ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

by | May 11, 2026 | daily, education | 0 comments

•”ਸੰਸਥਾ ਦੀਆਂ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ਵਿੱਚੋਂ ਇੱਕ”, ਅਮਨ ਅਰੋੜਾ ਨੇ ਕੈਡਿਟਾਂ ਨੂੰ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ/ਐਸਏਐਸ ਨਗਰ, 11 ਮਈ:–

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ ਐਨਡੀਏ (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਯੂਪੀਐਸਸੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ 83 ਫ਼ੀਸਦ ਦੀ ਸਫਲਤਾ ਦਰ ਇਹ ਦਰਸਾਉਂਦੀ ਹੈ ਕਿ ਸੰਸਥਾ ਨੇ ਆਪਣੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸਫਲਤਾ ਦਰ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੁਣ ਇਹ 25 ਕੈਡੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਦੇਣਗੇ ਜੋ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲੇ ਦਾ ਆਖਰੀ ਸਕ੍ਰੀਨਿੰਗ ਪੜਾਅ ਹੈ।

ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ ਵਚਨਬੱਧਤਾ ਨੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਪੀਐਸਸੀ ਪਾਸ ਕਰਨਾ ਇੱਕ ਮੀਲ ਪੱਥਰ ਹੈ ਪਰ ਐਸਐਸਬੀ ਅਸਲ ਪ੍ਰੀਖਿਆ ਹੈ। ਉਨ੍ਹਾਂ ਕੈਡਿਟਾਂ ਨੂੰ ਇਮਾਨਦਾਰੀ ਅਤੇ ਸਵੈ -ਪੜਚੋਲ ਨਾਲ ਆਪਣੇ ਮਨ ਨੂੰ ਇਕਾਗਰ ਅਤੇ ਸਿੱਖਿਅਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਫੈਕਲਟੀ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ ਇਹਨਾਂ ਨਤੀਜਿਆਂ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 25 ਕੈਡਿਟ ਇਸ ਸਾਲ ਜੂਨ ਵਿੱਚ ਸ਼ੁਰੂ ਹੋਣ ਵਾਲੇ ਐਨਡੀਏ, ਟੀਈਐਸ (ਤਕਨੀਕੀ ਐਂਟਰੀ ਸਕੀਮ) ਅਤੇ ਸੀਡੀਐਸ ਕੋਰਸਾਂ ਵਿੱਚ ਸ਼ਾਮਲ ਹੋਣ ਲਈ ਕਾਲ ਲੈਟਰਾਂ ਦੀ ਉਡੀਕ ਕਰ ਰਹੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...