ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਬੱਸ ਸੇਵਾਵਾਂ ਨੂੰ ਆਧੁਨਿਕ ਬਣਾਉਣ ਲਈ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਕਰਨ ਸਬੰਧੀ ਚੁੱਕਿਆ ਫੈਸਲਾਕੁੰਨ ਕਦਮ

by | Jan 16, 2026 | breaking news, daily, politics | 0 comments

*ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ*

*ਪੰਜਾਬ ਦੀਆਂ ਬੱਸਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗੀ ਸਮਾਰਟ ਟਿਕਟਿੰਗ: ਲਾਲਜੀਤ ਸਿੰਘ ਭੁੱਲਰ*

*ਪੰਜਾਬ ਸਰਕਾਰ ਵੱਲੋਂ ਬੱਸ ਸੇਵਾਵਾਂ ਨੂੰ ਡਿਜੀਟਲ ਬੁਨਿਆਦੀ ਢਾਂਚੇ ਨਾਲ ਅਪਗ੍ਰੇਡ ਕਰਨ ਦੇ ਨਾਲ-ਨਾਲ ਔਰਤਾਂ ਲਈ ਮੁਫ਼ਤ ਯਾਤਰਾ ਨਿਰਵਿਘਨ ਜਾਰੀ ਰਹੇਗੀ: ਲਾਲਜੀਤ ਭੁੱਲਰ*

ਚੰਡੀਗੜ੍ਹ, 15 ਜਨਵਰੀ 2026:

ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ ਨੁਹਾਰ ਨੂੰ ਬਦਲਣ ਲਈ ਦੀ ਦਿਸ਼ਾ ਵਿੱਚ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਿਆ ਹੈ। ਇਹ ਪਹਿਲਕਦਮੀ ਨਾਗਰਿਕਾਂ ਲਈ ਰੋਜ਼ਾਨਾ ਜਨਤਕ ਸੇਵਾਵਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਸਬੰਧੀ ਸਰਕਾਰ ਦੀ ਤਰਜੀਹ ਨੂੰ ਦਰਸਾਉਂਦੀ ਹੈ।

ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਪੰਜਾਬ ਵਿੱਚ ਯਾਤਰੀਆਂ ਦੀ ਬੱਸ ਸੇਵਾਵਾਂ ਤੱਕ ਆਸਾਨ ਪਹੁੰਚ ਦੇ ਤਰੀਕਿਆਂ ਵਿੱਚ ਇੱਕ ਅਹਿਮ ਸੁਧਾਰ ਹੈ। ਇਸ ਸੁਧਾਰ ਸਦਕਾ, ਯਾਤਰੀ ਵੱਖ-ਵੱਖ ਡਿਜੀਟਲ ਭੁਗਤਾਨ ਵਿਕਲਪਾਂ ਦੀ ਵਰਤੋਂ ਕਰਕੇ ਟਿਕਟਾਂ ਖਰੀਦ ਸਕਣਗੇ, ਜਿਸ ਵਿੱਚ ਕਿਊ.ਆਰ. ਕੋਡ ਅਧਾਰਤ ਭੁਗਤਾਨ, ਯੂ.ਪੀ.ਆਈ. ਅਤੇ ਕਾਰਡ ਅਧਾਰਤ ਲੈਣ-ਦੇਣ, ਆਫਲਾਈਨ ਮੋਡ ਸ਼ਾਮਲ ਹਨ। ਇਸ ਸਿਸਟਮ ਨੂੰ ਉਡੀਕ ਸਮੇਂ ਨੂੰ ਘੱਟ ਕਰਨ, ਨਕਦੀ ‘ਤੇ ਨਿਰਭਰਤਾ ਘਟਾਉਣ ਅਤੇ ਸ਼ਹਿਰੀ ਤੇ ਪੇਂਡੂ ਰੂਟਾਂ ‘ਤੇ ਯਾਤਰੀਆਂ ਲਈ ਇੱਕ ਸੁਚਾਰੂ ਯਾਤਰਾ ਅਨੁਭਵ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ।

