ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅੰਮ੍ਰਿਤਸਰ ਸਥਿਤ ਰਾਮਬਾਗ਼ ਵਿਖੇ 29 ਜੂਨ ਨੂੰ ਹੋਵੇਗਾ ਵਿਸ਼ੇਸ਼ ਗੁਰਮਤਿ ਸਮਾਗਮ

by | Jun 27, 2025 | breaking news, daily | 0 comments

ਸ੍ਰੀ ਅੰਮ੍ਰਿਤਸਰ, 27 ਜੂਨ-

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਇਸ ਸਾਲ ਭਾਰਤ ਤੋਂ ਪਾਕਿਸਤਾਨ ਸਿੱਖ ਜਥੇ ਨਾ ਜਾਣ ਦੇ ਮੱਦੇਨਜ਼ਰ ਮਹਾਰਾਜਾ ਰਣਜੀਤ ਸਿੰਘ ਦੇ ਅੰਮ੍ਰਿਤਸਰ ਸਥਿਤ ਰਾਮਬਾਗ਼ ਵਿੱਚ ਹਵਾ ਮਹਿਲ ਦੇ ਨੇੜੇ ਨਿਸ਼ਾਨ ਸਾਹਿਬ ਵਾਲੀ ਥਾਂ ਉੱਤੇ 29 ਜੂਨ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਢਾਡੀ/ਕਵੀਸ਼ਰ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਨਾਲ ਸੰਗਤ ਨੂੰ ਜੋੜਿਆ ਜਾਵੇਗਾ। ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਮੂਲੀਅਤ ਕਰਨਗੇ। ਜਥੇਦਾਰ ਗੜਗੱਜ ਨੇ ਅੰਮ੍ਰਿਤਸਰ ਦੀ ਸਿੱਖ ਸੰਗਤ, ਸਿੰਘ ਸਭਾਵਾਂ, ਸਿੱਖ ਸੰਸਥਾਵਾਂ, ਵਿਦਿਆਰਥੀ ਜਥੇਬੰਦੀਆਂ ਨੂੰ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਤਿਕਾਰਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਰਾਬਤਾ ਕਰਨ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਵਿਸ਼ੇਸ਼ ਸਮਾਗਮ ਉਲੀਕਿਆ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਪ੍ਰਤਾਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਾਸੋਂ ਲੋੜੀਂਦੀ ਪ੍ਰਵਾਨਗੀ ਲੈ ਕੇ ਨਗਰ ਨਿਗਮ ਕੇ ਭਾਰਤ ਸਰਕਾਰ ਦੇ ਪੁਰਾਤੱਤਵ ਵਿਭਾਗ ਦੇ ਸਹਿਯੋਗ ਨਾਲ ਸਾਰਾ ਪ੍ਰਬੰਧ ਮੁਕੰਮਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਉਲੀਕਣ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ, ਇੰਚਾਰਜ ਸ. ਹਰਜੀਤ ਸਿੰਘ ਤੇ ਸ. ਰਣਜੀਤ ਸਿੰਘ ਨੇ ਅੰਮ੍ਰਿਤਸਰ ਵਿਕਾਸ ਮੰਚ ਦੇ ਅਹੁਦੇਦਾਰ ਪ੍ਰਿੰ. ਕੁਲਵੰਤ ਸਿੰਘ ਅਨਖੀ, ਸ. ਸੁਰਿੰਦਰਜੀਤ ਸਿੰਘ, ਸ. ਕੁਲਦੀਪ ਸਿੰਘ, ਸ. ਰਾਜਵਿੰਦਰ ਸਿੰਘ, ਸ. ਜਸਪਾਲ ਸਿੰਘ, ਸ. ਕੰਵਲਜੀਤ ਸਿੰਘ, ਸ. ਜਤਿੰਦਰ ਪਾਲ ਸਿੰਘ, ਪੁਰਾਤਤਵ ਵਿਭਾਗ ਤੋਂ ਸ. ਹੀਰਾ ਸਿੰਘ ਨੂੰ ਨਾਲ ਲੈ ਕੇ ਰਾਮਬਾਗ਼ ਵਿਖੇ ਸਮਾਗਮ ਕਰਨ ਦੀ ਥਾਂ ਨਿਯਤ ਕੀਤੀ ਤੇ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਗੁਰਮਤਿ ਸਮਾਗਮ ਕਰਵਾਏ ਜਾਣਗੇ।
***
ਜਸਕਰਨ ਸਿੰਘ
95177-89930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...