ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

by | Aug 22, 2026 | breaking news, daily, politics | 0 comments

ਯੂਐਨ ਵੂਮੈਨ ਦੇ ‘ਸ਼ੀਲੀਡਜ਼’ ਪ੍ਰੋਗਰਾਮ ਰਾਹੀਂ ਮਹਿਲਾ ਆਗੂਆਂ ਦੀ ਸਮਰੱਥਾ ਵਿਕਾਸ ਅਤੇ ਨੈੱਟਵਰਕ ਮਜ਼ਬੂਤੀ ਨੂੰ ਮਿਲ ਰਿਹਾ ਉਤਸ਼ਾਹ

47 ਮਹਿਲਾ ਆਗੂਆਂ ਨੇ ਲਿਆ ਦੋ ਰੋਜ਼ਾ ਰਿਹਾਇਸ਼ੀ ਵਰਕਸ਼ਾਪ ਵਿੱਚ ਹਿੱਸਾ; 117 ਅਰਜ਼ੀਆਂ ਵਿੱਚੋਂ ਕੀਤੀ ਗਈ ਚੋਣ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਯੂਐਨ ਵੂਮੈਨ ਵੱਲੋਂ ਆਯੋਜਿਤ ‘ਸ਼ੀਲੀਡਜ਼ (SheLeads) ਸਟੇਟ ਵਰਕਸ਼ਾਪ’ ਵਿੱਚ ਸ਼ਿਰਕਤ ਕਰਦਿਆਂ ਮਹਿਲਾ ਆਗੂਆਂ ਨੂੰ ਜਨਤਕ ਅਤੇ ਰਾਜਨੀਤਿਕ ਜੀਵਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਸਮਾਜਿਕ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਹਿਲਾ ਆਗੂ ਆਪਣੇ ਭਾਈਚਾਰਿਆਂ ਵਿੱਚ ਬਦਲਾਅ ਲਿਆਉਣ ਵਾਲੀਆਂ ਸ਼ਕਤੀਆਂ ਹਨ ਅਤੇ ਉਹ ਅਜਿਹੀਆਂ ਨੀਤੀਆਂ ਅਤੇ ਸ਼ਾਸਨ ਪ੍ਰਣਾਲੀ ਨੂੰ ਆਕਾਰ ਦੇਣ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ, ਜੋ ਹਰ ਨਾਗਰਿਕ ਦੀਆਂ ਆਸਾਂ ਅਤੇ ਉਮੀਦਾਂ ਨੂੰ ਦਰਸਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਵਧਦੀ ਭਾਗੀਦਾਰੀ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਨੂੰ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਵਿੱਚ ਮਦਦ ਕਰਦੀ ਹੈ।

ਮੁੱਖ ਭਾਸ਼ਣ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਦੁਨੀਆ ਕਈ ਅਜਿਹੀਆਂ ਸਮਾਜਿਕ ਧਾਰਨਾਵਾਂ ਅਨੁਸਾਰ ਚੱਲਦੀ ਹੈ ਜੋ ਮਹਿਲਾਵਾਂ ਅਤੇ ਪੁਰਸ਼ਾਂ ਦੋਵਾਂ ਲਈ ਹਮੇਸ਼ਾ ਨਿਆਂਪੂਰਨ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਸਮਾਜ ਨੂੰ ਨਵੇਂ ਦ੍ਰਿਸ਼ਟੀਕੋਣ ਨਾਲ ਦੇਖੀਏ ਅਤੇ ਮਹਿਲਾਵਾਂ ਨੂੰ ਬਦਲਾਅ ਦੀ ਅਗਵਾਈ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ, ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਅਤੇ ਹਰ ਖੇਤਰ ਵਿੱਚ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਲਈ ਵਚਨਬੱਧ ਹੈ।

‘ਸ਼ੀਲੀਡਜ਼’ ਯੂਐਨ ਵੂਮੈਨ ਦਾ ਇੱਕ ਪ੍ਰਮੁੱਖ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਜਨਤਕ ਅਤੇ ਰਾਜਨੀਤਿਕ ਜੀਵਨ ਵਿੱਚ ਮਹਿਲਾਵਾਂ ਦੀ ਲੀਡਰਸ਼ਿਪ ਸਮਰੱਥਾ ਵਿਕਸਤ ਕਰਨਾ, ਉਨ੍ਹਾਂ ਦੇ ਨੈੱਟਵਰਕ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਅਗਵਾਈ ਲਈ ਤਿਆਰ ਕਰਨਾ ਹੈ।

