ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ, ਕੇਂਦਰ ਸਰਕਾਰ ਨੇ ਨਹੀਂ ਕੱਟਿਆ ਕੋਈ ਰਾਸ਼ਨ ਕਾਰਡ- ਸੁਨੀਲ ਜਾਖੜ

by | Aug 24, 2025 | breaking news, daily, politics | 0 comments

ਕਿਹਾ, ਕੇਂਦਰ ਸਰਕਾਰ ਨੇ ਸਿਰਫ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਈ ਕੇਵਾਈਸੀ ਕਰਨ ਨੂੰ ਕਿਹਾ ਹੈ
ਇਸ ਬਾਰੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਪਹਿਲਾਂ ਹੀ ਕਰ ਚੁੱਕੇ ਹਨ ਸਥਿਤੀ ਸਪਸ਼ਟ।
-ਭਾਰਤੀ ਜਨਤਾ ਪਾਰਟੀ ਦੇ ਜਨ ਜਾਗਰੂਕਤਾ ਕੈਂਪ ਜਾਰੀ ਰਹਿਣਗੇ

ਚੰਡੀਗੜ੍ਹ 24 ਅਗਸਤ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਵਰਜਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਕੋਈ ਰਾਸ਼ਨ ਕਾਰਡ ਨਹੀਂ ਕੱਟਿਆ ਹੈ। ਉਹਨਾਂ ਕਿਹਾ ਕਿ ਇਸ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਪਹਿਲਾਂ ਹੀ ਸਾਰੀ ਸਥਿਤੀ ਸਪਸ਼ਟ ਕਰ ਚੁੱਕੇ ਹਨ।।
ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਵਿਚ ਭਰਮ ਪੈਦਾ ਕਰਕੇ ਰਾਜ ਵਿੱਚ ਤਨਾਅ ਦੀ ਸਥਿਤੀ ਪੈਦਾ ਕਰ ਰਹੇ ਹਨ, ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਵੱਲੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਖਿਲਾਫ ਦਮਨਕਾਰੀ ਨੀਤੀ ਅਪਣਾ ਰਹੇ ਹਨ। ਉਨਾਂ ਨੇ ਕਿਹਾ ਕਿ ਆਪ ਸਰਕਾਰ ਇਹ ਯਾਦ ਰੱਖੇ ਕਿ ਉਸ ਦੇ ਇਸ ਪੁਲਸੀਆ ਜਬਰ ਨਾਲ ਭਾਰਤੀ ਜਨਤਾ ਪਾਰਟੀ ਦੀ ਜਨ ਜਾਗਰੂਕਤਾ ਮੁਹਿੰਮ ਨੂੰ ਰੋਕਿਆ ਨਹੀਂ ਜਾ ਸਕਦਾ ਹੈ।।

ਸੂਬਾ ਭਾਜਪਾ ਪ੍ਰਧਾਨ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਰਾਸ਼ਨ ਕਾਰਡਾਂ ਸਬੰਧੀ ਈਕੇਵਾਈਸੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਕੇਂਦਰ ਸਰਕਾਰ ਸਿਰਫ ਉਕਤ ਦੇ ਮੱਦੇ ਨਜ਼ਰ ਹੀ ਰਾਜਾਂ ਨੂੰ ਈਕੇਵਾਈਸੀ ਕਰਨ ਲਈ ਆਖ ਰਹੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ 1.41 ਕਰੋੜ ਲੋਕਾਂ ਨੂੰ ਕੌਮੀ ਭੋਜਨ ਸੁਰੱਖਿਆ ਕਾਨੂੰਨ ਦੇ ਤਹਿਤ ਰਾਸ਼ਨ ਮਿਲ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਨੂੰ ਤਿੰਨ ਵਾਰ ਈਕੇਵਾਈਸੀ ਕਰਨ ਦੀ ਮਿਆਦ ਵਿੱਚ ਵਾਧਾ ਵੀ ਦਿੱਤਾ ਗਿਆ ਹੈ।

