ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ

by | Feb 10, 2026 | breaking news, daily | 0 comments

*•ਪੰਜ ਪੁਲਾਂ ਅਤੇ ਅਹਿਮ ਰੋਡ ਪ੍ਰੋਜੈਕਟਾਂ ਨਾਲ ਖੇਤਰ ਵਿੱਚ ਸੜਕੀ ਸੰਪਰਕ ਤੇ ਆਰਥਿਕ ਵਿਕਾਸ ਨੂੰ ਮਿਲੇਗਾ ਵੱਡਾ ਹੁਲਾਰਾ: ਬੈਂਸ*

*• ਬੁਨਿਆਦੀ ਢਾਂਚਾ ਪ੍ਰਾਜੈਕਟ ਸਥਾਨਕ ਲੋਕਾਂ ਦੀ ਜ਼ਿੰਦਗੀ ਵਿੱਚ ਲਿਆਉਣਗੇ ਸਕਾਰਾਤਮਕ ਬਦਲਾਅ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 9 ਫਰਵਰੀ:–

ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲ ਗਈ ਹੈ।

ਇੱਥੋਂ ਜਾਰੀ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪੰਜ ਅਹਿਮ ਪੁਲਾਂ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਮਨਜ਼ੂਰੀ ਮਿਲ ਗਈ ਹੈ।

ਸ. ਬੈਂਸ ਨੇ ਕਿਹਾ, “ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।” ਉਨ੍ਹਾਂ ਕਿਹਾ ਕਿ ਪ੍ਰਵਾਨਿਤ ਪੁਲ ਪ੍ਰੋਜੈਕਟਾਂ ਵਿੱਚ ਬ੍ਰਹਮਪੁਰ ਅਤੇ ਡਰੋਲੀ ਪੁਲ ਸ਼ਾਮਲ ਹਨ, ਜੋ ਅਸਲ ਵਿੱਚ ਨਹਿਰ ਦੀ ਉਸਾਰੀ ਸਮੇਂ ਬਣਾਏ ਗਏ ਸਨ। ਇਨ੍ਹਾਂ ਪੁਲਾਂ ਨੂੰ ਆਧੁਨਿਕ ਜ਼ਰੂਰਤਾਂ ਨੂੰ ਵੇਖਦਿਆਂ ਹੁਣ ਦੁਬਾਰਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੰਗੂਵਾਲ ਡਬਲ ਪੁਲ ਇੱਕ ਰਣਨੀਤਕ ਪ੍ਰੋਜੈਕਟ ਹੈ। ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਖਾਸ ਕਰਕੇ ਗੁਰੂ ਕਾ ਲਾਹੌਰ ਵਿਖੇ ਵਿਆਹ ਪੁਰਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਦੌਰਾਨ ਵੱਡੀ ਗਿਣਤੀ ਵਿੱਚ ਪੁੱਜਣ ਵਾਲੀ ਸੰਗਤ ਨੂੰ ਜਿੱਥੇ ਵੱਡੀ ਸੌਖ ਹੋਵੇਗੀ ਉੱਥੇ ਟ੍ਰੈਫਿਕ ਦੀ ਸਮੱਸਿਆ ਹੱਲ ਹੋਵੇਗੀ। ਉਨ੍ਹਾਂ ਕਿਹਾ, “ਇਸ ਨਾਲ ਸੰਗਤ ਲਈ ਨਿਰਵਿਘਨ ਯਾਤਰਾ ਯਕੀਨੀ ਬਣਾਏਗੀ।”

ਇਸ ਤੋਂ ਇਲਾਵਾ, ਅਟਾਰੀ ਪਿੰਡ ਦਾ ਪੁਲ ਅਟਾਰੀ ਪਿੰਡ ਨੂੰ ਸਿੱਧੇ ਕੌਮੀ ਰਾਜਮਾਰਗ ਨਾਲ ਜੋੜੇਗਾ ਜਿਸ ਨਾਲ ਲੰਬੇ ਚੱਕਰ ਖਤਮ ਹੋਣਗੇ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਭਾਓਵਾਲ ਪੁਲ ਨਾਲ ਖੇਤਰ ਵਿੱਚ ਰੁਜ਼ਗਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਸਾ ਨੰਗਲ ਪੁਲ ਪ੍ਰੋਜੈਕਟ ਦਾ ਟੈਂਡਰ ਪਹਿਲਾਂ ਹੀ ਜਾਰੀ ਹੋ ਚੁੱਕਾ ਹੈ ਅਤੇ ਇਸ ਦਾ ਕੰਮ 14 ਅਪ੍ਰੈਲ ਦੇ ਆਸਪਾਸ ਸ਼ੁਰੂ ਹੋ ਜਾਵੇਗਾ।

ਸ. ਬੈਂਸ ਨੇ ਨੰਗਲ ਤੋਂ ਕਲਮਾ ਮੋੜ ਸੜਕ ਅਤੇ ਭੰਗਲਾਂ ਤੋਂ ਕਾਨਪੁਰ ਖੂਹੀ ਸੜਕ ਸਬੰਧੀ ਯੋਜਨਾਵਾਂ ਬਾਰੇ ਵੀ ਯੋਜਨਾ ਸਾਂਝੀ ਕੀਤੀ। ਨੰਗਲ ਤੋਂ ਕਲਮਾ ਮੋੜ ਸੜਕ 10 ਕਰੋੜ ਰੁਪਏ ਦੀ ਲਾਗਤ ਨਾਲ ਭਾਰੀ ਉਦਯੋਗਿਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਣਾਈ ਜਾਵੇਗੀ, ਜਦੋਂ ਕਿ ਭੰਗਲਾਂ ਤੋਂ ਕਾਨਪੁਰ ਖੂਹੀ ਸੜਕ ਨੂੰ ਅਪਗ੍ਰੇਡ ਕਰਨ ਨਾਲ ਬੱਸ ਸੰਪਰਕ ਵਿੱਚ ਸੁਧਾਰ ਹੋਵੇਗਾ ਅਤੇ ਖੇੜਾ ਕਲਮੋਟ ਵਿੱਚ ਪਾਣੀ ਭਰਨ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸੜਕ ਦੇ ਦੋਵੇਂ ਪਾਸੇ ਕੰਕਰੀਟ ਦੀ ਡਰੇਨ ਬਣਾਈ ਜਾਵੇਗੀ। ਇਹ ਪ੍ਰਾਜੈਕਟ ਲਗਭਗ 12.5 ਕਰੋੜ ਰੁਪਏ ਨਾਲ ਤਿਆਰ ਹੋਵੇਗਾ। ਇਨ੍ਹਾਂ ਦੋਵਾਂ ਪ੍ਰੋਜੈਕਟਾਂ ‘ਤੇ ਕੰਮ ਅਗਲੇ ਦੋ ਹਫ਼ਤਿਆਂ ਦੇ ਅੰਦਰ ਸ਼ੁਰੂ ਹੋ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਜਿੱਥੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਉੱਥੇ ਇਲਾਕੇ ਵਿੱਚ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਸੜਕੀ ਸੰਪਰਕ ਬਿਹਤਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮਹਿਜ਼ ਬੁਨਿਆਦੀ ਢਾਂਚੇ ਦਾ ਵਿਕਾਸ ਨਹੀਂ, ਬਲਕਿ ਲੋਕਾਂ ਦੀਆਂ ਜਿੰਦਗੀਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦਾ ਜ਼ਰੀਆ ਸਾਬਤ ਹੋਣਗੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਟਿਕਾਊ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...