ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ: ਹਰਭਜਨ ਸਿੰਘ ਈ.ਟੀ.ਓ.

by | Dec 31, 2025 | breaking news, daily | 0 comments

ਕਿਹਾ, ਕੇਂਦਰ ਸਰਕਾਰ ਸੰਘਵਾਦ ਦੇ ਸਿਧਾਂਤ ਦੇ ਉਲਟ ਜਾ ਕੇ ਸੂਬਿਆਂ ਦੇ ਅਧਿਕਾਰਾਂ ਨੂੰ ਖਤਮ ਕਰਨ ਦੇ ਰਾਹ ਪਈ

ਕੇਂਦਰ ਸਰਕਾਰ 1935 ਵਾਂਗ ਟਕਰਾਅ ਵਾਲਾ ਸੰਘਵਾਦ ਲਿਆਉਣ ਵਿੱਚ ਜੁਟੀ : ਕੈਬਨਿਟ ਮੰਤਰੀ

ਚੰਡੀਗੜ੍ਹ, 29 ਦਸੰਬਰ:

ਮਨਰੇਗਾ ਐਕਟ ਨੂੰ ਖ਼ਤਮ ਕਰਕੇ ਉਸ ਦੀ ਥਾਂ ਲਿਆਂਦੇ ਗਏ ਨਵੇਂ ਕਾਨੂੰਨ ਦੇ ਵਿਰੋਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਕਰਵਾਏ ਗਏ ਸੈਸ਼ਨ ਦੌਰਾਨ ਪੇਸ਼ ਕੀਤੇ ਗਏ ਮਤੇ ਦੀ ਪ੍ਰੋੜਤਾ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘਵਾਦ ਦੇ ਸਿਧਾਂਤ ਦੇ ਉਲਟ ਜਾ ਕੇ ਸੂਬਿਆਂ ਦੇ ਅਧਿਕਾਰਾਂ ਨੂੰ ਖਤਮ ਕਰਨ ਦੇ ਰਾਹ ਪਈ ਹੋਈ ਹੈ ਜਿਸ ਦਾ ਸਬੂਤ ਬੀ.ਬੀ.ਐਮ.ਬੀ., ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਸਬੰਧੀ ਪਿਛਲੇ ਸਮੇਂ ਵਿੱਚ ਪੈਦਾ ਹੋਏ ਹਾਲਾਤ ਸਾਡੇ ਸਾਰਿਆਂ ਦੇ ਸਾਹਮਣੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਨੇ ਬਹਾਨੇ ਰਾਜ ਸਰਕਾਰਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਨ ਦਾ ਉਨ੍ਹਾਂ ਨੂੰ ਕਮਜ਼ੋਰ ਕਰਨ ਲਈ ਚਾਲਾਂ ਚੱਲ ਰਹੀ ਹੈ ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੰਵਿਧਾਨ ਵਿੱਚ ਮੌਲਿਕ ਅਧਿਕਾਰਾਂ ਅਤੇ ਨਿਰਦੇਸ਼ਕ ਸਿਧਾਂਤਾਂ ਦਾ ਵੇਰਵਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 1993 ਵਿਚ 73ਵੀਂ ਸੋਧ ਰਾਹੀਂ 29 ਅਧਿਕਾਰ ਪਿੰਡ ਦੀਆਂ ਪੰਚਾਇਤਾਂ ਨੂੰ ਦਿੱਤੇ ਗਏ। ਇਸ ਦਿਸ਼ਾ ਵਿਚ ਅੱਗੇ ਵਧਦਿਆਂ ਨਰੇਗਾ ਦੀ ਸ਼ੁਰੂਆਤ ਕੀਤੀ ਗਈ ਸੀ ਕਿ ਵਿਚ ਵੀ ਪਿੰਡ ਦੀ ਪੰਚਾਇਤ ਦੀ ਜ਼ਰੂਰਤ ਅਨੁਸਾਰ ਕੰਮ ਦੇ ਨਿਯਮ ਬਣਾਏ ਗਏ ਸਨ ਜਿਸ ਨਾਲ ਪਿੰਡ ਦੀ ਜ਼ਰੂਰਤ ਅਨੁਸਾਰ ਫੰਡਸ ਆਉਂਦੇ ਸਨ ਅਤੇ ਪਿੰਡ ਦਾ ਵਿਕਾਸ ਕਾਰਜ ਹੁੰਦੇ ਸਨ ਪ੍ਰੰਤੂ ਇਸ ਨਵੇਂ ਐਕਟ ਨਾਲ ਪੰਚਾਇਤਾਂ ਨੂੰ ਮਿਲੇ 29 ਅਧਿਕਾਰ ਨੂੰ ਲਾਗੂ ਕਰਨ ਲਈ ਪੰਚਾਇਤਾਂ ਆਪਣੇ ਕੰਮ ਕਿੱਥੋਂ ਚਲਾਉਣਗੀਆਂ ਅਤੇ ਨਾ ਹੀ ਆਪਣੇ ਜ਼ਰੂਰਤ ਅਨੁਸਾਰ ਨੀਤੀ ਘੜ ਸਕਣਗੇ।
ਉਨ੍ਹਾਂ ਕਿਹਾ ਕਿ ਇਸ ਨਵੇਂ ਐਕਟ ਨਾਲ ਰਾਈਟ ਟੂ ਵਰਕ ਨੂੰ ਲਾਗੂ ਕਰਨਾ ਮੁਸ਼ਕਲ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ 1935 ਦਾ ਗਵਰਮੈਂਟ ਆਫ ਇੰਡੀਆ ਐਕਟ ਟਕਰਾਓ ਵਾਲਾ ਸੰਘਵਾਦ ਸੀ ਪ੍ਰੰਤੂ ਸੰਵਿਧਾਨ ਨਿਰਮਾਤਾ ਡਾਕਟਰ ਬੀ. ਆਰ.ਅੰਬੇਡਕਰ ਨੇ ਕੋਆਪਰੇਟਿਵ ਫੈਡਰਲਿਜ਼ਮ ਦਾ ਸਿਧਾਂਤ ਲਿਆਂਦਾ ਪ੍ਰੰਤੂ ਮੌਜੂਦਾ ਸਰਕਾਰ ਤਾਂ ਮੁੜ 1935 ਦੇ ਗਵਰਮੈਂਟ ਆਫ ਇੰਡੀਆ ਦੇ ਐਕਟ ਨੂੰ ਅਸਿੱਧੇ ਢੰਗ ਨਾਲ ਲਾਗੂ ਕਰਨ ਦਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪ੍ਰਾਂਤਾਂ ਅਤੇ ਕੇਂਦਰ ਵਿਚ ਟਕਰਾਓ ਵਾਲੀ ਰਾਜਨੀਤੀ ਪੈਦਾ ਕਰਨ ਵਾਲੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਵਾਂ ਕਾਨੂੰਨ ਦਲਿਤ ਵਿਰੋਧੀ ਹੈ ਕਿਉਂਕਿ 73% ਲੋਕ ਮਨਰੇਗਾ ਵਿਚ ਕੰਮ ਕਰਨ ਵਾਲੇ ਦਲਿਤ ਹੀ ਹਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...