ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

by | Sep 3, 2026 | AGRICULTURE UPDATES, daily | 0 comments

ਬਾਗ਼ਬਾਨੀ ਨੂੰ ਹੁਲਾਰਾ ਦੇਣ ਲਈ ਜਾਪਾਨ ਦੇ ਸਹਿਯੋਗ ਵਾਲੇ 1300 ਕਰੋੜ ਦੇ ਪ੍ਰਾਜੈਕਟ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀ.ਏ.ਯੂ. ਲੁਧਿਆਣਾ ਵਿਖੇ ਬਣਾਇਆ ਜਾਵੇਗਾ ਹੌਰਟੀਕਲਚਰ ਨਾਲਿਜ ਸੈਂਟਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇੱਕ ਹੌਰਟੀਕਲਚਰ ਨਾਲਿਜ ਸੈਂਟਰ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ। ਇਹ ਪਹਿਲਕਦਮੀ 1300 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਹਿੱਸਾ ਹੈ, ਜਿਸ ਉਦੇਸ਼ ਬਾਗਬਾਨੀ ਦਾ ਵਿਸਥਾਰ ਕਰਨਾ, ਵੈਲਯੂ ਚੇਨ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ 2036 ਤੱਕ ਬਾਗਬਾਨੀ ਹੇਠਲੇ ਰਕਬੇ ਨੂੰ 16 ਲੱਖ ਹੈਕਟੇਅਰ ਤੱਕ ਵਧਾਉਣ ਦਾ ਟੀਚਾ ਰੱਖਿਆ ਹੈ।

ਬਾਗ਼ਬਾਨੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਪ੍ਰਾਜੈਕਟ ਦਾ ਮੁੱਖ ਉਦੇਸ਼ ਬਾਗ਼ਬਾਨੀ ਹੇਠਲੇ ਰਕਬੇ ਦਾ ਵਿਸਥਾਰ ਅਤੇ ਮਜ਼ਬੂਤ ਵੈਲਯੂ ਚੇਨ ਬੁਨਿਆਦੀ ਢਾਂਚੇ ਰਾਹੀਂ ਬਾਗਬਾਨੀ ਫ਼ਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਨਾ ਸਿਰਫ਼ ਫਸਲੀ ਵਿਭਿੰਨਤਾ ਲਿਆ ਕੇ ਕਿਸਾਨਾਂ ਦੀ ਆਮਦਨ ਵਧਾਏਗਾ, ਸਗੋਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਉਣ ਅਤੇ ਪਾਣੀ ਦੀ ਸੰਭਾਲ ਲਈ ਟਿਕਾਊ ਖੇਤੀਬਾੜੀ ਅਭਿਆਸਾਂ ਵੱਲ ਵੀ ਉਤਸ਼ਾਹਿਤ ਕਰੇਗਾ।’’

ਮੁੱਖ ਮੰਤਰੀ ਨੇ ਕਿਹਾ, ‘‘ਪੰਜਾਬ ਵਿੱਚ ਇਸ ਸਮੇਂ 41.25 ਲੱਖ ਹੈਕਟੇਅਰ ਰਕਬਾ ਕਾਸ਼ਤ ਅਧੀਨ ਹੈ, ਜਿਸ ਵਿੱਚੋਂ 5.27 ਲੱਖ ਹੈਕਟੇਅਰ ਖੇਤਰ ਬਾਗਬਾਨੀ ਹੇਠ ਹੈ, ਜਿਸ ਦਾ ਉਤਪਾਦਨ 106.10 ਲੱਖ ਮੀਟ੍ਰਿਕ ਟਨ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ ਬਾਗ਼ਬਾਨੀ ਵਿੱਚ ਫਲ, ਸਬਜ਼ੀਆਂ, ਮਸਾਲੇ ਅਤੇ ਖੁਸ਼ਬੂਦਾਰ ਪਦਾਰਥ, ਫੁੱਲ ਅਤੇ ਹੋਰ ਵਸਤਾਂ ਦੀ ਕਾਸ਼ਤ ਕੀਤੀ ਜਾਂਦੀ ਹੈ। ਇਸ ਵਿੱਚ ਮੁੱਖ ਫਲ ਕਿੰਨੂ ਅਤੇ ਅਮਰੂਦ ਹਨ, ਜਦੋਂ ਕਿ ਮੁੱਖ ਸਬਜ਼ੀਆਂ ਆਲੂ ਅਤੇ ਮਟਰ ਹਨ। ਇਸ ਤੋਂ ਇਲਾਵ ਮਧੂ-ਮੱਖੀ ਪਾਲਣ ਅਤੇ ਖੁੰਬਾਂ ਦੀ ਕਾਸ਼ਤਕਾਰੀ ਵੀ ਬਾਗ਼ਬਾਨੀ ਦਾ ਹੀ ਹਿੱਸਾ ਹੈ।

