ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

by | Sep 14, 2025 | breaking news, daily | 0 comments

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਚੰਡੀਗੜ੍ਹ / ਨੰਗਲ 13 ਸਤੰਬਰ ()

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ ਆਂਕੜੇ ਹਨ ਤਾ ਉਹ ਜਨਤਕ ਕਰਨ ਕਿਉਕਿ ਅਸੀ ਪੰਜਾਬ ਸਰਕਾਰ ਦੇ ਆਂਕੜੇ ਜਾਰੀ ਕਰ ਚੁੱਕੇ ਹਾਂ।

ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਸੇਸ਼ ਦੌਰੇ ਦੌਰਾਨ ਉਹ ਹਲਕਾ ਵਿਧਾਇਕ ਸ.ਹਰਜੋਤ ਸਿੰਘ ਬੈਂਸ ਦੇ ਨਾਲ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕੇ ਹੋਏ ਨੁਕਸਾਨ ਦਾ ਜਾਇਜਾ ਲੈ ਰਹੇ ਸਨ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾ ਨੂੰ ਮਿਲ ਕੇ ਕਿਹਾ ਕਿ ਹਰ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ, ਲੋਕਾਂ ਦੇ ਮਕਾਨਾਂ, ਪਸ਼ੂ ਧੰਨ, ਫਸਲਾਂ ਦੇ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਸੜਕਾਂ, ਪੁਲਾਂ ਦੀ ਉਸਾਰੀ ਮੁੜ ਕਰਵਾਈ ਜਾਵੇਗੀ, ਜਿਹੜੇ ਪਿੰਡਾਂ ਵਿੱਚ ਹੜ੍ਹਾਂ ਕਾਰਨ ਵੱਧ ਨੁਕਸਾਨ ਹੋਇਆ ਹੈ, ਉਨ੍ਹਾਂ ਪਿੰਡਾਂ ਦਾ ਸਰਵੇ ਹੋ ਰਿਹਾ ਹੈ, ਵਿਸੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ, ਹਰ ਨੁਕਸਾਨ ਲਈ ਪੰਜਾਬ ਦੇ ਮੁੱਖ ਮੰਤਰੀ ਸੰਜੀਦਾਂ ਹਨ ਤੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਇਸ ਦੇ ਲਈ ਪੂਰੀ ਤਰਾਂ ਵਚਨਬੱਧ ਹੈ।

