ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ

by | Jul 12, 2025 | breaking news, daily | 0 comments

ਪੰਜਾਬ ਵਿਧਾਨ ਸਭਾ ਵੱਲੋਂ ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ-2025 ਸਰਬਸੰਮਤੀ ਨਾਲ ਪਾਸ

ਪੇਂਡੂ ਖੇਡਾਂ ਪੰਜਾਬ ਦੀ ਸ਼ਾਨਦਾਰ ਵਿਰਾਸਤ ਦਾ ਅਨਿਖੜਵਾਂ ਅੰਗ
ਚੰਡੀਗੜ੍ਹ, 11 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2025, ਜਿਸ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਡਾਂ ਸੂਬੇ ਦੇ ਸ਼ਾਨਦਾਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪੇਂਡੂ ਖੇਡਾਂ ਖਾਸ ਕਰਕੇ ਬੈਲਗੱਡੀਆਂ ਦੀ ਦੌੜ ਅਤੇ ਹੋਰਾਂ ਨੂੰ ਉਤਸ਼ਾਹਿਤ ਕਰਨਾ ਹੈ ਜੋ ਸੂਬੇ ਦੇ ਕੋਨੇ- ਕੋਨੇ ਵਿੱਚ ਕਰਵਾਈਆਂ ਜਾਂਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਧਨ ਰਾਜ ਦੀ ਖੇਤੀਬਾੜੀ ਆਰਥਿਕਤਾ ਦਾ ਅਨਿੱਖੜਵਾਂ ਅੰਗ ਰਿਹਾ ਹੈ ਅਤੇ ਪੰਜਾਬੀ ਕਿਸਾਨ ਸਦੀਆਂ ਤੋਂ ਪਸ਼ੂਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਆ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਬੈਲਗੱਡੀਆਂ ਵਰਗੀਆਂ ਖੇਡਾਂ ਨੂੰ ਸ਼ੁਰੂ ਤੋਂ ਹੀ ਪਸੰਦ ਕੀਤਾ ਹੈ ਅਤੇ ਕਿਲ੍ਹਾ ਰਾਏਪੁਰ ਦੀਆਂ ਇਨ੍ਹਾਂ ਦੌੜਾਂ ਦੀ ਦੁਨੀਆ ਭਰ ਵਿੱਚ ਚਰਚਾ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਆਉਣ ਵਾਲੇ ਸਮੇਂ ਵਿੱਚ ਜਾਨਵਰਾਂ ਨੂੰ ਨੁਕਸਾਨ ਪਹੁੰਚਾਏ ਬਿਨਾਂ ਪੰਜਾਬ ਭਰ ਵਿੱਚ ਅਜਿਹੀਆਂ ਖੇਡਾਂ ਨੂੰ ਹੋਰ ਪ੍ਰਫੁੱਲਿਤ ਬਣਾਉਣ ਵਿੱਚ ਸਹਾਇਕ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਨਵਰਾਂ ਦੀ ਸੁਰੱਖਿਆ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਬੇਰਹਿਮੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਉਪਾਅ ਯਕੀਨੀ ਬਣਾਉਣਾ ਹੈ ਜਿਸ ਵਿੱਚ ਪਸ਼ੂਆਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ/ਦਸਤਾਵੇਜ਼ ਅਤੇ ਉਲੰਘਣਾਵਾਂ ਲਈ ਸਜ਼ਾ ਸ਼ਾਮਲ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਬਿੱਲ ਪਿੰਡਾਂ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ।

ਭਗਵੰਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਅਵਾਰਾ ਜਾਨਵਰਾਂ ਦੇ ਖਤਰੇ ਨਾਲ ਨਜਿੱਠਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ ਕਿਉਂਕਿ ਇਹ ਜਾਨਵਰ ਲੋਕਾਂ ਦੇ ਜੀਵਨ ਅਤੇ ਜਾਇਦਾਦ ਲਈ ਗੰਭੀਰ ਖ਼ਤਰਾ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...