ਚੰਡੀਗੜ੍ਹ, 26 ਅਕਤੂਬਰ:

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਹੁਣ ਤੱਕ 2400.70 ਕਰੋੜ ਰੁਪਏ ਜਾਰੀ ਕੀਤੇ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ 23 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਾਪਤ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਵਿੱਚ ਇਸ ਯੋਜਨਾ ਲਈ ਕੁੱਲ 4100 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਸੀਨੀਅਰ ਨਾਗਰਿਕ ਨੂੰ ਸਮੇਂ ਸਿਰ ਉਨ੍ਹਾਂ ਦੀ ਹੱਕਦਾਰ ਪੈਨਸ਼ਨ ਮਿਲੇ।

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਆਪਣੇ ਸੀਨੀਅਰ ਨਾਗਰਿਕਾਂ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਦੇ ਸਤਿਕਾਰ ਅਤੇ ਮਾਣ-ਸਨਮਾਨ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪੈਨਸ਼ਨ ਯੋਜਨਾ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ ਬਲਕਿ ਬਜ਼ੁਰਗਾਂ ਪ੍ਰਤੀ ਸਰਕਾਰ ਦੀ ਜ਼ਿੰਮੇਵਾਰੀ ਅਤੇ ਸਨਮਾਨ ਦਾ ਪ੍ਰਤੀਕ ਹੈ।

ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ “ਸਾਡੇ ਬਜ਼ੁਰਗ ਸਾਡਾ ਮਾਣ ਹਨ” ਅਤੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਯੋਗ ਲਾਭਪਾਤਰੀ ਨੂੰ ਬਿਨਾਂ ਕਿਸੇ ਦੇਰੀ ਜਾਂ ਕਮੀਆਂ ਦੇ ਸਮੇਂ ਸਿਰ ਆਪਣੀ ਪੈਨਸ਼ਨ ਮਿਲਣੀ ਚਾਹੀਦੀ ਹੈ। ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਸ ਯੋਜਨਾ ਦੇ ਲਾਭ ਸਾਰੇ ਯੋਗ ਸੀਨੀਅਰ ਨਾਗਰਿਕਾਂ ਤੱਕ ਤੁਰੰਤ ਅਤੇ ਕੁਸ਼ਲਤਾ ਨਾਲ ਪਹੁੰਚਣ।

×