ਨਵੀਂ ਟਿਕਟਿੰਗ ਪ੍ਰਣਾਲੀ ਰਾਹੀਂ ਸਰਕਾਰ ਯਾਤਰੀਆਂ ਦੀ ਸਹੂਲਤ ਅਤੇ ਯਾਤਰਾ ਸਬੰਧੀ ਯੋਜਨਾਬੰਦੀ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਹ ਮਸ਼ੀਨਾਂ ਜੀ.ਪੀ.ਐਸ. ਸਮਰੱਥ ਹੋਣਗੀਆਂ, ਜਿਸ ਨਾਲ ਬੱਸਾਂ ਦੀ ਲਾਈਵ ਟਰੈਕਿੰਗ, ਨੇੜਲੇ ਬੱਸ ਸਟਾਪਾਂ ਦੀ ਜਾਣਕਾਰੀ ਅਤੇ ਵੱਖ-ਵੱਖ ਰੂਟਾਂ ‘ਤੇ ਉਪਲਬਧ ਸੇਵਾਵਾਂ ਬਾਰੇ ਅਸਲ-ਸਮੇਂ ਦੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਸੀਟਾਂ ਦੀ ਉਪਲਬਧਤਾ ਦਾ ਪਤਾ ਲਗਾਉਣ ਅਤੇ ਸਫਰ ਨੂੰ ਵਧੇਰੇ ਕੁਸ਼ਲ ਬਣਾਉਣ ਦੀ ਸਹੂਲਤ ਨਾਲ ਸਰਕਾਰੀ ਬੱਸ ਸੇਵਾਵਾਂ ਦੀ ਭਰੋਸੇਯੋਗਤਾ ਵਿੱਚ ਹੋਰ ਵਾਧਾ ਹੋਵੇਗਾ।

ਮਹੱਤਵਪੂਰਨ ਗੱਲ ਇਹ ਹੈ ਕਿ ਭਗਵੰਤ ਮਾਨ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਇਸ ਦੀਆਂ ਪ੍ਰਮੁੱਖ ਭਲਾਈ ਤਰਜੀਹਾਂ ਨਵੀਂ ਪ੍ਰਣਾਲੀ ਤਹਿਤ ਪੂਰੀ ਤਰ੍ਹਾਂ ਸੁਰੱਖਿਅਤ ਰਹਿਣ। ਸਰਕਾਰ ਦੀ ਨੀਤੀ ਅਨੁਸਾਰ, ਔਰਤਾਂ ਲਈ ਮੁਫ਼ਤ ਬੱਸ ਯਾਤਰਾ ਨਿਰਵਿਘਨ ਜਾਰੀ ਰਹੇਗੀ। ਮਹਿਲਾ ਯਾਤਰੀਆਂ ਨੂੰ ਮੁਫ਼ਤ ਯਾਤਰਾ ਦਾ ਲਾਭ ਲੈਣ ਲਈ ਸਮਾਰਟ ਕਾਰਡ ਜਾਰੀ ਕੀਤੇ ਜਾਣਗੇ, ਜੋ ਕਿ ਔਰਤਾਂ ਲਈ ਮਾਣ, ਸੁਰੱਖਿਆ ਅਤੇ ਆਉਣ-ਜਾਣ ਵਿੱਚ ਸੌਖ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਵਿਦਿਆਰਥੀਆਂ ਨੂੰ ਵੀ ਸਮਾਰਟ ਕਾਰਡ ਪ੍ਰਦਾਨ ਕੀਤੇ ਜਾਣਗੇ ਅਤੇ ਇਹਨਾਂ ਕਾਰਡਾਂ ਨੂੰ ਮੋਬਾਈਲ ਐਪਲੀਕੇਸ਼ਨ ਰਾਹੀਂ ਆਨਲਾਈਨ ਰੀਚਾਰਜ ਕੀਤਾ ਜਾ ਸਕਦਾ ਹੈ, ਜਿਸ ਨਾਲ ਨੌਜਵਾਨਾਂ ਲਈ ਆਉਣ-ਜਾਣ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣ ਜਾਵੇਗਾ।

