ਭਗਵੰਤ ਮਾਨ ਨੈਤਿਕਤਾ ਵਜੋਂ ਅਸਤੀਫ਼ਾ ਦੇ ਕੇ ਸੱਤ੍ਹਾ ਤੋਂ ਲਾਂਭੇ ਹੋ ਜਾਣ- ਕਾ: ਸੇਖੋਂ

by | Feb 28, 2025 | breaking news, daily, politics | 0 comments

ਪੰਜਾਬ ਵਿਧਾਇਕਾਂ ਦੇ ਨਿੱਤ ਦਿਨ ਪਰਦੇਫਾਸ਼ ਹੋ ਰਹੇ ਹਨ

ਬਠਿੰਡਾ, 28 ਫਰਵਰੀ, ਬੀ ਐੱਸ ਭੁੱਲਰ
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਵਿਧਾਇਕਾਂ ਦੀਆਂ ਧੱਕੇਸ਼ਾਹੀਆਂ ਤੇ ਭ੍ਰਿਸ਼ਟਾਚਾਰੀ ਕਾਰਵਾਈਆਂ ਦੇ ਲਗਾਤਾਰ ਪਰਦੇਫਾਸ਼ ਹੋ ਰਹੇ ਹਨ। ਮੁੱਖ ਮੰਤਰੀ ਸ੍ਰ: ਭਗਵੰਤ ਮਾਨ ਨੂੰ ਨੈਤਿਕਤਾ ਦੇ ਤੌਰ ਤੇ ਅਸਤੀਫ਼ਾ ਦੇ ਕੇ ਸੱਤ੍ਹਾ ਤੋਂ ਪਾਸੇ ਹੋ ਜਾਣਾ ਚਾਹੀਦਾ ਹੈ। ਇਹ ਵਿਚਾਰ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ ਨੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

ਕਾ: ਸੇਖੋਂ ਨੇ ਕਿਹਾ ਕਿ ਇਸ ਪਾਰਟੀ ਦਾ ਇੱਕ ਵਿਧਾਇਕ ਅਮਿੱਤ ਰਤਨ ਭ੍ਰਿਸਟਾਚਾਰ ਦੇ ਦੋਸ਼ਾਂ ਦਾ ਅਦਾਲਤ ਵਿੱਚ ਸਾਹਮਣਾ ਕਰ ਰਿਹਾ ਹੈ। ਹੁਣ ਇੱਕ ਹੋਰ ਵਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਅਤੇ ਉਸਦੇ ਸਹਿਯੋਗੀਆਂ ਤੇ ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ 30 ਲੱਖ ਰੁਪਏ ਕਥਿਤ ਰਿਸਵਤ ਲੈਣ ਅਤੇ ਬਾਅਦ ਵਿੱਚ ਵਾਅਦਾ ਖਿਲਾਫ਼ੀ ਕਰਦਿਆਂ ਵਾਪਸ ਕਰਕੇ ਹੋਰ ਵਿਅਕਤੀ ਨੂੰ ਪ੍ਰਧਾਨ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਹ ਵਰਨਣਯੋਗ ਹੈ ਕਿ ਪਾਰਟੀ ਦੇ ਹੀ ਇੱਕ ਵਰਕਰ ਮਨਜੀਤ ਸਿੰਘ ਕਾਕਾ ਤੋਂ ਪ੍ਰਧਾਨਗੀ ਲਈ ਇਹ ਰਕਮ ਲਈ ਗਈ ਸੀ, ਪਰ ਬੀਤੇ ਦਿਨ ਵਾਪਸ ਕਰਕੇ ਹੋਰ ਵਿਅਕਤੀ ਨੂੰ ਪ੍ਰਧਾਨ ਬਣਾ ਦਿੱਤਾ ਗਿਆ। ਮਨਜੀਤ ਸਿੰਘ ਨੇ ਲਾਈਵ ਹੋ ਕੇ ਦੋਸ਼ ਲਾਇਆ ਕਿ ਇਹ ਰਕਮ ਕਥਿਤ ਤੌਰ ਤੇ ਵਿਧਾਇਕਾ ਨਰਿੰਦਰ ਭਰਾਜ ਅਤੇ ਉਸਦੇ ਖਾਸ ਆਦਮੀਆਂ ਨੇ ਲਈ ਸੀ ਅਤੇ ਹੁਣ ਵੱਧ ਪੈਸੇ ਲੈ ਕੇ ਹੋਰ ਨੂੰ ਪ੍ਰਧਾਨ ਬਣਾ ਦਿੱਤਾ। ਰੋਸ ਵਜੋਂ ਉਸਨੇ ਕੋਈ ਜਹਿਰੀਲੀ ਚੀਜ਼ ਖਾ ਲਈ ਸੀ, ਜੋ ਹਸਪਤਾਲ ਵਿੱਚ ਦਾਖ਼ਲ ਹੈ।

