ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

by | Jun 3, 2026 | daily, politics | 0 comments

• ਮਾਨਸੂਨ ਦੌਰਾਨ ਆਉਂਦੀ ਓਵਰਫਲੋਅ ਦੀ ਸਮੱਸਿਆ ਨਾਲ ਨਜਿੱਠਣ ਲਈ ਜੇ.ਈਜ਼. ਅਤੇ ਸਟਾਫ ਨੂੰ ਵਿਸ਼ੇਸ਼ ਸਿਖਲਾਈ ਦਿੱਤੀ, ਸੁਪਰ-ਸਕਸ਼ਨ ਮਸ਼ੀਨਾਂ, ਉੱਚ-ਸਮਰੱਥਾ ਵਾਲੇ ਜੈਟਰ ਤਾਇਨਾਤ: ਸਥਾਨਕ ਸਰਕਾਰਾਂ ਮੰਤਰੀ

• ਡਿਜੀਟਲ ਡੈਸ਼ਬੋਰਡਾਂ ਰਾਹੀਂ ਇਸ ਮੈਗਾ ਮੁਹਿੰਮ ਦੀ ਕੀਤੀ ਜਾਵੇਗੀ ਨਿਗਰਾਨੀ: ਬੈਂਸ

ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ 2,200 ਕਿਲੋਮੀਟਰ ਸੀਵਰੇਜ ਲਾਈਨਾਂ ਅਤੇ 1,400 ਹੌਟਸਪੌਟਾਂ ਨੂੰ ਸਾਫ਼ ਕੀਤਾ ਜਾਵੇਗਾ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੁਹੱਲਿਆਂ ਵਿੱਚ 800 ਕਿਲੋਮੀਟਰ ਮੁੱਖ ਟਰੰਕ ਲਾਈਨਾਂ ਅਤੇ 1,400 ਕਿਲੋਮੀਟਰ ਬ੍ਰਾਂਚ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ। ਵਿਭਾਗ ਵੱਲੋਂ 1,400 ਪੁਰਾਣੇ ਹੌਟਸਪੌਟਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਹਰ ਸਾਲ ਮਾਨਸੂਨ ਦੌਰਾਨ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਆਉਂਦੀ ਸੀ।

ਸ. ਬੈਂਸ ਨੇ ਕਿਹਾ, “ਹਰ ਸਾਲ ਜਦੋਂ ਬਾਰਸ਼ ਆਉਂਦੀ ਹੈ ਤਾਂ ਹਰ ਸ਼ਹਿਰ ਅਤੇ ਮੁਹੱਲੇ ਵਿੱਚ ਕੁਝ ਅਜਿਹੇ ਸਥਾਨ ਹੁੰਦੇ ਹਨ ਜਿੱਥੇ ਸੀਵਰੇਜ ਓਵਰਫਲੋਅ ਹੁੰਦਾ ਹੈ। ਇਸ ਵਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ, ਸਾਨੂੰ ਟੀਚਾ ਦਿੱਤਾ ਗਿਆ ਹੈ ਕਿ ਪੰਜਾਬ ਦੇ ਕਿਸੇ ਵੀ ਸ਼ਹਿਰ ਅਤੇ ਕਸਬੇ ਵਿੱਚ ਕਿਤੇ ਵੀ ਸੀਵਰੇਜ ਓਵਰਫਲੋਅ ਨਹੀਂ ਹੋਣਾ ਚਾਹੀਦਾ।”

