ਬੇਅਦਬੀ ਵਿਰੋਧੀ ਕਾਨੂੰਨ ਦਾ ਮਾਮਲਾ: ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ 29 ਜੂਨ ਦੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਰਿਪੋਰਟ ਮੰਗੀ

by | Aug 8, 2026 | breaking news, daily, politics | 0 comments

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨਾਲ ਸਬੰਧਤ ਮੁੱਦਿਆਂ ‘ਤੇ ਪੰਜਾਬ ਰਾਜ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਗਠਤ ਮਾਹਿਰਾਂ ਦੀ ਕਮੇਟੀ ਨੇ ਸਰਕਾਰ ਨੂੰ ਪ੍ਰਸਤਾਵਿਤ ਕਾਨੂੰਨ ’ਤੇ ਹੋਰ ਵਿਚਾਰ-ਵਟਾਂਦਰਾ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ 29 ਜੂਨ 2026 ਦੇ ਆਦੇਸ਼ਾਂ ਦੀ ਪਾਲਣਾ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਜਸਟਿਸ (ਸੇਵਾਮੁਕਤ) ਸ. ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾਮੁਕਤ) ਸ. ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਸ. ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ. ਕੇਹਰ ਸਿੰਘ ਅਤੇ ਪ੍ਰੋ. ਜਗਮੋਹਨ ਸਿੰਘ ‘ਤੇ ਅਧਾਰਤ ਕਮੇਟੀ ਨੇ ਬੀਤੇ ਕੱਲ੍ਹ ਆਪਣੀ ਪਹਿਲੀ ਬੈਠਕ ਕੀਤੀ।

ਕਮੇਟੀ ਨੇ ਦੱਸਿਆ ਕਿ, ਜਿਵੇਂ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ, ਸਰਕਾਰ ਦਾ 29 ਜੁਲਾਈ ਦਾ ਜਵਾਬ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਬੁਨਿਆਦੀ ਇਤਰਾਜ਼ਾਂ, ਖਾਸ ਕਰਕੇ ਪ੍ਰਸਤਾਵਿਤ ਕਾਨੂੰਨ ਦੀਆਂ ਧਾਰਾਵਾਂ ਬਾਰੇ ਜੋ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਦਾ ਰਾਹ ਖੋਲ੍ਹਦੀਆਂ ਹਨ, ਨੂੰ ਦੂਰ ਕਰਨ ਵਿੱਚ ਅਸਫਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਜਵਾਬ, ਜੋ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ ਇੱਕ ਮਹੀਨੇ ਦੇ ਸਮੇਂ ਦੇ ਆਖਰੀ ਦਿਨ ਪ੍ਰਾਪਤ ਹੋਇਆ, ਸਪੱਸ਼ਟ ਤੌਰ ‘ਤੇ ਤੱਥਾਂ ਨੂੰ ਧੁੰਦਲਾ ਕਰਨ ਅਤੇ ਮੁੱਦੇ ਨੂੰ ਟਾਲਣ ਦੀ ਕੋਸ਼ਿਸ਼ ਹੈ। ਖ਼ਾਲਸਾ ਪੰਥ ਦੀਆਂ ਚਿੰਤਾਵਾਂ ਤੋਂ 31 ਜੁਲਾਈ 2026 ਨੂੰ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਪੰਜਾਬ ਕੈਬਨਿਟ ਦੇ ਮੈਂਬਰਾਂ ਨੂੰ ਸਪੱਸ਼ਟ ਤੌਰ ‘ਤੇ ਜਾਣੂ ਕਰਵਾ ਦਿੱਤਾ ਗਿਆ ਹੈ।

ਬੈਠਕ ਵਿੱਚ ਵਿਚਾਰਿਆ ਗਿਆ ਕਿ ਬੇਅਦਬੀ ਦੇ ਗੰਭੀਰ ਅਤੇ ਸੰਵੇਦਨਸ਼ੀਲ ਮੁੱਦੇ ਦਾ ਹੱਲ ਲੱਭਣ ਲਈ ਸਰਕਾਰ ਦਾ ਹੁਣ ਤੱਕ ਦਾ ਆਚਰਣ ਉਸਾਰੂ ਨਹੀਂ ਰਿਹਾ ਹੈ। ਅਕਾਲ ਤਖ਼ਤ ਸਾਹਿਬ ਵੱਲੋਂ ਕਾਫ਼ੀ ਸਮਾਂ ਦਿੱਤੇ ਜਾਣ ਦੇ ਬਾਵਜੂਦ, ਪੰਜਾਬ ਸਰਕਾਰ ਨੇ ਅਜੇ ਤੱਕ ਪੂਰੇ ਮੁੱਦੇ ‘ਤੇ ਵਿਚਾਰ-ਵਟਾਂਦਰੇ ਲਈ ਆਪਣੀ ਕਮੇਟੀ ਨਹੀਂ ਬਣਾਈ ਹੈ।

ਸ਼੍ਰੋਮਣੀ ਕਮੇਟੀ ਚੰਡੀਗੜ੍ਹ ਉਪ-ਦਫ਼ਤਰ ਦੇ ਵਧੀਕ ਸਕੱਤਰ ਸ. ਲਖਵੀਰ ਸਿੰਘ ਨੇ ਬੈਠਕ ਦਾ ਤਾਲਮੇਲ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਨੇ ਵੀ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ।
***
ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...