ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ 25ਵੇਂ ਮਹਾਸੰਮੇਲਨ ਦੇ ਆਖਰੀ ਦਿਨ ਮੌਜੂਦਾ ਜਨਰਲ ਸਕੱਤਰ ਡੀ. ਰਾਜਾ ਨੂੰ ਦੁਬਾਰਾ ਪਾਰਟੀ ਦਾ ਕੌਮੀ ਜਨਰਲ ਸਕੱਤਰ ਚੁਣ ਲਿਆ ਗਿਆ ਹੈ।

by | Sep 26, 2025 | breaking news, daily | 0 comments

ਅਤੇ ਨਾਲ ਹੀ ਨਵੇਂ ਕੌਮੀ ਸਕੱਤਰੇਤ ਦੀ ਘੋਸ਼ਣਾ ਵੀ ਕੀਤੀ ਗਈ ਹੈ। ਇਸ ਵਿੱਚ ਅਮਰਜੀਤ ਕੌਰ, ਡਾ. ਬੀ.ਸੀ. ਕਾਂਗੋ, ਪ੍ਰਕਾਸ਼ ਬਾਬੂ, ਪਲੱਬ ਵੈਕਟਾਂਰੈਡੀ, ਗਿਰੀਸ਼ ਸ਼ਰਮਾ, ਰਾਮ ਕਿਸ਼ਨ ਪਾਂਡਾ ਸਮੇਤ 11 ਮੈਂਬਰੀ ਕੌਮੀ ਸਕੱਤਰੇਤ ਤੇ 31 ਮੈਂਬਰੀ ਐਗਜ਼ਿਊਕਿਟਵ ਕਮੇਟੀ ਦੀ ਚੋਣ ਕੀਤੀ ਗਈ ਹੈ। ਪੰਜਾਬ ਦੇ ਸੀਨੀਅਰ ਆਗੂ ਹਰਦੇਵ ਅਰਸ਼ੀ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਚੁਣੇ ਗਏ।

ਅੱਜ ਦੀ ਕਾਰਵਾਈਆਂ ਵਿੱਚ ਪਾਰਟੀ ਕਾਂਗਰਸ ਨੇ ਕਈ ਮਹੱਤਵਪੁਰਨ ਮਤੇ ਪਾਸ ਕੀਤੇ। ਪੰਜਾਬ ਦੇ ਆਗੂ ਹਰਦੇਸ਼ ਅਰਸ਼ੀ ਨੇ ਵਾਹਗਾ ਸਮੇਤ ਪੰਜਾਬ ਦੇ ਹੋਰ ਸਰਹੱਦੀ ਰਸਤਿਆਂ ਥਾਈਂ ਪਾਕਿਸਤਾਨ ਨਾਲ ਵਪਾਰ ਬਹਾਲ ਕਰਨ ਦੀ ਮੰਗ ਕੀਤੀ। ਪਾਰਟੀ ਨੇ ਕਿਹਾ ਕਿ ਭਾਵੇਂ ਦੇਸ਼ ਵੰਡ ਨੇ ਵਾਹਗੇ ਵਾਲੀ ਲਕੀਰ ਖਿੱਚ ਦਿੱਤੀ ਸੀ, ਪਰ ਸਰਹੱਦ ਦੇ ਦੋਵੇਂ ਪਾਸਿਆਂ ਦੇ ਲੋਕਾਂ ਦਾ ਸੱਭਿਆਚਾਰ, ਬੋਲੀ ਅਤੇ ਵਸੇਬੇ ਵਿੱਚ ਸਦੀਆਂ ਤੋਂ ਸਾਂਝਾ ਹਨ। ਅਤੇ ਆਪਸੀ ਵਪਾਰ ਨਾਲ ਪੰਜਬ ਦੇ ਕਿਸਾਨਾਂ, ਵਪਾਰੀਆਂ, ਸਨਅਤਾਂ ਅਤੇ ਖਾਸ ਕਰਕੇ ਸੈਰ ਸਪਾਟੇ ਨਾਲ ਜੁਡ਼ੀ ਸਨਅਤ ਨੂੰ ਵੱਡਾ ਲਾਭ ਪਹੁੰਚੇਗਾ।

