ਭਾਜਪਾ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮਯਾਬ ਰਹੀ: ਹਰਪਾਲ ਸਿੰਘ ਚੀਮਾ

by | Oct 3, 2025 | breaking news, daily, politics | 0 comments

ਕਿਹਾ, ਇਹ ਸਿਰਫ਼ ਕਾਨੂੰਨ ਤੇ ਵਿਵਸਥਾ ਦਾ ਮੁੱਦਾ ਨਹੀਂ; ਇਹ ਨੈਤਿਕ ਅਸਫਲਤਾ ਹੈ

ਕੇਂਦਰ ਸਰਕਾਰ ਤੋਂ ਤੁਰੰਤ ਅਤੇ ਪਾਰਦਰਸ਼ੀ ਕਾਰਵਾਈ ਦੀ ਕੀਤੀ ਮੰਗ

ਅਸੀਂ ਭਾਜਪਾ ਨੂੰ ਇਸ ਮੁੱਦੇ ਨੂੰ ਰਾਜਨੀਤਿਕ ਸਹੂਲਤ ਦੇ ਗਲੀਚੇ ਹੇਠ ਨਹੀਂ ਢਕਣ ਦੇਵਾਂਗੇ: ਚੀਮਾ

ਚੰਡੀਗੜ੍ਹ, 2 ਅਕਤੂਬਰ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ) ਵੱਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ 2023 ਦੀ ਰਿਪੋਰਟ, ਜਿਸ ਵਿੱਚ ਅਨੁਸੂਚਿਤ ਜਾਤੀਆਂ (ਐਸ.ਸੀ) ਅਤੇ ਅਨੁਸੂਚਿਤ ਜਨਜਾਤੀਆਂ (ਐਸ.ਟੀ) ਵਿਰੁੱਧ ਖਾਸ ਕਰਕੇ ਭਾਜਪਾ ਸ਼ਾਸਿਤ ਰਾਜਾਂ ਵਿੱਚ ਅਪਰਾਧਾਂ ਵਿੱਚ ਹੋਏ ਇੱਕ ਪਰੇਸ਼ਾਨ ਕਰਨ ਵਾਲੇ ਵਾਧੇ ਦਾ ਖੁਲਾਸਾ ਕੀਤਾ ਗਿਆਹੈ, ਦਾ ਹਵਾਲਾ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੀ ਐਨ.ਸੀ.ਆਰ.ਬੀ ਦੀ ਰਿਪੋਰਟ, “ਭਾਰਤ ਵਿੱਚ ਅਪਰਾਧ 2023” ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ, ਜੋ ਦੇਸ਼ ਭਰ ਵਿੱਚ ਅਨੁਸੂਚਿਤ ਜਨਜਾਤੀਆਂ (ਐਸ.ਟੀ) ਵਿਰੁੱਧ ਅਪਰਾਧਾਂ ਵਿੱਚ 28.8% ਦੇ ਹੈਰਾਨੀਜਨਕ ਵਾਧੇ ਨੂੰ ਦਰਸਾਉਂਦੀ ਹੈ, ਜਿਸ ਤਹਿਤ ਸਾਲ 2022 ਵਿੱਚ ਦਰਜ਼ 10,064 ਮਾਮਲਿਆਂ ਤੋਂ ਵੱਧ ਕੇ ਸਾਲ 2023 ਵਿੱਚ 12,960 ਮਾਮਲੇ ਸਾਹਮਣੇ ਆਏ। ਉਨ੍ਹਾਂ ਅੱਗੇ ਕਿਹਾ ਕਿ ਅਨੁਸੂਚਿਤ ਜਾਤੀਆਂ (ਐਸਸੀ) ਵਿਰੁੱਧ ਅਪਰਾਧਾਂ ਵਿੱਚ ਵੀ ਵਾਧਾ ਹੋਇਆ ਹੈ ਅਤੇ 2023 ਵਿੱਚ 57,789 ਮਾਮਲੇ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਅਪਰਾਧਾਂ ਦੀ ਭੂਗੋਲਿਕ ਵੰਡ ਭਾਜਪਾ ਦੇ ਸ਼ਾਸਨ ਦੇ ਟਰੈਕ ਰਿਕਾਰਡ ਦੇ ਦੋਸ਼ਾਂ ਵੱਲ ਸਪੱਸ਼ਟ ਤੌਰ ‘ਤੇ ਉਂਗਲ ਚੁੱਕਦੀ ਹੈ।

