ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

by | Jun 19, 2025 | breaking news, daily | 0 comments

‘ਅਡਾਪਸ਼ਨ ਰੈਗੂਲੇਸ਼ਨ-2022’ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਤੇ ਦਿੱਤਾ ਜ਼ੋਰ

ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ

ਚੰਡੀਗੜ੍ਹ, 19 ਜੂਨ:

ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ।

ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਅਡਾਪਸਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੇਂਦਰੀ ਅਡਾਪਸ਼ਨ ਰਿਸੋਰਸ ਅਥਾਰਟੀ (ਕਾਰਾ) ਅਤੇ ਨੈਸ਼ਨਲ ਇੰਸਟੀਚਿਊਟ ਆਫ ਪਬਲਿਕ ਕੋਆਪਰੇਸ਼ਨ ਐਂਡ ਚਾਇਲਡ ਡਿਵੈਲਪਮੈਂਟ (ਨਿਪਸਡ) ਮੋਹਾਲੀ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿੱਚ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਸਮਾਜ ਦੀ ਇਹ ਦੁਖਦਾਈ ਹਕੀਕਤ ਹੈ ਕਿ ਕਈ ਵਾਰ ਨਵਜੰਮੇ ਬੱਚਿਆਂ ਨੂੰ ਤਿਆਗਣ ਜਾਂ ਉਨ੍ਹਾਂ ਦੀ ਜਾਨ ਲੈਣ ਵਾਲੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਪਰਿਵਾਰ ਸੁਖ-ਸਹੂਲਤਾਂ ਵਾਲੇ ਹਨ ਅਤੇ ਸਮਰੱਥ ਹਨ, ਉਹ ਇਨਸਾਨੀਅਤ ਦੇ ਨਾਤੇ ਅਜਿਹੇ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਗੋਦ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਬੱਚਾ ਮਾਤਾ-ਪਿਤਾ ਦੇ ਪਿਆਰ ਤੋਂ ਮਹਰੂਮ ਨਹੀਂ ਰਹੇਗਾ ਅਤੇ ਉਸਦਾ ਭਵਿੱਖ ਵੀ ਸੁਰੱਖਿਅਤ ਬਣ ਸਕੇਗਾ।

ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੇ ਸਾਰੇ ਹਿੱਸੇਦਾਰਾਂ ਨੂੰ ਅਡਾਪਸ਼ਨ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਹੋਵੇ। ਇਸ ਤਰ੍ਹਾਂ ਭਵਿੱਖ ਵਿੱਚ ਹਰ ਬੱਚੇ ਦੀ ਗੋਦ ਲੈਣ ਦੀ ਪ੍ਰਕਿਰਿਆ ਨਿਯਮਾਂ ਅਨੁਸਾਰ ਤੇ ਵਧੀਆ ਤਰੀਕੇ ਨਾਲ ਹੀ ਪੂਰੀ ਹੋਣੀ ਯਕੀਨੀ ਬਣੇਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਪਿਆਰ, ਸੁਰੱਖਿਆ ਅਤੇ ਚੰਗੇ ਭਵਿੱਖ ਦੀ ਗਾਰੰਟੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਡਾਪਸ਼ਨ ਰੈਗੂਲੇਸ਼ਨ-2022 ਨੂੰ ਸੂਬੇ ਵਿੱਚ ਲਾਗੂ ਕਰਕੇ ਬਿਨਾਂ ਮਾਪਿਆਂ ਵਾਲੇ ਬੱਚਿਆਂ ਦੀ ਜ਼ਿੰਦਗੀ ਵਿੱਚ ਨਵੇਂ ਰੰਗ ਭਰਨ ਅਤੇ ਉਨ੍ਹਾਂ ਨੂੰ ਪਿਆਰ ਭਰਿਆ ਘਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇਹ ਇੱਕ ਮਹੱਤਵਪੂਰਨ ਕਦਮ ਹੈ।

