ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ:ਪੰਜਾਬ ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ

by | Feb 13, 2026 | breaking news, daily | 0 comments

*‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ‘ਤੇ ਵਾਰ’ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ; ਜੜ੍ਹੋਂ ਖਤਮ ਕਰਨਾ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਆਪ ਸਰਕਾਰ ਪੰਜਾਬ ਵਿੱਚ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਨੂੰਨ ਅਤੇ ਵਿਵਸਥਾ ਦੇ ਮੁੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਸਾਰੇ ਪੁਲਿਸ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ*

*ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਰੋਜ਼ਗਾਰ, ਸਿੱਖਿਆ ਅਤੇ ਕਰੀਅਰ ਕਾਉਂਸਲਿੰਗ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 12 ਫਰਵਰੀ:
ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣਾ ਦ੍ਰਿੜ ਸਟੈਂਡ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੁੱਚੀ ਸੀਨੀਅਰ ਪੁਲਿਸ ਲੀਡਰਸ਼ਿਪ ਨੂੰ ਸੁਰੱਖਿਆ ਵਿਵਸਥਾ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਅਮਨ ਕਾਨੂੰਨ ਵਿਵਸਥਾ ਯਕੀਨੀ ਬਣਾਇਆ ਜਾਵੇ।
ਪੁਲਿਸ ਕਮਿਸ਼ਨਰਾਂ, ਇੰਸਪੈਕਟਰ ਜਨਰਲ (ਆਈਜੀ), ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ (ਐਸ.ਐਸ.ਪੀ.) ਨਾਲ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ‘ਤੇ ਵਾਰ’ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਨਸ਼ਿਆਂ ਦੇ ਖ਼ਤਰੇ ਅਤੇ ਗੈਂਗਸਟਰ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨਾ ਚਾਹੀਦਾ ਹੈ।

ਸਮੁੱਚੇ ਤਾਲਮੇਲ, ਜਵਾਬਦੇਹੀ ਅਤੇ ਜ਼ਮੀਨੀ ਪੱਧਰ ‘ਤੇ ਪ੍ਰਤੱਖ ਨਤੀਜਿਆਂ ਦੀ ਉਮੀਦ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ‘ਆਪ’ ਸਰਕਾਰ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਰਾਖੀ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਾਨੂੰਨ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ, ਉੱਥੇ ਹੀ ਪੰਜਾਬ ਦੇ ਨੌਜਵਾਨਾਂ ਲਈ ਲੰਬੇ ਸਮੇਂ ਵਾਸਤੇ ਸੁਰੱਖਿਅਤ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ, ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਰੀਅਰ ਕਾਉਂਸਲਿੰਗ ਨੂੰ ਸੰਸਥਾਗਤ ਬਣਾਉਣ ‘ਤੇ ਵੀ ਨਿਰਭਰ ਕਰਦੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।

ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਰਹੀ ਹੈ ਅਤੇ ਸਮੇਂ ਦੀ ਲੋੜ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਅਤੇ ਗੈਂਗਸਟਰਾਂ ਦਾ ਖਾਤਮਾ ਕਰਕੇ ਇਸ ਵਿਰਾਸਤ ਨੂੰ ਕਾਇਮ ਰੱਖਿਆ ਜਾਵੇ ਅਤੇ ਇਸ ਕਾਰਜ ਲਈ ਉਨ੍ਹਾਂ ਸਾਰਿਆਂ ਨੂੰ ਅਹਿਮ ਭੂਮਿਕਾ ਨਿਭਾਉਣੀ ਪਵੇਗੀ।

ਹੁਣ ਤੱਕ ਦੀ ਪ੍ਰਗਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਨਾਲ ਸੂਬਾ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ‘ਤੇ ਵਾਰ’ ਸਫਲਤਾਪੂਰਵਕ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਦੀ ਕੋਹੜ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਦੋਵਾਂ ਮੁਹਿੰਮਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦੋਵਾਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਲਈ ਹਰ ਅਧਿਕਾਰੀ ਨੂੰ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ।

