ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸਲ ਬੀਮਾ ਯੋਜਨਾ: ਰੰਧਾਵਾ

by | Aug 25, 2026 | AGRICULTURE UPDATES, breaking news, daily, politics | 0 comments

ਪੰਜਾਬ ਅਤੇ ਰਾਜਸਥਾਨ ਵਿੱਚ ਇੱਕ ਸਾਲ ਦੇ ਅੰਦਰ ਲੱਖਾਂ ਏਕੜ ਘਟਿਆ ਕਪਾਹ ਦਾ ਰਕਬਾ: ਰੰਧਾਵਾ

ਚਿੱਟਾ ਸੋਨਾ’ (ਕਪਾਹ) ਉਗਾਉਣ ਵਾਲਾ ਕਿਸਾਨ ਖੂਨ ਦੇ ਅੱਥਰੂ ਰੋਣ ਲਈ ਮਜ਼ਬੂਰ, ਨਾ ਬੀਮਾ ਤੇ ਨਾ ਹੀ ਸੁਰੱਖਿਅਤ ਬਾਜ਼ਾਰ

ਕੇਂਦਰ ਸਰਕਾਰ ਜਵਾਬ ਦੇਵੇ, ਆਖਿਰ ਕਿਸਾਨ ਹਿਤੈਸ਼ੀ ਨੀਤੀਆਂ ਦਾ ਲਾਭ ਕਿਸਾਨਾਂ ਤੱਕ ਕਿਉਂ ਨਹੀਂ ਪਹੁੰਚ ਰਿਹਾ

ਕਾਂਗਰਸ ਦੇ ਸੀਨੀਅਰ ਆਗੂ, ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਕਿਸਾਨਾਂ ਨਾਲ ਦੋਹਰੀ ਨਾਇਨਸਾਫ਼ੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਪਾਸੇ ਪਿਛਲੇ ਦੋ ਸਾਲਾਂ ਵਿੱਚ 73 ਲੱਖ (29.6%) ਕਿਸਾਨਾਂ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਛੱਡ ਦਿੱਤੀ, ਉੱਥੇ ਹੀ ਦੂਜੇ ਪਾਸੇ ਉੱਤਰੀ ਭਾਰਤ ਦੀ ਪਛਾਣ ਰਹੀ ਕਪਾਹ ਦੀ ਖੇਤੀ ਇੱਕ ਸਾਲ ਵਿੱਚ 23 ਫੀਸਦੀ ਤੱਕ ਸੁੰਗੜ ਗਈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਅੰਕੜੇ ਦਰਸਾਉਂਦੇ ਹਨ ਕਿ ਕੇਂਦਰ ਦੀਆਂ ਖੇਤੀ ਨੀਤੀਆਂ ਕਿਸਾਨਾਂ ਦਾ ਭਰੋਸਾ ਜਿੱਤਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਜਦੋਂ ਲੱਖਾਂ ਕਿਸਾਨ ਬੀਮਾ ਯੋਜਨਾ ਛੱਡ ਰਹੇ ਹਨ ਅਤੇ ‘ਚਿੱਟਾ ਸੋਨਾ’ ਉਗਾਉਣ ਵਾਲੇ ਕਿਸਾਨ ਖੇਤੀ ਛੱਡਣ ਲਈ ਮਜ਼ਬੂਰ ਹਨ, ਤਦ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਪਵੇਗਾ ਕਿ ਆਖਿਰ ਉਸ ਦੀਆਂ ਕਿਸਾਨ ਹਿਤੈਸ਼ੀ ਨੀਤੀਆਂ ਦਾ ਲਾਭ ਕਿਸਾਨਾਂ ਤੱਕ ਕਿਉਂ ਨਹੀਂ ਪਹੁੰਚ ਰਿਹਾ।
ਰੰਧਾਵਾ ਨੇ ਕਿਹਾ ਕਿ ਫਸਲ ਬੀਮਾ ਯੋਜਨਾ ਦੀ ਸਭ ਤੋਂ ਵੱਡੀ ਘਾਟ ਇਹ ਹੈ ਕਿ ਨੁਕਸਾਨ ਕਿਸਾਨ ਦੇ ਨਿੱਜੀ ਖੇਤ ਵਿੱਚ ਹੁੰਦਾ ਹੈ, ਪਰ ਮੁਆਵਜ਼ਾ ਪੂਰੇ ਇਲਾਕੇ ਦੀ ਔਸਤ ਪੈਦਾਵਾਰ ਦੇ ਆਧਾਰ ‘ਤੇ ਤੈਅ ਕੀਤਾ ਜਾਂਦਾ ਹੈ। ਜੇਕਰ ਕਿਸੇ ਕਿਸਾਨ ਦੀ ਫਸਲ ਗੜ੍ਹੇਮਾਰੀ, ਹੜ੍ਹ ਜਾਂ ਕੀੜਿਆਂ ਦੇ ਹਮਲੇ ਨਾਲ ਪੂਰੀ ਤਰ੍ਹਾਂ ਤਬਾਹ ਹੋ ਜਾਵੇ ਅਤੇ ਸੈਟੇਲਾਈਟ ਸਰਵੇ ਵਿੱਚ ਪੂਰੇ ਖੇਤਰ ਦਾ ਔਸਤ ਨੁਕਸਾਨ ਘੱਟ ਦਰਜ ਹੋਵੇ, ਤਾਂ ਉਸ ਕਿਸਾਨ ਨੂੰ ਉਸ ਦੇ ਅਸਲ ਨੁਕਸਾਨ ਦੇ ਮੁਤਾਬਕ ਮੁਆਵਜ਼ਾ ਨਹੀਂ ਮਿਲਦਾ। ਇਹੋ ਕਾਰਨ ਹੈ ਕਿ ਲੱਖਾਂ ਕਿਸਾਨਾਂ ਦਾ ਇਸ ਯੋਜਨਾ ਤੋਂ ਵਿਸ਼ਵਾਸ ਉੱਠ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਕੇਵਲ ਘੱਟ ਕਲੇਮ ਤੱਕ ਸੀਮਤ ਨਹੀਂ ਹਨ। ਕਈ ਮਾਮਲਿਆਂ ਵਿੱਚ ਸਮੇਂ ਸਿਰ ਸਰਵੇ ਨਹੀਂ ਹੋਇਆ, ਦੁਬਾਰਾ ਸਰਵੇ ਨਹੀਂ ਕੀਤਾ ਗਿਆ ਅਤੇ ਮੁਆਵਜ਼ੇ ਦੀ ਲੰਮੀ ਪ੍ਰਕਿਰਿਆ ਨੇ ਕਿਸਾਨਾਂ ਨੂੰ ਨਿਰਾਸ਼ ਕਰ ਦਿੱਤਾ। ਪ੍ਰੀਮੀਅਮ ਸਮੇਂ ਸਿਰ ਵਸੂਲਿਆ ਜਾਂਦਾ ਹੈ, ਪਰ ਰਾਹਤ ਦੇ ਸਮੇਂ ਕਿਸਾਨ ਨੂੰ ਕਾਗਜ਼ੀ ਪ੍ਰਕਿਰਿਆਵਾਂ ਵਿੱਚ ਉਲਝਾ ਦਿੱਤਾ ਜਾਂਦਾ ਹੈ। ਏਸਾ ਉਲਝਾ ਦੀਆ ਜਾਤਾ ਹੈ ਕਿ ਕਿਸਾਨ ਮੁਆਵਜੇ ਕੀ ਆਸ ਹੀ ਛੋੜ ਦੇਤੇ ਹੈਂ।

