ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

by | Mar 5, 2025 | breaking news, crime, daily | 0 comments

– ਸੂਬਾ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਪੰਜਾਬ ‘ਚ ਨਹੀਂ ਰਹਿਣ ਦੇਵੇਗੀ-ਵਿਧਾਇਕ ਗੈਰੀ ਬੜਿੰਗ

* ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਤੋਂ ਖੁਸ਼ ਹੋ ਕੇ ਲੋਕਾਂ ਨੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਚੰਡੀਗੜ੍ਹ/ ਮੰਡੀ ਗੋਬਿੰਦਗੜ੍ਹ (ਫ਼ਤਹਿਗੜ੍ਹ ਸਾਹਿਬ), 5 ਮਾਰਚ:

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਸ਼ੁਰੂ ਹੋ ਚੁੱਕੀ ਹੈ। ਇਸ ਕਾਰਵਾਈ ਤਹਿਤ ਅੱਜ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੌਨੀ ਵਿਖੇ ਇੱਕ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਹ ਮਕਾਨ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਇਆ ਹੋਇਆ ਸੀ।

ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰ ਕਲੌਨੀ ਦੇ ਇਸ ਪਰਿਵਾਰ ‘ਤੇ 2024 ਵਿੱਚ ਐਨ.ਡੀ.ਪੀ.ਐਸ.ਐਕਟ ਅਧੀਨ 02 ਮੁਕੱਦਮੇ ਦਰਜ਼ ਹਨ।

ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 06 ਹੋਰ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਛੇਤੀ ਹੀ ਇਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ‘ਤੇ ਇੱਕ ਵੀ ਨਸ਼ੇ ਦਾ ਸੌਦਾਗਰ ਰਹਿਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਲਿਬੜਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਯੁੱਧ ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ ‘ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ।

ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਦੱਸਿਆ। ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਸਥਾਨਕ ਮੁਹੱਲਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਪ੍ਰਸ਼ਾਸ਼ਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਇਸ ਮੌਕੇ ਐਸ.ਪੀ.(ਜਾਂਚ) ਰਾਕੇਸ਼ ਯਾਦਵ, ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ, ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...