ਭਗਵੰਤ ਮਾਨ ਸਰਕਾਰ ਦੀਆਂ ਅਸਫਲਤਾਵਾਂ ਨੂੰ ਬੇਨਕਾਬ ਕਰਨ ਕਾਰਣ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ: ਅਕਾਲੀ ਦਲ

by | Apr 14, 2025 | breaking news, daily, politics | 0 comments

ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦੇ ਪੈਟਰੋਲ ਪੰਪ ’ਤੇ ਹੋਏ ਹਮਲੇ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋਈ ਤੇ 2 ਗੰਭੀਰ ਜ਼ਖ਼ਮੀ ਹੋਏ, ’ਤੇ ਲੁੱਟ ਦੀ ਮਨਸ਼ਾ ਨਾਲ ਹਮਲਾ ਹੋਣ ਦੇ ਪੁਲਿਸ ਦੇ ਦਾਅਵੇ ਨੂੰ ਕੀਤਾ ਬੇਨਕਾਬ

ਭਗਵੰਤ ਮਾਨ ਨੇ ਸਰਹੱਦੀ ਸੂਬੇ ਦੀ ਰੱਖਿਆ ਕਰਨ ਦੀ ਥਾਂ ਵਿਰੋਧੀ ਆਗੂਆਂ ਦੀਆਂ ਗਤੀਵਿਧੀਆਂ ਜਾਨਣ ਲਈ ਪੁਲਿਸ ਤਾਇਨਾਤ ਕੀਤੀ
ਅੰਮ੍ਰਿਤਸਰ, 14 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਵਿਚ ਮੁੱਖ ਮੰਤਰੀ ਕਮ ਗ੍ਰਹਿ ਮੰਤਰੀ ਭਗਵੰਤ ਮਾਨ ਦੇ ਅਧੀਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਗੈਂਗਸਟਰ ਵਿਰੋਧੀ ਧਿਰ ਦੇ ਆਗੂਆਂ ਨੂੰ ਇਸ ਕਰ ਕੇ ਨਿਸ਼ਾਨਾ ਬਣਾ ਰਹੇ ਹਨ ਕਿਉਂਕਿ ਇਹ ਆਗੂ ਸਰਕਾਰ ਦੀਆਂ ਅਸਫਲਤਾਵਾਂ ਨੂੰ ਬੇਨਕਾਬ ਕਰ ਰਹੇ ਹਨ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੈਂਗਸਟਰ ਸ਼ਰ੍ਹੇਆਮ ਵਿਰੋਧੀ ਧਿਰ ’ਤੇ ਹਮਲੇ ਕਰ ਰਹੇ ਹਨ। ਉਹਨਾਂ ਕਿਹਾ ਕਿ ਮਜੀਠਾ ਹਲਕੇ ਦੇ ਪਿੰਡ ਕਲੇਰ ਮਾਂਗਟ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਜੋ ਉਹਨਾਂ ਦੇ ਕਰੀਬੀ ਹਨ ਤੇ ਅਜਨਾਲਾ ਹਲਕੇ ਦੇ ਅਕਾਲੀ ਦਲ ਦੇ ਇੰਚਾਰਜ ਹਨ, ਦੇ ਪੈਟਰੋਲ ਪੰਪ ’ਤੇ ਹਮਲਾ ਹੋਇਆ। ਉਹਨਾਂ ਕਿਹਾ ਕਿ ਇਸ ਹਮਲੇ ਦਾ ਮਕਸਦ ਜੋਧ ਸਿੰਘ ਸਮਰਾ ਨੂੰ ਨਿਸ਼ਾਨਾ ਬਣਾਉਣਾ ਸੀ ਕਿਉਂਕਿ ਉਹਨਾਂ ਨੇ ਕੁਝ ਸਮੇਂ ਵਿਚ ਉਥੇ ਪਹੁੰਚਣਾ ਸੀ।

ਪੁਲਿਸ ਦੇ ਦਾਅਵੇ ਨੂੰ ਬੇਨਕਾਬ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਪੰਪ ’ਤੇ ਹਮਲਾ ਰਾਤ ਵੇਲੇ ਪੰਪ ਬੰਦ ਹੋਣ ਮਗਰੋਂ ਹੋਇਆ। ਉਹਨਾਂ ਕਿਹਾ ਕਿ ਹਮਲਾਵਰਾਂ ਨੇ ਸੜਕ ’ਤੇ ਆਪਣਾ ਮੋਟਰ ਸਾਈਕਲ ਖੜ੍ਹਾ ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਹਮਲੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਉਹਨਾਂ ਕਿਹਾ ਕਿ ਹਮਲਾਵਰ ਇਕ ਰੁਪਿਆ ਵੀ ਨਾਲ ਨਹੀਂ ਲੈ ਗਏ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਸ ਪੰਪ ਦੀ ਆਮਦਨ ਵੀ ਜ਼ਿਆਦਾ ਨਹੀਂ ਹੈ ਅਤੇ ਨੇੜਲੇ ਦੋ ਪੰਪਾਂ ਤੋਂ ਉਹਨਾਂ ਦੀ ਸੇਲ ਵੀ ਕਿਤੇ ਜ਼ਿਆਦਾ ਘੱਟ ਹੈ।

