ਭਗਵੰਤ ਮਾਨ ਸਰਕਾਰ ਨੇ ਇਮਾਨਦਾਰ ਸ਼ਾਸਨ ਰਾਹੀਂ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਮੁੱਖ ਸਰੋਤਾਂ ਤੋਂ ਮਾਲੀਏ ਨੂੰ ਦੁੱਗਣਾ ਕੀਤਾ: ਹਰਪਾਲ ਸਿੰਘ ਚੀਮਾ

by | Mar 12, 2026 | breaking news, politics | 0 comments

ਪੰਜਾਬ ਨੇ ਭਾਰੀ ਕਰਜ਼ ਬੋਝ ਦੇ ਬਾਵਜੂਦ ਕਰਜ਼ ਤੋਂ ਜੀਡੀਪੀ ਅਨੁਪਾਤ ਨੂੰ ਸਫ਼ਲਤਾਪੂਰਵਕ ਘਟਾਇਆ ਅਤੇ ਪਿਛਲੀਆਂ ਸਰਕਾਰਾਂ ਤੋਂ ਵਿਰਸਤ ‘ਚ ਮਿਲੀਆਂ 21,860 ਕਰੋੜ ਰੁਪਏ ਦੀਆਂ ਦੇਣਦਾਰੀਆਂ ਦਾ ਭੁਗਤਾਨ: ਹਰਪਾਲ ਸਿੰਘ ਚੀਮਾ

ਮਹਿਲਾਵਾਂ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਸਕੀਮ ਸ਼ੁਰੂ ਕਰਕੇ ‘ਆਪ’ ਸਰਕਾਰ ਦੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ: ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਵੱਲੋਂ ਵਿੱਤੀ ਸਾਲ 2026-27 ਦਾ ਬਜਟ ਪਾਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਸਰਕਾਰ ਅਧੀਨ ਮਾਲੀਏ ‘ਚ ਰਿਕਾਰਡ ਵਾਧੇ ਅਤੇ ਰੋਜ਼ਗਾਰ ਉੱਤਪਤੀ ਬਾਰੇ ਜਾਣਕਾਰੀ ਦਿੱਤੀ

ਚੰਡੀਗੜ੍ਹ, 11 ਮਾਰਚ 2026:

ਪੰਜਾਬ ਵਿਧਾਨ ਸਭਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2026-27 ਦਾ ਬਜਟ ਤਿੰਨ ਦਿਨਾਂ ਦੀ ਵਿਆਪਕ ਬਹਿਸ ਤੋਂ ਬਾਅਦ ਅੱਜ ਪਾਸ ਕਰ ਦਿੱਤਾ। ਸਦਨ ਵਿੱਚ ਚਰਚਾ ਨੂੰ ਸਮਾਪਤ ਕਰਦਿਆਂ ਵਿੱਤ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕੰਮਾਂ ਦਾ ਵਿਸਤ੍ਰਿਤ ਖਾਕਾ ਪੇਸ਼ ਕੀਤਾ ਅਤੇ ਬਹਿਸ ਦੌਰਾਨ ਵੱਖ-ਵੱਖ ਵਿਧਾਇਕਾਂ ਵੱਲੋਂ ਉਠਾਏ ਗਏ ਸਵਾਲਾਂ ਅਤੇ ਸੁਝਾਵਾਂ ਦੇ ਜਵਾਬ ਦਿੱਤੇ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਸਿਧਾਂਤਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੈਸੇ ਦੀ ਚੋਰੀ ਪ੍ਰਤੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਸਦਕਾ ਮਾਲੀਏ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈ। ਆਬਕਾਰੀ ਮਾਲੀਆ 20,000 ਕਰੋੜ ਰੁਪਏ ਤੋਂ ਵਧ ਕੇ 53,000 ਕਰੋੜ ਰੁਪਏ ਹੋ ਗਿਆ ਹੈ, ਜਦੋਂ ਕਿ ਜੀਐਸਟੀ ਉਗਰਾਹੀ 61,000 ਕਰੋੜ ਰੁਪਏ ਤੋਂ ਦੁੱਗਣੀ ਹੋ ਕੇ 1,21,000 ਕਰੋੜ ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਸਟੈਂਪ ਰਜਿਸਟ੍ਰੇਸ਼ਨ ਮਾਲੀਆ 12,000 ਕਰੋੜ ਰੁਪਏ ਤੋਂ ਵਧ ਕੇ ₹30,000 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਖ਼ਜਾਨੇ ਵਿੱਚ ਇਹ ਕ੍ਰਾਂਤੀਕਾਰੀ ਬਦਲਾਅ ਸਖ਼ਤ ਚੌਕਸੀ ਅਤੇ ਇਮਾਨਦਾਰ ਸ਼ਾਸਨ ਰਾਹੀਂ ਸੰਭਵ ਹੋਇਆ ਹੈ।

