ਬੀਬਾ ਹਰਸਿਮਰਤ ਕੌਰ ਬਾਦਲ ਨੇ ਐਨਸੀਡਬਲਿਊ ਦੇ ਪ੍ਰਧਾਨ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਯੌਨ ਸੋਸ਼ਣ ਅਤੇ ਮਹਿਲਾਵਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਟਿੱਪਣੀਆਂ ਕਰਨ ਲਈ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ

by | Mar 17, 2026 | daily, politics | 0 comments

ਚੰਡੀਗੜ੍ਹ , 17 ਮਾਰਚ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਅਤੇ ਬਠਿੰਡਾ ਦੀ ਐਮ. ਪੀ. ਬੀਬਾ ਹਰਸਿਮਰਤ ਕੌਰ ਬਾਦਲ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਦੀ Ç੍ਰਧਾਨ ਵਿਜੇ ਰਾਹਟਕਰ ਨਾਲ ਮੁਲਾਕਾਤ ਕਰਕੇ ਲੁਧਿਆਣਾ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਏ ਸਮਾਰੋਹ ਦੌਰਾਨ ਮਹਿਲਾਵਾਂ ਖਿਲਾਫ ਗਲਤ ਬਿਆਨਬਾਜ਼ੀ, ਅਪਮਾਨਜਨਕ ਅਤੇ ਇਤਰਾਜਯੋਗ ਟਿੱਪਣੀਆਂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਬਠਿੰਡਾ ਦੀ ਐਮ. ਪੀ. ਨੇ ਕੱਲ੍ਹ ਸ਼ਾਮ ਰਾਸ਼ਟਰੀ ਮਹਿਲਾ ਕਮਿਸ਼ਨ (ਐਨਸੀਡਬਲਿਊ) ਦੀ ਪ੍ਰਧਾਨ ਨਾਲ ਮਿਲ ਕੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਨੇ ਆਪਣੇ ਭਾਸ਼ਣ ਵਿਚ ਯੌਨ ਸੋਸ਼ਣ ਅਤੇ ਮਹਿਲਾਵਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਟਿੱਪਣੀਆਂ ਕੀਤੀਆਂ ਹਨ, ਇਸ ਲਈ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਬੀਬਾ ਹਰਸਿਮਰਤ ਕੌਰ ਬਾਦਲ ਨੇ ਕਮਿਸ਼ਨ ਦੀ ਪ੍ਰਧਾਨ ਨੂੰ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਤਾਂ ਜੋ ਇਹ ਸਖਤ ਸੰਦੇਸ਼ ਜਾਵੇ ਕਿ ਮਹਿਲਾਵਾਂ ਨੂੰ ਇਸ ਤਰ੍ਹਾਂ ਵਸਤੂ ਵਾਂਗ ਨਹੀਂ ਦੇਖਿਆ ਜਾ ਸਕਦਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਆਪਣੇ ਦੋਸਤਾਂ ਦੇ ਸਾਹਮਣੇ ਇਕ ਕੁੜੀ ਨਾਲ ਰਿਸ਼ਤੇ ਦਾ ਝੂਠਾ ਦਾਅਵਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਉਸ ਕੁੜੀ ਨੂੰ ਉਸ ਦੇ ਕੱਪੜਿਆਂ ਦੇ ਆਧਾਰ ’ਤੇ ‘ਪੀਲੀ ਤਤੈਆ’, ‘ਪਾਕਿਸਤਾਨ ਦਾ ਝੰਡਾ’ ਅਤੇ ‘ਬੰਬ ਸ਼ੈਲ’ ਵਰਗੇ ਸ਼ਬਦਾਂ ਨਾਲ ਸੰਬੋਧਨ ਕਰਕੇ ਉਸਦੀ ਤੌਹੀਨ ਕੀਤੀ।