ਇਸੇ ਤਰ੍ਹਾਂ ਇਕ ਹੋਰ ਮਤਾ ਪੰਜਾਬ ਸੀਪੀਆਈ ਦੇ ਸੂਬਾ ਸਕੱਤਰ ਬੰਤ ਬਰਾਡ਼ ਨੇ ਪੇਸ਼ ਕੀਤਾ, ਜਿਸ ਵਿੱਚ ਮੌਜੂਦਾ ਨਿਆਂ ਪ੍ਰਬੰਧਾਂ ਵਿੱਚ ਆਏ ਵਿਗਾਡ਼ਾ ਦੀ ਅਲੋਚਨਾ ਕੀਤੀ ਗਈ। ਪਾਰਟੀ ਨੇ ਮੰਗ ਕੀਤੀ ਕਿ ਉਹ ਸਾਰੇ ਕੈਦੀ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਪਾਰਟੀ ਦਾ ਕਹਿਣਾ ਹੈ ਕਿ ਇਸ ਸਬੰਧ ਵਿੱਚ ਘੱਟ ਗਿਣਤੀ ਫਿਰਕਿਆਂ ਖਾਸ ਕਰਕੇ ਸਿੱਖ ਅਤੇ ਮੁਸਲਮਾਨ ਘੱਟ ਗਿਣਤੀ ਨਾਲ ਸਬੰਧਤ ਕੈਦੀਆਂ ਨਾਲ ਅਨਿਆਂ ਪੂਰਵਕ ਵਰਤਾਰਾ ਕੀਤਾ ਜਾ ਰਿਹਾ ਹੈ। ਪਾਰਟੀ ਨੇ ਕਿਹਾ ਕਿ ਦੇਸ਼ ਵਿੱਚ ਅਣਗਿਣਤ ਕੈਦੀ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਵਿੱਚੋਂ ਵਧੇਰੇ ਕੈਦੀਆਂ ਵਿਰੁੱਧ ਕੋਈ ਦੋਸ਼ ਪੱਤਰ (ਚਾਰਜਸ਼ੀਟ) ਦਾਖਲ ਨਹੀਂ ਕੀਤੀ ਗਈ ਜਾਂ ਦੋਸ਼ ਪੱਤਰ ਦਾਖਲ ਹੋਣ ਤੋਂ ਬਾਅਦ ਮੁਕੱਦਮੇ ਬਹੁਤ ਧੀਮੀ ਗਤੀ ਨਾਲ ਚੱਲ ਰਹੇ ਹਨ। ਪਾਰਟੀ ਦਾ ਕਹਿਣਾ ਹੈ ਕਿ ਯੂ.ਏ.ਪੀ.ਏ. ਤੇ ਹੋਰ ਅਜਿਹੇ ਲੋਕ ਵਿਰੋਧੀ ਕਾਨੂੰਨ ਵਰਤ ਕੇ ਸਰਕਾਰਾਂ ਦੇਸ਼ ਦੇ ਬੁੱਧੀਜੀਵੀ, ਵਿਦਿਆਰਥੀ ਆਗੂਆਂ ਅਤੇ ਸਮਾਜਿਕ ਕਾਰਕੂਨਾਂ ਨੂੰ ਜੇਲ੍ਹਾਂ ਵਿੱਚ ਸੁੱਟ ਰਹੀਆਂ ਹਨ। ਪਾਰਟੀ ਨੇ ਦਾਇਰ ਕੀਤੇ ਗਏ ਅਜਿਹੇ ਝੂਟੇ ਕੇਸਾਂ ਨੂੰ ਵਾਪਸ ਲੈਣ ਅਤੇ ਬੰਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।

ਆਪਣੇ ਸਿਆਸੀ ਮਤੇ ਵਿੱਚ ਸੀਪੀਆਈ ਨੇ ਕਿਹਾ ਕਿ ਉਹ ਭਾਜਪਾ-ਆਰਐੱਸਐੱਸ ਵਿਰੁੱਧ ਸਿਧਾਂਤਕ ਤੇ ਵਿਚਾਰਧਾਰਕ ਲਡ਼ਾਈ ਤਿੱਖੀ ਕਰੇਗੀ। ਪਾਰਟੀ ਨੇ ਕਿਹਾ ਕਿ ਉਹ ਬਿਹਾਰ, ਤਮਿਲਨਾਡੂ ਤੇ ਪੱਛਮ ਬੰਗਾਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਖੱਬੀਆਂ, ਜਮਹੂਰੀ ਤੇ ਧਰਮ-ਨਿਰਪੱਖ ਤਾਰਕਤਾਂ ਨੂੰ ਜਿਤਾਉਣ ਅਤੇ ਕੇਰਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖੱਬੇ ਪੱਖੀ ਫਰੰਟ ਨੂੰ ਜਿਤਾਉਣ ਲਈ ਹਰ ਸੰਭਵ ਯਤਨ ਕਰੇਗੀ। ਪਾਰਟੀ ਨੇ ਮਨੁੱਖਤਾ ਤੇ ਸਮਾਜਵਾਦ ਪ੍ਰਤੀ ਵਿਸ਼ਾਵਾਸ਼ ਪ੍ਰਗਟ ਕਰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲੋਕ ਸੰਘਰਸ਼ਾਂ ਦੇ ਰਸਤੇ ’ਤੇ ਚੱਲਣ ਦਾ ਅਹਿਦ ਕੀਤਾ।

