ਮੁੱਖ ਚੋਣ ਅਧਿਕਾਰੀ, ਚੰਡੀਗੜ੍ਹ ਨੇ ਇਲੈਕਟੋਰਲ ਰੋਲਸ ਦੀ ਸਪੈਸ਼ਲ ਇੰਟੈੰਸਿਵ ਰਿਵਿਜ਼ਨ ਸਬੰਧੀ ਰਾਜਨੀਤਿਕ ਦਲਾਂ ਨਾਲ ਮੀਟਿੰਗ ਕੀਤੀ।

by | May 16, 2026 | daily, election, politics | 0 comments

ਚੰਡੀਗੜ੍ਹ, 15 ਮਈ, 2026:
ਭਾਰਤ ਦੇ ਚੋਣ ਕਮਿਸ਼ਨ ਨੇ 14.05.2026 ਨੂੰ ਸਪੈਸ਼ਲ ਇੰਟੈੰਸਿਵ ਰਿਵਿਜ਼ਨ ਦੇ ਤੀਜੇ ਪੜਾਅ ਦਾ ਐਲਾਨ ਕੀਤਾ ਹੈ, ਜਿਸ ਵਿੱਚ 16 ਰਾਜਾਂ ਅਤੇ 3 ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵੀ ਸ਼ਾਮਲ ਹੈ।

ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) ਦੇ ਸ਼ਡਿਊਲ ਅਤੇ ਪ੍ਰਕਿਰਿਆ ਦੀ ਜਾਣਕਾਰੀ ਦੇਣ ਹਿਤ ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ, ਮੁੱਖ ਚੋਣ ਅਧਿਕਾਰੀ, ਯੂ.ਟੀ. ਚੰਡੀਗੜ੍ਹ ਦੁਆਰਾ ਰਾਜਨੀਤਿਕ ਦਲਾਂ ਦੇ ਪ੍ਰਤੀਨਿਧੀਆਂ ਨਾਲ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਰਾਸ਼ਟਰੀ ਰਾਜਨੀਤਿਕ ਦਲਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ।

ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਅੰਤਿਮ ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) ਸਾਲ 2002 ਵਿੱਚ ਕੀਤਾ ਗਿਆ ਸੀ। ਤੀਬਰ ਸ਼ਹਿਰੀਕਰਣ, ਨਿਰੰਤਰ ਪ੍ਰਵਾਸਨ, 18 ਵਰ੍ਹੇ ਦੀ ਉਮਰ ਪ੍ਰਾਪਤ ਕਰਕੇ ਮਤਦਾਤਾ ਬਣਨ ਵਾਲੇ ਯੁਵਾ ਨਾਗਰਿਕਾਂ ਦੀ ਸੰਖਿਆ ਵਿੱਚ ਵਾਧਾ, ਮੌਤਾਂ ਬਾਰੇ ਜਾਣਕਾਰੀ ਸਮੇਂ ‘ਤੇ ਪ੍ਰਾਪਤ ਨਾ ਹੋਣ ਅਤੇ ਅਵੈਧ ਵਿਦੇਸ਼ੀ ਨਾਗਰਿਕਾਂ ਦੇ ਨਾਮ ਇਲੈਕਟੋਰਲ ਰੋਲ ਵਿੱਚ ਸ਼ਾਮਲ ਹੋਣ ਦੇ ਮੱਦੇਨਜ਼ਰ, ਤਰੁਟੀਰਹਿਤ ਅਤੇ ਭਰੋਸੇਯੋਗ ਇਲੈਕਟੋਰਲ ਰੋਲ ਤਿਆਰ ਕਰਨ ਲਈ ਇਹ ਇੰਟੈਂਸਿਵ ਰਿਵਿਜ਼ਨ
ਜ਼ਰੂਰੀ ਹੋ ਗਿਆ ਹੈ। ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) ਦੀ ਯੋਗਤਾ ਮਿਤੀ 01.07.2026 ਨਿਰਧਾਰਿਤ ਕੀਤੀ ਗਈ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਹ ਰਿਵਿਜ਼ਨ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਤੇ ਸਮਾਂ-ਸਾਰਣੀ ਦੇ ਅਨੁਸਾਰ ਕੀਤਾ ਜਾਵੇਗਾ। ਇਸ ਇੰਟੈਂਸਿਵ ਰਿਵਿਜ਼ਨ ਦਾ ਉਦੇਸ਼ ਇਹ ਸੁਨਿਸ਼ਚਿਤ ਕਰਨਾ ਹੈ ਕਿ ਸਾਰੇ ਪਾਤਰ ਨਾਗਰਿਕਾਂ ਦੇ ਨਾਮ ਇਲੈਕਟੋਰਲ ਰੋਲ ਵਿੱਚ ਸ਼ਾਮਲ ਹੋਣ ਤਾਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰ ਸਕਣ, ਕੋਈ ਅਪਾਤਰ ਵਿਅਕਤੀ ਇਲੈਕਟੋਰਲ ਰੋਲ ਵਿੱਚ ਸ਼ਾਮਲ ਨਾ ਹੋਵੇ ਅਤੇ ਇਲੈਕਟੋਰਲ ਰੋਲ ਵਿੱਚ ਨਾਮ ਜੋੜਨ ਜਾਂ ਹਟਾਉਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਬਣੀ ਰਹੇ।

