‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

by | Aug 13, 2026 | breaking news, daily, politics | 0 comments

ਅਕਾਲੀ ਦਲ-ਭਾਜਪਾ ਰਾਜ ਨੇ 2007 ਤੋਂ 2017 ਦਰਮਿਆਨ ਚਿੱਟੇ ਵਰਗੇ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਨੂੰ ਤਬਾਹ ਕੀਤਾ ਅਤੇ ਸੂਬੇ ਦਾ ਘਾਣ ਕੀਤਾ: ਹਰਪਾਲ ਸਿੰਘ ਚੀਮਾ

ਜਦੋਂ ਵੀ ਚੋਣਾਂ ਆਉਂਦੀਆਂ ਹਨ ਜਾਂ ਵਿਰੋਧੀ ਧਿਰ ਦੀਆਂ ਸਰਕਾਰਾਂ ਨੂੰ ਅਸਥਿਰ ਕਰਨਾ ਹੁੰਦਾ ਹੈ ਤਾਂ ਭਾਜਪਾ ਈਡੀ, ਸੀਬੀਆਈ ਅਤੇ ਇਨਕਮ ਟੈਕਸ ਦੀ ਵਰਤੋਂ ਕਰਦੀ ਹੈ: ਹਰਪਾਲ ਸਿੰਘ ਚੀਮਾ

ਅਕਾਲੀ ਦਲ ਆਪਣੀ ਸਿਆਸੀ ਜਮੀਨ ਬਚਾਉਣ ਲਈ ‘ਈਡੀ ਪਾਰਟੀ’ ਦੇ ਇਸ਼ਾਰਿਆਂ ‘ਤੇ ਚੱਲਣ ਲੱਗ ਪਿਆ ਹੈ, ਪਰ ਪੰਜਾਬੀ ਇਹਨਾਂ ਸਭ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ‘ਬੇਅਦਬੀ ਪਾਰਟੀ’ (ਸ਼੍ਰੋਮਣੀ ਅਕਾਲੀ ਦਲ) ਅਤੇ ‘ਈਡੀ ਪਾਰਟੀ’ (ਭਾਜਪਾ) ‘ਤੇ ਤਿੱਖਾ ਹਮਲਾ ਬੋਲਿਆ। ਉਹਨਾਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਿਚਕਾਰ ਹੋਈ ਪੱਤਰ-ਵਿਹਾਰ ਦੇ ਸਬੰਧ ਵਿੱਚ ਅਕਾਲੀ ਦਲ ਵੱਲੋਂ ਦਿੱਤੇ ਬਿਆਨਾਂ ਦੀ ਕਰੜੀ ਨਿੰਦਾ ਕੀਤੀ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “‘ਚਿੱਟਾ ਪਾਰਟੀ’ (ਅਕਾਲੀ ਦਲ) ਆਪਣੇ ਸਾਰੇ ਸਿਧਾਂਤ ਛੱਡ ਕੇ ਹੁਣ ‘ਈਡੀ ਪਾਰਟੀ’ (ਭਾਜਪਾ) ਅਤੇ ਕੇਂਦਰੀ ਜਾਂਚ ਏਜੰਸੀਆਂ ਦੀ ਤਰਜਮਾਨ ਵਜੋਂ ਕੰਮ ਕਰ ਰਹੀ ਹੈ। ਇਹ ਹੈਰਾਨੀ ਦੀ ਗੱਲ ਹੈ ਕਿ ਈਡੀ ਵੱਲੋਂ ਡੀਜੀਪੀ ਨੂੰ ਭੇਜੇ ਗਏ ਇੱਕ ਪੱਤਰ ਨੂੰ ਅਕਾਲੀ ਦਲ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਇੱਕ ਹਥਿਆਰ ਵਜੋਂ ਵਰਤ ਰਿਹਾ ਹੈ।”

ਉਹਨਾਂ ਅੱਗੇ ਕਿਹਾ, “ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਦੀ ਹੀ ਇੱਕ ਸ਼ਾਖਾ ਅਤੇ ਬੁਲਾਰੇ ਵਜੋਂ ਕੰਮ ਕਰ ਰਿਹਾ ਹੈ ਜੋ ਆਪਣੀ ਖੁੱਸ ਚੁੱਕੀ ਸਿਆਸੀ ਜ਼ਮੀਨ ਨੂੰ ਲੱਭਣ ਦੀ ਨਾਕਾਮ ਕੋਸ਼ਿਸ਼ ਕਰ ਰਿਹਾ ਹੈ।”

2007 ਤੋਂ 2017 ਤੱਕ ਦੇ ਕਾਲੇ ਦੌਰ ਦੀ ਯਾਦ ਦਿਵਾਉਂਦਿਆਂ ਉਹਨਾਂ ਨੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੂੰ ਪੰਜਾਬ ਦੇ ਸਮਾਜਿਕ ਤਾਣੇ-ਬਾਣੇ, ਆਰਥਿਕਤਾ ਅਤੇ ਜਵਾਨੀ ਨੂੰ ਤਬਾਹ ਕਰਨ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ। ਉਹਨਾਂ ਕਿਹਾ, “ਪੰਜਾਬ ਦੇ ਲੋਕ ਨਸ਼ਿਆਂ ਦੀ ਬਿਮਾਰੀ (ਚਿੱਟਾ), ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਵਿਆਪਕ ਭ੍ਰਿਸ਼ਟਾਚਾਰ ਨੂੰ ਨਹੀਂ ਭੁੱਲੇ, ਜਿਸ ਕਾਰਨ ਸੂਬੇ ਨੂੰ ‘ਉੜਤਾ ਪੰਜਾਬ’ ਦਾ ਦੁਖਦਾਈ ਸੰਤਾਪ ਹੰਢਾਉਣਾ ਪਿਆ ਸੀ।”