ਇਕ ਹੋਰ ਮਤੇ ਵਿੱਚ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਭਾਰਤੀ ਕਮਿਊਨਿਸਟ ਪਾਰਟੀ ਹੀ ਇਕ ਆਜ਼ਾਦ ਵਿਦੇਸ਼ ਨੀਤੀ ਅਪਣਾਉਣ ਦੀ ਹਿਮਾਇਤ ਕਰਦੀ ਹੈ। ਇਸੇ ਤਰ੍ਹਾਂ ਜਾਤੀਵਾਦ ਦੇ ਵਿਰੁੱਧ ਤੇ ਸਮਾਜਿਕ ਨਿਆਂ ਲਈ ਪਾਰਟੀ ਦਲਿਤਾਂ, ਆਦਿਵਾਸੀਆਂ, ਪਛਡ਼ੀਆਂ ਜਾਤੀਆਂ ਤੇ ਹਾਸ਼ੀਏ ’ਤੇ ਬੈਠੇ ਹੋਰ ਵਰਗਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗੀ। ਪਾਰਟੀ ਨੇ ਵੱਧ ਰਹੀ ਬੇਰੁਜ਼ਗਾਰੀ ਅਤੇ ਸਿੱਖਿਆ ਸੈਕਟਰ ਵਿੱਚ ਹੋ ਰਹੇ ਪਤਨ ਸਬੰਧੀ ਚਿੰਤਾ ਪ੍ਰਗਟ ਕੀਤੀ। ਮਤੇ ਵਿੱਚ ਦੇਸ਼ ਨੂੰ ਵੱਖ-ਵੱਖ ਕੌਮੀ ਤੇ ਕੌਮਾਂਤਰੀ ਮਾਮਲਿਆਂ ਤੇ ਦਰਪੇਸ਼ ਚੁਣੌਤੀਆਂ ਬਾਰੇ ਪਾਰਟੀ ਦੀ ਪ੍ਰਗਤੀਸ਼ੀਲ ਪਹੁੰਚ ਨੂੰ ਸਪਸ਼ਟ ਕੀਤਾ।

ਇਨ੍ਹਾਂ ਮਤਿਆਂ ਦੇ ਨਾਲ-ਨਾਲ ਪਾਰਟੀ ਨੇ ਦੇਸ਼ ਦੇ ਮੌਜੂਦਾ ਕਿਸਾਨਾਂ, ਕਿਰਤੀਆਂ, ਮੁਲਾਜ਼ਮਾਂ ਅਤੇ ਹੋਰ ਮਹਿਨਤਕਸ਼ ਲੋਕਾਂ ਦੇ ਹੱਕ ਵਿੱਚ ਲਾਮਬੰਦੀ ਕਰਨ ਦਾ ਅਹਿਦ ਕੀਤਾ। ਪਾਰਟੀ ਨੇ ਦੇਸ਼ ਵਿੱਚ ਵੱਧ ਰਹੇ ਕੇਂਦਰਵਾਦੀ ਅਤੇ ਤਾਨਾਸ਼ਾਹੀ ਰੁਝਾਨਾਂ ਵਿਰੁੱਧ ਖੱਬੀਆਂ ਅਤੇ ਜਮਹੂਰੀ ਤਾਕਤਾਂ ਦਾ ਏਕਾ ਕਰਨ ਦਾ ਸੱਦਾ ਦਿੱਤਾ ਹੈ। ਪਾਰਟੀ ਨੇ ਭਾਜਪਾ ਸਰਕਾਰ ਦੀ ਕਾਰਪੋਰੇਟ ਪੱਖੀ ਅਤੇ ਫਿਰਕਾਪ੍ਰਸਤ ਨੀਤੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਦੇਸ਼ ਦੇ ਲੋਕਾਂ ਨੂੰ ਅਜਿਹੀ ਤਾਕਤਾਂ ਵਿਰੁੱਧ ਇਕੱਠੇ ਹੋਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਪਾਰਟੀ ਨੇ ਦੇਸ਼ ਵਿੱਚ ਅਗਾਮੀ ਚੋਣਾਂ ਵਿੱਚ ਇੰਡੀਆ ਬਲਾਕ ਦੀਆਂ ਪਾਰਟੀਆਂ ਵਿੱਚ ਏਕਤਾ ਦੇ ਪੂਰੇ ਯਤਨ ਕਰੇਗੀ ਤਾਂ ਜੋ ਦੇਸ਼ ਵਿੱਚੋਂ ਫਿਰਕਾਪ੍ਰਸਤ, ਕਾਰਪੋਰੇਟ ਪੱਖੀ ਅਤੇ ਧਰਮ ਦੇ ਨਾਮ ’ਤੇ ਸਿਆਸਤ ਕਰਨ ਵਾਲਿਆਂ ਨੂੰ ਮੂੰਹ ਤੋਡ਼ ਜਵਾਬ ਦਿੱਤਾ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...