ਰੋਜ਼ਗਾਰ ਉੱਤਪਤੀ ਅਤੇ ‘ਆਪ’ ਸਰਕਾਰ ਦੀਆਂ ਗਾਰੰਟੀਆਂ ਬਾਰੇ ਗੱਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਨੇ 2022 ਵਿੱਚ ਆਪਣੀ ਕੈਬਨਿਟ ਦਾ ਪਹਿਲਾ ਫੈਸਲਾ ਲਿਆ ਸੀ ਤਾਂ ਅਸੀਂ 30,000 ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਅੱਜ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇਸ ਵਾਅਦੇ ਤੋਂ ਕਿਤੇ ਵੱਧ ਕਰਕੇ ਦਿਖਾਇਆ ਹੈ। ਇਸ ਇਤਿਹਾਸਕ ਭਰਤੀ ਮੁਹਿੰਮ ਨੇ ਸੂਬੇ ਵਿੱਚੋਂ ਨੌਜਵਾਨਾਂ ਦੀ ਵਿਦੇਸ਼ਾਂ ਵੱਲ ਹਿਜਰਤ ਨੂੰ ਠੱਲ੍ਹ ਪਾ ਕੇ ਨੌਜਵਾਨ ਪੀੜ੍ਹੀ ਲਈ ਇੱਕ ਸਕਾਰਾਤਮਕ ਮਾਹੌਲ ਸਿਰਜਿਆ ਹੈ।

ਸੂਬੇ ਦੇ ਕਰਜ਼ ਬਾਰੇ ਵਿਰੋਧੀ ਧਿਰ ਦੇ ਸ਼ੰਕਿਆਂ/ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਰਾਜ ਦੇ ਮੌਜੂਦਾ ਫੰਡਾਂ ਦਾ 85 ਫੀਸਦ ਹਿੱਸਾ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਵੱਡੇ ਕਰਜ਼ ਦੀ ਅਦਾਇਗੀ ਲਈ ਵਰਤਿਆ ਜਾ ਰਿਹਾ ਹੈ। ਇਸ ਬੋਝ ਦੇ ਬਾਵਜੂਦ ਸਾਡੀ ਸਰਕਾਰ ਕਰਜ਼ ਤੋਂ ਜੀਡੀਪੀ ਅਨੁਪਾਤ ਨੂੰ 48 ਫੀਸਦ ਤੋਂ ਘਟਾ ਕੇ 45 ਫੀਸਦ ਕਰਨ ਵਿੱਚ ਕਾਮਯਾਬ ਰਹੀ ਹੈ ਅਤੇ ਅਸੀਂ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ‘ਚ ਮਿਲੀਆਂ 21,860 ਕਰੋੜ ਰੁਪਏ ਦੀਆਂ ਦੇਣਦਾਰੀਆਂ ਦਾ ਭੁਗਤਾਨ ਵੀ ਕੀਤਾ ਹੈ। ਇਸ ਦੇ ਨਾਲ ਹੀ ਰਾਜ ਨੇ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਐਫਆਰਬੀਐਮ) ਐਕਟ ਤਹਿਤ ਨਿਰਧਾਰਤ ਸੀਮਾਵਾਂ ਦੀ ਸਖਤੀ ਨਾਲ ਪਾਲਣਾ ਕੀਤੀ ਹੈ ਅਤੇ ਲੋੜ ਤੋਂ ਜ਼ਿਆਦਾ ਕਰਜ਼ ਲੈਣ ਦਾ ਸਹਾਰਾ ਨਹੀਂ ਲਿਆ ਹੈ। ਸਿੰਕਿੰਗ ਫੰਡ ਅਤੇ ਗਰੰਟੀ ਰੀਡੈਂਪਸ਼ਨ ਵਿਧੀਆਂ ਰਾਹੀਂ ਥੋੜ੍ਹੇ ਸਮੇਂ ਦੇ ਨਕਦ ਪ੍ਰਬੰਧਨ ਨੂੰ ਕੁਸ਼ਲਤਾ ਨਾਲ ਸੰਭਾਲਿਆ ਗਿਆ ਹੈ, ਜਿਸ ਨਾਲ ਸੂਬਾ ਘੱਟ ਵਿਆਜ ਦਰਾਂ ਦੇ ਯੋਗ ਹੋ ਸਕਿਆ।

