ਭਾਜਪਾ ਆਗੂਆਂ ਦੀ ਗ੍ਰਿਫਤਾਰੀ ’ਤੇ ਭੜਕੇ ਅਸ਼ਵਨੀ ਸ਼ਰਮਾ, ਕਿਹਾ – ਲੋਕ-ਹਿਤੈਸ਼ੀ ਕੈਂਪ ਜਾਰੀ ਰਹਿਣਗੇ

by | Aug 22, 2025 | breaking news, daily, politics | 0 comments

— ਮਾਨ ਸਰਕਾਰ ਪੁਲਿਸ ਦੀ ਤਾਕਤ ਨਾਲ ਸਾਡੇ ਹੌਸਲੇ ਨਹੀਂ ਤੋੜ ਸਕਦੀ :- ਸ਼ਰਮਾ

ਚੰਡੀਗੜ੍ਹ ਅਗਸਤ 21:
ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਲਗਾਏ ਜਾ ਰਹੇ ਲੋਕ-ਹਿਤੈਸ਼ੀ ਕੈਂਪਾਂ ਨੂੰ ਰੋਕਣ ਲਈ ਮਾਨ ਸਰਕਾਰ ਵੱਲੋਂ ਕੀਤੀ ਕਾਰਵਾਈ ਨੇ ਭਾਜਪਾ ਚ ਜੋਸ਼ ਭਰ ਦਿੱਤਾ ਹੈ। ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਲੋਂ ਦਸੀ ਜਾਣਕਾਰੀ ਅਨੁਸਾਰ ਅੱਜ ਕੁੱਲ 28 ਥਾਵਾਂ ਤੇ ਭਾਜਪਾ ਵਰਕਰ ਤੇ ਨੇਤਾ ਗ੍ਰਿਫਤਾਰ ਕੀਤੇ ਗਏ ਅਤੇ ਅੱਠ ਥਾਵਾਂ ਤੇ ਪੁਲਿਸ ਕੈਂਪ ਦਾ ਸਾਮਾਨ ਲੈਪਟਾਪ, ਆਦਿ ਉਠਾ ਕੇ ਲੈ ਗਈ। ਪੰਜਾਬ ਪੁਲਿਸ ਵੱਲੋਂ ਪਟਿਆਲਾ ਤੋਂ ਪਰਨੀਤ ਕੌਰ, ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਫਾਜ਼ਿਲਕਾ ਤੋਂ ਸਾਬਕਾ ਮੰਤਰੀ ਸੁਰਜੀਤ ਜਯਾਨੀ, ਜਲੰਧਰ ਤੋਂ ਕੇ ਡੀ ਭੰਡਾਰੀ ਤੇ ਸੁਸ਼ੀਲ ਰਿੰਕੂ, ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸਨੀ ਕੈਂਥ, ਜੀਵਨ ਗੁਪਤਾ, ਮੋਗਾ ਤੋਂ ਹਰਜੋਤ ਕਮਲ, ਗੁਰਦਾਸਪੁਰ ਤੋਂ ਸੀਮਾ ਦੇਵੀ, ਐਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਐਸ.ਆਰ. ਲੱਧੜ ਅਤੇ ਇਸ ਤਰ੍ਹਾਂ ਹਰ ਜਗਹ ਤੋਂ ਭਾਜਪਾ ਵਰਕਰਾਂ ਅਤੇ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਗਿਆ ।
ਭਾਜਪਾ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਇਹ ਗ੍ਰਿਫਤਾਰੀਆਂ ਸਿਰਫ਼ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਤੋਂ ਵਾਂਝਾ ਰੱਖਣ ਲਈ ਕੀਤੀਆਂ ਜਾ ਰਹੀਆਂ ਹਨ।

