ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲ ਕੇ ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਆਖਿਆ

by | Oct 10, 2025 | breaking news, daily | 0 comments

ਰੋਸ਼ਨ ਪੰਜਾਬ ਪਬਲੀਸਿਟੀ ਸਟੰਟ ਦੀ ਕੀਤੀ ਨਿਖੇਧੀ, ਕਿਹਾ ਕਿ ਪੰਜਾਬ ਨੂੰ ਅਕਾਲੀ ਦਲ ਦੀ ਸਰਕਾਰ ਨੇ ਬਿਜਲੀ ਸਰਪਲੱਸ ਸੂਬਾ ਬਣਾਇਆ

ਅੰਮ੍ਰਿਤਸਰ/ ਚੰਡੀਗੜ੍ਹ, 10 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਤੁਰੰਤ ਉਮਰ ਕੈਦ ਵਿਚ ਬਦਲ‌ਿਆ ਜਾਵੇ ਜਿਸਦਾ ਭਰੋਸਾ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ’ਤੇ 2019 ਵਿਚ ਕੇਂਦਰ ਸਰਕਾਰ ਨੇ ਸਿੱਖ ਕੌਮ ਨੂੰ ਦੁਆਇਆ ਸੀ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਕ ਵਾਰ ਅਜਿਹਾ ਹੋ ਗਿਆ ਤਾਂ ਫਿਰ 29 ਸਾਲਾਂ ਬਾਅਦ ਉਹਨਾਂ ਦੀ ਰਿਹਾਈ ਦਾ ਰਾਹ ਪੱਧਰਾ ਹੋ ਜਾਵੇਗਾ। ਉਹਨਾਂ ਕਿਹਾ ਕਿ ਦੁਨੀਆਂ ਭਰ ਵਿਚ ਸਾਰੀ ਸਿੱਖ ਇਸ ਮਾਮਲੇ ’ਤੇ ਇਕਜੁੱਟ ਹੈ। ਉਹਨਾਂ ਕਿਹਾ ਕਿ ਉਹ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਭਾਵਨਾ ਤੋਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਜਾਣੂ ਕਰਵਾ ਚੁੱਕੇ ਹਨ।

ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਈ ਰਾਜੋਆਣਾ ਨੂੰ 18 ਸਾਲ ਪਹਿਲਾਂ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ। ਉਹਨਾਂ ਕਿਹਾ ਕਿ ਉਹ 18 ਸਾਲਾਂ ਤੋਂ ਫਾਂਸੀ ਦੀ ਸਜ਼ਾ ਯਾਫਤਾ ਹਨ। ਸੁਪਰੀਮ ਕੋਰਟ ਨੇ ਵੀ ਇਸ ਤਰੁੱਟੀ ਨੂੰ ਉਜਾਗਰ ਕੀਤਾ ਹੈ। ਉਹਨਾਂ ਕਿਹਾ ਕਿ ਇਸ ਲਈ ਉਹਨਾਂ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜਿਸਦੀ ਸਿਫਾਰਸ਼ ਕੇਂਦਰ ਸਰਕਾਰ ਦੇ ਉਸ ਨੋਟੀਫਿਕੇਸ਼ਨ ਵਿਚ ਕੀਤੀ ਗਈ ਹੈ ਜੋ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 2019 ਵਿਚ ਜਾਰੀ ਕੀਤਾ ਗਿਆ ਸੀ।

ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਝੂਠ ਤੇ ਧੋਖੇ ਦੀ ਰਾਜਨੀਤੀ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੋਈ ਲਾਹਾ ਨਹੀਂ ਦੇਵੇਗੀ। ਉਹਨਾਂ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਇਹ ਅਕਾਲੀ ਦਲ ਦੀ ਸਰਕਾਰ ਸੀ ਜਿਸਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ। ਉਹਨਾਂ ਕਿਹਾ ਕਿ ਪਿਛਲੇ 9 ਸਾਲਾਂ ਵਿਚ ਪੰਜਾਬ ਦੇ ਬਿਜਲੀ ਉਤਪਾਦਨ ਵਿਚ ਇਕ ਵੀ ਮੈਗਾਵਾਟ ਦਾ ਇਜਾਫਾ ਨਹੀਂ ਕੀਤਾ ਗਿਆ।