ਉਨ੍ਹਾਂ ਨੇ ਕਿਹਾ ਕਿ ਮੌਕੇ ਤੇ ਆ ਕੇ ਦੇਖਿਆ ਹੈ ਪਹਾੜਾ ਵਿਚ ਪਏ ਮੀਹ ਨਾਲ ਦਰਿਆਵਾ ਨਹਿਰਾਂ ਨੇ ਲੋਕਾਂ ਦਾ ਬਹੁਤ ਨੁਕਸਾਨ ਕੀਤਾ ਹੈ। ਫਸਲਾਂ ਦੇ ਨਾਲ ਨਾਲ ਜ਼ਮੀਨਾਂ ਵੀ ਹੜ੍ਹ ਗਈਆਂ ਹਨ, ਖੇਤਾਂ ਵਿਚ ਰੇਤ ਭਰ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸ.ਹਰਜੋਤ ਸਿੰਘ ਬੈਂਸ ਨੇ ਓਪਰੇਸ਼ਨ ਰਾਹਤ ਚਲਾ ਕੇ ਲੋਕਾਂ ਨੂੰ ਤੁਰੰਤ ਰਾਹਤ ਦੇਣ ਦਾ ਉਪਰਾਲਾ ਕੀਤਾ ਹੈ, ਇਸ ਅਭਿਆਨ ਵਿੱਚ ਪੰਚਾਂ, ਸਰਪੰਚਾਂ, ਨੌਜਵਾਨਾਂ, ਆਪ ਵਲੰਟੀਅਰਾਂ ਨੇ ਜਿਕਰਯੋਗ ਭੂਮਿਕਾ ਨਿਭਾਈ ਹੈ। ਵਿੱਤ ਮੰਤਰੀ ਨੈ ਕਿਹਾ ਕਿ ਦਰਿਆਵਾਂ ਨੂੰ ਚੈਨੇਲਾਈਜ਼ ਕਰਨ ਦੀ ਜਰੂਰਤ ਹੈ ਅਤੇ ਇਸ ਨਾਲ ਹੀ ਇਹ ਇਲਾਕਾ ਹੜ੍ਹਾਂ ਦੀ ਮਾਰ ਤੋ ਸੁਰੱਖਿਅਤ ਰਹੇਗਾ। ਉਨ੍ਹਾਂ ਨੇ ਕਿਹਾ ਕਿ ਜਿਹੜੇ ਪੁਲ, ਸੜਕਾਂ ਤੇ ਡੰਗੇ ਨੁਕਸਾਨੇ ਗਏ ਪ ਜਿਹੜੀਆਂ ਪੁਲੀਆਂ ਛੋਟੀਆਂ ਹਨ, ਉਨ੍ਹਾਂ ਦਾ ਵਿਸਥਾਰ ਕੀਤਾ ਜਾਵੇਗਾ। ਸਾਡੀ ਸਰਕਾਰ ਨੇ ਗੈਰ ਕਾਨੂੰਨੀ ਮਾਈਨਿੰਗ ਪੂਰੀ ਤਰਾਂ ਬੰਦ ਕੀਤੀ ਹੋਈ ਹੈ ਅਤੇ ਇਸ ਬਾਰੇ ਜੀਰੋ ਟੋਲਰੈਂਸ ਅਪਨਾਈ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲ ਪੰਜਾਬ ਸਰਕਾਰ ਦਾ 60 ਹਜਾਰ ਕਰੋੜ ਰੁਪਏ ਜੀਐਸਟੀ ਅਤੇ ਆਰਡੀਐਫ ਦਾ ਬਕਾਇਆ ਹੈ ਅਤੇ ਅਸੀ 20 ਹਜਾਰ ਕਰੋੜ ਰੁਪਏ ਅੰਤਰਿਮ ਰਾਹਤ ਦੀ ਮੰਗ ਕੀਤੀ ਹੈ। ਕੁੱਲ 80 ਹਜ਼ਾਰ ਕਰੋੜ ਰੁਪਏ ਕੇਂਦਰ ਸਰਕਾਰ ਨੂੰ ਜਾਰੀ ਕਰਕੇ ਪੰਜਾਬ ਦੇ ਜ਼ਖਮਾ ਤੇ ਮੰਰਮ ਲਗਾਉਣੀ ਚਾਹੀਦੀ ਹੈ, ਜੋ ਰਾਹਤ ਰਾਸ਼ੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੇ ਗਏ ਹਨ, ਉਸ ਨਾਲ ਪੰਜਾਬ ਦਾ ਭਲਾ ਨਹੀ ਹੋ ਸਕਦਾ।

ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਵਿੱਤ ਮੰਤਰੀ ਦੇ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਅਸੀ ਪਿਛਲੇ ਕਈ ਹਫਤਿਆਂ ਤੋਂ ਵਾਰ ਵਾਰ ਪ੍ਰਭਾਵਿਤ ਪਿੰਡਾਂ ਵਿਚ ਜਾ ਰਹੇ ਹਾਂ, ਜਿੱਥੇ ਪਾਣੀ ਨੇ ਸੜਕਾਂ ਦਾ ਨੈਟਵਰਕ ਤੋੜ ਦਿੱਤਾ ਹੈ, ਪੁਲ ਨੁਕਸਾਨੇ ਗਏ ਹਨ, ਰਾਹਤ ਤੇ ਬਚਾਅ ਲਈ ਲਗਾਏ ਡੰਗੇ ਹੜ੍ਹ ਗਏ ਹਨ, ਅਸੀ ਆਰਜ਼ੀ ਮੁਰੰਮਤ ਦਾ ਕੰਮ ਕਰ ਰਹੇ ਹਾਂ। ਨੁਕਸਾਨੇ ਘਰਾਂ ਅਤੇ ਹੋਰ ਨੁਕਸਾਨੇ ਸਮਾਨ ਲਈ ਰਾਹਤ ਵੀ ਦੇ ਰਹੇ ਹਾਂ। ਪਰ ਇਸ ਵਿੱਚ ਸਰਕਾਰ ਦੀ ਵੱਡੀ ਭੂਮਿਕਾ ਹੈ, ਇਸ ਲਈ ਅੱਜ ਵਿੱਤ ਮੰਤਰੀ ਮੌਕੇ ਤੇ ਆਏ ਹਨ ਅਤੇ ਉਨ੍ਹਾਂ ਨੇ ਪੁਲਾਂ, ਸੜਕਾਂ, ਡੰਗਿਆਂ ਦੇ ਨਿਰਮਾਣ ਅਤੇ ਮੁਰੰਮਤ ਲਈ ਹਰ ਤਰਾਂ ਦੀ ਮੱਦਦ ਕਰਨ ਦਾ ਭਰੋਸਾ ਦਿੱਤਾ ਹੈ। ਜਿਹੜੇ ਘਰਾਂ ਦਾ ਫਰਨੀਚਰ ਜਾਂ ਹੋਰ ਸਮਾਨ ਖਰਾਬ ਹੋਇਆ ਹੈ, ਉਨ੍ਹਾਂ ਦੀ ਵੀ ਮੱਦਦ ਕਰ ਰਹੇ ਹਾਂ। ਫਰਨੀਚਰ ਵੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਇਸ ਇਲਾਕੇ ਵਿਚ ਪੁਲ, ਸੜਕਾਂ ਅਤੇ ਕਰੇਟ ਵਾਲ ਲਗਾਏ ਜਾਣਗੇ। ਆਪ ਵਲੰਟੀਅਰ ਲੋੜਵੰਦਾਂ ਤੱਕ ਰਾਹਤ ਸਮੱਗਰੀ ਪਹੁੰਚਾ ਰਹੇ ਹਨ, ਮੈਡੀਕਲ ਟੀਮਾ ਅਤੇ ਵੈਟਨਰੀ ਡਾਕਟਰ ਇਨ੍ਹਾਂ ਪਿੰਡਾਂ ਵਿੱਚ ਸਿਹਤ ਸੇਵਾਵਾਂ ਉਪਲੱਬਧ ਕਰਵਾ ਰਹੇ ਹਨ। ਭਿਆਨਕ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਦਾ ਸਰਕਾਰ ਦੇ ਖਰਚੇ ਤੇ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਾਲਾਤ ਆਮ ਵਰਗੇ ਹੋਣ ਮਗਰੋ ਅਸੀ ਰਾਹਤ ਕਾਰਜਾਂ ਵਿਚ ਹੋਰ ਤੇਜੀ ਲਿਆਵਾਗੇ। ਸਾਡੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਨੁਕਸਾਨੀਆਂ ਫਸਲਾਂ ਲਈ ਤੁਰੰਤ ਸਪੈਸ਼ਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ ਅਤੇ ਅਧਿਕਾਰੀ ਜ਼ਮੀਨ ਤੇ ਕੰਮ ਕਰ ਰਹੇ ਹਨ।

ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਐਡੋਵੇਕਟ ਹਰਜੋਤ ਸਿੰਘ ਬੈਂਸ ਨੇ ਟਰੈਕਟਰ ਟਰਾਲੀਆਂ ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾਂ, ਉਹ ਪ੍ਰਭਾਵਿਤ ਪਰਿਵਾਰਾ ਨੂੰ ਵੀ ਮਿਲੇ ਅਤੇ ਹਰ ਮੱਦਦ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਿੰਘਪੁਰ ਪਲਾਸੀ, ਸ਼ਿਵ ਸਿੰਘ ਬੇਲਾ, ਹਰਸਾਬੇਲਾ, ਬਿਭੋਰ ਸਾਹਿਬ, ਪਿੰਘਵੜੀ-ਖਿੰਗੜੀ, ਲਕਸ਼ਮੀ ਨਰਾਇਣ ਮੰਦਿਰ ਨੰਗਲ ਦਾ ਦੌਰਾ ਕੀਤਾ ਅਤੇ ਇਨ੍ਹਾਂ ਇਲਾਕਿਆਂ ਵਿਚ ਨੁਕਸਾਨੀਆਂ ਥਾਵਾਂ ਤੇ ਜਾ ਕੇ ਜਾਇਜਾ ਲਿਆ। ਉਨ੍ਹਾਂ ਦੇ ਨਾਲ ਇਲਾਕੇ ਦੇ ਪੰਚ, ਸਰਪੰਚ, ਆਪ ਵਲੰਟੀਅਰ, ਨੌਜਵਾਨ ਵੱਡੀ ਗਿਣਤੀ ਵਿਚ ਮੋਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...