ਪੰਜਾਬ ਵਿੱਚ ਆਯੋਜਿਤ ਇਸ ਦੋ ਰੋਜ਼ਾ ਰਿਹਾਇਸ਼ੀ ਵਰਕਸ਼ਾਪ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ 47 ਮਹਿਲਾ ਆਗੂਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਜ਼ਮੀਨੀ ਪੱਧਰ ਦੀਆਂ ਤਬਦੀਲੀ ਲਿਆਉਣ ਵਾਲੀਆਂ ਕਾਰਕੁਨ, ਚੁਣੀਆਂ ਹੋਈਆਂ ਲੋਕ ਪ੍ਰਤੀਨਿਧ ਅਤੇ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਸਨ। ਇਨ੍ਹਾਂ ਦੀ ਚੋਣ 117 ਪ੍ਰਾਪਤ ਅਰਜ਼ੀਆਂ ਵਿੱਚੋਂ ਕੀਤੀ ਗਈ।

ਪੰਜਾਬ ਵਿੱਚ ‘ਸ਼ੀਲੀਡਜ਼’ ਦਾ ਇਹ ਸੰਸਕਰਣ ਇਸ ਪਹਿਲ ਨੂੰ ਰਾਜ ਪੱਧਰ ਤੱਕ ਵਿਸਥਾਰ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਤੋਂ ਪਹਿਲਾਂ ਰਾਜ ਪੱਧਰੀ ਵਰਕਸ਼ਾਪਾਂ ਤਮਿਲਨਾਡੂ ਅਤੇ ਉੱਤਰ ਪ੍ਰਦੇਸ਼ ਵਿੱਚ ਕਰਵਾਈਆਂ ਜਾ ਚੁੱਕੀਆਂ ਹਨ।

ਰਾਸ਼ਟਰੀ ਪੱਧਰ ਦੀਆਂ ‘ਸ਼ੀਲੀਡਜ਼’ ਵਰਕਸ਼ਾਪਾਂ ਦੀ ਸ਼ੁਰੂਆਤ ਫ਼ਰਵਰੀ 2025 ਵਿੱਚ ਹੋਈ ਸੀ। ਸ਼ੀਲੀਡਜ਼-I ਵਿੱਚ 19 ਰਾਜਾਂ ਦੀਆਂ 29 ਮਹਿਲਾ ਆਗੂਆਂ, ਸ਼ੀਲੀਡਜ਼-II ਵਿੱਚ 22 ਰਾਜਾਂ ਦੀਆਂ 36 ਮਹਿਲਾ ਆਗੂਆਂ ਅਤੇ ਸ਼ੀਲੀਡਜ਼-III ਵਿੱਚ 700 ਤੋਂ ਵੱਧ ਅਰਜ਼ੀਆਂ ਵਿੱਚੋਂ ਚੁਣੀਆਂ ਗਈਆਂ 29 ਭਾਗੀਦਾਰਾਂ ਨੇ ਹਿੱਸਾ ਲਿਆ।

ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਆਕਸਫੋਰਡ ਯੂਨੀਵਰਸਿਟੀ ਦੇ ਚੇਵਨਿੰਗ ਫੈਲੋ ਅਤੇ ਹੁਨਰ ਵਿਕਾਸ ਖੇਤਰ ਦੇ ਮਾਹਿਰ ਡਾ. ਸੰਦੀਪ ਸਿੰਘ ਕੌੜਾ ਨੇ ਕਿਹਾ ਕਿ ਮਹਿਲਾਵਾਂ ਦੀ ਰਾਜਨੀਤਿਕ ਅਗਵਾਈ ਸਿਰਫ਼ ਨੁਮਾਇੰਦਗੀ ਤੱਕ ਸੀਮਤ ਨਹੀਂ ਹੈ, ਸਗੋਂ ਇਹ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਵੱਖ-ਵੱਖ ਅਨੁਭਵਾਂ ਅਤੇ ਸਮਾਵੇਸ਼ੀ ਸੋਚ ਨੂੰ ਸ਼ਾਮਲ ਕਰਨ ਦਾ ਮਾਧਿਅਮ ਹੈ।

