ਮਹਾਰਾਣੀ ਜਿੰਦ ਕੌਰ ਦੀ ਅੰਤਿਮ ਸੰਸਕਾਰ ਅਸਥਾਨ ਨਾਸਿਕ ਵਿਖੇ ਮੁੜ ਨਿਰਮਾਣ ਯਾਦਗਾਰੀ ਸਮਾਧ ਦਾ ਉਦਘਾਟਨ ।

by | Aug 3, 2025 | breaking news, daily, religion | 0 comments

ਮਹਾਰਾਣੀ ਜਿੰਦ ਕੌਰ ਦੀ ਯਾਦਗਾਰੀ ਸਮਾਧ ਸਿੱਖੀ ਦੀ ਸ਼ਾਨ ਅਤੇ ਰਾਸ਼ਟਰੀ ਗੌਰਵ ਦੀ ਪ੍ਰਤੀਕ : ਜਸਪਾਲ ਸਿੰਘ ਸਿੱਧੂ

ਨਾਸਿਕ (ਮਹਾਰਾਸ਼ਟਰ)/ਅੰਮ੍ਰਿਤਸਰ, 02 ਅਗਸਤ 2025

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਧਰਮ-ਪਤਨੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਤਾ ਮਹਾਰਾਣੀ ਜਿੰਦ ਕੌਰ ਦੀ ਯਾਦ ਵਿੱਚ ਗੋਦਾਵਰੀ ਨਦੀ ਦੇ ਕੰਢੇ ਗੰਗਾ ਘਾਟ, ਪੰਚਵਟੀ, ਨਾਸਿਕ (ਮਹਾਰਾਸ਼ਟਰ) ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਸਿੱਖ ਆਗੂਆਂ ਅਤੇ ਬੁਲਾਰਿਆਂ ਵੱਲੋਂ ਮਹਾਰਾਣੀ ਜਿੰਦਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਮਹਾਰਾਣੀ ਜਿੰਦਾਂ ਦੀ ਨਵੀਂ ਉਸਾਰੀ ਕੀਤੀ ਸਮਾਧ ਦਾ ਉਦਘਾਟਨ ਸੀ, ਜੋ 14 ਸਾਲਾਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਮਹਾਰਾਸ਼ਟਰ ਸਿੱਖ ਸਮਾਜ ਦੇ ਯਤਨਾਂ ਨਾਲ ਸੰਭਵ ਹੋਇਆ।

ਇਸ ਪਵਿੱਤਰ ਮੌਕੇ ‘ਤੇ ਮਹਾਰਾਸ਼ਟਰ ਸਿੱਖ ਸਮਾਜ ਤਾਲਮੇਲ ਕਮੇਟੀ, ਪੰਜਾਬੀ ਸਾਹਿਤ ਅਕੈਡਮੀ ਮਹਾਰਾਸ਼ਟਰ, ਨਾਸਿਕ ਜ਼ਿਲ੍ਹਾ ਯੂਨਾਈਟਿਡ ਗੁਰਦੁਆਰਾ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਸਾਂਝੇ ਤੌਰ ‘ਤੇ ਸਮਾਗਮ ਕਰਵਾਇਆ ਗਿਆ।

