ਮਜਦੂਰ ਦਿਵਸ ਦੇ ਵਿਸੈਸ਼ ਸੈਸ਼ਨ ਵਿਚ ਮੁੱਖ ਮੰਤਰੀ ਸਰਕਾਰੀ ਕਰਮਚਾਰੀਆਂ ਦਾ ਡੀਏ ਜਾਰੀ ਕਰਨ ਦੀ ਦੇਣ ਗਰੰਟੀ-ਸੁਨੀਲ ਜਾਖੜ

by | Apr 30, 2026 | daily, politics | 0 comments

-ਕਿਹਾ, ਆਪਣੀ ਪਾਰਟੀ ਨੂੰ ਟੁੱਟ ਤੋਂ ਬਚਾਉਣ ਵਿਚ ਲੱਗੀ ਹੋਈ ਹੈ ਆਪ
-ਹੁਣ ਤੱਕ ਹੋਏ ਵਿਸੇਸ਼ ਸੈਸ਼ਨਾਂ ਦਾ ਨਹੀਂ ਹੋਇਆ ਪੰਜਾਬ ਨੂੰ ਕੋਈ ਲਾਭ

ਚੰਡੀਗੜ੍ਹ, 29 ਅਪ੍ਰੈਲ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਚਮੁੱਚ ਗੰਭੀਰ ਹਨ ਤਾਂ 1 ਮਈ ਦੇ ਵਿਸੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਦੀਆਂ ਕਿਸਤਾਂ ਤੇ ਸਾਰਾ ਬਕਾਇਆ ਦੇਣ ਦਾ ਪੁਖਤਾ ਐਲਾਨ ਕਰਨ। ਉਨ੍ਹਾਂ ਨੇ ਕਿਹਾ ਕਿ ਜਿਸ ਸਰਕਾਰ ਨੇ ਮਗਨਰੇਗਾ ਤਹਿਤ ਮਜਦੂਰਾਂ ਨੂੰ 100 ਦਿਨ ਦੀ ਬਜਾਏ ਸਿਰਫ 29 ਦਿਨ ਦਾ ਰੁਜਗਾਰ ਦਿੱਤਾ ਉਸਨੂੰ ਮਜਦੂਰਾਂ ਦੀ ਗੱਲ ਕਰਨ ਦਾ ਕੀ ਹੱਕ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸਲ ਵਿਚ ਇਸ ਇਜਲਾਸ ਵਿਚ ਵਿਸਵਾਸ ਦਾ ਮਤਾ ਲਿਆ ਕਿ ਇਹ ਸਰਕਾਰ 6 ਮਹੀਨੇ ਦੀ ਮੋਹਲਤ ਲੈਣੀ ਚਾਹੁੰਦੀ ਹੈ ਕਿਉਂਕਿ ਇਕ ਵਾਰ ਇਹ ਮਤਾ ਆਉਣ ਤੋਂ ਬਾਅਦ 6 ਮਹੀਨੇ ਤੱਕ ਅਵਿਸਵਾਸ਼ ਦਾ ਮਤਾ ਵਿਧਾਨ ਸਭਾ ਵਿਚ ਲਿਆਂਦਾ ਨਹੀਂ ਜਾ ਸਕਦਾ ਹੈ।