ਉਨ੍ਹਾਂ ਨੇ ਅੱਗੇ ਜਾਣਕਾਰੀ ਦਿੱਤੀ ਕਿ ਘਰ-ਘਰ ਵੈਰਿਫਿਕੇਸ਼ਨ ਦੇ ਦੌਰਾਨ, ਬੂਥ ਲੈਵਲ ਅਧਿਕਾਰੀ (ਬੀਐੱਲਓ/BLO) ਪਹਿਲਾਂ ਤੋਂ ਭਰੇ ਹੋਏ ਗਣਨਾ ਫਾਰਮ (Pre-filled Enumeration Form) ਦੇ ਨਾਲ ਹਰੇਕ ਘਰ ਤਿੰਨ ਵਾਰ ਜਾਣਗੇ। ਜੇਕਰ ਸਬੰਧਿਤ ਵਿਅਕਤੀ ਘਰ ‘ਤੇ ਉਪਲਬਧ ਨਹੀਂ ਹੁੰਦਾ ਹੈ, ਤਾਂ ਬੂਥ ਲੈਵਲ ਅਧਿਕਾਰੀ (ਬੀਐੱਲਓ/BLO) ਗਣਨਾ ਫਾਰਮ ਨੂੰ ਦਰਵਾਜ਼ੇ ਦੇ ਹੇਠਾਂ ਪਾ ਦੇਣਗੇ ਅਤੇ ਅਗਲੀ ਯਾਤਰਾ ਦੇ ਦੌਰਾਨ ਉਸ ਨੂੰ ਪ੍ਰਾਪਤ ਕਰਨਗੇ। ਨਾਗਰਿਕ ਔਨਲਾਇਨ ਮਾਧਿਅਮ ਨਾਲ
ਵੀ ਗਣਨਾ ਫਾਰਮ ਭਰ ਕੇ ਉਸ ਨੂੰ ਡਾਊਨਲੋਡ ਕਰ ਸਕਦੇ ਹਨ। ਬੂਥ ਲੈਵਲ ਅਧਿਕਾਰੀ (ਬੀਐੱਲਓ/BLO) ਆਪਣੇ ਨਾਲ ਘੋਸ਼ਣਾ ਪੱਤਰ ਸਹਿਤ ਫਾਰਮ ਨੰਬਰ 6 ਵੀ ਲੈ ਕੇ ਜਾਣਗੇ, ਤਾਕਿ ਯੁਵਾ ਪਾਤਰ
ਨਿਵਾਸੀ ਵੀ ਵੋਟਰਾਂ ਵਜੋਂ ਰਜਿਸਟਰ ਕੀਤੇ ਜਾ ਸਕਣ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਚੰਡੀਗੜ੍ਹ ਸੰਸਦੀ ਹਲਕੇ ਵਿੱਚ 70% ਮੈਪਿੰਗ ਕੀਤੀ ਗਈ ਹੈ ਅਤੇ ਰਾਜਨੀਤਿਕ ਦਲਾਂ ਨੂੰ ਸਮਾਂ-ਸਾਰਣੀ ਅਤੇ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ ਹੈ, ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) ਇੱਕ ਸਹਿਭਾਗੀ ਪ੍ਰਕਿਰਿਆ ਹੈ ਜਿਸ ਵਿੱਚ ਵੋਟਰਾਂ, ਰਾਜਨੀਤਿਕ ਦਲਾਂ ਅਤੇ ਚੋਣ ਅਧਿਕਾਰੀਆਂ ਸਮੇਤ ਸਾਰੇ ਹਿਤਧਾਰਕਾਂ ਦੀ ਮਹੱਤਵਪੂਰਨ ਭੂਮਿਕਾ ਹੈ। ਸਾਰੇ ਰਾਜਨੀਤਿਕ ਦਲਾਂ ਨੂੰ ਹਰੇਕ ਪੋਲਿੰਗ ਬੂਥ ਲਈ ਬੀਐੱਲਏਜ਼/(BLAs) (ਬੂਥ ਲੈਵਲ ਏਜੰਟਸ/Booth Level Agents) ਨਿਯੁਕਤ ਕਰਨ ਦੀ ਬੇਨਤੀ ਕੀਤੀ ਗਈ, ਤਾਕਿ ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) ਪ੍ਰਕਿਰਿਆ ਦੇ ਸੰਚਾਲਨ ਵਿੱਚ ਪੂਰੀ ਪਾਰਦਰਸ਼ਤਾ ਅਤੇ ਸਹਿਭਾਗਿਤਾ ਸੁਨਿਸ਼ਚਿਤ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) ਪ੍ਰਕਿਰਿਆ ਪੂਰੀ ਹੋਣ ਤੱਕ ਅਜਿਹੀਆਂ ਮੀਟਿੰਗਾਂ ਨਿਯਮਿਤ ਤੌਰ ‘ਤੇ ਆਯੋਜਿਤ ਕੀਤੀਆਂ ਜਾਣਗੀਆਂ। ਮੀਟਿੰਗ ਦੇ ਦੌਰਾਨ ਰਾਜਨੀਤਿਕ ਦਲਾਂ ਦੇ ਪ੍ਰਤੀਨਿਧੀਆਂ ਦੁਆਰਾ ਉਠਾਏ ਗਏ ਵਿਭਿੰਨ ਪ੍ਰਸ਼ਨਾਂ ਅਤੇ ਖ਼ਦਸ਼ਿਆਂ ਦਾ ਸਮਾਧਾਨ ਵੀ ਕੀਤਾ ਗਿਆ।

ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਗਣਨਾ ਪੜਾਅ ਦੇ ਦੌਰਾਨ ਇੱਕ ਬੀਐੱਲਏ/(BLA) (ਬੂਥ ਲੈਵਲ ਏਜੰਟ/Booth Level Agent) ਰੋਜ਼ਾਨਾ ਅਧਿਕਤਮ 50 ਗਣਨਾ ਫਾਰਮ ਜਮ੍ਹਾਂ ਕਰ ਸਕਦਾ ਹੈ। ਗਣਨਾ ਪੜਾਅ ਸਮਾਪਤ ਹੋਣ ਦੇ ਬਾਅਦ
ਐਬਸੈਂਟ, ਸ਼ਿਫਟਡ, ਡਿਲੀਟਡ-
ਏਐੱਸਡੀ (Absent, Shifted, Deleted-ASD) ਮਤਦਾਤਿਆਂ ਦੀ ਸੂਚੀ ਸਬੰਧਿਤ ਪਾਰਟ ਬੀਐੱਲਓ (BLO) ਦੁਆਰਾ ਬੀਐੱਲਏ (BLA) ਨੂੰ ਉਪਲਬਧ ਕਰਵਾਈ ਜਾਵੇਗੀ। ਬੀਐੱਲਏ (BLA) ਨੂੰ ਆਗਾਮੀ ਦਿਨਾਂ ਵਿੱਚ ਟ੍ਰੇਨਿੰਗ ਵੀ ਪ੍ਰਦਾਨ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ (ਸੀਈਓ/CEO) ਨੇ ਦੱਸਿਆ ਕਿ
ਆਮ ਜਨਤਾ ਅਤੇ ਮਤਦਾਤਿਆਂ ਦੀ ਸਹਾਇਤਾ ਹਿਤ ਵਿਭਿੰਨ ਦਫ਼ਤਰਾਂ ਵਿੱਚ ਹੈਲਪ ਡੈਸਕ ਸਥਾਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਬਿਮਾਰ, ਦਿੱਵਯਾਂਗਜਨਾਂ ਅਤੇ ਵੰਚਿਤ ਵਰਗਾਂ ਨੂੰ ਜ਼ਰੂਰੀ ਸਹਿਯੋਗ ਅਤੇ ਸਹਾਇਤਾ ਵੀ ਸੁਨਿਸ਼ਚਿਤ ਕੀਤੀ ਜਾਵੇਗੀ ਅਤੇ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਉਪਲਬਧ ਕਰਵਾਏ ਜਾਣਗੇ।