ਰੰਧਾਵਾ ਨੇ ਕਿਹਾ ਕਿ ਇਸ ਤੋਂ ਵੀ ਵੱਧ ਚਿੰਤਾਜਨਕ ਸਥਿਤੀ ਕਪਾਹ ਦੀ ਖੇਤੀ ਦੀ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਇੱਕ ਸਾਲ ਦੇ ਅੰਦਰ ਲਗਭਗ 6.77 ਲੱਖ ਏਕੜ ਕਪਾਹ ਦਾ ਰਕਬਾ ਘਟ ਗਿਆ ਅਤੇ ਸਭ ਤੋਂ ਵੱਡਾ ਝਟਕਾ ਪੰਜਾਬ ਨੂੰ ਲੱਗਾ। ਕਦੇ ‘ਚਿੱਟਾ ਸੋਨਾ’ ਕਹਾਉਣ ਵਾਲੀ ਕਪਾਹ ਅੱਜ ਕਿਸਾਨਾਂ ਲਈ ਘਾਟੇ ਅਤੇ ਅਨਿਸ਼ਚਿਤਤਾ ਦੀ ਫਸਲ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਕੀੜਿਆਂ ਦੇ ਹਮਲੇ, ਵਧਦੀ ਲਾਗਤ, ਘਟਦੀ ਪੈਦਾਵਾਰ ਅਤੇ ਬਾਜ਼ਾਰ ਦੀ ਅਸਥਿਰਤਾ ਨੇ ਕਿਸਾਨਾਂ ਨੂੰ ਕਪਾਹ ਛੱਡਣ ਲਈ ਮਜ਼ਬੂਰ ਕਰ ਦਿੱਤਾ ਹੈ।

ਰੰਧਾਵਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਫਸਲ ਬੀਮਾ ਯੋਜਨਾ ਵਿੱਚ ਔਸਤ ਪੈਦਾਵਾਰ ਦੀ ਵਿਵਸਥਾ ਖ਼ਤਮ ਕਰਕੇ ਖੇਤ ਪੱਧਰ ‘ਤੇ ਅਸਲ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾਵੇ, 100 ਫੀਸਦੀ ਨੁਕਸਾਨ ‘ਤੇ ਪੂਰਾ ਮੁਆਵਜ਼ਾ ਦਿੱਤਾ ਜਾਵੇ, ਕਪਾਹ ਉਤਪਾਦਕਾਂ ਲਈ ਪ੍ਰਭਾਵਸ਼ਾਲੀ ਸਰਕਾਰੀ ਖਰੀਦ ਅਤੇ ਮਜ਼ਬੂਤ ਬਾਜ਼ਾਰ ਵਿਵਸਥਾ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਦੀ ਆਮਦਨ ਤੇ ਫਸਲ ਸੁਰੱਖਿਆ ਲਈ ਠੋਸ ਨੀਤੀ ਲਾਗੂ ਕੀਤੀ ਜਾਵੇ।

ਜਾਰੀਕਰਤਾ:

ਦਫ਼ਤਰ, ਸੁਖਜਿੰਦਰ ਸਿੰਘ ਰੰਧਾਵਾ

ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ, ਪੰਜਾਬ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...