ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

by | Jul 31, 2025 | breaking news, daily | 0 comments

ਸੁਨਾਮ-ਪਟਿਆਲਾ ਹਾਈਵੇ ਦਾ ਨਾਮ ਬਦਲ ਕੇ ਸ਼ਹੀਦ ਊਧਮ ਸਿੰਘ ਹਾਈਵੇਅ ਰੱਖਿਆ

ਸੁਨਾਮ ਨੂੰ ਨਵਾਂ ਰੂਪ ਦੇਣ ਲਈ ₹85 ਕਰੋੜ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ

ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਜੱਦੀ ਸ਼ਹਿਰ ਵਿੱਚ ਲਗਪਗ 85 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।

ਇੱਥੇ ਸਟੇਡੀਅਮ ਵਿੱਚ ਊਧਮ ਸਿੰਘ ਸਮਾਰਕ ਵਿਖੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਦੇ ਸਮਾਰਕ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਧਰਤੀ ਮਾਂ ਦੇ ਇਸ ਸੱਚੇ ਪੁੱਤਰ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ’ ਡਵਾਇਰ ਨੂੰ ਮਾਰ ਕੇ ਇੱਕ ਬਹਾਦਰੀ ਭਰੇ ਕਾਰਨਾਮੇ ਦਾ ਪ੍ਰਦਰਸ਼ਨ ਕੀਤਾ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਰਾਸ਼ਟਰੀ ਆਜ਼ਾਦੀ ਸੰਗਰਾਮ ਵਿੱਚ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਵਿੱਚੋਂ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗੀ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਵਾਲਾ ਦੇ ਵਸਨੀਕਾਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਰੂਪ ਵਿੱਚ ਲਗਪਗ 85 ਕਰੋੜ ਰੁਪਏ ਦਾ ਤੋਹਫ਼ਾ ਵੀ ਦਿੱਤਾ। ਇਨ੍ਹਾਂ ਵਿੱਚ 15.32 ਕਰੋੜ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦਾ ਅਪਗ੍ਰੇਡੇਸ਼ਨ ਸ਼ਾਮਲ ਹੈ, ਜੋ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ। ਨਵੇਂ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਸਬ-ਰਜਿਸਟਰਾਰ ਦਫ਼ਤਰ, ਤਹਿਸੀਲਦਾਰ ਦਫ਼ਤਰ, ਖਜ਼ਾਨਾ ਦਫ਼ਤਰ, ਖੁਰਾਕ ਸਪਲਾਈ ਦਫ਼ਤਰ, ਟੈਕਸ ਦਫ਼ਤਰ, ਸਹਿਕਾਰੀ ਸਭਾ ਦਫ਼ਤਰ ਅਤੇ ਹੋਰ ਵਿਭਾਗ ਹੋਣਗੇ।

ਇਸੇ ਤਰ੍ਹਾਂ ਉਨ੍ਹਾਂ ਨੇ ਸੁਨਾਮ ਵਿੱਚ 13.64 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰਾਜੈਕਟ ਵੀ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ ਅਤੇ ਬੱਸ ਸਟੈਂਡ ਵਿੱਚ ਬੱਸ ਕਾਊਂਟਰਾਂ ਦੇ ਨਾਲ ਇੱਕ ਸ਼ਾਪਿੰਗ ਕੰਪਲੈਕਸ ਵੀ ਸ਼ਾਮਲ ਹੋਵੇਗਾ। ਇਸੇ ਤਰ੍ਹਾਂ ਦੋਵਾਂ ਆਗੂਆਂ ਨੇ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਕੁੜੀਆਂ ਦੇ ਨਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨੀਂਹ ਪੱਥਰ ਵੀ ਰੱਖਿਆ, ਜੋ ਨੌਂ ਮਹੀਨਿਆਂ ਦੇ ਵਿੱਚ ਪੂਰਾ ਹੋ ਜਾਵੇਗਾ।

ਸੁਨਾਮ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸੁਨਾਮ ਵਿੱਚ 18.95 ਕਰੋੜ ਰੁਪਏ ਦੀ ਲਾਗਤ ਨਾਲ ਇਨਡੋਰ ਸਪੋਰਟਸ ਕੰਪਲੈਕਸ ਵੀ ਬਣਾਇਆ ਜਾਵੇਗਾ। ਇਸ ਕੰਪਲੈਕਸ ਵਿੱਚ ਸਿੰਥੈਟਿਕ ਟਰੈਕ, ਬੈਡਮਿੰਟਨ, ਬਾਕਸਿੰਗ, ਜੂਡੋ, ਕੁਸ਼ਤੀ, ਬਾਸਕਟਬਾਲ, ਵਾਲੀਬਾਲ ਅਤੇ ਤਾਈਕਵਾਂਡੋ ਦੀਆਂ ਸਹੂਲਤਾਂ ਹੋਣਗੀਆਂ। ਦੋਵਾਂ ਆਗੂਆਂ ਨੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿੱਚ ਵਿਕਾਸ ਕਾਰਜਾਂ ਦੀ ਨੀਂਹ ਵੀ ਰੱਖੀ, ਜਿਸ ਵਿੱਚ ਐਸਟ੍ਰੋ ਟਰਫ ਹਾਕੀ ਗਰਾਊਂਡ, ਲੈਕਚਰ ਹਾਲ, ਲਾਇਬ੍ਰੇਰੀ, ਪ੍ਰਬੰਧਕੀ ਬਲਾਕ ਅਤੇ ਹੋਰ ਸ਼ਾਮਲ ਹਨ।

ਇਸ ਅਹਿਮ ਪ੍ਰਾਜੈਕਟ ਦੀ ਕੁੱਲ ਲਾਗਤ 20.78 ਕਰੋੜ ਰੁਪਏ ਹੈ ਅਤੇ ਇਹ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ। ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸੁਨਾਮ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 8.49 ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...