ਭਲਾਈ ਪਹਿਲਕਦਮੀਆਂ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਮਹਿਲਾਵਾਂ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਸਕੀਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਈਆਂ ਸਾਰੀਆਂ ਪੰਜ ਮੁੱਖ ਗਾਰੰਟੀਆਂ ਪੂਰੀਆਂ ਹੋ ਗਈਆਂ ਹਨ। ਸੂਬਾ ਸਰਕਾਰ ਵੱਲ ਗੰਨੇ ਦੇ ਬਕਾਏ ਦਾ ਇੱਕ ਵੀ ਰੁਪਿਆ ਲੰਬਿਤ ਨਹੀਂ ਹੈ ਅਤੇ ਜੋ 27 ਕਰੋੜ ਰੁਪਏ ਦਾ ਬਕਾਇਆ ਹੈ, ਉਹ ਫਗਵਾੜਾ ਦੀ ਇੱਕ ਨਿੱਜੀ ਮਿੱਲ ਦਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਬਣਦਾ ਭੁਗਤਾਨ ਮਿਲਣ ਨੂੰ ਯਕੀਨੀ ਬਣਾਉਣ ਲਈ ਇਸ ਮਿੱਲ ਦੀਆਂ ਸੰਪਤੀਆਂ ਸਰਕਾਰ ਵੱਲੋਂ ਪਹਿਲਾਂ ਹੀ ਜ਼ਬਤ ਕਰ ਲਈਆਂ ਗਈਆਂ ਹਨ।

ਕਿਸਾਨਾਂ ਲਈ ਯਕਮੁਸ਼ਤ ਨਿਪਟਾਰਾ ਯਕੀਨੀ ਬਣਾਉਣ ਸਬੰਧੀ ਵਿਧਾਇਕ ਰਾਣਾ ਇੰਦਰ ਪ੍ਰਤਾਪ ਦੇ ਸੁਝਾਅ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸਨੂੰ ਸੁਚਾਰੂ ਬਣਾਉਣ ਲਈ ਘਾਟੇ ਵਿੱਚ ਚੱਲ ਰਹੇ ਬੈਂਕਾਂ ਨੂੰ ਭਾਰਤੀ ਰਿਜ਼ਰਵ ਬੈਂਕ ਨਾਲ ਜੋੜਨ ਲਈ ਸਰਗਰਮੀ ਨਾਲ ਯਤਨ ਕਰ ਰਹੇ ਹਨ।
ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਐਮਐਲਏ ਸਥਾਨਕ ਖੇਤਰ ਵਿਕਾਸ ਫੰਡਾਂ ਬਾਰੇ ਉਠਾਏ ਗਏ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ, “ਐਮਐਲਏ ਸਥਾਨਕ ਖੇਤਰ ਵਿਕਾਸ ਫੰਡਾਂ ਨੂੰ ਪ੍ਰਤੀ ਵਿਧਾਇਕ 5 ਕਰੋੜ ਤੋਂ ਦੁੱਗਣਾ ਕਰਕੇ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ, ਜਿਸ ਨਾਲ ਚੁਣੇ ਹੋਏ ਪ੍ਰਤੀਨਿਧ ਵਿਆਪਕ ਵਿਕਾਸ ਪ੍ਰਸਤਾਵਾਂ ਨੂੰ ਯਕੀਨੀ ਬਣਾ ਸਕਦੇ ਹਨ। ਇਨ੍ਹਾਂ ਫੰਡਾਂ ਦੀ ਵਰਤੋਂ ਲਈ ਕੁਝ ਦਿਸ਼ਾ-ਨਿਰਦੇਸ਼ ਹਨ ਅਤੇ ਵਿਧਾਇਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।”