ਇਸ ਸਬੰਧੀ ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਨੂੰ ਸੰਬੋਧਨ ਹੁੰਦਿਆਂ ਸਾਂਝੇ ਕੀਤੇ ਇਕ ਸੁਨੇਹੇ ਵਿਚ ਭਾਜਪਾ ਪ੍ਰਧਾਨ ਨੇ ਲਿਖਿਆ, “ਭਗਵੰਤ ਮਾਨ ਜੀ, 1 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਹੀ ਕਾਫ਼ੀ ਨਹੀਂ ਹੈ। ਜੇ ਤੁਸੀਂ ਸੱਚਮੁੱਚ ਗੰਭੀਰ ਹੋ, ਤਾਂ ਮਜ਼ਦੂਰ ਦਿਵਸ ਦੀ ਅਸਲ ਭਾਵਨਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ, ਪੰਜਾਬ ਦੇ ਮੁਲਾਜ਼ਮਾਂ ਦੀਆਂ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਇਆ ਰਾਸ਼ੀ ਦੇ ਭੁਗਤਾਨ ਲਈ ₹15,000 ਕਰੋੜ ਦਾ ਐਲਾਨ ਕਰੋ, 30 ਜੂਨ ਤੱਕ ਭੁਗਤਾਨ ਦੀ ਗਾਰੰਟੀ ਦਿਓ, ਅਤੇ ਸਪੱਸ਼ਟ ਤੌਰ ‘ਤੇ ਕਹੋ ਕਿ ਇਸ ਫੈਸਲੇ ਵਿਰੁੱਧ ਕੋਈ ਅਪੀਲ ਦਾਇਰ ਨਹੀਂ ਕੀਤੀ ਜਾਵੇਗੀ — ਨਹੀਂ ਤਾਂ, ਇਹ ਤੁਹਾਡੀ ਪਹਿਲਾਂ ਹੀ ਟੁੱਟ ਰਹੀ ਪਾਰਟੀ ਨੂੰ ਬਚਾਉਣ ਲਈ ਸਿਰਫ਼ ਇੱਕ ਡਰਾਮਾ ਹੀ ਹੋਵੇਗਾ।”

ਭਾਜਪਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਵਿਸੇਸ਼ ਇਜਲਾਸ ਦੇ ਨਾਂਅ ਤੇ ਲੋਕਾਂ ਨੂੰ ਗੁੰਮਰਾਹ ਕਰਦੀ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸਲ ਵਿਚ ਇਹ ਸਰਕਾਰ ਨਿੱਤ ਦਿਨ ਨਵੇਂ ਨਵੇਂ ਸਿਆਸੀ ਡਰਾਮੇ ਕਰਦੀ ਰਹਿੰਦੀ ਹੈ ਤਾਂ ਜੋ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਮਜਦੂਰ ਦਿਵਸ ਦੇ ਦਿਨ ਇਹ ਸਰਕਾਰ ਵਿਸੇਸ਼ ਸੈਸ਼ਨ ਬੁਲਾ ਰਹੀ ਹੈ ਪਰ ਅਸਲ ਵਿਚ ਇਸਦਾ ਉਦੇਸ਼ ਆਪਣੀ ਖੇਰੂ ਖੇਰੂ ਹੋ ਰਹੀ ਪਾਰਟੀ ਨੂੰ ਕਿਸੇ ਤਰੀਕੇ ਇੱਕਠਾ ਰੱਖਣ ਦੀ ਕੋਸ਼ਿਸ ਮਾਤਰ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਇਕ ਪਾਸੇ ਸਰਕਾਰ ਆਪਣੀ ਮਸ਼ਹੂਰੀ ਲਈ ਇਹ ਸੈਸ਼ਨ ਬੁਲਾ ਕੇ ਵੱਡਾ ਖਰਚ ਕਰੇਗੀ ਉਥੇ ਹੀ ਸਰਕਾਰ ਦੇ ਕਰਮਚਾਰੀ ਡੀਏ ਨੂੰ ਲੰਬੇ ਸਮੇਂ ਤੋਂ ਉਡੀਕ ਰਹੇ ਹਨ। ਰਾਜ ਵਿਚ ਉਸਾਰੀ ਕਿਰਤੀਆਂ ਨੂੰ ਬਣਦੇ ਲਾਭ ਸਮੇਂ ਸਿਰ ਨਹੀਂ ਮਿਲਦੇ। ਖੇਤ ਮਜਦੂਰ ਦੀ ਹਾਲਤ ਤਰਸਯੋਗ ਹੈ। ਪਰ ਇਸ ਸਰਕਾਰ ਦੀ ਇਸਤਿਹਾਬਾਰੀ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਬਿਹਤਰ ਹੋਵੇਗਾ ਕਿ ਸਰਕਾਰ ਬਿਨ੍ਹਾ ਦੇਰੀ ਮੁਲਾਜਮਾਂ ਦੇ ਬਣਦੇ ਬਕਾਏ ਜਾਰੀ ਕਰੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...