ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ -ਗਿਆਨੀ ਕੁਲਦੀਪ ਸਿੰਘ ਗੜਗੱਜ

by | Aug 29, 2026 | breaking news, daily, politics | 0 comments

ਪੰਜਾਬ ਦੀ ਜਵਾਨੀ ਬਚਾਉਣ ਲਈ ਘਰ-ਘਰ ਗੁਰੂ ਦਾ ਸੁਨੇਹਾ ਪਹੁੰਚਾਉਣ ਦੀ ਲੋੜ – ਐਡਵੋਕੇਟ ਧਾਮੀ

-ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ (ਸੰਗਰੂਰ) ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਰਵਾਨਗੀ ਦੀ ਅਰਦਾਸ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਕੀਤੀ, ਜਿਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪਾਲਕੀ ’ਚ ਸ਼ੁਸ਼ੋਭਿਤ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਾਬਾ ਮੱਖਣ ਸ਼ਾਹ ਜੀ ਲੁਬਾਣਾ ਦਾ ਜਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਛਾਣ ਕਰਕੇ “ਸਾਚਾ ਗੁਰੂ ਲਾਧੋ ਰੇ” ਦਾ ਜੋ ਮਹਾਨ ਸੰਦੇਸ਼ ਸਿੱਖ ਸੰਗਤ ਨੂੰ ਦਿੱਤਾ, ਉਹ ਸਿਰਫ਼ ਇਤਿਹਾਸਕ ਘਟਨਾ ਨਹੀਂ, ਸਗੋਂ ਗੁਰੂ ਪ੍ਰਤੀ ਅਟੁੱਟ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਦਸਵੇਂ ਪਾਤਸ਼ਾਹ ਜੀ ਦੇ ਹੁਕਮ “ਗੁਰੂ ਮਾਨਿਓ ਗ੍ਰੰਥ” ਨੂੰ ਜੀਵਨ ਦਾ ਆਧਾਰ ਬਣਾਉਂਦਿਆਂ ਕਿਸੇ ਵੀ ਦੇਹਧਾਰੀ ਨੂੰ ਗੁਰੂ ਮੰਨਣ ਦੇ ਭੁਲੇਖੇ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਗੁਰੂ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਏਕਤਾ ਦਾ ਸੰਦੇਸ਼ ਸੰਗਤ ਤੱਕ ਪਹੁੰਚਾਉਣ ਲਈ ਮੀਰੀ-ਪੀਰੀ ਖਾਲਸਾ ਮਾਰਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਸਭ ਤੋਂ ਵੱਡੀ ਚਿੰਤਾ ਨਸ਼ਿਆਂ ਦੀ ਮਾਰ ਹੈ। ਸਾਨੂੰ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਦਿਆਂ ਸਰਕਾਰਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਜਵਾਬਦੇਹ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਨਫ਼ਰਤ ਨਹੀਂ, ਸਗੋਂ ਪਿਆਰ, ਸਹਾਰਾ ਅਤੇ ਮੁੜ ਚੰਗੇ ਜੀਵਨ ਵੱਲ ਲਿਆਉਣ ਦਾ ਮੌਕਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਸਾਨੂੰ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ ਅਤੇ ਗੁਰਬਾਣੀ ਨਾਲ ਜੋੜਨ ਲਈ ਵੀ ਯਤਨਸ਼ੀਲ ਹੋਣ ਦੀ ਲੋੜ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਮਾਰਚ ਦੌਰਾਨ ਸੰਗਤਾਂ ਅਤੇ ਖ਼ਾਸ ਕਰਕੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਨੌਜਵਾਨੀ ਦੀ ਇੱਕ ਬਹੁਤ ਹੀ ਦਰਦਨਾਕ ਤਸਵੀਰ ਸਾਹਮਣੇ ਆ ਰਹੀ ਹੈ। ਛੋਟੀ ਉਮਰ ਦੇ ਅਨੇਕਾਂ ਨੌਜਵਾਨ ਚਿੱਟੇ ਵਰਗੇ ਨਸ਼ਿਆਂ ਦੀ ਭੇਟ ਚੜ੍ਹ ਕੇ ਆਪਣੀਆਂ ਕੀਮਤੀ ਜ਼ਿੰਦਗੀਆਂ ਗੁਆ ਚੁੱਕੇ ਹਨ। ਇਹ ਸਮੁੱਚੇ ਪੰਜਾਬ ਦਾ ਦਰਦ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮਕਸਦ ਜਿਥੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ ਉਥੇ ਪੰਜਾਬ ਦੀ ਨੌਜਵਾਨੀ ਨੂੰ ਬਾਣੀ ਅਤੇ ਬਾਣੇ ਨਾਲ ਜੋੜਨਾ, ਗੁਰਸਿੱਖੀ ਜੀਵਨ ਅਤੇ ਆਪਣੇ ਗੌਰਵਮਈ ਵਿਰਸੇ ਵੱਲ ਪ੍ਰੇਰਿਤ ਕਰਨਾ ਹੈ। ਇਹ ਸੁਨੇਹਾ ਲੈ ਕੇ ਖਾਲਸਾ ਮਾਰਚ ਪੰਜਾਬ ਦੇ ਪਿੰਡ ਪਿੰਡ ਤੱਕ ਪਹੁੰਚ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਮਾਰਚ ਦੀ ਸੰਪੂਰਨਤਾ ਮਗਰੋਂ ਹਰ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨੀ ਪੰਜਾਬ ਦਾ ਭਵਿੱਖ ਹੈ। ਇਸ ਲਈ ਹਰ ਮਾਂ-ਪਿਉ ਅਤੇ ਹਰ ਗੁਰਸਿੱਖ ਦਾ ਫ਼ਰਜ਼ ਹੈ ਕਿ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾ ਕੇ ਗੁਰੂ ਨਾਲ ਜੋੜੇ। ਉਨ੍ਹਾਂ ਖਾਲਸਾ ਮਾਰਚ ਵਿੱਚ ਸਹਿਯੋਗ ਕਰ ਰਹੀਆਂ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਜ਼ਿਕਰਯੋਗ ਹੈ ਕਿ ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤ ਅੰਦਰ ਵੱਡਾ ਉਤਸ਼ਾਹ ਹੈ। ਮਾਰਚ ਦੌਰਾਨ ਨੌਜੁਆਨ ਜਿਥੇ ਸਾਬਤ ਸੂਰਤ ਹੋਣ ਦਾ ਪ੍ਰਣ ਕਰ ਰਹੇ ਹਨ, ਉਥੇ ਹੀ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਤਿਆਰ ਹੋ ਰਹੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਸ. ਗੁਰਲਾਲ ਸਿੰਘ, ਸ. ਰਾਮਪਾਲ ਸਿੰਘ ਬਹਿਣੀਵਾਲ, ਬੀਬੀ ਪਰਮਜੀਤ ਕੌਰ, ਹਲਕਾ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਕਲਗੀਧਰ ਟਰੱਸਟ ਬੜੂ ਸਾਹਿਬ ਤੋਂ ਬਾਬਾ ਜਗਜੀਤ ਸਿੰਘ, ਮੈਨੇਜਰ ਸ. ਸਤਨਾਮ ਸਿੰਘ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਇੰਚਾਰਜ ਸ. ਭੋਲਾ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਗੁਰਵਿੰਦਰ ਸਿੰਘ ਮੁਹਾਲੀ, ਸ. ਸੰਦੀਪ ਸਿੰਘ ਕਲੋਤਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...