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਰਾਜ ਪੱਧਰੀ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਰਾਜ ਪੱਧਰੀ ਸਮਾਗਮ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਸਿੱਧਾ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਗਿਆਨ ਵਿੱਚ ਵਾਧਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਅਤ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਬੱਚਾ ਗੋਦ ਲੈਣ ਦੇ ਪ੍ਰਬੰਧ ਲਾਗੂ ਕਰਨ ਨਾਲ ਨਾ ਕੇਵਲ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਪਿਆਰ ਭਰਿਆ ਘਰ ਮਿਲੇਗਾ, ਸਗੋਂ ਉਨ੍ਹਾਂ ਦਾ ਭਵਿੱਖ ਵੀ ਸੁਨਹਿਰਾ ਬਣੇਗਾ।

ਕਾਰਾ (CARA) ਦੀ ਸੀ.ਈ.ਓ. ਭਾਵਨਾ ਸਕਸੈਨਾ ਨੇ ਵੀ ਪੰਜਾਬ ਸਰਕਾਰ ਵੱਲੋਂ ਅਡਾਪਸ਼ਨ ਰੈਗੂਲੇਸ਼ਨ-2022 ਦੇ ਤਹਿਤ ਆਯੋਜਿਤ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਕਾਫੀ ਜਟਿਲ ਅਤੇ ਸੰਵੇਦਨਸ਼ੀਲ ਹੁੰਦੀ ਹੈ। ਇਸ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਖਾਮੀਆਂ ਬੱਚੇ ਅਤੇ ਮਾਪਿਆਂ ਲਈ ਭਵਿੱਖ ਵਿੱਚ ਗੰਭੀਰ ਮੁਸ਼ਕਲਾਂ ਪੈਦਾ ਕਰ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਨਿਰੰਤਰ ਕਰਵਾਏ ਜਾਣਾ ਬਹੁਤ ਜ਼ਰੂਰੀ ਹਨ, ਤਾਂ ਜੋ ਨਾ ਸਿਰਫ਼ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਦੀ ਯੋਗਤਾ ਅਤੇ ਜਾਣਕਾਰੀ ਵਿੱਚ ਵਾਧਾ ਹੋਵੇ, ਸਗੋਂ ਸਮਾਜ ਵਿੱਚ ਵੀ ਲੋਕ ਜਾਗਰੂਕ ਹੋਣ ਅਤੇ ਅਜਿਹੇ ਬੱਚਿਆਂ ਨੂੰ ਪਿਆਰ ਭਰਿਆ ਘਰ ਮਿਲ ਸਕੇ।

ਇਸ ਟ੍ਰੇਨਿੰਗ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ, ਡਾ. ਸ਼ੇਨਾ ਅਗਰਵਾਲ, ਵਿਸ਼ੇਸ ਸਕੱਤਰ ਕੇਸ਼ਵ ਹਿੰਗੋਨੀਆਂ, ਵਧੀਕ ਸਕੱਤਰ ਵਿੰਮੀ ਭੂਲਰ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਦਫ਼ਤਰਾਂ, ਮੁੱਖ ਮੈਡੀਕਲ ਅਫ਼ਸਰਾਂ,ਚਾਇਲਡ ਵੈਲਫੇਅਰ ਕਮੇਟੀਆਂ (ਸੀ ਡਬਲਿਊ ਸੀ), ਸਪੈਸ਼ਲ ਅਡਾਪਸ਼ਨ ਏਜੰਸੀਜ਼ (ਐਸ ਏ ਏ), ਜ਼ਿਲ੍ਹਾ ਬੱਚਾ ਸੁਰੱਖਿਆ ਯੂਨਿਟਾਂ (ਡੀਸੀਪੀਯੂ) ਅਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਉਤਸ਼ਾਹ ਨਾਲ ਸ਼ਾਮਲ ਹੋਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...