ਵਿਧਾਇਕ ਨਛੱਤਰ ਪਾਲ ਅਤੇ ਹੋਰ ਨਵੇਂ ਚੁਣੇ ਗਏ ਮੈਂਬਰਾਂ ਵੱਲੋਂ ਉਠਾਈਆਂ ਗਈਆਂ ਬੁਨਿਆਦੀ ਢਾਂਚੇ ਦੀਆਂ ਮੰਗਾਂ ਦੇ ਜਵਾਬ ਵਿੱਚ, ਪੰਜਾਬ ਦੇ ਮੰਤਰੀ ਨੇ ਕਿਹਾ, “ਬਜਟ ਵਿੱਚ ਮਹੱਤਵਪੂਰਨ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਗਈ ਹੈ। ਸੂਬੇ ਭਰ ਵਿੱਚ ਨਵੇਂ ਪੁਲਾਂ ਅਤੇ ਸੜਕਾਂ ਦੇ ਨਿਰਮਾਣ ਲਈ 130 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਗ੍ਰਹਿ ਮਾਮਲਿਆਂ ਦੇ ਬਜਟ ਨੂੰ 7 ਫੀਸਦ ਵਧਾ ਕੇ 11,577 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਨਵੇਂ ਪੁਲਿਸ ਸਟੇਸ਼ਨਾਂ ਅਤੇ ਪੁਲਿਸ ਲਾਈਨਾਂ ਦੇ ਨਿਰਮਾਣ ਲਈ ਪੂੰਜੀਗਤ ਖਰਚ ਵੀ 297 ਕਰੋੜ ਰੁਪਏ ਤੋਂ ਵਧਾ ਕੇ 480 ਕਰੋੜ ਰੁਪਏ ਕਰ ਦਿੱਤਾ ਗਿਆ ਹੈ।”

ਵਿਧਾਇਕ ਰਾਣਾ ਇੰਦਰ ਪ੍ਰਤਾਪ ਵੱਲੋਂ ਸਿਹਤ ਬੀਮਾ ਯੋਜਨਾ ਲਈ ਫੰਡਿੰਗ ਬਾਰੇ ਉਠਾਏ ਮੁੱਦਿਆਂ ਬਾਰੇ ਗੱਲ ਕਰਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “ਸਿਹਤ ਬੀਮਾ ਯੋਜਨਾ ਲਈ 2,000 ਕਰੋੜ ਰੁਪਏ ਰੱਖੇ ਗਏ ਹਨ ਅਤੇ ਜੇਕਰ ਲੋੜ ਪਈ ਤਾਂ ਇਸ ਵੰਡ ਨੂੰ ਸਾਲ ਦੇ ਅੰਤ ਵਿੱਚ ਹੋਰ ਵਧਾਇਆ ਜਾ ਸਕਦਾ ਹੈ।”

ਵਿਧਾਇਕ ਸੁਖਵਿੰਦਰ ਸੁੱਖੀ ਵੱਲੋਂ ਨਿੱਜੀ ਸਹਾਇਕਾਂ ਅਤੇ ਡਰਾਈਵਰਾਂ ਦੀਆਂ ਤਨਖਾਹਾਂ ਸਬੰਧੀ ਦਿੱਤੇ ਸੁਝਾਵਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ, “ਹਾਊਸ ਕਮੇਟੀ ਨੂੰ ਆਪਣੀਆਂ ਸਿਫ਼ਾਰਸ਼ਾਂ ਮੁੱਖ ਮੰਤਰੀ ਕੋਲ ਸਮੀਖਿਆ ਲਈ ਭੇਜਣੀਆਂ ਚਾਹੀਦੀਆਂ ਹਨ।”