ਸਮਾਗਮ ਦੌਰਾਨ ਮਹਾਰਾਸ਼ਟਰ ਸਿੱਖ ਸਮਾਜ ਤਾਲਮੇਲ ਕਮੇਟੀ ਦੇ ਚੇਅਰਮੈਨ ਸ. ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਮਹਾਰਾਣੀ ਜਿੰਦ ਕੌਰ ਸਿਰਫ਼ ਸਿੱਖ ਰਾਜ ਦੀ ਰਾਣੀ ਅਤੇ ਸਿੱਖੀ ਤੋਂ ਦੂਰ ਕੀਤੇ ਜਾ ਚੁੱਕੇ ਆਪਣੇ ਪੁੱਤਰ ਮਹਾਰਾਜਾ ਦਲੀਪ ਸਿੰਘ ਨੂੰ ਸਿੱਖੀ ਦੇ ਗੌਰਵ ਨੂੰ ਮੁੜ ਅਪਣਾਉਣ ਲਈ ਪ੍ਰੇਰਿਤ ਕਰਨ ਵਾਲੀ ਮਾਂ ਹੀ ਨਹੀਂ, ਸਗੋਂ ਉਹ ਅੰਗਰੇਜ਼ ਹਕੂਮਤ ਦੇ ਸਾਹਮਣੇ ਰਾਸ਼ਟਰੀ ਭਾਵਨਾ ਨਾਲ ਡਟ ਕੇ ਖੜ੍ਹੀ ਹੋਣ ਵਾਲੀ ਇਕ ਦਲੇਰ ਔਰਤ ਸੀ, ਜਿਸ ਤੋਂ ਅੰਗਰੇਜ਼ ਵੀ ਘਬਰਾਉਂਦੇ ਸਨ। ਉਹ 1 ਅਗਸਤ 1863 ਨੂੰ ਕੇਵਲ 48 ਸਾਲ ਦੀ ਉਮਰ ਵਿੱਚ ਲੰਡਨ ਵਿਖੇ ਸਵਰਗਵਾਸ ਹੋ ਗਈ। ਉਸ ਦੀ ਆਖ਼ਰੀ ਇੱਛਾ ਅਨੁਸਾਰ ਉਸ ਦਾ ਮ੍ਰਿਤਕ ਸਰੀਰ ਭਾਰਤ ਲਿਆਂਦਾ ਗਿਆ, ਪਰ ਬ੍ਰਿਟਿਸ਼ ਹਕੂਮਤ ਨੇ ਪੰਜਾਬ ਲਿਜਾਣ ਦੀ ਆਗਿਆ ਨਹੀਂ ਦਿੱਤੀ ਅਤੇ ਉਸ ਦਾ ਅੰਤਿਮ ਸੰਸਕਾਰ ਨਾਸਿਕ ਵਿਖੇ ਗੋਦਾਵਰੀ ਨਦੀ ਦੇ ਕੰਢੇ ਕੀਤਾ ਗਿਆ। ਬਾਅਦ ਵਿੱਚ ਉਸ ਦੀਆਂ ਅਸਥੀਆਂ ਮਹਾਰਾਜਾ ਦਲੀਪ ਸਿੰਘ ਦੀ ਧੀ ਸ਼ਹਿਜ਼ਾਦੀ ਬੰਬਾਂ ਵੱਲੋਂ ਨਾਸਿਕ ਤੋਂ ਲਾਹੌਰ ਲਿਆਂਦੀਆਂ ਗਈਆਂ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਕੋਲ ਸਥਾਪਿਤ ਕੀਤੀਆਂ ਗਈਆਂ।

ਸ. ਸਿੱਧੂ ਨੇ ਦੱਸਿਆ ਕਿ ਪਹਿਲਾਂ ਇਸ ਸਥਾਨ ‘ਤੇ ਇਕ ਛੋਟੀ ਸਮਾਧ ਸੀ, ਜਿਸ ਨੂੰ ਗੋਦਾਵਰੀ ਦੇ ਸੁੰਦਰੀਕਰਨ ਪ੍ਰੋਜੈਕਟ ਦੌਰਾਨ ਹਟਾ ਦਿੱਤਾ ਗਿਆ ਸੀ। ਹੁਣ, ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਵਿੱਚ ਸਰਕਾਰ ਦੇ ਸਹਿਯੋਗ ਨਾਲ ਇਸ ਪਵਿੱਤਰ ਅਸਥਾਨ ‘ਤੇ ਸ਼ਾਨਦਾਰ ਯਾਦਗਾਰੀ ਸਮਾਧ ਦੀ ਉਸਾਰੀ ਕੀਤੀ ਗਈ ਹੈ। ਸਿੱਖ ਨੇਤਾਵਾਂ ਨੇ ਇਸ ਕਾਰਜ ਲਈ ਮਹਾਰਾਸ਼ਟਰ ਸਰਕਾਰ ਦਾ ਧੰਨਵਾਦ ਕੀਤਾ ਅਤੇ ਇਸ ਸਮਾਧ ਨੂੰ ਸਿੱਖੀ ਅਤੇ ਰਾਸ਼ਟਰੀ ਭਾਵਨਾ ਲਈ ਪ੍ਰੇਰਨਾ ਸਰੋਤ ਕਿਹਾ।

ਸਿੱਧੂ ਨੇ ਐਲਾਨ ਕੀਤਾ ਕਿ ਮਹਾਰਾਣੀ ਜਿੰਦਾਂ ਦੀ ਯਾਦ ਵਿੱਚ ਹਰ ਸਾਲ ਮਾਰਚ ਮਹੀਨੇ ਵਿੱਚ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਗੋਦਾਵਰੀ ਕੰਢੇ ਮਹਾਰਾਣੀ ਜਿੰਦਾਂ ਦੇ ਨਾਮ ‘ਤੇ ਨਿਰਧਾਰਤ ਪੰਜ ਏਕੜ ਜ਼ਮੀਨ ‘ਤੇ ਸ਼ਾਨਦਾਰ ਯਾਦਗਾਰ ਅਤੇ ਸੰਗਤਾਂ ਦੀ ਲੋੜ ਅਨੁਸਾਰ ਸੁਵਿਧਾਵਾਂ ਨਾਲ ਲੈਸ ਕੰਪਲੈਕਸ ਤਿਆਰ ਕੀਤਾ ਜਾਵੇਗਾ।