ਸਖ਼ਤ ਨਿਗਰਾਨੀ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਰੋਜ਼ਾਨਾ ਇਨ੍ਹਾਂ ਮੁਹਿੰਮਾਂ ਦੀ ਪ੍ਰਗਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਦਾ ਰਹਾਂਗਾ ਤਾਂ ਜੋ ਸੂਬੇ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਤੋਂ ਮੁਕਤ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਮੁਲਾਜ਼ਮ ਨਿਗਰਾਨੀ ਹੇਠ ਹੈ ਅਤੇ ਉਨ੍ਹਾਂ ਨੂੰ ਵਧੀਆ ਢੰਗ ਨਾਲ ਡਿਊਟੀ ਕਰਨ ਲਈ ਇਨਾਮ ਦਿੱਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਜਵਾਬਦੇਹ ਠਹਿਰਾਇਆ ਜਾਵੇਗਾ। ਇਨ੍ਹਾਂ ਦੋਵਾਂ ਮੁਹਿੰਮਾਂ ਤਹਿਤ ਸ਼ਾਨਦਾਰ ਡਿਊਟੀ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ, ਜਿਸ ਲਈ ਹਰੇਕ ਮੁਲਾਜ਼ਮ ਨੂੰ ਸਖ਼ਤ ਮਿਹਨਤ ਕਰਨੀ ਹੋਵੇਗੀ।

ਸੂਬਾ ਸਰਕਾਰ ਵੱਲੋਂ ਦਿਲੋਂ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਦੀਆਂ ਜ਼ਰੂਰਤਾਂ ਅਨੁਸਾਰ ਸਟਾਫ਼, ਵਹੀਕਲ ਫਲੀਟ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਰਾਦਾ ਸਪੱਸ਼ਟ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨਾਲ, ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਬਹੁਤ ਬਿਹਤਰ ਹੈ।

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨਕਾਲਾਂ ਦੇ ਮੁਕਾਬਲੇ ਸੂਬੇ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ ਕਿਉਂਕਿ ਹੁਣ ਪੁਲਿਸ ਫੋਰਸ ਨੂੰ ਝੂਠੇ ਕੇਸ ਦਰਜ ਕਰਨ ਲਈ ਨਹੀਂ ਵਰਤਿਆ ਜਾਂਦਾ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਵੱਲੋਂ ਅਪਰਾਧੀਆਂ ਦੀ ਕੋਈ ਸਰਪ੍ਰਸਤੀ ਨਹੀਂ ਕੀਤੀ ਜਾ ਰਹੀ।

ਮੁੱਖ ਮੰਤਰੀ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੂਬੇ ਭਰ ਵਿੱਚ ਹਥਿਆਰਾਂ ਦੇ ਲਾਇਸੈਂਸਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਹਥਿਆਰ ਦੇ ਲਾਇਸੈਂਸ ਦੀ ਵਰਤੋਂ ਕਿਸੇ ਅਪਰਾਧ ਲਈ ਕੀਤੀ ਜਾਂਦੀ ਹੈ, ਤਾਂ ਜ਼ਿਲ੍ਹਾ ਅਧਿਕਾਰੀ ਉਸ ਦੇ ਲਾਇਸੈਂਸ ਨੂੰ ਤੁਰੰਤ ਰੱਦ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਪੂਰੀ ਤਰ੍ਹਾਂ ਗੈਰ-ਵਾਜਬ ਹੈ। ਇਸ ਮੁਹਿੰਮ ਨੂੰ ਧਿਆਨ ਨਾਲ ਯੋਜਨਾਬੱਧ ਕੀਤਾ ਜਾਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਰੁਕਾਵਟ ਦੇ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਰੁੱਝੇ ਰੱਖਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕਿ ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੈ, ਇਸ ਲਈ ਸੂਬਾ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਿਆ ਜਾ ਸਕੇ।

ਸਕੂਲ ਡਰੋਪਆਊਟ ਦਰ ਨੂੰ ਰੋਕਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਦੇ ਸੰਵੇਦਨਸ਼ੀਲ ਖੇਤਰਾਂ ਅਤੇ ਸਮੂਹਾਂ ਵਿੱਚ, ਸਿੱਖਿਆ ਵਿਭਾਗ ਨੂੰ ਢੁੱਕਵਾਂ ਉਪਾਅ ਕਰਨ ਅਤੇ ਇਸਦੀ ਜਾਂਚ ਕਰਨ ਲਈ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਆਪਕ ਪੱਧਰ ਉਤੇ ਕਰੀਅਰ ਕਾਉਂਸਲਿੰਗ ਪ੍ਰੋਗਰਾਮ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...