ਇਸ ਪਹਿਲਕਦਮੀ ਤਹਿਤ ਪੇਸ਼ ਕੀਤਾ ਗਿਆ ਸਮਾਰਟ ਕਾਰਡ ਈਕੋਸਿਸਟਮ ਨਾਗਰਿਕਾਂ ਅਤੇ ਸੈਲਾਨੀਆਂ ਨੂੰ ਪੰਜਾਬ ਸਰਕਾਰ ਦੀਆਂ ਬੱਸਾਂ ਵਿੱਚ ਆਸਾਨ ਯਾਤਰਾ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ। ਸਮਾਰਟ ਕਾਰਡਾਂ ਨੂੰ ਮੋਬਾਈਲ ਐਪ ਰਾਹੀਂ ਡਿਜੀਟਲ ਰੂਪ ਵਿੱਚ ਰੀਚਾਰਜ ਕੀਤਾ ਜਾ ਸਕਦਾ ਹੈ, ਜੋ ਕਿ ਜਨਤਕ ਆਵਾਜਾਈ ਨੂੰ ਆਧੁਨਿਕ ਡਿਜੀਟਲ ਬੁਨਿਆਦੀ ਢਾਂਚੇ ਨਾਲ ਜੋੜਨ ਅਤੇ ਯਾਤਰੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੇ ਯਤਨਾਂ ਨੂੰ ਦਰਸਾਉਂਦਾ ਹੈ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ ਦ੍ਰਿਸ਼ਟੀਕੋਣ ਤੋਂ, ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਟਰਾਂਸਪੋਰਟ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਗੀਆਂ। ਟਿਕਟਾਂ ਦੀ ਵਿਕਰੀ ਅਤੇ ਬੱਸਾਂ ਦੀ ਆਵਾਜਾਈ ਦੀ ਅਸਲ-ਸਮੇਂ ਦੀ ਨਿਗਰਾਨੀ ਨਾਲ ਮਾਲੀਏ ਵਿੱਚ ਪਾਰਦਰਸ਼ਤਾ ਵਧਾਏਗੀ, ਦਸਤੀ ਦਖਲਅੰਦਾਜ਼ੀ ਘਟੇਏਗੀ ਅਤੇ ਜਵਾਬਦੇਹੀ ਵਿੱਚ ਵਾਧਾ ਹੋਵੇਗਾ। ਸਹੀ ਡਿਜੀਟਲ ਡੇਟਾ ਦੀ ਉਪਲਬਧਤਾ ਬਿਹਤਰ ਯੋਜਨਾਬੰਦੀ, ਢੁਕਵੇਂ ਫੈਸਲੇ ਲੈਣ ਅਤੇ ਬੱਸਾਂ ਦੀ ਵਧੇਰੇ ਕੁਸ਼ਲ ਤਾਇਨਾਤੀ ਵਿੱਚ ਮਦਦ ਕਰੇਗੀ, ਜਿਸ ਨਾਲ ਮੌਜੂਦਾ ਫਲੀਟ ਵਿੱਚ ਹੋਰ ਵਾਹਨਾਂ ਨੂੰ ਸ਼ਾਮਲ ਕਰਕੇ ਸੇਵਾਵਾਂ ਦਾ ਵਿਸਥਾਰ ਸੰਭਵ ਹੋਵੇਗਾ।

ਟਰਾਂਸਪੋਰਟ ਮੰਤਰੀ ਨੇ ਕਿਹਾ, “ਨਾਗਰਿਕਾਂ ਨੂੰ ਇਹ ਤਕਨਾਲੋਜੀ ਪ੍ਰਦਾਨ ਕਰਕੇ, ਭਗਵੰਤ ਮਾਨ ਸਰਕਾਰ ਜਵਾਬਦੇਹੀ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਤੀ ਆਪਣੇ ਵਿਆਪਕ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਸਮਾਰਟ ਟਿਕਟਿੰਗ ਬੁਨਿਆਦੀ ਢਾਂਚੇ ਵੱਲ ਇਹ ਕਦਮ ਸੁਰੱਖਿਅਤ, ਕੁਸ਼ਲ ਅਤੇ ਤਕਨਾਲੋਜੀ-ਅਧਾਰਤ ਆਵਾਜਾਈ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਇਹ ਸਿਸਟਮ ਇਹ ਵੀ ਯਕੀਨੀ ਬਣਾਉਂਦਾ ਹੈ ਕਿ ਪੰਜਾਬ ਵਿੱਚ ਜਨਤਕ ਆਵਾਜਾਈ ਨੂੰ ਸਮਾਵੇਸ਼ੀ ਬਣਾਇਆ ਜਾਵੇ ਅਤੇ ਇਹ ਲੋਕਾਂ ਦੀ ਭਲਾਈ ਅਤੇ ਜ਼ਰੂਰਤਾਂ ‘ਤੇ ਕੇਂਦ੍ਰਿਤ ਹੋਵੇ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...