ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

by | Jan 23, 2026 | breaking news, daily | 0 comments

*12 ਜ਼ਿਲ੍ਹਿਆਂ ਵਿੱਚ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਲਈ ਦਿੱਤੀ 51,000 ਰੁਪਏ ਵਿਆਹ ਸਹਾਇਤਾ: ਡਾ. ਬਲਜੀਤ ਕੌਰ*

*ਡੀ.ਬੀ.ਟੀ. ਰਾਹੀਂ ਸਿਧੇ ਲਾਭਪਾਤਰੀ ਤੱਕ ਪਹੁੰਚਦੇ ਹਨ ਅਸ਼ੀਰਵਾਦ ਸਕੀਮ ਦੇ ਲਾਭ : ਡਾ. ਬਲਜੀਤ ਕੌਰ*

*ਭਗਵੰਤ ਮਾਨ ਸਰਕਾਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਕਰ ਰਹੀ ਹੈ ਮਜ਼ਬੂਤ ​​: ਡਾ. ਬਲਜੀਤ ਕੌਰ*

ਚੰਡੀਗੜ੍ਹ, 23 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਵੇਸ਼ੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਨੁਸੂਚਿਤ ਜਾਤੀਆਂ , ਹੋਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ​​ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।

ਅਸ਼ੀਰਵਾਦ ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੱਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 2,559 ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ 13.05 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ, ” ਅਸ਼ੀਰਵਾਦ ਸਕੀਮ ਤਹਿਤ ਦਿੱਤੀ ਇਹ ਸਹਾਇਤਾ ਇਹਨਾਂ ਪਰਿਵਾਰਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਪ੍ਰਦਾਨ ਕੀਤੀ ਗਈ ਹੈ।”

ਯੋਜਨਾ ਦੀ ਪਹੁੰਚ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਸਮੇਤ 12 ਜ਼ਿਲ੍ਹਿਆਂ ਤੋਂ ਅਸ਼ੀਰਵਾਦ ਪੋਰਟਲ ਰਾਹੀਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ 13.05 ਕਰੋੜ ਦੀ ਰਕਮ ਮਨਜ਼ੂਰ ਕੀਤੀ ਗਈ ਹੈ।”

ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਫ਼ਰੀਦਕੋਟ ਦੇ 19, ਫਿਰੋਜ਼ਪੁਰ ਦੇ 45, ਸ੍ਰੀ ਫਤਿਹਗੜ੍ਹ ਸਾਹਿਬ ਦੇ 83, ਫਾਜ਼ਿਲਕਾ ਦੇ 723, ਗੁਰਦਾਸਪੁਰ ਦੇ 291 ਅਤੇ ਜਲੰਧਰ ਦੇ 7 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਕਪੂਰਥਲਾ ਦੇ 163, ਲੁਧਿਆਣਾ ਦੇ 892, ਪਟਿਆਲਾ ਦੇ 175, ਐਸ.ਬੀ.ਐਸ. ਨਗਰ ਦੇ 43, ਸੰਗਰੂਰ ਦੇ 37 ਅਤੇ ਤਰਨਤਾਰਨ ਦੇ 81 ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਅਧੀਨ ਲਿਆਂਦਾ ਗਿਆ ਹੈ।

ਅਸ਼ੀਰਵਾਦ ਸਕੀਮ ਦੇ ਉਦੇਸ਼ ਬਾਰੇ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਹਾਇਤਾ ਦਾ ਉਦੇਸ਼ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣਾ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਹੈ।”

ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਕਿਹਾ, “ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰ ਨਾਲ ਸਬੰਧਤ ਅਤੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ। ਸਾਰੇ ਸਰੋਤਾਂ ਤੋਂ ਕੁੱਲ ਸਾਲਾਨਾ ਪਰਿਵਾਰਕ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।” ਉਨ੍ਹਾਂ ਅੱਗੇ ਕਿਹਾ, “ਇੱਕ ਯੋਗ ਪਰਿਵਾਰ ਦੀਆਂ ਦੋ ਧੀਆਂ ਅਸ਼ੀਰਵਾਦ ਸਕੀਮ ਤਹਿਤ ਲਾਭ ਪ੍ਰਾਪਤ ਕਰ ਸਕਦੀਆਂ ਹਨ।”

ਸਕੀਮ ਦੀ ਪਾਰਦਰਸ਼ਤਾ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ, “ਵਿੱਤੀ ਸਹਾਇਤਾ ਦੇ ਲਾਭ ਡੀ. ਬੀ. ਟੀ. ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕੀਤੇ ਜਾਂਦੇ ਹਨ ਤਾਂ ਜੋ ਪਾਰਦਰਸ਼ਤਾ ਅਤੇ ਫੰਡਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਜਾ ਸਕੇ।”

ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਸਸ਼ਕਤ ਬਣਾਉਣ ਲਈ ਤੇਜੀ ਨਾਲ ਕੰਮ ਕਰ ਰਹੀ ਹੈ, ਜੋ ਬਰਾਬਰੀ ਵਾਲਾ ਅਤੇ ਸਮਾਵੇਸ਼ੀ ਪੰਜਾਬ ਬਣਾਉਣ ਦੀ ਸਾਡੀ ਵਚਨਬੱਧਤਾ ਦਾ ਸਪਸ਼ੱਟ ਸਬੂਤ ਹੈ।”

—*-

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...