ਐਮ. ਪੀ. ਨੇ ਕਿਹਾ ਕਿ ਇਸ ਤੋਂ ਵੀ ਵੱਧ ਚਿੰਤਾਜਨਕ ਗੱਲ ਇਹ ਹੈ ਕਿ ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਕਾਲਜ ਦੇ ਦਿਨਾਂ ਵਿਚ ਉਨ੍ਹਾਂ ਦੇ ਪ੍ਰਸਤਾਵ ਨੂੰ ਠੁਕਰਾਉਣ ਵਾਲੀਆਂ ਕੁੜੀਆਂ ਵਿਚੋਂ ਇਕ ਕਾਲਜ ਦੇ ਸਮਾਰੋਹ ਵਿਚ ਸਵਾਗਤ ਲਈ ਖੜ੍ਹੀ ਸੀ, ਜਿਥੇ ਉਨ੍ਹਾਂ ਨੇ ਪੜ੍ਹਾਈ ਕੀਤੀ ਸੀ ਅਤੇ ਉਨ੍ਹਾਂ ਨੂੰ ਮੰਚ ਕਲਾਕਾਰ ਬਣਨ ਤੋਂ ਬਾਅਦ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ। ਬੀਬਾ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਨਾਲ ਇਹ ਕਿੱਸਾ ਸੁਣਾਇਆ ਗਿਆ, ਉਸ ਤੋਂ ਇਹ ਦਰਸਾਇਆ ਗਿਆ ਕਿ ਕਿਵੇਂ ਇਕ ਮਹਿਲਾ ਜਿਸ ਨੇ ਉਨ੍ਹਾਂ ਦੇ ਪ੍ਰਸਤਾਵ ਨੂੰ ਅਸਵਿਕਾਰ ਕਰਨ ਦਾ ਸਾਹਸ ਕੀਤਾ ਸੀ, ਉਸ ਨੂੰ ਬਾਅਦ ਵਿਚ ਆਪਣੀ ਤਾਕਤ ਅਤੇ ਅਧਿਕਾਰ ਦਾ ਪ੍ਰਦਰਸ਼ਨ ਕਰਨ ਲਈ ਸਰਕਾਰੀ ਸਮਾਰੋਹ ਵਿਚ ਉਨ੍ਹਾਂ ਦਾ ਸਵਾਗਤ ਕਰਨ ਲਈ ਮਜਬੂਰ ਕੀਤਾ ਗਿਆ।

ਐਮ. ਪੀ. ਨੇ ਐਨਸੀਡਬਲਿਊ ਦੀ ਪ੍ਰਧਾਨ ਨੂੰ ਕਿਹਾ ਕਿ ਜਦੋਂ ਕਿਸੇ ਰਾਜ ਦਾ ਸਭ ਤੋਂ ਉਚਾ ਅਧਿਕਾਰੀ ਜਨਤਕ ਤੌਰ ’ਤੇ ਸੰਵੇਦਨਸ਼ੀਲ ਲੋਕਾਂ ਦੀ ਸਭਾ ਵਿਚ ਮਹਿਲਾਵਾਂ ਬਾਰੇ ਇਸ ਤਰ੍ਹਾਂ ਦੀਆਂ ਗੱਲਾਂ ਕਰਦਾ ਹੈ, ਤਾਂ ਇਹ ਬਹੁਤ ਹੀ ਇਤਰਾਜਯੋਗ ਹਨ ਅਤੇ ਇਸ ਨਾਲ ਇਹ ਖਤਰਨਾਕ ਸੰਦੇਸ਼ ਜਾਂਦਾ ਹੈ ਕਿ ਜਨਤਕ ਮਨੋਰੰਜਨ ਅਤੇ ਸਸਤੇ ਰੋਮਾਂਚ ਲਈ ਮਹਿਲਾਵਾਂ ਦੀ ਮਰਿਆਦਾ ਨੂੰ ਘਟਾਇਆ ਜਾ ਸਕਦਾ ਹੈ ਅਤੇ ਉਨ੍ਹਾਂ ਦੀ ਪਹਿਚਾਣ ਨੂੰ ਕੇਵਲ ਉਨ੍ਹਾਂ ਦੀ ਦਿੱਖ ਤੱਕ ਸੀਮਿਤ ਕੀਤਾ ਜਾ ਸਕਦਾ ਹੈ।

ਬੀਬਾ ਬਾਦਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੰਮਾਂ ਨਾਲ ਸਮਾਨਤਾ ਅਤੇ ਸਨਮਾਨ ਦੀ ਸੰਸਕ੍ਰਿਤੀ ਬਣਾਉਣ ਲਈ ਸੰਸਥਾਵਾਂ, ਨਾਗਰਿਕ ਸੰਗਠਨਾਂ ਅਤੇ ਅਣਗਿਣਤ ਵਿਅਕਤੀਆਂ ਵਲੋਂ ਸਾਲਾਂ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਮਹਿਲਾਵਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਬਣਦੀ ਹੈ।
ਉਨ੍ਹਾਂ ਮੁੱਖ ਮੰਤਰੀ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਕਿ ਇਸ ਨਾਲ ਮਹਿਲਾਵਾਂ ਪ੍ਰਤੀ ਨਫਰਤ ਨੂੰ ਆਮ ਬਣਾਇਆ ਜਾ ਰਿਹਾ ਹੈ ਅਤੇ ਯੌਨ ਸੋਸ਼ਣ ਨੂੰ ਜਾਇਜ਼ ਠਹਿਰਾਇਆ ਜਾ ਰਿਹਾ ਹੈ, ਜੋ ਕਿ ਬਹੁਤ ਵੱਡਾ ਖਤਰਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...