ਇਸੇ ਤਰ੍ਹਾਂ ਇੱਕ ਹੋਰ ਮਾਮਲਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਵਿਰੁੱਧ ਵੀ ਸਾਹਮਣੇ ਆਇਆ ਹੈ। ਉਸਦੇ ਸਾਬਕਾ ਪੀ ਏ ਸੀਰਾ ਮੱਲੂਆਣਾ, ਰਾਜੂ ਜੇਠੀ ਅਤੇ ਸੀਤਾ ਦੀਪਕ ਆਦਿ ਨੇ ਭ੍ਰਿਸਟਾਚਾਰ ਅਤੇ ਔਰਤਾਂ ਪ੍ਰਤੀ ਗਲਤ ਸ਼ਬਦਾਵਲੀ ਵਰਤਣ ਦੇ ਦੋਸ਼ ਲਾਏ ਹਨ। ਉਹਨਾਂ ਕਿਹਾ ਕਿ ਵਿਧਾਇਕ ਨੇ ਆਡੀਓ ਵੈਰਿਲ ਨੂੰ ਜਾਅਲੀ ਦੱਸ ਕੇ ਰਾਜੂ ਜੇਠੀ ਅਤੇ ਪੱਤਰਕਾਰ ਮਨਿੰਦਰਜੀਤ ਸਿੰਘ ਤੇ ਝੂਠਾ ਮੁਕੱਦਮਾ ਦਰਜ ਕਰਵਾਇਆ ਹੈ, ਜਦੋਂ ਕਿ ਆਡੀਓ ਸਹੀ ਹੈ। ਵਿਧਾਇਕ ਤੇ ਹੜ੍ਹਾਂ ਦੀ ਮਾਰ ’ਚ ਆਏ ਇਲਾਕੇ ਦੇ ਪਸ਼ੂਆਂ ਦੇ ਚਾਰੇ ਲਈ ਦਾਨ ਵਜੋਂ ਇੱਕਠੀ ਹੋਈ ਰਕਮ ਖੁਰਦ ਬੁਰਦ ਕਰਨ ਦਾ ਵੀ ਦੋਸ ਲਾਇਆ।

ਸੂਬਾ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੁਪਰੀਮੋ ਅਰਵਿੰਦ ਕੇਜਰੀਵਾਲ ਇਹਨਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਧਾਇਕਾਂ ਰਾਹੀ ਰਾਜ ਸਭਾ ਦੀ ਦਹਿਲੀਜ਼ ਟੱਪਣ ਦੇ ਯਤਨ ਕਰ ਰਿਹਾ ਹੈ। ਉਹਨਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਖ਼ੁਦਾ ਕੇਜਰੀਵਾਲ ਨੂੰ ਆਪਣੀ ਸਰਕਾਰ ਦੌਰਾਨ ਹੋਏ ਸ਼ਰਾਬ ਘੁਟਾਲੇ ਤੇ ਹੋਰ ਭ੍ਰਿਸ਼ਟਾਚਾਰੀ ਕਾਰਵਾਈਆਂ ਕਾਰਨ ਹਾਰ ਦਾ ਮੂੰਹ ਵੇਖਣਾ ਪਿਆ। ਪਾਰਟੀ ਦੀ ਹਾਈਕਮਾਂਡ ਦੀ ਦਖ਼ਲ ਅੰਦਾਜ਼ੀ ਸਦਕਾ ਹੁਣ ਪੰਜਾਬ ਸਰਕਾਰ ਦੀ ਖੁੱਦੋ ਵੀ ਲੀਰੋ ਲੀਰ ਹੋ ਰਹੀ ਹੈ। ਦੂਜੇ ਪਾਸੇ ਇਸ ਪਾਰਟੀ ਦੇ ਦਿੱਲੀ ਵਾਲੇ ਆਗੂ ਪੰਜਾਬ ’ਚ ਬੇਲੋੜੀ ਦਖ਼ਲਅੰਦਾਜ਼ੀ ਕਰ ਰਹੇ ਹਨ।

ਕਾ: ਸੇਖੋਂ ਨੇ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਨੈਤਿਕਤਾ ਦੇ ਆਧਾਰ ਤੇ ਅਸਤੀਫ਼ਾ ਦੇ ਕੇ ਸੱਤ੍ਹਾ ਤੋਂ ਲਾਂਭੇ ਹੋ ਜਾਣ ਅਤੇ ਕੇਜਰੀਵਾਲ ਪੰਜਾਬ ਵਿੱਚ ਦਖ਼ਲ ਅੰਦਾਜ਼ੀ ਬੰਦ ਕਰ ਦੇਣ। ਪੰਜਾਬ ਦੇ ਲੋਕ ਹੁਣ ਭੁਲੇਖੇ ਵਿੱਚ ਨਹੀਂ ਰਹੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...