ਲੋਕਾਂ ਨੂੰ ਨਹੀਂ ਰੋਕ ਸਕਦੀ ਮਾਨ ਸਰਕਾਰ – ਅਸ਼ਵਨੀ ਸ਼ਰਮਾ

ਅਸ਼ਵਨੀ ਸ਼ਰਮਾ ਨੇ ਗ੍ਰਿਫਤਾਰੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੇ ਹੱਕਾਂ ਨੂੰ ਦਬਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਾਫ਼ ਕਿਹਾ ਕਿ ਭਾਜਪਾ ਲੋਕਾਂ ਦੇ ਭਲੇ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਕਿਸੇ ਵੀ ਹਾਲਤ ਵਿੱਚ ਰੋਕਣ ਵਾਲੀ ਨਹੀਂ।

ਉਨ੍ਹਾਂ ਕਿਹਾ ਸਾਡਾ ਮਿਸ਼ਨ ਲੋਕਾਂ ਤੱਕ ਕੇਂਦਰੀ ਯੋਜਨਾਵਾਂ ਦਾ ਫ਼ਾਇਦਾ ਪਹੁੰਚਾਉਣਾ ਹੈ। ਮਾਨ ਸਰਕਾਰ ਪੁਲਿਸ ਦੀ ਤਾਕਤ ਨਾਲ ਸਾਡੇ ਹੌਸਲੇ ਨਹੀਂ ਤੋੜ ਸਕਦੀ।

ਗ੍ਰਿਫਤਾਰੀਆਂ ਨਾਲ ਨਹੀਂ ਝੁਕੇਗੀ ਭਾਜਪਾ

ਸ਼ਰਮਾ ਨੇ ਐਲਾਨ ਕੀਤਾ ਕਿ ਚਾਹੇ ਕਿੰਨੀ ਵੀ ਗ੍ਰਿਫਤਾਰੀਆਂ ਹੋਣ, ਭਾਜਪਾ ਦੇ ਕੈਂਪ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਕਾਰਡ, ਕਿਸਾਨ ਸਹਾਇਤਾ, ਆਵਾਸ ਯੋਜਨਾ, ਸਕਾਲਰਸ਼ਿਪ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਵਰਗੀਆਂ ਸੁਵਿਧਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਪਾਰਟੀ ਦਾ ਫਰਜ਼ ਹੈ।

ਉਨ੍ਹਾਂ ਨੇ ਮਾਨ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਤਾਨਾਸ਼ਾਹੀ ਰਵੱਈਆ ਆਉਣ ਵਾਲੀਆਂ ਚੋਣਾਂ ਵਿੱਚ ਉਸਨੂੰ ਮਹਿੰਗਾ ਪੈਣਾ ਹੈ।

ਭਾਜਪਾ ਕਰੇਗੀ ਜਨਤਾ ਲਈ ਸੰਘਰਸ਼

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ਰਮਾ ਨੇ ਸਾਫ਼ ਕੀਤਾ ਕਿ ਭਾਜਪਾ ਲੋਕਾਂ ਦੇ ਹਿੱਤਾਂ ਨਾਲ ਖੇਡਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਆਗੂਆਂ ਦੇ ਹੌਸਲੇ ਉੱਚੇ ਹਨ ਅਤੇ ਪਾਰਟੀ ਇਕੱਠੇ ਹੋ ਕੇ ਲੋਕਾਂ ਦੀ ਭਲਾਈ ਲਈ ਆਪਣੀ ਜੰਗ ਜਾਰੀ ਰੱਖੇਗੀ।

ਆਖਿਰ ਚ ਅਸ਼ਵਨੀ ਸ਼ਰਮਾ ਨੇ ਐਲਾਨ ਕੀਤਾ ਕਿ ਆਉਣ ਵਾਲੀ 24 ਅਗਸਤ ਨੂੰ ਪੂਰੇ ਪੰਜਾਬ ਭਰ ਚ ਭਾਜਪਾ ਲੋਕ ਭਲਾਈ ਦੇ ਕੈਂਪ ਲਗਏਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...