ਅਨੁਸੂਚਿਤ ਜਾਤੀਆਂ ਵਿਰੁੱਧ ਅਪਰਾਧਾਂ ਦੀ ਗੱਲ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੇ ਤਿੰਨ ਸੂਬੇ ਸੱਭ ਤੋਂ ਵੱਧ ਦਰਜ ਮਾਮਲਿਆਂ ਵਾਲੀ ਸੂਚੀ ਦੇ ਸਿਖਰ ‘ਤੇ ਹਨ। ਉਨ੍ਹਾਂ ਕਿਹਾ,”ਭਾਜਪਾ ਦੀ ਸੱਤਾ ਦਾ ਧੁਰਾ, ਉੱਤਰ ਪ੍ਰਦੇਸ਼, ਅਨੁਸੂਚਿਤ ਜਾਤੀਆਂ ਵਿਰੁੱਧ 15,130 ਮਾਮਲਿਆਂ ਨਾਲ ਦੇਸ਼ ਵਿੱਚ ਮੋਹਰੀ ਹੈ ਅਤੇ ਇਸ ਤੋਂ ਬਾਅਦ ਰਾਜਸਥਾਨ ਦਾ 8,449 ਮਾਮਲਿਆਂ ਨਾਲ ਅਤੇ ਮੱਧ ਪ੍ਰਦੇਸ਼ ਦਾ 8,232 ਮਾਮਲਿਆਂ ਨਾਲ ਨੰਬਰ ਆਉਂਦਾ ਹੈ। ਇਹ ਅੰਕੜੇ ਭਾਜਪਾ ਦੀ ਤਰਜੀਹ ਦੇ ਘਿਨਾਉਣੇਪਨ ਨੂੰ ਦਰਸਾਉਂਦੇ, ਉਨ੍ਹਾਂ ਦਾ ਧਿਆਨ ਵੰਡਪਾਊ ਰਾਜਨੀਤੀ ‘ਤੇ ਹੈ, ਨਾ ਕਿ ਦਲਿਤਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਸੁਰੱਖਿਅਤ ਕਰਨ ‘ਤੇ।“

ਅਨੁਸੂਚਿਤ ਜਨਜਾਤੀਆਂ ਵਿਰੁੱਧ ਅਪਰਾਧਾਂ ਨਾਲ ਸਬੰਧਤ ਹੈਰਾਨ ਕਰਨ ਵਾਲੇ ਅੰਕੜਿਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਭਾਜਪਾ ਸ਼ਾਸਿਤ ਇੱਕ ਰਾਜ, ਮਨੀਪੁਰ, ਵਿੱਚ ਪੂਰੇ ਦੇਸ਼ ਵਿੱਚ ਅਨੁਸੂਚਿਤ ਜਨਜਾਤੀਆਂ ਵਿਰੁੱਧ ਸਭ ਤੋਂ ਵੱਧ 3,399 ਮਾਮਲਿਆਂ ਦਰਜ਼ ਹੋਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦੰਗੇ ਅਤੇ ਅੱਗਜ਼ਨੀ ਸਮੇਤ ਵਿਨਾਸ਼ਕਾਰੀ ਨਸਲੀ ਹਿੰਸਾ ਨਾਲ ਸਬੰਧਤ ਸਨ। ਇਸ ਤੋਂ ਇਲਾਵਾ, ਰਾਜ ਵਿੱਚ ਨਿਆਂ ਪ੍ਰਣਾਲੀ ਦੀ ਬਦਹਾਲੀ ‘ਤੇ ਵੀ ਜੋਰ ਦਿੱਤਾ ਗਿਆ ਹੈ, ਜਿੱਥੇ 2023 ਦੇ ਅੰਤ ਤੱਕ ਮਨੀਪੁਰ ਵਿੱਚ ਅਨੁਸੂਚਿਤ ਜਨਜਾਤੀਆਂ ਵਿਰੁੱਧ ਅਪਰਾਧਾਂ ਦੇ 99.3% ਮਾਮਲਿਆਂ ਦੀ ਸੁਣਵਾਈ ਬਕਾਇਆ ਸੀ।