ਸਿੱਧੂ ਨੇ ਕਿਹਾ ਕਿ ਮਹਾਰਾਣੀ ਜਿੰਦ ਕੌਰ ਨੇ ਆਪਣੇ ਪੁੱਤਰ ਮਹਾਰਾਜਾ ਦਲੀਪ ਸਿੰਘ ਨੂੰ ਨਾ ਸਿਰਫ਼ ਸਿੱਖੀ ਨਾਲ ਦੁਬਾਰਾ ਜੋੜਿਆ, ਸਗੋਂ ਉਸ ਵਿੱਚ ਆਪਣੀ ਵਿਰਾਸਤ ਲਈ ਗੌਰਵ ਦੀ ਭਾਵਨਾ ਵੀ ਜਗਾਈ। ਉਹ ਆਪਣੇ ਅਟੱਲ ਇਰਾਦੇ, ਤਿੱਖੀ ਸੋਚ ਅਤੇ ਅਡੋਲ ਹੌਸਲੇ ਨਾਲ ਸਿੱਖੀ ਦੀ ਮਾਤਰ ਸ਼ਾਨ ਨਹੀਂ, ਸਗੋਂ ਭਾਰਤ ਦੀ ਧੀਰਜ ਮਈ ਰੂਹ ਦਾ ਜੀਵਿਤ ਪ੍ਰਤੀਕ ਰਹੀ।

ਸਿੱਖ ਆਗੂਆਂ ਵੱਲੋਂ ਅਪੀਲ ਕੀਤੀ ਗਈ ਕਿ ਮਹਾਰਾਣੀ ਜਿੰਦਾਂ ਦੀ ਸਮਾਧ ਨੂੰ ਕੇਵਲ ਇੱਕ ਇਤਿਹਾਸਕ ਸਥਾਨ ਨਾ ਸਮਝਿਆ ਜਾਵੇ, ਸਗੋਂ ਸਿੱਖ ਕੌਮ ਅਤੇ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਵਜੋਂ ਵਿਕਸਿਤ ਕੀਤਾ ਜਾਵੇ।

ਇਸ ਮੌਕੇ ਸ਼ਰਧਾਂਜਲੀ ਸਮਾਗਮ ’ਚ ਮੌਜੂਦਾ ਵਿਧਾਇਕ ਰਾਹੁਲ ਢਿੱਕਲੇ , ਬਲ ਮਲਕੀਤ ਸਿੰਘ, ਚਰਨਦੀਪ ਸਿੰਘ ਹੈਪੀ , ਜਥੇਦਾਰ ਬਾਬਾ ਰਣਜੀਤ ਸਿੰਘ ਜੀ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ, ਮਨਮਾਡ, ਨਾਸਿਕ ਜ਼ਿਲ੍ਹਾ ਯੁਨਾਈਟਡ ਗੁਰਦੁਆਰਾ ਤੋਂ ਰਣਜੀਤ ਸਿੰਘ ਆਨੰਦ, ਗੁਰਮੁਖ ਸਿੰਘ, ਮਨਜੀਤ ਸਿੰਘ, ਮਿਲਖਾ ਸਿੰਘ, ਵਚਿਤਰ ਸਿੰਘ ਰਣਜੀਤ ਸਿੰਘ ਆਨੰਦ, ਬਲਜੀਤ ਸਿੰਘ ਸੇਬਲ,ਇੰਦਰਜੀਤ ਸਿੰਘ ਗਠੌੜੇ, ਕੁਲਵੰਤ ਸਿੰਘ ਬੱਗਾ, ਗੁਰਮੁਖ ਸਿੰਘ ਸੰਧੂ,ਮਨਜੀਤ ਸਿੰਘ ਢਿੱਲੋਂ, ਕਰਮਜੀਤ ਸਿੰਘ ਔਲਖ,ਮਿਲਖਾ ਸਿੰਘ ਹੁੰਦਲ, ਅਮਰੀਕ ਸਿੰਘ ਸੰਧੂ,ਬਿਚਿਤਰ ਸਿੰਘ ਸਮਰਾ,ਸਾਬਕਾ ਵਿਧਾਇਕ ਬਾਲਾ ਸਾਹਿਬ ਸਨਪ, ਐਸ ਐਨ ਮਹੇਸ਼ਵਰੀ ਜੀ,ਸਿੰਧੀ ਸਮਾਜ ਪਵਨ ਖਟਵਾਨੀ, ਸਿਕਲੀਕਰ ਸਮਾਜ ਤੋਂ ਬਾਦਲ ਸਿੰਘ ਤੇ ਰਾਜੇਸ਼ ਸਿੰਘ, ਹਰਨਾਮ ਸਿੰਘ – ਹਿੰਗੋਲੀ, ਸਮਾਜ ਸੇਵਕ ਰਾਮ ਸਿੰਘ ਬਾਵਰੀ, ਉਦਾਸੀ ਜੀ ਡਾ ਪੰਡਿਤ ਕ੍ਰਿਸ਼ਨ ਤੀਰਥ, ਨਿਖਿਲ ਪਵਾਰ ਭਾਜਪਾ ਸੂਝਵਾਨ ਪ੍ਰਧਾਨ ਨਾਸਿਕ ਅਤੇ ਸੰਦੀਪ ਪੁਜਾਰੀ ਜੀ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...