ਮੁਲਾਜ਼ਮਾਂ ਦੀ ਭਲਾਈ ਅਤੇ ਪੈਨਸ਼ਨਾਂ ਬਾਰੇ ਬੋਲਦਿਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ, “ਸਰਕਾਰ ਵੱਲੋਂ ਜਨਵਰੀ 2016 ਤੋਂ ਜੂਨ 2021 ਤੱਕ ਦੀ ਮਿਆਦ ਲਈ 75 ਅਤੇ 85 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਲਈ ਲੰਬਿਤ ਮਹਿੰਗਾਈ ਭੱਤੇ ਦੇ ਬਕਾਏ ਦਾ 100 ਫੀਸਦ ਭੁਗਤਾਨ ਕਰ ਦਿੱਤਾ ਗਿਆ ਹੈ। 1 ਅਪ੍ਰੈਲ ਤੋਂ ਮੌਜੂਦਾ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਬਾਕੀ ਬਕਾਏ ਜਾਰੀ ਕਰਨ ਲਈ ਵੀ ਫੰਡ ਅਲਾਟ ਕੀਤੇ ਗਏ ਹਨ।”

ਪੁਰਾਣੀ ਪੈਨਸ਼ਨ ਯੋਜਨਾ ਬਾਰੇ ਉਨ੍ਹਾਂ ਕਿਹਾ, “ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਮਾਹਰ ਕਮੇਟੀ ਪੁਰਾਣੀ ਪੈਨਸ਼ਨ ਯੋਜਨਾ ਦੇ ਵਿੱਤੀ ਪ੍ਰਭਾਵ ਦਾ ਡੂੰਘਾਈ ਨਾਲ ਅਧਿਐਨ ਕਰ ਰਹੀ ਹੈ ਤਾਂ ਜੋ ਇੱਕ ਸੁਰੱਖਿਅਤ ਫੈਸਲਾ ਲਿਆ ਜਾ ਸਕੇ। ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਰਗੇ ਸੂਬਿਆਂ ਨੂੰ ਅਜਿਹੀਆਂ ਨੀਤੀਆਂ ਲਾਗੂ ਕਰਨ ਤੋਂ ਬਾਅਦ ਦਰਪੇਸ਼ ਵਿੱਤੀ ਚੁਣੌਤੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਖੁਰਾਲਗੜ੍ਹ ਵਿਖੇ ਗੁਰੂ ਰਵਿਦਾਸ ਦੀ 650ਵੀਂ ਜਯੰਤੀ ਮਨਾਉਣ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਲਈ ਡੇਰਾ ਬੱਲਾਂ ਨੇੜੇ ਦਸ ਏਕੜ ਜ਼ਮੀਨ ਵੀ ਖਰੀਦੀ ਗਈ ਹੈ ਅਤੇ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸਦੀ ਨੀਂਹ ਰੱਖੀ ਜਾਵੇਗੀ।”

ਭਵਿੱਖੀ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ, ਪੰਜਾਬ ਦੇ ਮੰਤਰੀ ਨੇ ਕਿਹਾ, “ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਨਵੀਂ ਵਿਸ਼ਵ ਯੂਨੀਵਰਸਿਟੀ ਦੀ ਸਥਾਪਨਾ ਲਈ ਫੰਡ ਨਿਰਧਾਰਤ ਕੀਤੇ ਗਏ ਹਨ ਅਤੇ ਇਸ ਪ੍ਰੋਜੈਕਟ ‘ਤੇ ਕੰਮ ਜੰਗੀ ਪੱਧਰ ‘ਤੇ ਸ਼ੁਰੂ ਹੋਵੇਗਾ।”

ਬਜਟ ‘ਤੇ ਚਰਚਾ ਨੂੰ ਸਮਾਪਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿਆਪਕ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ ਹੈ ਅਤੇ ਸਰਕਾਰ 2027 ਤੋਂ ਪਹਿਲਾਂ ਪੰਜਾਬ ਨੂੰ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...