ਯੂਐਨ ਵੂਮੈਨ ਇੰਡੀਆ ਕੰਟਰੀ ਆਫਿਸ ਦੀ ਡਿਪਟੀ ਰਿਪ੍ਰਜ਼ੈਂਟੇਟਿਵ ਸ੍ਰੀਮਤੀ ਕਾਂਤਾ ਸਿੰਘ ਨੇ ਕਿਹਾ ਕਿ ਹਰ ਮਹਿਲਾ ਵਿੱਚ ਆਗੂ ਬਣਨ ਦੀ ਸਮਰੱਥਾ ਹੁੰਦੀ ਹੈ ਅਤੇ ਲੋੜ ਅਜਿਹਾ ਮਾਹੌਲ ਤਿਆਰ ਕਰਨ ਦੀ ਹੈ ਜੋ ਉਸ ਦੀ ਅਗਵਾਈ ਨੂੰ ਉਤਸ਼ਾਹਿਤ ਕਰੇ।

ਯੂਐਨ ਵੂਮੈਨ ਦੇ ਅਨੁਸਾਰ, ਦੁਨੀਆ ਭਰ ਵਿੱਚ ਫ਼ੈਸਲਾ ਲੈਣ ਵਾਲੇ ਅਹੁਦਿਆਂ ’ਤੇ ਮਹਿਲਾਵਾਂ ਦੀ ਨੁਮਾਇੰਦਗੀ ਅਜੇ ਵੀ ਘੱਟ ਹੈ। ਇਸੇ ਸੰਦਰਭ ਵਿੱਚ ਮਹਿਲਾ ਰਾਜਨੀਤਿਕ ਭਾਗੀਦਾਰੀ ਨੂੰ ਵਧਾਉਣ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਭਾਰਤ ਵੱਲੋਂ ਮਹਿਲਾ ਰਾਖਵਾਂ ਕਾਨੂੰਨ, 2023 (ਨਾਰੀ ਸ਼ਕਤੀ ਵੰਦਨ ਅਧਿਨਿਯਮ) ਪਾਸ ਕਰਨਾ ਮਹਿਲਾਵਾਂ ਦੀ ਰਾਜਨੀਤਿਕ ਭਾਗੀਦਾਰੀ ਵਧਾਉਣ ਵੱਲ ਇੱਕ ਇਤਿਹਾਸਕ ਕਦਮ ਹੈ, ਜਿਸ ਤਹਿਤ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਘੱਟੋ-ਘੱਟ 33 ਫ਼ੀਸਦੀ ਸੀਟਾਂ ਮਹਿਲਾਵਾਂ ਲਈ ਰਾਖਵੀਆਂ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ।

‘ਸ਼ੀਲੀਡਜ਼’ ਪ੍ਰੋਗਰਾਮ ਮਹਿਲਾ ਆਗੂਆਂ ਨੂੰ ਸੰਵਾਦ, ਅਨੁਭਵ ਸਾਂਝੇ ਕਰਨ ਅਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰੇ ਰਾਹੀਂ ਉਨ੍ਹਾਂ ਦੀ ਲੀਡਰਸ਼ਿਪ ਸਮਰੱਥਾ ਵਿਕਸਤ ਕਰਨ ਲਈ ਇੱਕ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕਰਦਾ ਹੈ।

ਯੂਐਨ ਵੂਮੈਨ ਮਹਿਲਾਵਾਂ ਦੇ ਅਧਿਕਾਰਾਂ, ਲਿੰਗ ਸਮਾਨਤਾ ਅਤੇ ਸਾਰੀਆਂ ਮਹਿਲਾਵਾਂ ਤੇ ਲੜਕੀਆਂ ਦੇ ਸਸ਼ਕਤੀਕਰਨ ਲਈ ਕੰਮ ਕਰਨ ਵਾਲੀ ਸੰਯੁਕਤ ਰਾਸ਼ਟਰ ਦੀ ਪ੍ਰਮੁੱਖ ਸੰਸਥਾ ਹੈ। ਇਹ ਕਾਨੂੰਨਾਂ, ਸੰਸਥਾਵਾਂ ਅਤੇ ਸਮਾਜਿਕ ਵਿਹਾਰ ਵਿੱਚ ਬਦਲਾਅ ਰਾਹੀਂ ਇੱਕ ਬਰਾਬਰੀ ਵਾਲੇ ਸੰਸਾਰ ਦੀ ਸਿਰਜਣਾ ਲਈ ਯਤਨਸ਼ੀਲ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...