ਵਿੱਤ ਮੰਤਰੀ ਚੀਮਾ ਨੇ ਕਿਹਾ, “ਸਮਾਜਿਕ ਨਿਆਂ ਬਾਰੇ ਭਾਜਪਾ ਦੀ ਬਿਆਨਬਾਜ਼ੀ ਉਨ੍ਹਾਂ ਦੀਆਂ ਆਪਣੀਆਂ ਹੀ ਸਰਕਾਰਾਂ ਦੇ ਅਪਰਾਧ ਅੰਕੜਿਆਂ ਦੁਆਰਾ ਖੋਖਲੀ ਅਤੇ ਪਖੰਡੀ ਸਾਬਿਤ ਹੁੰਦੀ ਹੈ। ਸਾਡੇ ਸਭ ਤੋਂ ਕਮਜ਼ੋਰ ਭਾਈਚਾਰਿਆਂ ਵਿਰੁੱਧ ਵਧਦੀ ਹਿੰਸਾ ਭਾਜਪਾ ਸ਼ਾਸਿਤ ਰਾਜਾਂ ਵਿੱਚ ਪੈਦਾ ਹੋਏ ਜ਼ਹਿਰੀਲੇ ਸਮਾਜਿਕ ਵਾਤਾਵਰਣ ਅਤੇ ਪ੍ਰਸ਼ਾਸਨਿਕ ਉਦਾਸੀਨਤਾ ਦਾ ਸਿੱਧਾ ਨਤੀਜਾ ਹੈ। ਇਹ ਸਿਰਫ਼ ਕਾਨੂੰਨ ਵਿਵਸਥਾ ਦਾ ਮੁੱਦਾ ਨਹੀਂ ਹੈ; ਇਹ ਇੱਕ ਨੈਤਿਕ ਅਸਫਲਤਾ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਤੋਂ ਤੁਰੰਤ ਅਤੇ ਪਾਰਦਰਸ਼ੀ ਕਾਰਵਾਈ ਦੀ ਮੰਗ ਕਰਕੇ ਆਪਣੀ ਟਿੱਪਣੀ ਸਮਾਪਤ ਕਰਦਿਆਂ ਕਿਹਾ,”ਕੇਂਦਰ ਸਰਕਾਰ ਨੂੰ ਸਿਰਫ ਪ੍ਰੈਸ ਬਿਆਨ ਜਾਰੀ ਕਰਨੇ ਬੰਦ ਕਰਕੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਜਨਜਾਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਐਨ.ਸੀ,ਆਰ,ਬੀ ਦੀ ਰਿਪੋਰਟ ਸਿਰਫ਼ ਇੱਕ ਅੰਕੜਾ ਦਸਤਾਵੇਜ਼ ਨਹੀਂ; ਇਹ ਉਨ੍ਹਾਂ ਭਾਈਚਾਰਿਆਂ ਵੱਲੋਂ ਮਦਦ ਲਈ ਇੱਕ ਬੇਚੈਨ ਪੁਕਾਰ ਹੈ ਜਿਨ੍ਹਾਂ ਦੀਆਂ ਜਾਨਾਂ ਭਾਜਪਾ ਸ਼ਾਸਨ ਅਧੀਨ ਲਗਾਤਾਰ ਖ਼ਤਰੇ ਵਿੱਚ ਹਨ। ਅਸੀਂ ਭਾਜਪਾ ਨੂੰ ਇਸ ਮੁੱਦੇ ਨੂੰ ਰਾਜਨੀਤਿਕ ਸਹੂਲਤ ਦੇ ਗਲੀਚੇ ਹੇਠ ਨਹੀਂ ਢਕਣ ਦੇਵਾਂਗੇ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...