ਮੰਤਰੀ ਨੇ ਦਾਅਵਾ ਕੀਤਾ, “ਅਕਾਲੀ-ਭਾਜਪਾ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਹਰ ਪੱਖੋਂ ਤਬਾਹ ਕੀਤਾ ਗਿਆ। ਮਾਪਿਆਂ ਨੂੰ ਇਸ ਡਰ ਤੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਆਪਣੀਆਂ ਜ਼ਮੀਨਾਂ, ਘਰ ਅਤੇ ਉਮਰ ਭਰ ਦੀ ਕਮਾਈ ਵੇਚਣ ਲਈ ਮਜਬੂਰ ਹੋਣਾ ਪਿਆ ਕਿਉਂ ਕਿ ਸਰਕਾਰ ਦੁਆਰਾ ਪਾਲਿਆ ਗਿਆ ਨਸ਼ਾ ਮਾਫੀਆ ਉਹਨਾਂ ਦਾ ਭਵਿੱਖ ਬਰਬਾਦ ਕਰ ਦੇਵੇਗਾ।”

ਭਾਜਪਾ ਦੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਆਪ ਆਗੂ ਨੇ ਕੇਂਦਰ ਦੀ ਸੱਤਾਧਾਰੀ ਧਿਰ ਵੱਲੋਂ ਡਾ. ਬੀਆਰ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਸੰਵਿਧਾਨ ਨੂੰ ਯੋਜਨਾਬੱਧ ਤਰੀਕੇ ਨਾਲ ਨੁਕਸਾਨ ਪਹੁੰਚਾਉਣ ਦੀ ਨਿੰਦਾ ਕੀਤੀ। ਉਹਨਾਂ ਕਿਹਾ, “ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਅਕਸਰ ਵਿਰੋਧੀ ਆਗੂਆਂ ਨੂੰ ਡਰਾਉਣ, ਸਥਾਨਕ ਪ੍ਰਸ਼ਾਸਨ ਨੂੰ ਧਮਕਾਉਣ ਅਤੇ ਦੇਸ਼ ਭਰ ਵਿੱਚ ਚੁਣੀਆਂ ਹੋਈਆਂ ਰਾਜ ਸਰਕਾਰਾਂ ਨੂੰ ਡੇਗਣ ਲਈ ਕੀਤੀ ਜਾਂਦੀ ਹੈ, ਜਿਵੇਂ ਕਿ ਪੱਛਮੀ ਬੰਗਾਲ, ਬਿਹਾਰ ਅਤੇ ਆਪ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾ ਕੇ ਕੀਤਾ ਜਾ ਰਿਹਾ ਹੈ।”

ਉਹਨਾਂ ਅੱਗੇ ਕਿਹਾ, “ਭਾਜਪਾ ਦਾ ਲੋਕਤੰਤਰੀ ਮੁੱਲਾਂ ਜਾਂ ਸੰਵਿਧਾਨ ਵਿੱਚ ਕੋਈ ਵਿਸ਼ਵਾਸ ਨਹੀਂ ਹੈ। ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਜਾਂ ਕੋਈ ਵਿਰੋਧੀ ਸਰਕਾਰ ਮਜ਼ਬੂਤੀ ਨਾਲ ਖੜ੍ਹੀ ਹੁੰਦੀ ਹੈ, ਤਾਂ ਸਿਆਸੀ ਵਿਰੋਧੀਆਂ ਨੂੰ ਧਮਕਾਉਣ ਅਤੇ ਸਰਕਾਰਾਂ ਤੋੜਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾਂਦੀ ਹੈ।”

ਆਪਣੇ ਸੰਬੋਧਨ ਦੇ ਅੰਤ ਵਿੱਚ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਮੌਕਾਪ੍ਰਸਤ ਰਾਜਨੀਤੀ ਅਤੇ ਭਾਜਪਾ ਨਾਲ ਇਸ ਦੇ ਇਤਿਹਾਸਕ ਗਠਜੋੜ ਤੋਂ ਭਲੀ-ਭਾਂਤ ਜਾਣੂ ਹਨ। ਉਹਨਾਂ ਕਿਹਾ, “ਜਿਹੜੀ ਪਾਰਟੀ ਕਦੇ ਪੰਜਾਬ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਦੀ ਸੀ, ਉਹ ਹੁਣ ਆਪਣੀ ਸਿਆਸੀ ਚਮੜੀ ਬਚਾਉਣ ਲਈ ਕੇਂਦਰੀ ਏਜੰਸੀਆਂ ਦੇ ਇਸ਼ਾਰਿਆਂ ‘ਤੇ ਚੱਲਣ ਤੱਕ ਗਿਰ ਚੁੱਕੀ ਹੈ। ਪੰਜਾਬ ਦੇ ਲੋਕ ਇਹਨਾਂ ਸਸਤੇ ਸਿਆਸੀ ਹਥਕੰਡਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਨਾ ਤਾਂ ਈਡੀ ਅਤੇ ਨਾ ਹੀ ਅਕਾਲੀ ਦਲ ਪੰਜਾਬੀਆਂ ਨੂੰ ਗੁਮਰਾਹ ਕਰਨ ਜਾਂ ‘ਆਪ’ ਸਰਕਾਰ ਦੇ ਪ੍ਰਗਤੀਸ਼ੀਲ ਸ਼ਾਸਨ ਨੂੰ ਲੀਹੋਂ ਲਾਹੁਣ ‘ਚ ਸਫਲ ਹੋਣਗੇ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...