ਉਨ੍ਹਾਂ ਕਿਹਾ, “ਬਾਗਬਾਨੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਜੇਆਈਸੀਏ ਦੇ ਸਹਿਯੋਗ ਵਾਲੇ ਇਸ 1300 ਕਰੋੜੀ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਪ੍ਰਾਜੈਕਟ ਵਿੱਚ ਮਸ਼ੀਨਰੀ, ਬੁਨਿਆਦੀ ਢਾਂਚੇ, ਮਾਰਕੀਟਿੰਗ, ਬੀਜ ਅਤੇ ਖੋਜ ਵਿੱਚ ਨਿਵੇਸ਼ ਦੀ ਸੰਭਾਵਨਾ ਹੈ, ਜਿਸ ਤਹਿਤ 2036 ਤੱਕ ਬਾਗਬਾਨੀ ਅਧੀਨ ਰਕਬਾ 16 ਲੱਖ ਹੈਕਟੇਅਰ ਤੱਕ ਵਧਾਇਆ ਜਾਣਾ ਹੈ, ਜੋ ਮੌਜੂਦਾ ਪੱਧਰ ਤੋਂ ਲਗਪਗ 300 ਫੀਸਦੀ ਵਾਧੇ ਨੂੰ ਦਰਸਾਉਂਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਮੁੱਖ ਤਰਜੀਹ ਇੱਕ ਟਿਕਾਊ ਬਾਗ਼ਬਾਨੀ ਵੈਲਯੂ ਚੇਨ ਵਿਕਸਤ ਕਰਨਾ, ਬਾਗ਼ਬਾਨੀ ਹੇਠਲੇ ਖੇਤਰ ਦਾ ਵਿਸਥਾਰ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉੱਚ-ਗੁਣਵੱਤਾ ਤੇ ਲਾਹੇਵੰਦ ਬੂਟਿਆਂ ਨਾਲ ਨਰਸਰੀਆਂ ਦੀ ਵਿਭਿੰਨਤਾ ਅਤੇ ਸੁਧਾਰ ਨੂੰ ਹੁਲਾਰਾ ਦਿੱਤਾ ਜਾ ਸਕੇ। ਇਸ ਦੇ ਨਾਲ ਹੀ ਵਾਢੀ ਤੋਂ ਬਾਅਦ ਪ੍ਰਬੰਧਨ ਬੁਨਿਆਦੀ ਢਾਂਚੇ ਦੇ ਵਿਕਾਸ, ਮਾਰਕੀਟ ਪਹੁੰਚ ਵਿੱਚ ਸੁਧਾਰ, ਵਿਸਥਾਰ ਸੇਵਾਵਾਂ ਨੂੰ ਮਜ਼ਬੂਤ ਕਰਨ, ਤਕਨੀਕੀ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ।”

ਉਨ੍ਹਾਂ ਕਿਹਾ, “ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਵਿਆਪਕ ਤੇ ਅਹਿਮ ਪਹਿਲਕਦਮੀ ਹੈ, ਜੋ ਖੋਜ, ਤਕਨੀਕੀ ਗਿਆਨ, ਸਮਰੱਥਾ ਨਿਰਮਾਣ ਅਤੇ ਨਵੀਨਤਮ ਬਾਗਬਾਨੀ ਅਭਿਆਸਾਂ ਨੂੰ ਅਪਣਾਉਣ ਲਈ ਸੰਸਥਾਗਤ ਸਹਾਇਤਾ ਮੁਹੱਈਆ ਕਰੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਹਿਲਕਦਮੀ ਨਾਲ ਵਧੀਆ ਬੂਟੇ ਅਤੇ ਕਾਸ਼ਤ ਤੋਂ ਲੈ ਕੇ ਵਾਢੀ ਤੋਂ ਬਾਅਦ ਦੇ ਪ੍ਰਬੰਧਨ, ਮਾਰਕੀਟਿੰਗ ਅਤੇ ਮਾਰਕੀਟ ਪਹੁੰਚ ਤੱਕ ਸਮੁੱਚੇ ਬਾਗਬਾਨੀ ਮਾਹੌਲ ਨੂੰ ਮਜ਼ਬੂਤ ਕਰਨ ਦੀ ਉਮੀਦ ਹੈ, ਜਿਸ ਨਾਲ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਦਿਆਂ ਕਿਸਾਨਾਂ ਦੀ ਆਰਥਿਕਤਾ ਨੂੰ ਹੋਰ ਬਿਹਤਰ ਬਣਾਉਣ ਲਈ ਢੁਕਵੇਂ ਮੌਕੇ ਪੈਦਾ ਹੋਣਗੇ।’’

ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...