ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

by | Jan 22, 2026 | breaking news, daily | 0 comments

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ ‘ਸਤਿਕਾਰ ਘਰ’ ਦਾ ਉਦਘਾਟਨ ਕੀਤਾ ਗਿਆ ਹੈ, ਜੋ ਬਜ਼ੁਰਗਾਂ ਲਈ ਇੱਕ ਮਜ਼ਬੂਤ ਅਤੇ ਮਨੁੱਖੀ ਸਮਾਜਿਕ ਸੁਰੱਖਿਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਹੈ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਰਿਵਾਰਕ ਸਹਾਇਤਾ ਤੋਂ ਸਖਣੇ ਬਜ਼ੁਰਗਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਰਿਹਾਇਸ਼ੀ ਦੇਖਭਾਲ ਸਬੰਧੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਦਿੱਤੀ ਜਾ ਰਹੀ ਹੈ।

‘ਸਤਿਕਾਰ ਘਰ’ ਪਹਿਲਕਦਮੀ ਜ਼ਿਲ੍ਹਾ ਪੱਧਰ ‘ਤੇ ਬਜ਼ੁਰਗਾਂ ਦੀ ਦੇਖਭਾਲ, ਸੁਰੱਖਿਆ ਅਤੇ ਭਾਵਨਾਤਮਕ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਿਆਪਕ ਵਚਨਬੱਧਤਾ ਨੂੰ ਦਰਸਾਉਂਦੀ ਹੈ। ਲੰਬੇ ਸਮੇਂ ਤੋਂ ਢਾਂਚਾਗਤ ਸੰਸਥਾਗਤ ਸਹਾਇਤਾ ਦੀ ਉਡੀਕ ਕਰ ਰਹੇ ਬਜ਼ੁਰਗਾਂ ਲਈ ਪੰਜਾਬ ਸਰਕਾਰ ਸਮਰਪਿਤ ਰਿਹਾਇਸ਼ੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾ ਕੇ ਉਨ੍ਹਾਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਮਾਨਸਾ ਵਿਖੇ 28 ਕਨਾਲਾਂ ਵਿੱਚ ਫੈਲਿਆ ਸੀਨੀਅਰ ਸਿਟੀਜ਼ਨ ਹੋਮ 9 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਵਿੱਚ ਕੁੱਲ 72 ਬਜ਼ੁਰਗਾਂ ਦੇ ਠਹਿਰ ਦੀ ਸਮਰੱਥਾ ਹੈ। ਇਸ ਤਿੰਨ ਮੰਜ਼ਿਲਾ ਇਮਾਰਤ ਦੀਆਂ ਸਾਰੀਆਂ ਮੰਜ਼ਿਲਾਂ ‘ਤੇ ਸਮਾਨ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਹਨ ਅਤੇ ਹਰੇਕ ਮੰਜ਼ਿਲ ‘ਤੇ ਸੱਤ ਕਮਰਿਆਂ ਵਿੱਚ 24 ਬਜ਼ੁਰਗ ਠਹਿਰ ਸਕਦੇ ਹਨ। ਇਹ ਲੇਆਉਟ ਸਾਰੇ ਬਜ਼ੁਰਗਾਂ ਲਈ ਪਹੁੰਚਯੋਗਤਾ, ਆਰਾਮ ਅਤੇ ਠਹਿਰ ਦੀ ਸਮਾਨਤਾ ਨੂੰ ਯਕੀਨੀ ਬਣਾਉਂਦਾ ਹੈ।

ਇਨ੍ਹਾਂ ਬਜ਼ੁਰਗਾਂ ਲਈ ਸੁਚਾਰੂ ਕੰਮਕਾਜ ਅਤੇ ਨਿਰੰਤਰ ਦੇਖਭਾਲ ਨੂੰ ਯਕੀਨੀ ਬਣਾਉਣ ਲਈ 19 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਦੇਖਭਾਲ, ਰੱਖ-ਰਖਾਅ ਅਤੇ ਪ੍ਰਬੰਧਕੀ ਲੋੜਾਂ ਨੂੰ ਕਵਰ ਕਰਦੇ ਹਨ। ਇਸ ਦੇ ਨਾਲ ਹੀ ਇਨ੍ਹਾਂ ਬਜ਼ੁਰਗਾਂ ਨੂੰ 24 ਘੰਟੇ ਸਹਾਇਤਾ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਜ਼ਰੂਰਤਾਂ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਉਣ ਲਈ ਆਊਟਸੋਰਸਡ ਸਟਾਫ਼ ਜ਼ਰੀਏ ਕਾਰਜਾਂ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ।

ਜੀਵਨ ਦੇ ਹਰ ਪੜਾਅ ‘ਤੇ ਨਾਗਰਿਕਾਂ ਨੂੰ ਸਹਾਇਤਾ ਪ੍ਰਦਾਨ ਦੇ ਉਦੇਸ਼ ਨਾਲ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ ਪੰਜਾਬ ਸਰਕਾਰ ਦੇ ਸਮਾਵੇਸ਼ੀ ਸ਼ਾਸਨ ਅਤੇ ਬਜ਼ੁਰਗਾਂ ਦੀ ਭਲਾਈ ‘ਤੇ ਕੇਂਦਰਿਤ ਹੈ। ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਜਨਤਕ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਹੈ ਜੋ ਉਨ੍ਹਾਂ ਲਈ ਮਾਣ, ਦੇਖਭਾਲ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਬਰਕਰਾਰ ਰੱਖਦੇ ਹਨ, ਜਿਸ ਵਿੱਚ ਸੀਨੀਅਰ ਸਿਟੀਜ਼ਨ ਹੋਮ ਇਸ ਪਹੁੰਚ ਦੇ ਇੱਕ ਮੁੱਖ ਥੰਮ੍ਹ ਵਜੋਂ ਉਭਰਿਆ ਹੈ।

—-

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...