰਗਾਂ ਸਬੰਧੀ ਪੰਜਾਬ ਕੈਬਨਿਟ ਦੀ ਪ੍ਰਵਾਨਗੀ ਦੀ ਜ਼ਰੂਰਤ ਹੈ ਉਹ ਵੀ ਜਲਦ ਹਾਂਸਲ ਕਰ ਲਈ ਜਾਵੇਗੀ।

ਬਿਜਲੀ ਮੰਤਰੀ ਨੇ ਇਸ ਮੌਕੇ ਸਮੂੰਹ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਦੀ ਵੀ ਧੰਨਵਾਦ ਕੀਤਾ ਜ਼ੋ ਕਿ ਸਰਕਾਰ ਦੀ ਗੱਲ ਮੰਨ ਕੇ ਕੰਮ ਤੇ ਵਾਪਸ ਪਰਤ ਆਏ ਹਨ ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਪੀ.ਐਸ.ਪੀ.ਸੀ.ਐਲ. ਲਈ ਬਹੁਤ ਅਹਿਮ ਸਮਾਂ ਹੁੰਦਾ ਹੈ ਕਿਉਂਕਿ ਗਰਮੀ ਵਿਚ ਘਰਾਂ ਨੂੰ ਅਤੇ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਪੂਰਤੀ ਲਈ ਬਿਜਲੀ ਦੀ ਸੁਚਾਰੂ ਸਪਲਾਈ ਬਹੁਤ ਜ਼ਰੂਰੀ ਹੁੰਦੀ ਹੈ।

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਸੋਚ ਹੈ ਕਿ ਪੰਜਾਬ ਦੇ ਧੀਆਂ ਪੁੱਤਰ ਨੂੰ ਵੱਧ ਤੋਂ ਵੱਧ ਨੌਕਰੀਆਂ ਦਿੱਤੀਆਂ ਜਾਣ ਅਤੇ। ਇਸੇ ਦਿਸ਼ਾ ਵਿਚ ਕੰਮ ਕਰਦਿਆਂ ਪੰਜਾਬ ਸਰਕਾਰ ਨੇ ਬੀਤੇ ਸਾਢੇ ਤਿੰਨ ਸਾਲ ਵਿੱਚ 55 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੀ ਇਸ ਸਬੰਧੀ ਮੰਗ ਸੀ ਕਿ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿਚ ਹੋਰ ਭਰਤੀ ਕੀਤੀ ਜਾਵੇ । ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਹੁਣ ਤੱਕ 7000 ਤੋਂ ਵੱਧ ਭਰਤੀ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿਚ ਹੁਣ ਤੱਕ ਕਰ ਦਿੱਤੀ ਹੈ ਅਤੇ ਇਸ ਸਾਲ ਦੇ ਅੰਤ ਤੱਕ 11000 ਦੇ ਕਰੀਬ ਹੋਰ ਭਰਤੀ ਮੁਕੰਮਲ ਕਰ ਦਿੱਤੀ ਜਾਵੇਗੀ। ਇਸੇ ਤਰ੍ਹਾਂ ਐਕਸ ਗ੍ਰੇਸੀਆ ਵਿਚ ਪੰਜ ਲੱਖ ਰੁਪਏ ਦਾ ਵਾਧਾ ਕਰ ਕੇ 35 ਲੱਖ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਆਊਟ ਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਦੀ ਮੰਗਾਂ ਸਬੰਧੀ ਕਮੇਟੀ ਬਣਾਈ ਗਈ ਹੈ ਜਿਵੇਂ ਹੀ ਇਹ ਕਮੇਟੀ ਰਿਪੋਰਟ ਦਿੰਦੀ ਹੈ ਉਸ ਨੂੰ ਲਾਗੂ ਕਰ ਦਿੱਤਾ ਜਾਵੇਗਾ।

ਅਖੀਰ ਵਿਚ ਬਿਜਲੀ ਮੰਤਰੀ ਨੇ ਕਿਹਾ ਪੰਜਾਬ ਦੀ ਜਨਤਾ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਕਰਮਚਾਰੀਆਂ ਦੀ ਹਰ ਜਾਇਜ਼ ਮੰਗ ਨੂੰ ਮੰਨਣ ਲਈ ਤਿਆਰ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...