ਭ੍ਰਿਸ਼ਟਾਚਾਰ ਨੂੰ ਲੁਕਾਉਣ ਲਈ ਰਾਸ਼ਟਰੀ ਨਾਇਕਾਂ ਦਾ ਅਪਮਾਨ ਕਰ ਰਹੇ ਹਨ ਭਗਵੰਤ ਮਾਨ : ਅਸ਼ਵਨੀ ਸ਼ਰਮਾ

by | May 9, 2026 | crime, daily, politics | 0 comments

ਚੰਡੀਗੜ੍ਹ, 9 ਮਈ:
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਆਪਣੀ ਸਰਕਾਰ ਦੇ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਉਹ ਦੇਸ਼ ਦੇ ਮਹਾਨ ਰਾਸ਼ਟਰਭਗਤਾਂ ਅਤੇ ਦੇਸ਼ਭਗਤ ਜਥੇਬੰਦੀਆਂ ਦਾ ਅਪਮਾਨ ਕਰ ਰਹੇ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਗੱਲ ਹੈ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਭਗਵੰਤ ਮਾਨ ਇੰਨਾ ਹੇਠਾਂ ਡਿੱਗ ਚੁੱਕੇ ਹਨ ਕਿ ਉਹ ਵਿਨਾਇਕ ਦਾਮੋਦਰ ਸਾਵਰਕਰ ਵਰਗੇ ਮਹਾਨ ਰਾਸ਼ਟਰਭਗਤਾਂ ਅਤੇ ਰਾਸ਼ਟਰਵਾਦੀ ਜਥੇਬੰਦੀਆਂ ਖ਼ਿਲਾਫ਼ ਘਟੀਆ ਬਿਆਨਬਾਜ਼ੀ ਕਰ ਰਹੇ ਹਨ, ਤਾਂ ਜੋ ਆਪਣੀ ਭ੍ਰਿਸ਼ਟ ਸਰਕਾਰ ਅਤੇ ਦਾਗੀ ਮੰਤਰੀਆਂ ਨੂੰ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਪਵਿੱਤਰ ਨਾਮ ਦੀ ਆੜ ਲੈ ਕੇ ਆਪਣੇ ਮੰਤਰੀਆਂ ਦੇ ਘੁਟਾਲਿਆਂ ਅਤੇ ਕਾਲੇ ਕਾਰਨਾਮਿਆਂ ਨੂੰ ਸਹੀ ਠਹਿਰਾਉਣਾ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਅਪਮਾਨ ਹੈ। “ਸਾਡੇ ਸ਼ਹੀਦਾਂ ਨੇ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ, ਨਾ ਕਿ ਕਥਿਤ ‘ਕੱਟੜ ਇਮਾਨਦਾਰੀ’ ਦੇ ਨਾਮ ਹੇਠ ਹੋ ਰਹੇ ਭ੍ਰਿਸ਼ਟਾਚਾਰ ਨੂੰ ਬਚਾਉਣ ਲਈ,” ਸ਼ਰਮਾ ਨੇ ਕਿਹਾ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਜਦੋਂ ਵੀ ਆਮ ਆਦਮੀ ਪਾਰਟੀ ਦਾ ਕੋਈ ਮੰਤਰੀ ਈਡੀ ਜਾਂ ਜਾਂਚ ਏਜੰਸੀਆਂ ਦੇ ਸ਼ਿਕੰਜੇ ਵਿੱਚ ਫਸਦਾ ਹੈ, ਤਾਂ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨਾ ਸ਼ੁਰੂ ਕਰ ਦਿੰਦੇ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵੀਰ ਸਾਵਰਕਰ ਅਤੇ ਦੇਸ਼ਭਗਤਾਂ ਦਾ ਅਪਮਾਨ ਨਾ ਪੰਜਾਬ ਸਹੇਗਾ ਅਤੇ ਨਾ ਹੀ ਪੂਰਾ ਦੇਸ਼। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਆਪਣੇ ਸ਼ਰਮਨਾਕ ਬਿਆਨ ਲਈ ਤੁਰੰਤ ਮਾਫ਼ੀ ਮੰਗਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ, “ਪੰਜਾਬ ਨੂੰ ਭਾਸ਼ਣਾਂ ਅਤੇ ਲੋਕਾਂ ਦਾ ਧਿਆਨ ਭਟਕਾਉਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਜਵਾਬਦੇਹੀ ਅਤੇ ਪਾਰਦਰਸ਼ੀ ਸ਼ਾਸਨ ਦੀ ਲੋੜ ਹੈ। ਜੇਕਰ ਆਮ ਆਦਮੀ ਪਾਰਟੀ ਦੇ ਮੰਤਰੀ ਸੱਚਮੁੱਚ ਇਮਾਨਦਾਰ ਹਨ, ਤਾਂ ਉਨ੍ਹਾਂ ਨੂੰ ਜਾਂਚ ਏਜੰਸੀਆਂ ਅਤੇ ਕਾਨੂੰਨ ਦਾ ਸਾਹਮਣਾ ਕਰਨਾ ਚਾਹੀਦਾ ਹੈ, ਨਾ ਕਿ ਜਾਂਚ ਤੋਂ ਭੱਜਣਾ ਚਾਹੀਦਾ ਹੈ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...