ਸਾਰੇ ਪੋਲਿੰਗ ਸਟੇਸ਼ਨਾਂ ‘ਤੇ 16.05.26 (ਸ਼ਨੀਵਾਰ) ਅਤੇ 17.05.26 (ਐਤਵਾਰ) ਨੂੰ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ। ਯੂ.ਟੀ. ਚੰਡੀਗੜ੍ਹ ਦੇ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਉਹ ਪਿਛਲੇ ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) (Previous SIR) ਤੋਂ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਕੇ ਆਪਣੇ ਸਬੰਧਿਤ ਬੂਥ ਲੈਵਲ ਅਧਿਕਾਰੀਆਂ ਨਾਲ ਸਾਂਝਾ ਕਰਨ ਤਾਕਿ ਮੈਪਿੰਗ ਪ੍ਰਕਿਰਿਆ ਸੁਚਾਰੂ ਰੂਪ ਨਾਲ ਪੂਰਨ ਕੀਤੀ ਜਾ ਸਕੇ। ਪਿਛਲੇ ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) (Previous SIR) ਨਾਲ ਸਬੰਧਿਤ ਵੇਰਵੇ ਵੋਟਰਸ ਸਰਵਿਸ ਪੋਰਟਲ (Voters’ Service Portal) ਅਤੇ ਸੀਈਓ (CEO) ਚੰਡੀਗੜ੍ਹ ਦੀ ਅਧਿਕਾਰਿਤ ਵੈੱਬਸਾਇਟ ‘ਤੇ ਉਪਲਬਧ ਹਨ।

ਕਿਸੇ ਵੀ ਸਹਾਇਤਾ ਹਿਤ ਨਾਗਰਿਕ ਕੰਮਕਾਜੀ ਦਿਨਾਂ ਵਿੱਚ ਵੋਟਰ ਹੈਲਪਲਾਇਨ ਨੰਬਰ “1950” ‘ਤੇ ਸੰਪਰਕ ਕਰ ਸਕਦੇ ਹਨ ਜਾਂ ECINET ਮੋਬਾਈਲ ਐਪਲੀਕੇਸ਼ਨ ‘ਤੇ ਉਪਲਬਧ “ਬੀਐੱਲਓ(BLO) ਨਾਲ ਕਾਲ ਬੇਨਤੀ ਬੁੱਕ ਕਰੋ” ਸੁਵਿਧਾ ਦਾ ਉਪਯੋਗ ਕਰ ਸਕਦੇ ਹਨ।

ਮੀਟਿੰਗ ਵਿੱਚ ਏਡੀਸੀ (ADC)-ਅਤੇ-ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ (ਈਆਰਓ/ERO) ਸ਼੍ਰੀ ਅਮਨਦੀਪ ਸਿੰਘ ਭੱਟੀ; ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਸ਼੍ਰੀ ਰਾਜੀਵ ਤਿਵਾਰੀ ਸਹਿਤ ਮੁੱਖ ਚੋਣ ਅਧਿਕਾਰੀ, ਯੂਟੀ, ਚੰਡੀਗੜ੍ਹ ਦਫ਼ਤਰ ਦੇ ਹੋਰ ਅਧਿਕਾਰੀ ਵੀ ਉਪਸਥਿਤ ਰਹੇ।

ਵੈੱਬਸਾਇਟ ਲਿੰਕ:
ਵੋਟਰਸ ਸਰਵਿਸ ਪੋਰਟਲ:https://voters.eci.gov.in/
CEO ਚੰਡੀਗੜ੍ਹ ਵੈੱਬਸਾਇਟ: https://ceochandigarh.gov.in/

ਅਧਿਕਾਰਿਤ ਸੋਸ਼ਲ ਮੀਡੀਆ ਹੈਂਡਲਸ:
ਫੇਸਬੁੱਕ: https://www.facebook.com/ceochandigarh
X: https://x.com/ceochandigarh
ਇੰਸਟਾਗ੍ਰਾਮ: https://www.instagram.com/ceochandigarh/
YouTube: https://www.youtube.com/@ceo_chandigarh

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...