ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ: ਖੰਨਾ ਅਤੇ ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ

by | Mar 7, 2025 | breaking news, crime, daily | 0 comments

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ‘ਤੇ ਕਾਰਵਾਈ ਕੀਤੀ ਹੋਰ ਤੇਜ਼, ਡਰੱਗ ਮਨੀ ਦੀ ਵਰਤੋਂ ਨਾਲ ਉਸਾਰੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ

ਚੰਡੀਗੜ੍ਹ, 6 ਮਾਰਚ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਇੱਕ ਵੱਡੀ ਕਾਰਵਾਈ ਕਰਦਿਆਂ ਅੱਜ ਅੰਮ੍ਰਿਤਸਰ ਕਾਰਪੋਰੇਸ਼ਨ ਨੇ ਪੰਜਾਬ ਪੁਲਿਸ ਨਾਲ ਤਾਲਮੇਲ ਕਰਕੇ ਜੇ.ਸੀ.ਬੀ. ਮਸ਼ੀਨਾਂ ਦੀ ਵਰਤੋਂ ਕਰਦਿਆਂ ਨਸ਼ਾ ਤਸਕਰਾਂ ਦੁਆਰਾ ਬਣਾਏ ਗਏ ਦੋ ਮੰਜ਼ਿਲਾ ਘਰਾਂ ਅਤੇ ਦੁਕਾਨਾਂ ਨੂੰ ਢਾਹ ਦਿੱਤਾ। ਇਹ ਕਾਰਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਜ਼ਰੀਏ ਨਸ਼ਾ ਤਸਕਰੀ ਵਿਰੁੱਧ ਇੱਕ ਸਖ਼ਤ ਸੰਦੇਸ਼ ਦਿੱਤਾ ਗਿਆ। ਢਾਹੀਆਂ ਗਈਆਂ ਜਾਇਦਾਦਾਂ ਦੋ ਨਾਮੀ ਨਸ਼ਾ ਤਸਕਰਾਂ ਗੁਰਮੀਤ ਸਿੰਘ ਅਤੇ ਸੰਦੀਪ ਸਿੰਘ ਉਰਫ਼ ਸੋਨੂੰ ਦੀਆਂ ਸਨ। ਦੱਸਣਯੋਗ ਹੈ ਕਿ ਗੁਰਮੀਤ ਸਿੰਘ ਵਿਰੁੱਧ ਤਿੰਨ ਕੇਸ ਦਰਜ ਕੀਤੇ ਗਏ ਹਨ, ਜਿਸ ਤੋਂ 325 ਗ੍ਰਾਮ ਸਮੈਕ ਅਤੇ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਸੰਦੀਪ ਸਿੰਘ ਵਿਰੁੱਧ ਚਾਰ ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ ਤਿੰਨ ਕੇਸ ਸਰਾਏ ਅਮਾਨਤ ਖਾਨ ਵਿਖੇ ਅਤੇ ਤਿੰਨ ਐਂਟੀ-ਨਾਰਕੋਟਿਕਸ ਫੋਰਸ ਮੋਹਾਲੀ ਵਿਖੇ ਦਰਜ ਹਨ।

ਇੱਕ ਹੋਰ ਕਾਰਵਾਈ ਵਿੱਚ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ ਖੰਨਾ ਪੁਲਿਸ ਨੇ ਨਗਰ ਕੌਂਸਲ ਅਧਿਕਾਰੀਆਂ ਦੇ ਸਹਿਯੋਗ ਨਾਲ ਸਥਾਨਕ ਮੀਟ ਮਾਰਕੀਟ ਵਿੱਚ ਛੇ ਜਾਇਦਾਦਾਂ ਨੂੰ ਢਾਹ ਦਿੱਤਾ। ਇਹ ਜਾਇਦਾਦਾਂ ਨਗਰ ਕੌਂਸਲ ਦੀ ਜ਼ਮੀਨ ‘ਤੇ ਗੈਰ-ਕਾਨੂੰਨੀ ਕਬਜ਼ੇ ਕਰਕੇ ਬਣਾਈਆਂ ਗਈਆਂ ਸਨ ਅਤੇ ਇਹਨਾਂ ਦੀ ਉਸਾਰੀ ਲਈ ਡਰੱਗ ਮਨੀ ਦੀ ਵਰਤੋਂ ਕੀਤੀ ਗਈ ਸੀ। ਢਾਹੁਣ ਸਬੰਧੀ ਇਹ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜੀ ਗਈ ਅਤੇ ਵਿਵਸਥਾ ਬਣਾਈ ਰੱਖਣ ਤੇ ਗੜਬੜੀਆਂ ਨੂੰ ਰੋਕਣ ਲਈ ਲੋੜੀਂਦੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਜਯੋਤੀ ਯਾਦਵ ਨੇ ਇਸ ਕਾਰਵਾਈ ਦੀ ਅਗਵਾਈ ਕੀਤੀ ਅਤੇ ਦੱਸਿਆ ਕਿ ਛੇ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਕਬਜ਼ਿਆਂ ਬਾਰੇ ਨਗਰ ਕੌਂਸਲ ਤੋਂ ਮਿਲੀਆਂ ਰਿਪੋਰਟਾਂ ਤੋਂ ਬਾਅਦ ਇਹਨਾਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ। ਐਸ.ਐਸ.ਪੀ. ਯਾਦਵ ਨੇ ਦੱਸਿਆ ਕਿ ਇਲਾਕੇ ਦੇ ਵੱਡੇ ਨਸ਼ਾ ਤਸਕਰਾਂ ਵਜੋਂ ਜਾਣੇ ਜਾਂਦੇ ਦੋ ਭਰਾਵਾਂ ਅਸਲਮ ਅਤੇ ਸੁਨੀਲ ‘ਤੇ ਪਹਿਲਾਂ ਹੀ ਪੰਜ ਨਸ਼ਿਆਂ ਸਬੰਧੀ ਮਾਮਲੇ ਦਰਜ ਹਨ। ਸੁਨੀਲ ਬਾਬਾ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ, ਜਦੋਂ ਕਿ ਅਸਲਮ ਫਰਾਰ ਹੈ।

ਸ਼ਿੰਡੀ, ਮਹਿੰਦਰੋ, ਪੱਪੂ ਅਤੇ ਗੁਲਸ਼ਨ ਸਮੇਤ ਹੋਰ ਨਾਮੀ ਤਸਕਰ ਵੀ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਨਾਲ ਸਬੰਧਤ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ ਪੁਲਿਸ ਟੀਮਾਂ ਫਰਾਰ ਤਸਕਰਾਂ ਨੂੰ ਫੜਨ ਲਈ ਹਰ ਸਮੇਂ ਕਾਰਜਸ਼ੀਲ ਹੈ। ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਖੰਨਾ ਪੁਲਿਸ ਨੇ ਬੁੱਧਵਾਰ ਨੂੰ ਪਾਇਲ ਸਬ-ਡਵੀਜ਼ਨ ਵਿੱਚ ਨਸ਼ਾ ਤਸਕਰਾਂ ਦੀਆਂ ਤਿੰਨ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਸੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...