ਭਾਰੀ ਕਰਜ਼ੇ ਦੇ ਬੋਝ ਨਾਲ ‘ਆਪ’ ਨੇ ਪੰਜਾਬ ਨੂੰ ਕੰਗਾਲ ਸੂਬਾ ਬਣਾਇਆ: ਬਾਜਵਾ

by | Apr 4, 2025 | breaking news, daily, politics | 0 comments

ਪੱਟੀ: ਰਿਜ਼ਰਵ ਬੈਂਕ ਮੁਤਾਬਕ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ‘ਚ ਪੰਜਾਬ ਸਰਕਾਰ 16800 ਕਰੋੜ ਰੁਪਏ ਦਾ ਕਰਜ਼ਾ ਚੁੱਕਣ ਜਾ ਰਹੀ ਹੈ: ਬਾਜਵਾ

ਚੰਡੀਗੜ੍ਹ, 4 ਅਪ੍ਰੈਲ

ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਸਦੇ ਕਰਜ਼ਾ ਲੈਣ ਦੇ ਵਧਦੇ ਰੁਝਾਨ ਦੇ ਗੰਭੀਰ ਨਤੀਜਿਆਂ ਬਾਰੇ ਚੇਤਾਵਨੀ ਦਿੱਤੀ ਹੈ।

ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਵੈੱਬਸਾਈਟ ‘ਤੇ ਉਪਲਬਧ ਅੰਕੜਿਆਂ ਅਨੁਸਾਰ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ‘ਚ ਪੰਜਾਬ ‘ਤੇ 16,800 ਕਰੋੜ ਰੁਪਏ ਦਾ ਹੋਰ ਕਰਜ਼ਾ ਹੋਣ ਜਾ ਰਿਹਾ ਹੈ। ਇਸ ਵਿੱਤੀ ਵਰ੍ਹੇ ਦੇ ਅੰਤ ਤੱਕ ਪੰਜਾਬ ਦਾ ਬਕਾਇਆ ਕਰਜ਼ਾ ਲਗਭਗ 4,17,136.10 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਮਾਰਚ 2022 ‘ਚ ਜਦੋਂ ‘ਆਪ’ ਸਰਕਾਰ ਸੱਤਾ ‘ਚ ਆਈ ਸੀ ਤਾਂ ਪੰਜਾਬ ‘ਤੇ ਲਗਭਗ 2.73 ਲੱਖ ਕਰੋੜ ਰੁਪਏ ਦਾ ਬਕਾਇਆ ਕਰਜ਼ਾ ਸੀ। ਬਾਜਵਾ ਨੇ ਕਿਹਾ ਕਿ 2027 ‘ਚ ‘ਆਪ’ ਦੇ ਕਾਰਜਕਾਲ ਦੇ ਅੰਤ ਤੱਕ ਪੰਜਾਬ ‘ਤੇ ਕਰਜ਼ੇ ਦਾ ਬੋਝ ਲਗਭਗ 4,50,000 ਕਰੋੜ ਰੁਪਏ ਪਾਰ ਕਰਨ ਦਾ ਅਨੁਮਾਨ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੈਦਾ ਕੀਤੀ ਵਿੱਤੀ ਹਫੜਾ-ਦਫੜੀ ਕਾਰਨ ਪੰਜਾਬ ਦੀਵਾਲੀਆ ਸੂਬਾ ਬਣ ਗਿਆ ਹੈ। ਇਸ ਦੌਰਾਨ ਪੰਜਾਬ ਦੇਸ਼ ਦਾ ਦੂਜਾ ਸਭ ਤੋਂ ਵੱਧ ਕਰਜ਼ੇ ਵਾਲਾ ਸੂਬਾ ਹੈ। ਆਪ ਪੰਜਾਬ ਨੂੰ ਇਕ ਦਿਵਾਲੀਆ ਸੂਬਾ ਬਣਾ ਦੇਵੇਗੀ।

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਪ੍ਰਸਿੱਧ ਅਰਥਸ਼ਾਸਤਰੀਆਂ ਨੇ ਪੰਜਾਬ ਦੀ ‘ਆਪ’ ਸਰਕਾਰ ਦੇ ਹਾਲ ਹੀ ਦੇ ਬਜਟ ਨੂੰ ਆਮ ਜਿਹਾ ਬਜਟ ਕਿਹਾ, ਜਿਸ ਨਾਲ ਪੰਜਾਬ ਰੰਗਲਾ ਦੀ ਬਜਾਏ ਪੰਜਾਬ ਕੰਗਲਾ ਬਣ ਜਾਵੇਗਾ।

ਬਾਜਵਾ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਨੇ ਆਪਣੇ ਤਿੰਨ ਸਾਲ ਪੂਰੇ ਕਰ ਲਏ ਹਨ ਪਰ ਉਹ ਵਾਅਦੇ ਅਨੁਸਾਰ ਸਰੋਤਾਂ ਤੋਂ ਮਾਲੀਆ ਇਕੱਠਾ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਜਿਸ ਵਿੱਚ ਮਾਈਨਿੰਗ ਤੋਂ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ 34,000 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਇਸ਼ਤਿਹਾਰਾਂ ‘ਤੇ ਪੰਜਾਬ ਦੇ ਟੈਕਸ ਭਰਨ ਵਾਲਿਆਂ ਦਾ ਪੈਸਾ ਬਰਬਾਦ ਕਰਕੇ ਆਪਣੀ ਸਰਕਾਰ ਦਾ ਝੂਠਾ ਬਿਰਤਾਂਤ ਸਿਰਜਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਇਨ੍ਹਾਂ ਕੱਟੜ ਇਮਾਨਦਾਰਾਂ ਵੱਲੋਂ ਪਾਰਟੀ ਦੇ ਵਿਸਥਾਰ ‘ਤੇ ਪੰਜਾਬ ਦਾ ਖਜ਼ਾਨਾ ਬਰਬਾਦ ਕੀਤਾ ਜਾ ਰਿਹਾ ਹੈ। ਅਜਿਹੇ ਹਾਲਾਤ ‘ਚ ‘ਆਪ’ ਸਰਕਾਰ ਦਾ ‘ਰੰਗਲਾ ਪੰਜਾਬ’ ਦਾ ਮੰਤਵ ਇਕ ਕੋਝਾ ਮਜ਼ਾਕ ਤੋਂ ਵੱਧ ਕੁਝ ਨਹੀਂ ਜਾਪਦਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...