ਮੰਡੀਆਂ ਨੂੰ ਗ੍ਰੀਨ ਐਨਰਜੀ ਵੱਲ ਮੋੜੇਗਾ ਪੰਜਾਬ ਮੰਡੀ ਬੋਰਡ, ਚਾਰ ਜਿਲ੍ਹਿਆਂ ਵਿੱਚ ਲੱਗਣਗੇ ਸੋਲਰ ਪਾਵਰ ਪਲਾਂਟ – ਹਰਚੰਦ ਸਿੰਘ ਬਰਸਟ

by | Oct 15, 2025 | breaking news, daily | 0 comments

— ਪੰਜਾਬ ਦੀਆਂ ਮੰਡੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਵੱਲ ਵੱਡਾ ਕਦਮ

— 4 ਜ਼ਿਲ੍ਹਿਆਂ ਦੀਆਂ ਮੰਡੀਆਂ ‘ਚ 24.42 ਕਰੋੜ ਰੁਪਏ ਦੇ ਸੋਲਰ ਪ੍ਰੋਜੈਕਟ ਨਾਲ ਬਿਜਲੀ ਖਰਚ ‘ਚ ਸਾਲਾਨਾ 8.33 ਕਰੋੜ ਰੁਪਏ ਦੀ ਹੋਵੇਗੀ ਬਚਤ

ਚੰਡੀਗੜ੍ਹ, 15 ਅਕਤੂਬਰ, 2025 ( ) – ਪੰਜਾਬ ਦੀਆਂ ਮੰਡੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਅਤੇ ਨਵਿਆਉਣਯੋਗ ਊਰਜਾ ਨੂੰ ਵਧਾਵਾ ਦੇਣ ਵੱਲ ਅਹਿਮ ਕਦਮ ਚੁੱਕਦਿਆਂ ਹੋਇਆ ਪੰਜਾਬ ਮੰਡੀ ਬੋਰਡ ਨੇ ਪਹਿਲੇ ਫੇਜ਼ ਵਿੱਚ ਜਿਲ੍ਹਾ ਪਟਿਆਲਾ, ਜਲੰਧਰ, ਫਿਰੋਜ਼ਪੁਰ ਅਤੇ ਲੁਧਿਆਣਾ ਦੀਆਂ ਵੱਖ-ਵੱਖ ਮੰਡੀਆਂ ਵਿੱਚ ਸੋਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ ਬਣਾਈ ਹੈ, ਜਿਸ ਤੇ ਜੰਗੀ ਪੱਧਰ ਤੇ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਯੋਜਨਾ ਤੇ ਲਗਭਗ 24.42 ਕਰੋੜ ਰੁਪਏ ਖਰਚ ਆਵੇਗਾ। ਇਸ ਪਹਿਲਕਦਮੀ ਨਾਲ ਬਿਜਲੀ ਖਰਚਿਆਂ ਵਿੱਚ ਸਾਲਾਨਾ ਲਗਭਗ 8.33 ਕਰੋੜ ਰੁਪਏ ਦੀ ਬਚਤ ਹੋਣ ਦੀ ਉਮੀਦ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸੂਬੇ ਦੀਆਂ ਮੰਡੀਆਂ ਵਿੱਚ ਨਵੀਨਤਮ ਤਕਨੀਕ ਲਿਆਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਵੇਗੀ।

ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬਣਾਇਆ ਜਾ ਰਿਹਾ ਹੈ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਅਤੇ ਮੰਡੀਆਂ ਵਿੱਚ ਆਉਣ ਵਾਲੇ ਹੋਰ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਇਸ ਯੋਜਨਾ ਦੀ ਸ਼ੁਰੂਆਤ ਦਾਣਾ ਮੰਡੀ, ਪਟਿਆਲਾ ਤੋਂ ਕੀਤੀ ਜਾ ਚੁੱਕੀ ਹੈ ਅਤੇ ਪਟਿਆਲਾ ਮੰਡੀ ਵਿਖੇ 74 ਕਿਲੋਵਾਟ ਦੀ ਸਮਰੱਥਾ ਵਾਲਾ ਰੂਫ਼ ਟੌਪ ਸੋਲਰ ਪਾਵਰ ਪਲਾਂਟ ਲਗਾਇਆ ਜਾ ਰਿਹਾ ਹੈ। ਜਿਲ੍ਹਾ ਪਟਿਆਲਾ ਦੀਆਂ 10 ਵੱਖ-ਵੱਖ ਮੰਡੀਆਂ ਵਿੱਚ 656 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟ ਦੀ ਸਥਾਪਨਾ ਕੀਤੀ ਜਾਵੇਗੀ, ਜਿਸ ਤੇ ਕਰੀਬ 6.49 ਕਰੋੜ ਰੁਪਏ ਖਰਚ ਆਵੇਗਾ।