ਸ਼ਹਿਰ ਪੱਧਰ ਦੇ ਵੇਰਵੇ ਸਾਂਝੇ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜਲੰਧਰ ਵਿੱਚ 108 ਕਿਲੋਮੀਟਰ ਸੀਵਰ ਲਾਈਨਾਂ ਅਤੇ 47 ਹੌਟਸਪੌਟਾਂ ਨੂੰ ਕਵਰ ਕੀਤਾ ਜਾਵੇਗਾ ਜਦਕਿ ਪਟਿਆਲਾ ਵਿੱਚ 93 ਕਿਲੋਮੀਟਰ ਸੀਵਰ ਲਾਈਨਾਂ, ਲੁਧਿਆਣਾ ਵਿੱਚ 40 ਕਿਲੋਮੀਟਰ ਸੀਵਰ ਲਾਈਨਾਂ ਅਤੇ 42 ਹੌਟਸਪੌਟ, ਬਠਿੰਡਾ ਵਿੱਚ 55 ਕਿਲੋਮੀਟਰ ਸੀਵਰ ਲਾਈਨਾਂ ਅਤੇ 39 ਹੌਟਸਪੌਟ, ਮੋਹਾਲੀ ਵਿੱਚ 36 ਕਿਲੋਮੀਟਰ ਸੀਵਰ ਲਾਈਨਾਂ, ਜ਼ੀਰਕਪੁਰ ਵਿੱਚ 14 ਕਿਲੋਮੀਟਰ ਸੀਵਰ ਲਾਈਨਾਂ ਅਤੇ 15 ਹੌਟਸਪੌਟ, ਖਰੜ ਵਿੱਚ 11 ਕਿਲੋਮੀਟਰ ਸੀਵਰ ਲਾਈਨਾਂ ਅਤੇ 11 ਹੌਟਸਪੌਟ, ਧੂਰੀ ਵਿੱਚ 7 ​​ਕਿਲੋਮੀਟਰ ਸੀਵਰ ਲਾਈਨਾਂ ਅਤੇ 3 ਹੌਟਸਪੌਟ, ਕੋਟਕਪੂਰਾ ਵਿੱਚ 21 ਕਿਲੋਮੀਟਰ ਸੀਵਰ ਲਾਈਨਾਂ ਅਤੇ ਨੰਗਲ ਵਿੱਚ 7 ​​ਕਿਲੋਮੀਟਰ ਸੀਵਰ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ, ਜਿੱਥੇ ਪਹਿਲੀ ਵਾਰ ਸਫ਼ਾਈ ਕੀਤੀ ਜਾ ਰਹੀ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਜੇ.ਈਜ਼. ਤੇ ਹੋਰ ਸਟਾਫ ਨੂੰ ਇਸ ਮੁਹਿੰਮ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਅਸੀਂ ਸੁਪਰ-ਸਕਸ਼ਨ ਮਸ਼ੀਨਾਂ ਅਤੇ ਉੱਚ-ਸਮਰੱਥਾ ਵਾਲੇ ਜੈਟਿੰਗ ਉਪਕਰਣ ਲਗਾਏ ਹਨ। ਅਸਲ-ਸਮੇਂ ਦੀ ਜਾਣਕਾਰੀ ਲਈ ਵੱਖਰੇ ਕੰਟਰੋਲ ਰੂਮ ਅਤੇ ਡਿਜੀਟਲ ਡੈਸ਼ਬੋਰਡ ਸਥਾਪਤ ਕੀਤੇ ਜਾ ਰਹੇ ਹਨ।”

ਉਨ੍ਹਾਂ ਅੱਗੇ ਦੱਸਿਆ ਕਿ ਡੈਸ਼ਬੋਰਡ ਰਾਹੀਂ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਇਸ ਕਾਰਜ ਨੂੰ ਹੋਰ ਸੁਚੱਜਾ ਬਣਾਉਣ ਲਈ ਜੇ.ਈ. ਤੋਂ ਐਸ.ਈ. ਪੱਧਰ ਤੱਕ ਜਵਾਬਦੇਹੀ ਤੈਅ ਕੀਤੀ ਗਈ ਹੈ। ਇਹ ਮੁਹਿੰਮ ਮਿਸ਼ਨ ਮੋਡ ਵਿੱਚ ਪੂਰੀ ਕੀਤੀ ਜਾਵੇਗੀ।

ਇੱਕ ਹੈਰਾਨੀਜਨਕ ਉਦਾਹਰਣ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ, ‘‘ ਸਾਡੀ ਟੀਮ ਨੇ ਲੁਧਿਆਣਾ ਦੇ ਭੱਟੀਆਂ ਇਲਾਕੇ ਵਿੱਚ ਸੀਵਰੇਜ ਦੀ ਸਫਾਈ ਕੀਤੀ ਗਈ ਤਾਂ ਪਤਾ ਲੱਗਾ ਕਿ ਇਸ ਦੇ ਨਜ਼ਦੀਕ ਬਣੇ ਇੱਕ ਮਕਾਨ ਦੀ ਉਸਾਰੀ ਸਮੇਂ ਸੀਵਰ ਲਾਈਨ ਕੰਕਰੀਟ ਨਾਲ ਭਰ ਦਿੱਤੀ ਗਈ ਸੀ। ਇਹ ਲਾਈਨ ਛੇ ਸਾਲਾਂ ਤੋਂ ਬੰਦ ਪਈ ਸੀ, ਜਿਸ ਕਾਰਨ ਪੂਰੇ ਇਲਾਕੇ ਲਈ ਮੁਸੀਬਤ ਬਣੀ ਹੋਈ ਸੀ। ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।’’

ਸਥਾਨਕ ਸਰਕਾਰਾਂ ਮੰਤਰੀ ਸ. ਬੈਂਸ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਫੀਲਡ ਵਿੱਚ ਰਹਿਣਗੇ ਅਤੇ ਸਾਰੇ ਅਧਿਕਾਰੀਆਂ ਨੂੰ ਵੀ ਫੀਲਡ ਵਿੱਚ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ,‘‘ਅਸੀਂ ਆਪਣੇ ਸਾਰੇ ਵਿਧਾਇਕਾਂ ਅਤੇ ਮਿਉਂਸੀਪਲ ਕੌਂਸਲਰਾਂ ਨੂੰ ਵੀ ਇਸ ਮੁਹਿੰਮ ਨਾਲ ਜੋੜ ਰਹੇ ਹਾਂ। ਸਾਡਾ ਉਦੇਸ਼ ਹੈ ਕਿ ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਪਾਣੀ ਭਰਨ, ਸੀਵਰੇਜ ਉਛਲਣ ਅਤੇ ਪਾਣੀ ਖੜ੍ਹਨ ਕਾਰਨ ਡੇਂਗੂ ਦਾ ਫੈਲਾਅ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇ।’’

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...