ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ; ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ

by | Jul 21, 2025 | breaking news, daily | 0 comments

ਭੀਖ ਮੰਗਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ, ਲੋੜ ਪਈ ਤਾਂ ਕਰਵਾਈ ਜਾਵੇਗੀ ਡੀ.ਐਨ.ਏ ਜਾਂਚ: ਡਾ. ਬਲਜੀਤ ਕੌਰ

ਚੰਡੀਗੜ੍ਹ, 20 ਜੁਲਾਈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਅਭਿਆਨ ਚਲਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਪ੍ਰਾਜੈਕਟ 2.0 ਦੇ ਤਹਿਤ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹਿਆਂ ਵਿੱਚੋਂ ਭੀਖ ਮੰਗਦੇ ਕੁੱਲ 21 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਦੀ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵੱਲੋਂ ਲੁਧਿਆਣਾ ਦੇ ਬੱਸ ਅੱਡਾ, ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ ‘ਤੇ ਵਿਸ਼ੇਸ਼ ਛਾਪੇ ਮਾਰ ਕੇ 18 ਬੱਚਿਆਂ ਨੂੰ ਬਚਾਇਆ ਗਿਆ, ਜਦਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੋਂ 3 ਹੋਰ ਬੱਚੇ ਰੈਸਕਿਉ ਹੋਏ। ਇਨ੍ਹਾਂ ਸਾਰੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਅੱਗੇ ਪੇਸ਼ ਕਰਕੇ ਫਿਲਹਾਲ ਸੁਰੱਖਿਅਤ ਤੌਰ ‘ਤੇ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜੇ ਜਾਂਚ ਦੌਰਾਨ ਇਹ ਸਾਬਤ ਹੁੰਦਾ ਹੈ ਕਿ ਕਿਸੇ ਵਿਅਕਤੀ ਵੱਲੋਂ ਇਨ੍ਹਾਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਬੱਚੇ ਦੇ ਮਾਤਾ-ਪਿਤਾ ਹੋਣ ਬਾਰੇ ਸ਼ੱਕ ਹੋਇਆ ਤਾਂ ਬਾਲ ਭਲਾਈ ਕਮੇਟੀਆਂ ਵੱਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਧੀਨ ਡੀ.ਐਨ.ਏ ਜਾਂਚ ਵੀ ਕਰਵਾਈ ਜਾ ਸਕਦੀ ਹੈ, ਤਾਂ ਜੋ ਬੱਚਿਆਂ ਦੀ ਹਕੀਕਤੀ ਪਛਾਣ ਦਾ ਪਤਾ ਲੱਗ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਿੱਧਾ ਉਦੇਸ਼ ਹੈ ਕਿ ਹਰ ਬੱਚੇ ਨੂੰ ਸੁਰੱਖਿਅਤ ਅਤੇ ਚੰਗੇ ਭਵਿੱਖ ਵਾਲਾ ਜੀਵਨ ਮਿਲੇ। ਜੀਵਨਜੋਤ 2.0 ਦੇ ਤਹਿਤ ਵਿਭਾਗ ਦੀਆਂ ਜ਼ਿਲ੍ਹਾ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਿਰੰਤਰ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੋਂ ਇਲਾਵਾ ਕਿਸੇ ਹੋਰ ਜ਼ਿਲ੍ਹੇ ਵਿੱਚ ਭੀਖ ਮੰਗਦੇ ਬੱਚਿਆਂ ਦੇ ਕੇਸ ਸਾਹਮਣੇ ਨਹੀਂ ਆਏ, ਜੋ ਕਿ ਸੂਬਾ ਸਰਕਾਰ ਦੀ ਜਾਗਰੂਕਤਾ ਮੁਹਿੰਮ ਅਤੇ ਨੀਤੀਗਤ ਇਰਾਦਿਆਂ ਦੀ ਸਫਲਤਾ ਨੂੰ ਦਰਸਾਉਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਵਿੱਚੋਂ ਬਾਲ ਭਿਖਿਆ ਦੀ ਭਿਆਨਕ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਜ਼ਿਲ੍ਹਾ ਭਲਾਈ ਟੀਮਾਂ ਲਗਾਤਾਰ ਆਪਣੇ-ਆਪਣੇ ਇਲਾਕਿਆਂ ਵਿੱਚ ਇਸ ਤਰ੍ਹਾਂ ਦੀਆਂ ਚੈੱਕਿੰਗਾਂ ਅਤੇ ਛਾਪੇਮਾਰੀਆਂ ਜਾਰੀ ਰੱਖਣਗੀਆਂ, ਤਾਂ ਜੋ ਇਕ ਵੀ ਬੱਚਾ ਭੀਖ ਮੰਗਣ ਲਈ ਮਜਬੂਰ ਨਾ ਹੋਵੇ।

ਅੰਤ ਵਿੱਚ, ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਬੱਚੇ ਨੂੰ ਭੀਖ ਨਾ ਦਿੱਤੀ ਜਾਵੇ ਅਤੇ ਜੇਕਰ ਕਿਤੇ ਵੀ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਵੇ, ਤਾਂ ਤੁਰੰਤ 1098 ਚਾਈਲਡ ਹੈਲਪ ਲਾਈਨ ‘ਤੇ ਸੂਚਨਾ ਦਿੱਤੀ ਜਾਵੇ, ਤਾਂ ਜੋ ਉਸ ਬੱਚੇ ਨੂੰ ਤੁਰੰਤ ਸੁਰੱਖਿਆ, ਸੰਭਾਲ ਅਤੇ ਸੁਚੱਜਾ ਭਵਿੱਖ ਮੁਹੱਈਆ ਕਰਵਾਇਆ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...