ਉਹਨਾਂ ਕਿਹਾ ਕਿ ’ਰੋਸ਼ਨ ਪੰਜਾਬ’ ਪ੍ਰਾਜੈਕਟ ਜੋ ਕੱਲ੍ਹ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸ਼ੁਰੂ ਕੀਤਾ ਹੈ, ਅਸਲ ਵਿਚ ਪਿਛਲੇ ਚਾਰ ਸਾਲਾਂ ਵਿਚ ਆਪ ਵੱਲੋਂ ਸ਼ੁਰੂ ਕੀਤੇ ਪਬਲੀਸਿਟੀ ਸਟੰਟ ਦਾ ਇਕ ਹਿੱਸਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਇਕ ਬਿਜਲੀ ਉਤਪਾਦਨ ਵਿਚ ਵਾਧਾ ਕਰਨ ਦੇ ਆਪ ਸਰਕਾਰ ਟਰਾਂਸਫਾਰਮਰਾਂ ਦੇ ਉਦਘਾਟਨ ਵਰਗੇ ਸਸਤੇ ਸ਼ੋਹਰਤ ਵਾਲੇ ਪਬਲੀਸਿਟੀ ਸਟੰਟ ਕਰ ਰਹੀ ਹੈ। ਉਹਨਾਂ ਕਿਹਾ ਕਿ ਅਜਿਹੇ ਡਰਾਮੇ ਕਰਨ ਦੀ ਥਾਂ ਆਪ ਪੰਜਾਬ ਨੂੰ ਪਿਛਲੀ ਅਕਾਲੀ ਦਲ ਦੀ ਸਰਕਾਰ ਦਾ ਧੰਨਵਾਦ ਕਰਨਾ ਚਾਹੀਦਾਹੈ ਜਿਸਨੇ ਪੰਜਾਬ ਦੇ ਬਿਜਲੀ ਉਤਪਾਦਨ ਵਿਚ 30 ਫੀਸਦੀ ਦਾ ਵਾਧਾ ਕਰ ਕੇ ਸੂਬੇ ਨੂੰ ਆਪਣੀਆਂ ਬਿਜਲੀ ਲੋੜਾਂ ਦੀ ਪੂਰਤੀ ਦੇ ਯੋਗ ਬਣਾਇਆ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਅਕਾਲੀ ਦਲ ਨੇ ਸਾਰੇ ਹੜ੍ਹ ਮਾਰੇ ਖੇਤਰਾਂ ਵਿਚ ਮੁੜ ਵਸੇਬੇ ਦੇ ਮਸਲੇ ਨੂੰ ਵੀ ਗੰਭੀਰਤਾ ਨਾਲ ਲਿਆ ਹੈ। ਉਹਨਾਂ ਕਿਹਾ ਕਿ ਹੁਣ ਪਾਣੀ ਲੱਥ ਗਿਆ ਹੈ ਤਾਂ ਅਸੀਂ ਖੇਤਾਂ ਵਿਚੋਂ ਗਾਰ ਕੱਢਣ ਦਾ ਕੰਮ ਕਰ ਰਹੇ ਹਾਂ। ਉਹਨਾਂ ਕਿਹਾ ਕਿ ਅਸੀਂ ਮੰਗ ਮੁਤਾਬਕ ਟਰੈਕਟਰ ਭੇਜ ਰਹੇ ਹਾਂ ਜੋ ਕਿ ਪਾਰਟੀ ਵੱਲੋਂ ਜਲੰਧਰ ਵਿਚ ਸਥਾਪਿਤ ਕੀਤੇ ਗਏ ਕੇਂਦਰੀ ਹੜ੍ਹ ਰਾਹਤ ਕੇਂਦਰ ਤੋਂ ਭੇਜੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪਾਰਟੀ ਨੇ ਕਿਸਾਨਾਂ ਨੂੰ ਵੰਡਣ ਵਾਸਤੇ ਸਰਟੀਫਾਈਡ ਬੀਜ ਵੀ ਇਕੱਠੇ ਕਰ ਲਏ ਹਨ ਤੇ ਇਕ ਲੱਖ ਏਕੜ ਵਿਚ ਕਿਸਾਨਾਂ ਨੂੰ ਇਹ ਬੀਜ ਵੰਡੇ ਜਾਣਗੇ ਤੇ 50 ਹਜ਼ਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਕਣਕ ਵੰਡੀ ਜਾਵੇਗੀ। ਉਹਨਾਂ ਕਿਹਾ ਕਿ ਇਹ ਕੰਮ ਅਸੀਂ ਅਗਲੇ ਇਕ ਦੋ ਹਫਤੇ ਵਿਚ ਸ਼ੁਰੂ ਕਰ ਦਿਆਂਗੇ।

ਇਸ ਮੌਕੇ ਕਾਂਗਰਸ ਪਾਰਟੀ ਦੇ ਵੱਖ-ਵੱਖ ਸਰਪੰਚ ਤੇ ਪੰਚਾਇਤ ਮੈਂ ਅਕਾਲੀ ਦਲ ਵਿਚ ਸ਼ਾਮਲ ਹੋਏ ਅਤੇ ਉਹਨਾਂ ਤਰਨ ਤਾਰਨ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਜਿਤਾਉਣ ਦਾ ਪ੍ਰਣ ਲਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...