ਇੰਟੈਲੀਜੈਂਸ ਦੀ ਪੂਰਨ ਅਸਫਲਤਾ ਅਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਉਹਨਾਂ ਨੇ ਜਨਵਰੀ ਦੇ ਅੱਧ ਵਿਚ ਭਵਿੱਖਬਾਣੀ ਕੀਤੀ ਸੀ ਕਿ ਸੂਬੇ ਦੀ ਅਮਨ ਅਤੇ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਆਉ਼ਦੇ ਸਮੇਂ ਵਿਚ ਕਿਸੇ ਪ੍ਰਮੁੱਖ ਹਿੰਦੂ ਆਗੂ ਜਾਂ ਵਪਾਰੀ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਤੋਂ ਦੋ ਮਹੀਨਿਆਂ ਬਾਅਦ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਹਮਲਾ ਹੋ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਹੁਣ ਜਦੋਂ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਇਹ ਬੇਨਕਾਬ ਕੀਤਾ ਕਿ ਸੂਬੇ ਵਿਚ ਹੋਰ ਗ੍ਰਨੇਡ ਹਮਲਿਆਂ ਦਾ ਖਦਸ਼ਾ ਹੈ ਤਾਂ ਉਹਨਾਂ ਨੂੰ ਇਕ ਝੂਠੇ ਕੇਸ ਵਿਚ ਫਸਾ ਦਿੱਤਾ ਗਿਆ। ਉਹਨਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਹੁਣ ਉਹਨਾਂ ਪੱਤਰਕਾਰਾਂ ਦੇ ਖਿਲਾਫ ਵੀ ਕੇਸ ਦਰਜ ਕੀਤਾ ਜਾਵੇਗਾ ਜਿਹਨਾਂ ਨੇ ਖੁਫੀਆ ਤੰਤਰ ਨੂੰ ਬੇਨਕਾਬ ਕੀਤਾ ਸੀ ?

ਉਹਨਾਂ ਕਿਹਾ ਕਿ ਗੈਂਗਸਟਰ ਸੂਬੇ ਨੂੰ ਚਲਾ ਰਹੇ ਹਨ ਅਤੇ ਉਹ ਪੰਜਾਬ ਵਿਚ ਹਮਲਿਆਂ ਦੀਆਂ ਆਡੀਓ ਤੇ ਵੀਡੀਓ ਸਾਂਝੀਆਂ ਕਰ ਰਹੇ ਹਨ। ਉਹਨਾਂ ਕਿਹਾ ਕਿ ਹਾਲ ਹੀ ਵਿਚ ਪਾਕਿਸਤਾਨ ਦੇ ਡੋਨ ਸ਼ਹਿਜ਼ਾਦ ਭੱਟੀ, ਸ਼ੀਜ਼ਾਨ ਤੇ ਹੈਪੀ ਦੀਆਂ ਆਡੀਓਜ਼ ਇਸ ਗੱਲ ਦਾ ਸਬੂਤ ਹਨ ਉਹਨਾਂ ਨੂੰ ਸੂਬੇ ਦੀ ਪੁਲਿਸ ਦੀ ਕੋਈ ਪਰਵਾਹ ਨਹੀਂ ਹੈ ਤੇ ਉਹ ਵਿਰੋਧੀ ਆਗੂਆਂ, ਪੁਲਿਸ ਥਾਣਿਆਂ ਤੇ ਉਹਨਾਂ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਜੋ ਸਰਕਾਰ ਨੂੰ ਬੇਨਕਾਬ ਕਰ ਰਹੇ ਹਨ।

ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਵਿਰੋਧੀ ਧਿਰ ਦੇ ਆਗੂਆਂ ਦੀਆਂ ਮੀਟਿੰਗਾਂ ਦੇ ਵੇਰਵੇ ਪਤਾ ਕਰਨ ਵਾਸਤੇ ਅਤੇ ਪੰਜਾਬ ਵਿਚ ਵਿਪਾਸਨਾ ਲਈ ਆਉਣ ਵਾਲਿਆਂ ਅਤੇ ਦਿੱਲੀ ਤੋਂ ਆਏ ਉਹਨਾਂ ਦੇ ਸਾਥੀਆਂ ਦੀ ਸੁਰੱਖਿਆ ਵਾਸਤੇ ਪੁਲਿਸ ਕਿਉਂ ਤਾਇਨਾਤ ਕੀਤੀ ਜਾ ਰਹੀ ਹੈ।

ਉਹਨਾਂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਪੰਜਾਬੀਆਂ ਨੂੰ ਹੋਰ ਮੂਰਖ ਨਾ ਬਣਾਉਣ ਅਤੇ ਸੂਬੇ ਵਿਚ ਕਾਨੂੰਨ ਵਿਵਸਥਾ ਬਹਾਲ ਕਰਨ ਵਾਸਤੇ ਕੰਮ ਕਰਨਾ ਸ਼ੁਰੂ ਕਰਨ ਨਹੀ਼ ਤਾਂ ਬਹੁਤ ਦੇਰ ਹੋ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...