ਸੁਨੀਲ ਜਾਖੜ ਨੇ ਆਖਿਆ ਕਿ ਰਾਸ਼ਨ ਕਾਰਡ ਲਈ ਕਿਸੇ ਨੂੰ ਸ਼ਾਮਿਲ ਕਰਨ ਜਾਂ ਨਾ ਕਰਨਾ ਰਾਜ ਸਰਕਾਰ ਦੇ ਅਧਿਕਾਰ ਖੇਤਰ ਦਾ ਵਿਸ਼ਾ ਹੈ ਅਤੇ ਇਸ ਵਿੱਚ ਕੇਂਦਰ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ । ਉਹਨਾਂ ਕਿਹਾ ਕਿ ਕੇਂਦਰ ਨੇ ਤਾਂ ਸਿਰਫ ਦੁਬਾਰਾ ਚੈੱਕ ਕਰਨ ਲਈ ਕਿਹਾ ਹੈ ਕਿ ਕੋਈ ਅਯੋਗ ਵਿਅਕਤੀ ਰਾਸ਼ਨ ਨਾ ਲੈ ਰਿਹਾ ਹੋਵੇ ਅਤੇ ਕੋਈ ਯੋਗ ਵਿਅਕਤੀ ਰਾਸ਼ਨ ਲੈਣ ਤੋਂ ਵਾਂਝਾ ਨਾ ਰਹਿ ਗਿਆ ਹੋਵੇ ਅਤੇ ਜੇਕਰ ਕੋਈ ਵਾਂਝਾ ਹੋਵੇ ਤਾਂ ਉਸਨੂੰ ਸ਼ਾਮਿਲ ਕਰ ਲਿਆ ਜਾਵੇ

ਸੁਨੀਲ ਜਾਖੜ ਨੇ ਕਿਹਾ ਕਿ 1.41 ਕਰੋੜ ਲੋਕ ਜੋ ਰਾਸ਼ਨ ਲੈ ਰਹੇ ਹਨ ਉਹ ਰਾਸ਼ਨ ਮਿਲਦਾ ਰਹੇਗਾ ਅਤੇ ਕੇਂਦਰ ਨੇ ਕਿਸੇ ਦਾ ਨਾਮ ਨਹੀਂ ਹਟਾਇਆ ਹੈ। ਕਿਸੇ ਦਾ ਨਾਮ ਹਟਾਉਣਾ ਜਾਂ ਜੋੜਨਾ ਰਾਜ ਸਰਕਾਰ ਦਾ ਕੰਮ ਹੈ।। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਾਂ ਲੋੜੀਂਦਾ ਡਾਟਾ ਰਾਜ ਸਰਕਾਰ ਨੂੰ ਈਕੇਵਾਈਸੀ ਦੀ ਮਦਦ ਲਈ ਮੁਹਈਆ ਕਰਵਾਇਆ ਗਿਆ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਇਸ ਬੇਬੁਨਿਆਦ ਮਸਲੇ ਨੂੰ ਮੁੱਦਾ ਬਣਾਉਣ ਪਿੱਛੇ ਆਮ ਆਦਮੀ ਪਾਰਟੀ ਦੀ ਸਮਾਜ ਵਿੱਚ ਵੰਡੀਆਂ ਪਾਉਣ ਅਤੇ ਭਰਮ ਪੈਦਾ ਕਰਨ ਦੀ ਉਹੀ ਨੀਤੀ ਕੰਮ ਕਰ ਰਹੀ ਹੈ ਜਿਸ ਦੀ ਸਿੱਖਿਆ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਪਾਰਟੀ ਦੇ ਆਗੂਆਂ ਨੂੰ ਦਿੱਤੀ ਸੀ ਤਾਂ ਜੋ ਸਮਾਜ ਵਿੱਚ ਅਸੰਤੋਸ਼ ਅਤੇ ਡਰ, ਭਰਮ ਦੀ ਸਥਿਤੀ ਪੈਦਾ ਕੀਤੀ ਜਾ ਸਕੇ।

ਉਹਨਾਂ ਆਖਿਆ ਕਿ ਅੱਜ ਜਦੋਂ ਪੰਜਾਬ ਦੇ ਲੋਕਾਂ ਦੀ ਗੱਲ ਹੈ ਤਾਂ ਸਿਰਫ ਭਾਰਤੀ ਜਨਤਾ ਪਾਰਟੀ ਹੀ ਹੈ ਜੋ ਲੋਕਾਂ ਦੇ ਮੁੱਦੇ ਉਠਾ ਰਹੀ ਹੈ ਅਤੇ ਇੱਕ ਸਮਰੱਥ ਵਿਰੋਧੀ ਧਿਰ ਵਜੋਂ ਲੋਕਾਂ ਦੀ ਆਵਾਜ਼ ਬਣ ਰਹੀ ਹੈ ਜਦਕਿ ਬਾਕੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਗੋਡੇ ਟੇਕ ਦਿੱਤੇ ਹਨ। ਉਹਨਾਂ ਕਿਹਾ ਕਿ ਇਸ ਪਿੱਛੇ ਦੂਜੀਆਂ ਪਾਰਟੀਆਂ ਦੇ ਆਗੂਆਂ ਦੇ ਨਿਜੀ ਹਿਤ ਹਨ ਜਿਸ ਕਾਰਨ ਉਹਨਾਂ ਨੇ ਲੋਕਾਂ ਦੇ ਹਿੱਤ ਵਿਸਾਰ ਦਿੱਤੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...