ਇਸੇ ਤਰ੍ਹਾਂ ਜਿਲ੍ਹਾ ਲੁਧਿਆਣਾ ਦੀਆਂ 11 ਵੱਖ-ਵੱਖ ਮੰਡੀਆਂ ਵਿੱਚ ਲਗਭਗ 7.12 ਕਰੋੜ ਰੁਪਏ ਦੀ ਲਾਗਤ ਨਾਲ 757 ਕਿਲੋਵਾਟ ਸਮਰੱਥਾ ਦਾ ਪਲਾਂਟ ਲਗਾਇਆ ਜਾਵੇਗਾ। ਜਿਲ੍ਹਾ ਫਿਰੋਜਪੁਰ ਵਿਖੇ ਕਰੀਬ 5.10 ਕਰੋੜ ਰੁਪਏ ਦੀ ਲਾਗਤ ਨਾਲ 8 ਵੱਖ-ਵੱਖ ਮੰਡੀਆਂ ਵਿੱਚ 647 ਕਿਲੋਵਾਟ ਸਮਰੱਥਾ ਦਾ ਪਲਾਂਟ ਲਗਾਇਆ ਜਾਣਾ ਹੈ। ਜਿਲ੍ਹਾ ਜਲੰਧਰ ਦੀਆਂ 11 ਵੱਖ-ਵੱਖ ਮੰਡੀਆਂ ਵਿੱਚ 794 ਕਿਲੋਵਾਟ ਸਮਰੱਥਾ ਦਾ ਸੋਲਰ ਪਾਵਰ ਪਲਾਂਟ ਲਗਾਇਆ ਜਾਣਾ ਹੈ, ਜਿਸ ਤੇ ਕਰੀਬ 5.71 ਕਰੋੜ ਰੁਪਏ ਖਰਚ ਆਵੇਗਾ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਪਟਿਆਲਾ, ਜਲੰਧਰ, ਫਿਰੋਜ਼ਪੁਰ ਅਤੇ ਲੁਧਿਆਣਾ ਦੀਆਂ 40 ਵੱਖ-ਵੱਖ ਮੰਡੀਆਂ ਵਿੱਚ ਲਗਾਏ ਜਾਣ ਵਾਲੇ ਸੋਲਰ ਪਾਵਰ ਪਲਾਂਟ ਤੇ ਕਰੀਬ 24.42 ਕਰੋੜ ਰੁਪਏ ਖਰਚ ਆਵੇਗਾ, ਜਿਸ ਨਾਲ ਪੰਜਾਬ ਮੰਡੀ ਬੋਰਡ ਨੂੰ ਸਾਲਾਨਾ ਲਗਭਗ 8 ਕਰੋੜ 33 ਲੱਖ ਰੁਪਏ ਬਿਜਲੀ ਖਰਚਿਆਂ ਦੇ ਬਚਤ ਹੋਣ ਦੀ ਉਮੀਦ ਹੈ ਅਤੇ ਲਗਭਗ 3 ਸਾਲਾਂ ਵਿੱਚ ਇਹਨਾਂ ਸੋਲਰ ਪਾਵਰ ਪਲਾਂਟਾ ਤੇ ਹੋਏ ਖਰਚੇ ਦਾ ਭੁਗਤਾਨ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੋਲਰ ਪਾਵਰ ਪਲਾਂਟ ਲਗਾਉਣ ਨਾਲ ਜਿੱਥੇ ਮੰਡੀਆਂ ਦੀ ਬਿਜਲੀ ਲਾਗਤ ਘਟੇਗੀ, ਉੱਥੇ ਹੀ ਲੰਬੇ ਸਮੇਂ ਦੌਰਾਨ ਸਰਕਾਰੀ ਖਰਚ ਵਿੱਚ ਵੀ ਮਹੱਤਵਪੂਰਨ ਕਮੀ ਆਵੇਗੀ। ਇਹ ਉਪਰਾਲਾ ਨਾ ਕੇਵਲ ਆਰਥਿਕ ਬਚਤ ਦੇ ਰਾਹ ਖੋਲ੍ਹੇਗਾ, ਸਗੋਂ ਵਾਤਾਵਰਣ ਦੇ ਸੰਰਕਸ਼ਣ ਵੱਲ ਵੀ ਵੱਡਾ ਕਦਮ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...