ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ।

by | Jun 16, 2025 | breaking news, daily, religion | 0 comments

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਧੰਨਵਾਦ ।
11 ਮੈਂਬਰੀ ਸਿੱਖ ਤਾਲਮੇਲ ਕਮੇਟੀ ਦੇ ਮੁਖੀ ਜਸਪਾਲ ਸਿੰਘ ਸਿੱਧੂ, ਪੰਜਾਬੀ ਅਕੈਡਮੀ ਦੇ ਮਲਕੀਤ ਸਿੰਘ ਬਲ, ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਚਰਨਦੀਪ ਸਿੰਘ ਹੈਪੀ ਤੇ ਸਰਬਜੀਤ ਸਿੰਘ ਸੈਣੀ ਨੇ ਵੀ ਕੀਤਾ ਸਵਾਗਤ ।

ਮੁੰਬਈ/ਅੰਮ੍ਰਿਤਸਰ 16 ਜੂਨ ( ) ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਪੀਲ ‘ਤੇ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ‘ਤੇ ਮਨਾਉਣ ਦੇ ਹਾਲ ਹੀ ’ਚ ਕੀਤੇ ਗਏ ਐਲਾਨ ਨਾਲ ਜਿੱਥੇ ਮਹਾਰਾਸ਼ਟਰ ਦਾ ਸਿੱਖ ਭਾਈਚਾਰਾ ਉਤਸ਼ਾਹ ਦੀ ਸਥਿਤੀ ਵਿੱਚ ਹੈ, ਉੱਥੇ ਹੀ ਕੇਂਦਰੀ ਰੇਲਵੇ ਮੰਤਰਾਲੇ ਨੇ ਮੁੰਬਈ ਤੋਂ ਹਜ਼ੂਰ ਸਾਹਿਬ, ਨਾਂਦੇੜ ਤੱਕ ਵੰਦੇ ਭਾਰਤ ਐਕਸਪ੍ਰੈੱਸ ਚਲਾਉਣ ਦੀ ਇਜਾਜ਼ਤ ਦੇ ਕੇ ਗੁਰੂ ਨਾਨਕ ਲੇਵਾ ਸੰਗਤ ਅਤੇ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਹੈ। ਵੰਦੇ ਭਾਰਤ ਰੇਲਗੱਡੀ ਨੰਬਰ 20705 ਨਾਂਦੇੜ ਤੋਂ ਸਵੇਰੇ 5 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 2.25 ਵਜੇ ਮੁੰਬਈ ਪਹੁੰਚੇਗੀ, ਜਦੋਂ ਕਿ ਰੇਲਗੱਡੀ ਨੰਬਰ 20706 ਮੁੰਬਈ ਤੋਂ ਦੁਪਹਿਰ 1.10 ਵਜੇ ਰਵਾਨਾ ਹੋਵੇਗੀ ਅਤੇ ਰਾਤ 10.50 ਵਜੇ ਨਾਂਦੇੜ ਪਹੁੰਚੇਗੀ।

ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਜੋ ਕਿ ਸਿੱਖ ਸਮਾਜ ਮਹਾਰਾਸ਼ਟਰ ਦੇ ਸੰਸਥਾਪਕ ਵੀ ਹਨ, ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਮਹਾਰਾਸ਼ਟਰ ਅਤੇ ਪੂਰੇ ਭਾਰਤ ਦੇ ਸਿੱਖ ਭਾਈਚਾਰੇ ਲਈ ਬਹੁਤ ਮਾਣ ਅਤੇ ਖ਼ੁਸ਼ੀ ਦਾ ਪਲ ਹੈ। ਨਾਂਦੇੜ, ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਜੋਤੀ ਜੋਤ ਸਥਾਨ ਹੈ, ਸਿੱਖਾਂ ਲਈ ਬਹੁਤ ਹੀ ਅਧਿਆਤਮਿਕ, ਸਭਿਆਚਾਰਕ ਅਤੇ ਇਤਿਹਾਸਕ ਮਹੱਤਵ ਰੱਖਦਾ ਹੈ ਅਤੇ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਖ਼ਾਸ ਕਰਕੇ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ, ਲੋੜਾਂ ਅਤੇ ਅਕਾਂਖਿਆਵਾਂ ਦੀ ਪੂਰਤੀ ਲਈ ਦਲੇਰਾਨਾ ਅਤੇ ਦੂਰ-ਦਰਸ਼ੀ ਕਦਮ ਚੁੱਕਣ ਲਈ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ। ਸਾਡੇ ਵਿਸ਼ਵਾਸ, ਇਤਿਹਾਸ ਅਤੇ ਯੋਗਦਾਨ ਨੂੰ ਉੱਚ ਪੱਧਰ ‘ਤੇ ਮਾਨਤਾ ਦਿੱਤੀ ਜਾ ਰਹੀ ਹੈ। ਫੜਨਵੀਸ ਸਰਕਾਰ ਦੀ ਇਹ ਵਚਨਬੱਧਤਾ ਰਾਜ ਭਰ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਉੱਚਾ ਚੁੱਕੇਗੀ। ਉਨ੍ਹਾਂ ਕਿਹਾ ਕਿ ਇਸ ਹਾਈ-ਸਪੀਡ, ਸੈਮੀ-ਬੁਲੇਟ ਟ੍ਰੇਨ ਵੰਦੇ ਭਾਰਤ ਐਕਸਪ੍ਰੈੱਸ ਸੇਵਾ ਦੀ ਸ਼ੁਰੂਆਤ ਸ਼ਰਧਾਲੂਆਂ, ਸੈਲਾਨੀਆਂ ਅਤੇ ਸਥਾਨਕ ਨਿਵਾਸੀਆਂ ਲਈ ਆਰਾਮ ਅਤੇ ਸੰਪਰਕ ਵਧਾਉਣ ਲਈ ਇੱਕ ਜੀਵਨ ਰੇਖਾ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ਇੱਕ ਵਫ਼ਦ ਨੇ 29 ਸਤੰਬਰ 2024 ਨੂੰ ਹੋਏ ਗੁਰਮਤਿ ਸਮਾਗਮ ਦੌਰਾਨ ਸ਼੍ਰੀ ਦੇਵੇਂਦਰ ਫੜਨਵੀਸ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਨੂੰ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਵਿਧਾਜਨਕ ਬਣਾਉਣ ਲਈ ਮੁੰਬਈ, ਨਵੀਂ ਮੁੰਬਈ, ਔਰੰਗਾਬਾਦ ਅਤੇ ਨਾਗਪੁਰ ਨੂੰ ਨਾਂਦੇੜ ਨਾਲ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਸੇਵਾ ਸ਼ੁਰੂ ਕਰਨ ਦੀ ਬੇਨਤੀ ਕੀਤੀ ਗਈ। ਇਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ, 11 ਅਕਤੂਬਰ 2024 ਨੂੰ, ਸ਼੍ਰੀ ਫੜਨਵੀਸ ਨੇ ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਜੀ ਕੋਲ ਇਹ ਮਾਮਲਾ ਉਠਾਇਆ ਅਤੇ ਕਿਹਾ ਕਿ ਨਵੀਂ ਮੁੰਬਈ ਦਾ ਵਿਕਾਸ ਪਨਵੇਲ ਤੱਕ ਫੈਲ ਗਿਆ ਹੈ, ਜਿੱਥੇ ਸਿੱਖ ਭਾਈਚਾਰੇ ਦੀ ਵੱਡੀ ਆਬਾਦੀ ਹੈ। ਨਵੀਂ ਮੁੰਬਈ ਅਤੇ ਪਨਵੇਲ ਵਿੱਚ ਵਧਦੀ ਸਿੱਖ ਆਬਾਦੀ ਨੂੰ ਧਿਆਨ ਵਿੱਚ ਰੱਖਦੇ ਹੋਏ, ਔਰੰਗਾਬਾਦ, ਨਾਗਪੁਰ, ਨਾਂਦੇੜ ਅਤੇ ਉੱਤਰੀ ਭਾਰਤ ਨਾਲ ਰੇਲ ਸੰਪਰਕ ਵਧਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਅਤੇ ਸੁਪਰ-ਫਾਸਟ ਵੰਦੇ ਭਾਰਤ ਰੇਲ ਚਲਾਉਣ ਦੀ ਮੰਗ ਕੀਤੀ।

ਨਵੀਂ ਮੁੰਬਈ ਦੇ ਗੁਰਦੁਆਰਿਆਂ ਦੀ ਸੁਪਰੀਮ ਕੌਂਸਲ ਦੇ ਚੇਅਰਮੈਨ ਅਤੇ 11 ਮੈਂਬਰੀ ਸਿੱਖ ਤਾਲਮੇਲ ਕਮੇਟੀ ਦੇ ਮੁਖੀ ਜਸਪਾਲ ਸਿੰਘ ਸਿੱਧੂ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕੈਡਮੀ ਦੇ ਕਾਰਜਕਾਰੀ ਚੇਅਰਮੈਨ ਮਲਕੀਤ ਸਿੰਘ ਬਲ, ਮਹਾਰਾਸ਼ਟਰ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਚਰਨਦੀਪ ਸਿੰਘ ਹੈਪੀ, ਸਿੱਖ ਤਾਲਮੇਲ ਕਮੇਟੀ ਸਰਬਜੀਤ ਸਿੰਘ ਸੈਣੀ, ਸਰਬਜੀਤ ਸਿੰਘ ਸੰਧੂ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਰੇਲਵੇ ਮੰਤਰਾਲੇ ਵੱਲੋਂ ਵੰਦੇ ਭਾਰਤ ਐਕਸਪ੍ਰੈੱਸ ਨੂੰ ਮੁੰਬਈ-ਹਜ਼ੂਰ ਸਾਹਿਬ ਨਾਂਦੇੜ ਤੱਕ ਵਧਾਉਣ ਦੀ ਪ੍ਰਵਾਨਗੀ ਦੇਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਕਦਮ ਨਾਲ ਸਿੱਖ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਹੈ ਕਿਉਂਕਿ ਹੁਣ ਉਨ੍ਹਾਂ ਲਈ ਸਿੱਖ ਧਰਮ ਦੇ ਪ੍ਰਮੁੱਖ ਤੀਰਥ ਸਥਾਨ ਹਜ਼ੂਰ ਸਾਹਿਬ ਦੀ ਯਾਤਰਾ ਕਰਨਾ ਆਸਾਨ ਹੋ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...